Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਰਵਨੀਤ ਬਿੱਟੂ ਨੂੰ ਮਿਲ ਰਹੇ ਜਨ ਸਮਰਥਨ ਤੋਂ ਘਬਰਾਏ ਵਿਰੋਧੀ: ਗੁਰਕੀਰਤ ਕੋਟਲੀ

ਧੱਕੇਸ਼ਾਹਾਂ ਤੇ ਮੌਕਾਪ੍ਰਸਤਾਂ ਨੂੰ ਮੂੰਹ ਨਹੀਂ ਲਗਾ ਰਹੇ ਲੋਕ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 10 Apr 2014

Last updated on: Apr 10, 2014, 00:00 IST

ਖੰਨਾ ਤੋਂ ਵਿਧਾਇਕ ਗੁਰਕੀਤ ਸਿੰਘ ਕੋਟਲੀ ਨੇ ਕਿਹਾ ਹੈ ਕਿ ਲੁਧਿਆਣਾ ਲੋਕ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਮਿਲ ਰਹੇ ਜਨ ਸਮਰਥਨ ਨਾਲ ਉਨ੍ਹਾਂ ਦੇ ਵਿਰੋਧੀ ਘਬਰਾ ਰਹੇ ਹਨ, ਜਿਹੜਾ ਡਰ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਬਿਆਨਬਾਜੀ 'ਚ ਸਾਫ ਨਜ਼ਰ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਸੱਤਾਧਾਰੀ ਅਕਾਲੀ ਭਾਜਪਾ ਗਠਜੋੜ ਦੀਆਂ ਧੱਕੇਸ਼ਾਹੀਆਂ ਤੇ ਮੌਕਾਪ੍ਰਸਤੀ ਦੀ ਧੋਖੇਬਾਜੀ ਤੋਂ ਤੰਗ ਆ ਚੁੱਕੇ ਹਨ ਤੇ ਇਸ ਵਾਰ ਇਕ ਬਲਿਦਾਨੀ ਤੇ ਇਮਾਨਦਾਰ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਮਿਹਨਤੀ ਆਗੂ ਰਵਨੀਤ ਬਿੱਟੂ ਨੂੰ ਸੰਸਦ 'ਚ ਲੁਧਿਆਣਾ ਦੀ ਅਗਵਾਈ ਦੇਣਾ ਚਾਹੁੰਦੇ ਹਨ। ਕੋਟਲੀ ਆਤਮ ਨਗਰ ਵਿਧਾਨ ਸਭਾ ਹਲਕੇ 'ਚ ਚੋਣ ਪ੍ਰਚਾਰ ਕਰ ਰਹੇ ਸਨ। ਜਿਥੇ ਉਨ੍ਹਾਂ ਨਾਲ ਸੀਨੀਅਰ ਕਾਗਰਸੀ ਆਗੂ ਕੇ.ਕੇ ਬਾਵਾ ਵੀ ਮੌਜ਼ੂਦ ਸਨ।ਇਸ ਮੌਕੇ ਕੋਟਲੀ ਨਾਲ ਗੱਲਬਾਤ ਦੌਰਾਨ ਲੋਕਾਂ ਨੇ ਰੋਸ ਜਤਾਇਆ ਕਿ ਬੀਤੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਭਾਜਪਾ ਗਠਜੋੜ ਦੀ ਧੱਕੇਸ਼ਾਹੀ ਤੋਂ ਤੰਗ ਆ ਕੇ ਉਨ੍ਹਾਂ ਨੇ ਅਕਾਲੀ ਦਲ ਨੂੰ ਛੱਡ ਕੇ ਚੋਣ ਲੜ ਰਹੇ ਇਕ ਅਜ਼ਾਦ ਉਮੀਦਵਾਰ ਨੂੰ ਜਿਤਾਇਆ ਸੀ। ਜਿਸਨੇ ਉਸ ਵੇਲੇ ਸ਼ੇਰ ਦੀ ਤਰ੍ਹਾਂ ਦਹਾੜਕਿਆਂ ਫਿਰ ਕਦੇ ਵੀ ਅਕਾਲੀ ਦਲ ਦਾ ਹੱਥ ਨਾ ਫੜਨ ਦੀ ਗੱਲ ਕਹੀ ਸੀ, ਪਰ ਜਿੱਤਣ ਤੋਂ ਬਾਅਦ ਗਿੱਦੜ ਵਾਂਗ ਅਕਾਲੀਆਂ ਦਾ ਸਹਾਇਕ ਬਣ ਗਿਆ, ਜਿਹੜੀ ਗੱਲ ਕਿਸੇ ਤੋਂ ਲੁੱਕੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਓਹੀ ਵਿਧਾਇਕ ਸੂਬੇ 'ਚ ਸੱਤਾਧਾਰੀ ਪਾਰਟੀ ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ ਫਿਰ ਤੋਂ ਪੁਰਾਣੇ ਵਾਅਦੇ ਦੁਹਰਾ ਰਿਹਾ ਹੈ। ਲੋਕਾਂ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਦੀਆਂ ਧੱਕੇਸ਼ਾਹੀਆਂ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਇਕ ਅਜ਼ਾਦ ਨੂੰ ਜਿਤਾਇਆ ਸੀ, ਪਰ ਉਹ ਵੀ ਮੌਕਾਪ੍ਰਸਤ ਨਿਕਲਿਆ। ਪਰ ਇਸ ਵਾਰ ਉਹ ਇਸ ਮੌਕਾਪ੍ਰਸਤ ਨੂੰ ਮੌਕਾ ਨਹੀਂ ਦੇਣਗੇ ਤੇ ਬਿੱਟੂ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਸੰਸਦ 'ਚ ਭੇਜਣਗੇ।

ਕੋਟਲੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਦੇ ਵੀ ਲੁਧਿਆਣੇ ਦਾ ਵਿਕਾਸ ਨਹੀਂ ਚਾਹਿਆ ਹੈ। ਜਦਕਿ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਮਨੀਸ਼ ਤਿਵਾੜੀ ਨੇ ਲੁਧਿਆਣਾ 'ਚ ਸਿਟੀ ਬੱਸ ਸੇਵਾ, ਪਾਸਪੋਰਟ ਸੇਵਾ ਕੇਂਦਰ, ਹੌਜ਼ਰੀ ਇੰਡਸਟਰੀ ਨੂੰ ਸੈਂਟਰਲ ਐਕਸਈਜ ਡਿਊਟੀ ਤੋਂ ਮੁਕਤੀ ਦਿਲਾ ਕੇ ਲੱਖਾਂ ਲੋਕਾਂ ਨੂੰ ਫਾਇਦਾ ਦਿਲਾਇਆ, 108 ਐਂਬੁਲੇਂਸ ਸੇਵਾ ਚਲਵਾਈ, ਬੁੱਢੇ ਨਾਲੇ ਦੀ ਸਫਾਈ ਲਈ ਕੇਂਦਰ ਤੋਂ ਫੰਡ ਲਿਆਏ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਹੇਠ ਪਿੰਡਾਂ ਦੀਆਂ ਜ਼ਿਆਦਾਤਰ ਸੜਕਾਂ ਨੂੰ ਬਣਵਾਇਆ, ਲੁਧਿਆਣਾ ਦਿੱਲੀ ਸ਼ਤਾਬਦੀ ਵਰਗੇ ਕਈ ਪ੍ਰੋਜੈਕਟ ਲਿਆਏ। ਉਨ੍ਹਾਂ ਨੇ ਕਿਹਾ ਕਿ ਰਵਨੀਤ ਬਿੱਟੂ ਨੇ ਆਪਣੇ ਦਾਦਾ ਸਾਬਕਾ ਮੁੱਖ ਮੰਤਰੀ ਸਵ. ਬੇਅੰਤ ਸਿੰਘ ਦੀ ਰਾਹ 'ਤੇ ਚੱਲਦਿਆਂ ਹਮੇਸ਼ਾ ਤੋਂ ਸਮਾਜਿਕ ਕੁਰੀਤੀਆਂ ਦਾ ਵਿਰੋਧ ਕੀਤਾ ਹੈ ਤੇ ਵਿਕਾਸ ਨੂੰ ਉਤਸਾਹਿਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅੱਤਵਾਦ ਦੌਰਾਨ ਹਾਸ਼ਿਏ 'ਤੇ ਚਲੀ ਗਈ ਪੰਜਾਬ ਤੇ ਖਾਸ ਕਰਕੇ ਲੁਧਿਆਣਾ ਦੀ ਇੰਡਸਟਰੀ ਨੂੰ ਮੁੜ ਖੜ੍ਹਾ ਕਰਨ 'ਚ ਸਵ. ਬੇਅੰਤ ਸਿੰਘ ਦੀ ਭੂਮਿਕਾ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ।ਇਸ ਮੌਕੇ ਕੋਟਲੀ ਤੇ ਬਾਵਾ ਨਾਲ ਸੁਸ਼ੀਲ ਮਲਹੋਤਰਾ, ਮੱਖਣ ਸਿੰਘ, ਕੋਸ਼ਲ ਕੁਮਾਰ, ਨਿਰਮਲ ਕੈੜਾ, ਬਲਜਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਬਚਨ ਸਿੰਘ, ਜਸਬੀਰ ਸਿੰਘ ਜੱਸਲ, ਹਰਚੰਦ ਸਿੰਘ, ਰੇਸ਼ਮ ਸਿੰਘ, ਟੀ.ਟੀ ਸ਼ਰਮਾ, ਯਸ਼ਪਾਲ, ਰਾਜ ਰਾਣੀ, ਸੁਖਮਿੰਦਰ, ਗੁਰਦੀਪ ਕੌਰ ਵੀ ਮੌਜ਼ੂਦ ਰਹੇ।

 

Tags: Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD