Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਵੈੱਬਸਾਈਟ ਜਾਰੀ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab State Co-op Agricultural Development Bank, PSADB

Web Admin

Web Admin

5 Dariya News

ਚੰਡੀਗੜ੍ਹ , 13 Apr 2022

Last updated on: Apr 13, 2022, 00:00 IST

ਪੰਜਾਬ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਕਿਸਾਨਾਂ ਦੀ ਸਹੂਲਤ ਲਈ ਅੱਜ ‘ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ’ ਦੀ ਵੈੱਬਸਾਈਟ www.agribankpunjab.dronicsoft.com ਲਾਂਚ ਕੀਤੀ।ਉਦਘਾਟਨ ਤੋਂ ਬਾਅਦ ਚੀਮਾ ਨੇ ਕਿਹਾ ਕਿ ਵੈੱਬਸਾਈਟ ਨਾਲ ਬੈਂਕ ਦੀ ਪਾਰਦਰਸ਼ਤਾ ਵਿੱਚ ਵਧੇਰੇ ਸੁਧਾਰ ਆਵੇਗਾ ਅਤੇ ਕਿਸਾਨਾਂ ਨੂੰ ਕਰਜ਼ਾ ਸਕੀਮਾਂ ਅਤੇ ਕਰਜ਼ਾ ਲੈਣ ਦੀ ਪ੍ਰਕਿਰਿਆਵਾਂ ਬਾਰੇ ਅਸਾਨੀ ਨਾਲ ਵਧੇਰੀ ਜਾਣਕਾਰੀ ਮਿਲੇਗੀ। ਉਨਾਂ ਆਸ ਪ੍ਰਗਟਾਈ ਕਿ ਇਹ ਦੋ ਭਾਸ਼ੀ ਵੈੱਬਸਾਈਟ ਬੈਂਕ ਦੀ ਪਹੁੰਚ ਨੂੰ ਨਵੀਂ ਪੀੜੀ ਦੇ ਨਾਲ-ਨਾਲ ਸੀਨੀਅਰ ਨਾਗਰਿਕਾਂ ਤੱਕ ਵੀ ਵਧਾਵੇਗੀ । ਬੈਂਕ ਵੱਲੋਂ ਫਾਇਨਾਂਸ ਕੀਤੇ ਗਏ ਪ੍ਰੋਜੈਕਟ ਅਤੇ ਕਿਸਾਨਾਂ ਦੀ ਸਫ਼ਲਤਾਵਾਂ ਦੀਆਂ ਕਹਾਣੀਆਂ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਲਈ ਪ੍ਰੇਰਣਾ ਦਾ ਸਰੋਤ ਬਣਨਗੀਆਂ।

ਸਹਿਕਾਰਤਾ ਮੰਤਰੀ ਨੇ ਕਿਹਾ ਕਿ ਇਸ ਵੈੱਬਸਾਈਟ ਰਾਹੀਂ ਉਪਭੋਗਤਾ ਅਸਾਨੀ ਨਾਲ ਆਪਣੇ ਸੁਝਾਅ ਬੈਂਕ ਨੂੰ ਭੇਜ ਸਕਣਗੇ ਜਿਸ ਨਾਲ ਬੈਂਕ ਨੂੰ ਆਪਣੀਆਂ ਸੇਵਾਵਾਂ ਵਿੱਚ ਸੁਧਾਰ ਕਰਨ ਅਤੇ ਕਿਸਾਨਾਂ ਨੂੰ ਵਧੀਆ ਅਤੇ ਅਸਰਦਾਰ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਨ ’ਚ ਸਹਾਇਤਾ ਮਿਲੇਗੀ । ਪੰਜਾਬ ਰਾਜ ਦੇ ਸਾਰੇ ਪ੍ਰਾਇਮਰੀ ਬੈਂਕਾਂ ਦਾ ਪਤਾ ਅਤੇ ਸੰਪਰਕ ਕਰਨ ਦੇ ਵੇਰਵੇ ਵਰਗੀਆਂ ਜ਼ਰੂਰੀ ਸੂਚਨਾਵਾਂ ਇਸ ’ਤੇ ਉਪਲਬਧ ਹੋਣਗੀਆਂ। ਬੈਂਕ ਦੇ ਕਰਮਚਾਰੀਆਂ ਅਤੇ ਗਾਹਕਾਂ ਦੀਆਂ ਸਹੂਲਤਾਂ ਲਈ ਜ਼ਰੂਰੀ ਸਰਕੂਲਰ/ਦਸਤਾਵੇਜ ‘ਡਾਊਨਲੋਡ ਸੈਕਸ਼ਨ’ ਵਿੱਚ ਉਪਲਬਧ ਹੋਣਗੇ । ਉਨਾਂ ਕਿਹਾ ਕਿ ਵੈੱਬਸਾਈਟ ਰਾਹੀਂ ਉਪਭੋਗਤਾ ਲੋੜੀਂਦੇ ਪੰਨੇ ’ਤੇ ਸਿੱਧਾ ਪਹੁੰਚ ਸਕਦਾ ਹੈ । ਜਨਤਾ ਨਾਲ ਸਮਾਜਿਕ ਤੌਰ ’ਤੇ ਸੰਪਰਕ ਕਰਨ ਲਈ ਬੈਂਕ ਦੇ ਵੱਖ-ਵੱਖ ਸੋਸ਼ਲ ਮੀਡੀਆ ਹੈਂਡਲ ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟਵਿਟਰ ਆਦਿ ਦੀ ਜਾਣਕਾਰੀ ਬੈਂਕ ਦੀ ਵੈਬਸਾਈਟ ’ਤੇ ਦਰਸਾਈ ਗਈ ਹੈ। ਚੀਮਾ ਨੇ ਇਸ ਕਾਰਜ ਲਈ ਬੈਂਕ ਮੈਨਜਮੈਂਟ ਨੂੰ ਵਧਾਈ ਦਿੱਤੀ।ਇਸ ਮੌਕੇ ਬੈਂਕ ਦੇ ਪ੍ਰਬੰਧ ਨਿਰਦੇਸ਼ਕ ਰਾਜੀਵ ਕੁਮਾਰ ਗੁਪਤਾ ਨੇ ਸਹਿਕਾਰਤਾ ਮੰਤਰੀ ਦਾ ਬੈਂਕ ਦੀ ਵੈੱਬਸਾਈਟ ਲਾਂਚ ਕਰਨ ਲਈ ਧੰਨਵਾਦ ਕੀਤਾ। 

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab State Co-op Agricultural Development Bank , PSADB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD