Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਭੀਮ ਰਾਓ ਅੰਬੇਡਕਰ ਦਾ 131ਵਾਂ ਜਨਮ ਦਿਨ ਨਗਰ ਨਿਗਮ ਮੋਹਾਲੀ ਵਿਖੇ ਸ਼ਰਧਾ ਨਾਲ ਮਨਾਇਆ

ਡਾ ਅੰਬੇਦਕਰ ਵੱਲੋਂ ਦਿੱਤੀਆਂ ਸਿੱਖਿਆਵਾਂ ਤੇ ਤੁਰਨ ਦੀ ਲੋੜ : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh  Nagar, Ambedkar Jayanti, Babasaheb Ambedkar, Baba Sahib Ambedkar, Dr. B R Ambedkar

Web Admin

Web Admin

5 Dariya News

ਮੁਹਾਲੀ , 14 Apr 2022

Last updated on: Apr 14, 2022, 00:00 IST

ਮੁਹਾਲੀ ਨਗਰ ਨਿਗਮ ਵਿਖੇ ਅੱਜ  ਡਾ. ਭੀਮ ਰਾਓ ਅੰਬੇਡਕਰ ਦਾ 131ਵਾਂ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤੀ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।  ਇਸ ਮੌਕੇ ਮੇਜਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ  ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਡਾ. ਅੰਬੇਦਕਰ ਦਾ ਜਨਮ ਦਿਨ ਮਨਾਉਂਦੇ ਹੋਏ ਕੇਕ ਵੀ ਕੱਟਿਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ  ਨੇ ਕਿਹਾ ਕਿ ਸਮਾਜਿਕ ਸਮਾਨਤਾ ਲਈ ਬਾਬਾ ਸਾਹਿਬ ਵੱਲੋਂ ਪਾਏ ਯੋਗਦਾਨ ਲਈ ਦੇਸ਼ ਹਮੇਸ਼ਾਂ ਉਨ੍ਹਾਂ ਦਾ ਰਿਣੀ ਰਹੇਗਾ। ਉਨ੍ਹਾਂ  ਕਿਹਾ ਕਿ ਡਾ: ਅੰਬੇਦਕਰ ਨੇ ਔਰਤਾਂ ਦੇ ਹੱਕਾਂ ਦੀ ਗੱਲ ਵੀ ਕੀਤੀ ਤੇ ਉਹ ਇਕ ਅਰਥਸ਼ਾਸਤਰੀ ਵੀ ਸਨ।ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਡਾ ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਸਾਨੂੰ  ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ  ਹੈ। 

ਉਨ੍ਹਾਂ ਕਿਹਾ ਕਿ ਡਾ ਅੰਬੇਦਕਰ  ਨੇ ਸਮਾਜ ਨੂੰ ਇਕ ਲੜੀ ਵਿੱਚ ਪਿਰੋਇਆ ਹੈ।  ਉਨ੍ਹਾਂ ਕਿਹਾ ਕਿ ਅੱਜ ਫਿਰਕੂ ਪਾਰਟੀਆਂ ਲੋਕਾਂ ਨੂੰ ਜਾਤ ਪਾਤ ਅਤੇ ਧਰਮ ਦੇ ਆਧਾਰ ਤੇ ਵੰਡਣ ਦਾ ਯਤਨ ਕਰ ਰਹੀਆਂ ਹਨ ਜਿਸ ਤੋਂ ਬੇਹੱਦ ਸੁਚੇਤ ਰਹਿਣ ਦੀ ਲੋੜ ਹੈ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਹ ਵੀ  ਕਿਹਾ ਕਿ ਬੱਚਿਆਂ ਨੂੰ ਸਿੱਖਿਆ ਨਾਲ ਲੈਸ ਕਰਨਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਦੇ ਮਿਸ਼ਨ ਨੂੰ ਅੱਗੇ ਤੋਰਨਾ ਹਰ ਭਾਰਤ ਵਾਸੀ ਦਾ ਫਰਜ਼ ਹੈ। ਉਨ੍ਹਾਂ ਇਸ ਮੌਕੇ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਡਾ ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ।ਅੱਜ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਇਸ ਸਬੰਧੀ ਸਮਾਗਮ  ਵਿੱਚ ਸ਼ਾਮਲ ਹੋਏ, ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਮੀਤ ਪ੍ਰਧਾਨ ਮੋਹਣ ਸਿੰਘ (ਸਰਪੰਚ ), ਸੂਬਾ ਜਨਰਲ ਸਕੱਤਰ ਪਵਨ ਗੋਡਯਾਲ, ਨਿਗਮ ਮੋਹਾਲੀ ਦੇ ਪ੍ਰਧਾਨ ਸੋਭਾ ਰਾਮ, ਰਾਜਨ ਚਾਵਰੀਆ ਅਤੇ ਹੋਰਨਾਂ ਨੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦਾ ਇਥੇ ਆਉਣ ਤੇ ਧੰਨਵਾਦ ਕੀਤਾ। 

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar , Ambedkar Jayanti , Babasaheb Ambedkar , Baba Sahib Ambedkar , Dr. B R Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD