Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਰੂਪਨਗਰ ਦੇ ਮਿੰਨੀ ਸਕੱਤਰੇਤ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

DC Ropar, Preeti Yadav, Deputy Commissioner Ropar, Rupnagar, Ropar, Ambedkar Jayanti, Babasaheb Ambedkar, Baba Sahib Ambedkar, Dr. B R Ambedkar

Web Admin

Web Admin

5 Dariya News

ਰੂਪਨਗਰ , 14 Apr 2022

Last updated on: Apr 14, 2022, 00:00 IST

ਰੂਪਨਗਰ ਦੇ ਮਿੰਨੀ ਸਕੱਤਰੇਤ ਵਿੱਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ ਗਿਆ। ਇਸ ਸਰਧਾਂਜਲੀ ਸਮਾਰੋਹ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਡਾ. ਭੀਮ ਰਾਓ ਅੰਬੇਡਕਰ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਸਨ ਅਤੇ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦਾ ਆਰਕੀਟੈਕਟ ਕਿਹਾ ਜਾਂਦਾ ਹੈ। ਉਹ ਕਮਜ਼ੋਰ ਵਰਗਾਂ ਦੇ ਮਸੀਹਾ ਅਤੇ ਜਾਤੀਵਾਦ ਅਤੇ ਭੇਦਭਾਵ ਦੇ ਬਹੁਤ ਵਿਰੁੱਧ ਸੀ।ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ, ਐਸ.ਪੀ. ਸ਼੍ਰੀ ਅੰਕੁਰ ਗੁਪਤਾ, ਐਸ.ਡੀ.ਐਮ. ਸ. ਗੁਰਵਿੰਦਰ ਸਿੰਘ ਜੌਹਲ, ਡੀ ਆਰ ਓ ਗੁਰਜਿੰਦਰ ਸਿੰਘ ਤੇ ਐਡਵੋਕੇਟ ਚਰਨਜੀਤ ਸਿੰਘ ਘਈ ਨੇ ਵੀ ਡਾ. ਭੀਮ ਰਾਓ ਅੰਬੇਡਕਰ ਨੂੰ ਸਰਧਾਂਜਲੀ ਵਜੋਂ ਫੁੱਲ ਭੇਟ ਕੀਤੇ।ਇਸ ਵਿਸ਼ੇਸ਼ ਮੌਕੇ ਉੱਤੇ ਸਕੂਲੀ ਵਿਦਿਆਰਥੀਆਂ ਵਲੋਂ ਮਿੰਨੀ ਸਕੱਤਰੇਤ ਦੀਆਂ ਕੰਧਾਂ ‘ਤੇ ਖੂਬਸੂਰਤ ਚਿੱਤਰ ਬਣਾਉਣ ਲਈ ਡਾ. ਪ੍ਰੀਤੀ ਯਾਦਵ ਵਲੋਂ ਸਰਟੀਫਿਕੇਟ ਦਿੱਤੇ ਗਏ ਅਤੇ ਉਨ੍ਹਾਂ ਦੇ ਹੁਨਰ ਦੀ ਸ਼ਲਾਘਾ ਕੀਤੀ। ਇਨ੍ਹਾਂ ਵਿਦਿਆਰਥੀਆਂ ਨੂੰ ਟ੍ਰਾਫੀ ਦੇ ਕੇ ਵੀ ਸਨਮਾਨਿਤ ਕੀਤਾ ਗਿਆ। 

ਇਸ ਚਿੱਤਰ ਮੁਕਾਬਲੇ ਵਿੱਚ ਸਰਕਾਰੀ ਸੀਨੀ.ਸੈਕੇ.ਸਕੂਲ (ਲੜਕੀਆਂ) ਨੇ ਪਹਿਲਾਂ ਸਥਾਨ ਹਾਸਿਲ ਕੀਤਾ ਜਿਸ ਦੇ ਵਿਦਿਆਰਥੀ ਮਹਿਰੂ ਨੀਸ਼ਾ, ਛਾਇਆ, ਸੁਨੇਹਾ ਕੁਮਾਰੀ, ਅਮਨਦੀਪ ਕੁਮਾਰ, ਜੋਤੀ, ਮਮਤਾ, ਸਾਨਾ, ਸਾਨ੍ਹਾ, ਜੀਨਤ ਪ੍ਰਵੀਨ, ਤਰਨਜੀਤ ਕੌਰ, ਨੇ ਮੁਕਾਬਲੇ ਵਿੱਚ ਹਿੱਸਾ ਲਿਆ।ਸ਼ਿਵਾਲਿਕ ਪਬਲਿਕ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਜਿਸ ਦੇ ਅਧਿਆਪਕ ਰਵਿੰਦਰ ਕੌਰ, ਵਿਦਿਆਰਥੀ ਹਰਸਿਮਰਤ ਕੌਰ, ਰਿਸ਼ਮਪ੍ਰੀਤ ਕੌਰ, ਇਸ਼ਿਕਾ ਚੌਧਰੀ, ਕਸ਼ਿਸ਼ਪਾਲ, ਨਵੋਦਿੱਤ, ਸਹਿਜਲ, ਰੀਆ ਸ਼ਰਮਾ, ਹਰੀ ਪ੍ਰਿਆ, ਇਸਪ੍ਰੀਤ ਕੌਰ, ਰਾਧਿਕਾ, ਬੰਧਨਾ, ਮੁਸਕਾਨ ਖਾਨ, ਗਰੀਮਾ ਗਰਗ, ਇਸਮੀਤ ਸਿੰਘ, ਪ੍ਰਿੰਸ, ਕ੍ਰਿਤਦਸ਼ਨਾ, ਹਿਮਨੀਸ਼ ਜੱਸਲ, ਪ੍ਰਤੀਵਾ, ਨੇ ਹਿੱਸਾ ਲਿਆ। ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਡੀ.ਏ.ਵੀ. ਸਕੂਲ ਰੋਪੜ ਦੇ ਅਧਿਆਪਕ ਰਜਨੀ, ਵਿਦਿਆਰਥੀ ਪ੍ਰੀਆ ਠਾਕੁਰ, ਪਲਵੀ, ਗਗਨਦੀਪ ਸਿੰਘ, ਜਸਨਪ੍ਰੀਤ ਸਿੰਘ, ਮਯੰਕ, ਦਿਕਸ਼ਾ, ਮਹਿਕ ਸੂਦ, ਪ੍ਰੇਮ ਕੁਮਾਰ, ਮਨਜੋਤ, ਮਹਿਮੂਦ ਅਬੁਲ ਬੈਸ਼ ਨੇ ਹਿੱਸਾ ਲਿਆ। ਇਸ ਮੌਕੇ ‘ਤੇ ਇਨ੍ਹਾਂ ਸਾਰੇ ਸਕੂਲੀ ਵਿਦਿਆਰਥੀਆਂ ਵਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੂੰ ਤੋਹਫ਼ੇ ਵਜੋਂ ਡਾ. ਭੀਮ ਰਾਓ ਅੰਬੇਡਕਰ ਦੀ ਹੱਥੀ ਪੇਟਿੰਗ ਕੀਤੀਆਂ ਹੋਈਆਂ ਤਸਵੀਰਾਂ ਵੀ ਦਿੱਤੀਆਂ।

 

Tags: DC Ropar , Preeti Yadav , Deputy Commissioner Ropar , Rupnagar , Ropar , Ambedkar Jayanti , Babasaheb Ambedkar , Baba Sahib Ambedkar , Dr. B R Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD