Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮੋਨੀਸ਼ ਕੁਮਾਰ ਨੇ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦੇ ਜਨਮ ਦਿਹਾੜੇ ਦੇ ਮੌਕੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬੁੱਤ ’ਤੇ ਸ਼ਰਧਾ ਦੇ ਫੁੱਲ ਕੀਤੇ ਭੇਟ

DC Tarntaran, Monish Kumar, Tarntaran, Deputy Commissioner Tarntaran, Ambedkar Jayanti, Babasaheb Ambedkar, Baba Sahib Ambedkar, Dr. B R Ambedkar

Web Admin

Web Admin

5 Dariya News

ਤਰਨ ਤਾਰਨ , 14 Apr 2022

Last updated on: Apr 14, 2022, 00:00 IST

ਭਾਰਤੀ ਸੰਵਿਧਾਨ ਦੇ ਨਿਰਮਾਤਾ, ਯੁਗ ਪੁਰਸ਼ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦੇ 131ਵੇਂ ਜਨਮ ਦਿਹਾੜੇ ਦੇ ਮੌਕੇ ‘ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਥਾਪਿਤ ਬਾਬਾ ਸਾਹਿਬ ਦੇ ਬੁੱਤ ’ਤੇ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਬਾਬਾ ਸਾਹਿਬ ਦੇ ਜਨਮ ਦਿਹਾੜੇ `ਤੇ ਜ਼ਿਲ੍ਹਾ ਵਾਸੀਆਂ ਨੂੰ ਸੁਭਕਾਮਨਾਵਾਂ ਦਿੱਤੀਆਂ ਗਈਆਂ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਬਹੁਤ ਹੀ ਮਹਾਨ ਸ਼ਖ਼ਸੀਅਤ ਸਨ ਅਤੇ ਉਨ੍ਹਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਸ੍ਰੀ ਮੋਨੀਸ਼ ਕੁਮਾਰ ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਇਸ ਮਹਾਨ ਸ਼ਖਸੀਅਤ ’ਤੇ ਮਾਣ ਹੈ, ਸਾਨੂੰ ਸਾਰਿਆਂ ਨੂੰ ਡਾ. ਬੀ. ਆਰ. ਅੰਬੇਦਕਰ ਦੇ ਨਕਸ਼ੇ ਕਦਮਾਂ ’ਤੇ ਚਲਣ ਦੀ ਲੋੜ ਹੈ। ਉਨਾਂ ਕਿਹਾ ਕਿ ਡਾ. ਅੰਬੇਦਕਰ ਨੇ ਆਪਣਾ ਪੂਰਾ ਜੀਵਨ ਸਮਾਜਿਕ ਸਦਭਾਵਨਾ ਅਤੇ ਸਭ ਨੂੰ ਬਰਾਬਰਤਾ ਦੇ ਹੱਕ ਦਿਵਾਉਣ ਲਈ ਸਮਰਪਿਤ ਕੀਤਾ। ਉਨਾਂ ਕਿਹਾ ਕਿ ਉਨਾਂ ਵੱਲੋਂ ਬਣਾਏ ਸੰਵਿਧਾਨ ਸਦਕਾ ਹੀ ਅੱਜ ਸਾਰਾ ਦੇਸ਼ ਵਿਕਾਸ ਦੀਆਂ ਲੀਹਾਂ ਵੱਲ ਵੱਧ ਰਿਹਾ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸਕੱਤਰ ਸਿੰਘ ਬੱਲ, ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਸ੍ਰੀ ਅਦਿੱਤਿਆ ਗੁਪਤਾ ਅਤੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮ ਸਿੰਘ ਪੁਰੇਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੀ ਹਾਜ਼ਰ ਸਨ।

 

Tags: DC Tarntaran , Monish Kumar , Tarntaran , Deputy Commissioner Tarntaran , Ambedkar Jayanti , Babasaheb Ambedkar , Baba Sahib Ambedkar , Dr. B R Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD