Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੰਵਿਧਾਨ ਦੇ ਨਿਰਮਾਤਾ ਡਾ ਬੀ.ਆਰ.ਅੰਬੇਦਕਰ ਮਹਾਨ ਸ਼ਖਸੀਅਤ ਸਨ: ਸੰਸਦ ਮੈਂਬਰ ਮਨੀਸ਼ ਤਿਵਾੜੀ

ਡਾ. ਬੀ.ਆਰ.ਅੰਬੇਦਕਰ ਦੇ ਜਨਮ ਦਿਹਾੜੇ 'ਤੇ ਵੱਖ-ਵੱਖ ਪ੍ਰੋਗਰਾਮਾਂ 'ਚ ਕੀਤੀ ਸ਼ਮੂਲਿਅਤ|

Manish Tewari, Banga, Congress, Indian National Congress, Punjab Congress, Punjab, Ambedkar Jayanti, Babasaheb Ambedkar, Baba Sahib Ambedkar, Dr. B R Ambedkar

Web Admin

Web Admin

5 Dariya News

ਬੰਗਾ , 14 Apr 2022

Last updated on: Apr 14, 2022, 00:00 IST

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ ਅੰਬੇਦਕਰ ਇੱਕ ਮਹਾਨ ਸ਼ਖਸੀਅਤ ਸਨ ਤੇ ਉਹ ਬਤੌਰ ਵਕੀਲ ਅਤੇ ਐਡਵੋਕੇਟ ਉਨ੍ਹਾਂ ਦੁਆਰਾ ਬਣਾਏ ਗਏ ਸੰਵਿਧਾਨ ਨੂੰ ਪੜ੍ਹਦੇ ਹਨ, ਤਾਂ ਇਸ ਗੱਲ ਦਾ ਅਹਿਸਾਸ ਹੁੰਦੇ ਹਨ ਕਿ ਉਹ ਕਿੰਨੇ ਮਹਾਨ ਵਿਦਵਾਨ ਹੋਣਗੇ।ਸੰਸਦ ਤਿਵਾੜੀ ਡਾ ਬੀ.ਆਰ.ਅੰਬੇਦਕਰ ਦੀ ਜਯੰਤੀ ਨੂੰ ਸਮਰਪਿਤ ਕਰਵਾਏ ਗਏ ਵੱਖ-ਵੱਖ ਪ੍ਰੋਗਰਾਮਾਂ ਵਿਚ ਸ਼ਿਰਕਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਡਾ: ਅੰਬੇਡਕਰ ਇਕ ਮਹਾਨ ਸ਼ਖਸੀਅਤ ਸਨ, ਜਿਨ੍ਹਾਂ ਨੇ ਸੰਵਿਧਾਨ ਦੀ ਡਰਾਫਟਿੰਗ ਕਮੇਟੀ ਦੇ ਮੁਖੀ ਵਜੋਂ ਸੇਵਾ ਨਿਭਾਈ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸੰਸਦ ਮੈਂਬਰ ਅਤੇ ਐਡਵੋਕੇਟ ਹੋਣ ਦੇ ਨਾਤੇ ਉਨ੍ਹਾਂ ਨੂੰ ਸੰਵਿਧਾਨ 'ਤੇ ਬਹਿਸ ਕਰਨ ਤੇ ਪੜ੍ਹਨ ਦਾ ਮੌਕਾ ਮਿਲਦਾ ਹੈ ਅਤੇ ਜਦੋਂ ਵੀ ਉਹ ਸੰਵਿਧਾਨ ਪੜ੍ਹਦੇ ਹਨ ਤਾਂ ਉਨ੍ਹਾਂ ਨੂੰ ਇਹ ਅਹਿਸਾਸ ਹੁੰਦਾ ਹੈ ਕਿ ਡਾ: ਅੰਬੇਡਕਰ ਕਿਹੋ ਜਿਹੇ ਮਹਾਨ ਵਿਦਵਾਨ ਹੋਣਗੇ, ਜਿਨ੍ਹਾਂ ਨੇ ਇਕ ਜਿਉਂਦਾ ਜਾਗਦਾ ਦਸਤਾਵੇਜ਼ ਤਿਆਰ ਕੀਤਾ ਹੈ। 

ਇਹ ਸੰਵਿਧਾਨ ਦੇਸ਼ ਦੇ ਸਾਰੇ ਲੋਕਾਂ ਅਤੇ ਖਾਸ ਕਰਕੇ ਪਿਛੜੇ ਸਮਾਜ ਦੇ ਅਧਿਕਾਰਾਂ ਦੀ ਰਾਖੀ ਕਰਦਾ ਹੈ।ਇਸ ਦੌਰਾਨ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਲੋਕਾਂ ਨੂੰ ਵਿਸਾਖੀ ਦੀ ਵੀ ਵਧਾਈ ਦਿੱਤੀ। ਜਿਸ ਦਿਨ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।ਇਸੇ ਤਰ੍ਹਾਂ, ਉਨ੍ਹਾਂ ਡਾ.ਬੀ.ਆਰ.ਅੰਬੇਦਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੁਸਤਕ ਰਿਲੀਜ਼ ਸਮਾਰੋਹ ਅਤੇ ਖੂਨਦਾਨ ਕੈਂਪ ਵਿੱਚ ਵੀ ਸ਼ਿਰਕਤ ਕੀਤੀ।ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਡ ਨੇ ਕਿਹਾ ਕਿ ਡਾ: ਅੰਬੇਡਕਰ ਦਾ ਜੀਵਨ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ |ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਪਵਨ ਦੀਵਾਨ, ਦਰਵਜੀਤ ਸਿੰਘ ਪੁਨੀਆ, ਹਰੀਸ਼ ਸੱਦੀ, ਪਾਲੋ ਬੈਂਸ ਕੌਂਸਲਰ, ਜੈਪਾਲ ਸੁੰਡਾ, ਮਨਜਿੰਦਰ ਮੋਹਨ ਬੌਬੀ ਕੌਂਸਲਰ, ਕੀਮਤੀ ਸੱਦੀ ਕੌਂਸਲਰ, ਤਲਵਿੰਦਰ ਕੌਰ ਕੌਂਸਲਰ, ਮਾਸਟਰ ਵਾਸਦੇਵ ਹੀਰ ਸਾਬਕਾ ਕੌਂਸਲਰ, ਹਰਜੀਤ ਕੌਰ ਸਾਬਕਾ ਕੌਂਸਲਰ, ਪਰਵੀਨ ਗੋਗੀ ਸਾਬਕਾ ਕੌਂਸਲਰ, ਹਰਪਾਲ ਸਾਬਕਾ ਕੌਂਸਲਰ, ਸੋਢੀ ਰਾਮ, ਸਚਿਨ ਘਈ ਸਾਬਕਾ ਕੌਂਸਲਰ ਵੀ ਹਾਜ਼ਰ ਸਨ।

 

Tags: Manish Tewari , Banga , Congress , Indian National Congress , Punjab Congress , Punjab , Ambedkar Jayanti , Babasaheb Ambedkar , Baba Sahib Ambedkar , Dr. B R Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD