Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਡਾ. ਭੀਮ ਰਾਓ ਅੰਬੇਡਕਰ ਦੇ 131ਵੇਂ ਜਨਮ ਦਿਨ ਮੌਕੇ ਬਾਬਾ ਸਾਹਿਬ ਦੀ ਦੇਣ ਨੂੰ ਕੀਤਾ ਯਾਦ

ਡਾ. ਅੰਬੇਡਕਰ ਨੇ ਆਧੁਨਿਕ ਭਾਰਤ ਦੇ ਨਿਰਮਾਣ ਲਈ ਪਾਇਆ ਵਿਲੱਖਣ ਯੋਗਦਾਨ ਸਾਕਸ਼ੀ ਸਾਹਨੀ

DC Patiala, Deputy Commissioner Patiala, Sakshi Sahni, Patiala, Ambedkar Jayanti, Babasaheb Ambedkar, Baba Sahib Ambedkar, Dr. B R Ambedkar

Web Admin

Web Admin

5 Dariya News

ਪਟਿਆਲਾ , 14 Apr 2022

Last updated on: Apr 14, 2022, 00:00 IST

ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਅੱਜ 131ਵੇਂ ਜਨਮ ਦਿਵਸ ਮੌਕੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੀ ਮੌਜੂਦ ਸਨ।  ਇਸ ਮੌਕੇ ਸਾਕਸ਼ੀ ਸਾਹਨੀ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਣ ਸਮੇਤ ਆਧੁਨਿਕ ਭਾਰਤ ਅਤੇ ਭਾਰਤੀ ਸਮਾਜ ਦੇ ਵਿਕਾਸ 'ਚ ਪਾਇਆ ਅਹਿਮ ਤੇ ਵਿਲੱਖਣ ਯੋਗਦਾਨ ਸਦਾ ਯਾਦ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਵਿਸ਼ੇਸ਼ ਦਿਨ 'ਤੇ ਸਮਾਜ ਦੇ ਹਰੇਕ ਵਰਗ ਤੱਕ ਪਹੁੰਚ ਬਣਾਉਣ ਲਈ ਤੇ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਪਟਿਆਲਾ ਜ਼ਿਲ੍ਹੇ 'ਚ ਅੱਠ ਜਨ ਸੁਵਿਧਾ ਕੈਂਪ ਲਗਾਏ ਗਏ ਹਨ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਨੇ ਭਾਰਤ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਪਣਾ ਸਮੁਚਾ ਜੀਵਨ ਲਗਾਇਆ। 

ਉਹ ਸਮੁਚੇ ਦੇਸ ਵਾਸੀਆਂ ਲਈ ਇੱਕ ਚਾਨਣ ਮੁਨਾਰਾ ਵੀ ਸਨ, ਇਸ ਲਈ ਸਾਨੂੰ ਚਾਹੀਦਾ ਹੈ ਕਿ ਅਸੀਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਕੇ ਉਨ੍ਹਾਂ ਦੇ ਸੰਦੇਸ਼ਾਂ 'ਤੇ ਅਮਲ ਕਰੀਏ।ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਨੇ ਆਪਣਾ ਸਾਰਾ ਜੀਵਨ ਸਾਡੇ ਭਾਰਤੀ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਲਗਾਇਆ, ਉਨ੍ਹਾਂ ਦੀ ਦੇਣ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੋਚ ਨੂੰ ਅੱਗੇ ਲਿਜਾਣ ਲਈ ਸਾਡਾ ਵੀ ਫ਼ਰਜ ਬਣਦਾ ਹੈ ਕਿ ਅਸੀਂ ਹਰ ਬੱਚੇ ਨੂੰ ਸਿੱਖਿਆ ਪ੍ਰਦਾਨ ਕਰਨ 'ਚ ਆਪਣਾ ਯੋਗਦਾਨ ਪਾਈਏ ਤਾਂ ਕਿ ਇਨ੍ਹਾਂ ਬੱਚਿਆਂ ਨੂੰ ਪੜ੍ਹ-ਲਿਖ ਕੇ ਦੇਸ਼ ਦੇ ਬਿਹਤਰ ਨਾਗਰਿਕ ਬਣਨ ਦਾ ਇੱਕ ਸਮਾਨ ਮੌਕਾ ਮਿਲੇ।ਇਸ ਮੌਕੇ ਏ.ਡੀ.ਸੀ. (ਡੀ) ਗੌਤਮ ਜੈਨ, ਸਹਾਇਕ ਕਮਿਸ਼ਨਰ (ਯੂ.ਟੀ) ਚੰਦਰ ਜੋਤੀ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁੱਖ ਸਾਗਰ ਸਿੰਘ, ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਇੰਜ. ਆਰ.ਐਸ. ਸਿਆਣ, ਇੰਜ ਆਰ.ਐਸ ਬੰਗੜ, ਮਲਾਗਰ ਸਿੰਘ, ਜਸਮੇਰ ਸਿੰਘ, ਹਰੀ ਸਿੰਘ, ਰਤਨ ਲਾਲ, ਕੁਸ਼ਵਿੰਦਰ ਸਿੰਘ, ਅਮਰਜੀਤ ਸਿੰਘ, ਵਿਦਿਆਰਥੀ ਜਥੇਬੰਦੀ ਦੇ ਆਗੂ ਪ੍ਰਗਟ ਸਿੰਘ ਸਮੇਤ ਹਰ ਸ਼ਖ਼ਸੀਅਤਾਂ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sahni , Patiala , Ambedkar Jayanti , Babasaheb Ambedkar , Baba Sahib Ambedkar , Dr. B R Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD