Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਬਾ ਸਾਹਿਬ ਡਾਕਟਰ ਅੰਬੇਡਕਰ ਦੁਆਰਾ ਲਿਖੇ ਸੰਵਿਧਾਨ ਨੂੰ ਬਚਾਉਣ ਦਾ ਸੱਦਾ

ਕਿਹਾ ਸੰਵਿਧਾਨ ਦੇ ਮੁੱਢਲੇ ਸਿਧਾਂਤਾਂ ਨਾਲ ਛੇੜਛਾੜ ਦੀਆਂ ਕੀਤੀਆਂ ਜਾ ਰਹੀਆਂ ਕੋਸਿਸ਼ਾਂ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Ambedkar Jayanti, Babasaheb Ambedkar, Baba Sahib Ambedkar, Dr. B R Ambedkar, Jalandhar

Web Admin

Web Admin

5 Dariya News

ਜਲੰਧਰ , 14 Apr 2022

Last updated on: Apr 14, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਵਲੋਂ ਲਿਖੇ ਗਏ ਸੰਵਿਧਾਨ ਅਤੇ ਇਸ ਦੇ ਮੁੱਢਲੇ ਸਿਧਾਂਤਾਂ ਨੂੰ ਬਚਾਉਣ ਦਾ ਸੱਦਾ ਦਿੱਤਾ ਹੈ। ਅੱਜ ਇਥੇ ਬਾਬਾ ਸਾਹਿਬ ਦੇ 131ਵੇਂ ਜਨਮ ਦਿਵਸ ਮੌਕੇ ਸਥਾਨਕ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਸਰਕਾਰੀ ਕੋ- ਐਜੂਕੇਸ਼ਨ ਕਾਲਜ, ਬੂਟਾਂ ਮੰਡੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਕਾਨੂੰਨਦਾਨ ਅਤੇ ਉਘੇ ਸਿਆਸਤਦਾਨ ਡਾ.ਅੰਬੇਡਕਰ ਵਲੋਂ ਲਿਖੇ ਗਏ ਸੰਵਿਧਾਨ ਦੀ ਮਹੱਤਤਾ ਘਟਾਉਣ ਲਈ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਇਹ ਮਨਸੂਬੇ ਕੋਈ ਵਿਦੇਸ਼ੀ ਜਾਂ ਬਰਤਾਨਵੀ ਨਹੀਂ ਘੜ ਰਹੇ ਸਗੋਂ ਸਾਡੇ ਕੁਝ ਆਪਣੇ ਲੋਕ ਹੀ ਇਹ ਤਾਣੀ ਬੁਣ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨਾਂ ਕੋਸਿਸ਼ਾਂ ਨੂੰ ਮੂੰਹ ਤੋੜਵਾਂ ਜਵਾਬ ਦਿੰਦਿਆਂ ਸ਼ੁਰੂਆਤ ਵਿੱਚ ਹੀ ਖ਼ਤਮ ਕਰਨਾ ਚਾਹੀਦਾ ਹੈ ਜਿਸ ਲਈ ਲੋਕਾਂ ਨੂੰ ਇਕ ਜੁੱਟ ਹੋ ਕੇ ਅਵਾਜ਼ ਬੁਲੰਦ ਕਰਨੀ ਹੋਵੇਗੀ। 

ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਨੇ ਸੰਵਿਧਾਨ ਰਾਹੀਂ ਲੋਕਾਂ ਨੂੰ ਆਪਣੀ ਮਰਜ਼ੀ ਨਾਲ ਵੋਟ ਪਾਉਣ ਦਾ ਅਧਿਕਾਰ ਦਿੱਤਾ। ਉਨਾਂ ਕਿਹਾ ਕਿ ਲੋਕਾਂ ਨੂੰ ਮਿਲੇ ਇਸੇ ਹੱਕ ਸਦਕਾ ਹੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹੋਰ ਘਾਗ ਸਿਆਸਤਦਾਨਾਂ ਨੂੰ ਲੋਕਾਂ ਨੇ ਸਤਾ ਤੋਂ ਬਾਹਰ ਦਾ ਰਸਤਾ ਦਿਖਾਇਆ । ਉਨਾਂ ਕਿਹਾ ਕਿ ਸੰਵਿਧਾਨ ਜਮਹੂਰੀਅਤ ਦਾ ਮੂਲ ਅਧਾਰ ਹੈ ਅਤੇ ਇਸ ਨਾਲ ਕਿਸੇ ਤਰਾਂ ਦੀ ਛੇੜਛਾੜ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਪਾਕਿਸਤਾਨ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸਾਡਾ ਗੁਆਂਢੀ ਮੁਲਕ ਸਾਡੇ ਮੁਲਕ ਤੋਂ ਇਕ ਦਿਨ ਪਹਿਲਾਂ ਆਜ਼ਾਦ ਹੋਇਆ ਪਰ ਸੰਵਿਧਾਨ ਦੀ ਅਣਹੋਂਦ ਕਰਕੇ ਉਸ ਮੁਲਕ ਵਿੱਚ ਜਮਹੂਰੀਅਤ ਪੈਰ ਨਹੀਂ ਜਮਾ ਸਕੀ। ਉਨਾਂ ਕਿਹਾ ਕਿ ਸਾਡੇ ਮੁਲਕ ਵਿੱਚ ਬਾਬਾ ਸਾਹਿਬ ਦੇ ਸੰਵਿਧਾਨ ਅਤੇ ਸੰਵਿਧਾਨਿਕ ਕਦਰਾਂ-ਕੀਮਤਾਂ ਮਜ਼ਬੂਤ ਹੋਈਆਂ ਹਨ ਜਦਕਿ ਇਸ ਦੇ ਉਲਟ ਪਾਕਿਸਤਾਨ ਵਿੱਚ ਅਜਿਹੀ ਕੋਈ ਵਿਵਸਥਾ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਕਿਸਤਾਨ ਵਿੱਚ ਜਮਹੂਰੀਅਤ ਦੀ ਨਕਾਮੀ ਦੀ ਜਿਊਂਦੀ ਜਾਗਦੀ ਮਿਸਾਲ ਇਸ ਪੱਖ ਤੋਂ ਦੇਖੀ ਜਾ ਸਕਦੀ ਹੈ ਕਿ ਪਾਕਿਸਤਾਨ ਦਾ ਕੋਈ ਵੀ ਸਾਬਕਾ ਪ੍ਰਧਾਨ ਮੰਤਰੀ ਜਾਂ ਤਾਂ ਕਤਲ ਕਰ ਦਿੱਤਾ ਗਿਆ ਜਾਂ ਉਸ ਨੂੰ ਜਲਾਵਤਨ ਹੋਣਾ ਪਿਆ। 

ਮੁੱਖ ਮੰਤਰੀ ਨੇ ਡਾ.ਬੀ.ਆਰ.ਅੰਬੇਡਕਰ ਵਲੋਂ ਬਰਾਬਰਤਾ ਅਤੇ ਆਜ਼ਾਦੀ ਦੇ ਦਿੱਤੇ ਸਿਧਾਂਤਾਂ ’ਤੇ ਚੱਲ ਕੇ ਆਦਰਸ਼ ਸਮਾਜ ਦੀ ਸਿਰਜਣਾ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਡਾ.ਅੰਬੇਡਕਰ ਨੂੰ ਮਹਾਨ ਵਿਦਵਾਨ, ਕਾਨੂੰਨਦਾਨ, ਆਰਥਿਕ ਮਾਹਿਰ, ਸਮਾਜ ਸੁਧਾਰਕ ਅਤੇ ਉਘੀ ਸਖਸ਼ੀਅਤ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡਾ.ਅੰਬੇਡਕਰ ਸਮੁੱਚੇ ਵਿਸ਼ਵ ਦੇ ਇਤਿਹਾਸ ਵਿੱਚ ਸ਼ੁਮਾਰ ਸਭ ਤੋਂ ਕੱਦਾਵਾਰ ਸਖਸ਼ੀਅਤਾਂ ਵਿਚੋਂ ਇਕ ਸਨ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਡਾ.ਅੰਬੇਡਕਰ ਇਕ ਸਧਾਰਣ ਪਰਿਵਾਰ ਨਾਲ ਸਬੰਧ ਰੱਖਦੇ ਸਨ ਪਰ ਸਮਾਜ ਪ੍ਰਤੀ ਉਨਾਂ ਦੇ ਮਹਾਨ ਯੋਗਦਾਨ ਨੇ ਉਨਾਂ ਨੂੰ ਆਲਮੀ ਪੱਧਰ ਦੀਆਂ ਹਸਤੀਆਂ ਵਿੱਚ ਸ਼ੁਮਾਰ ਕੀਤਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤੀ ਸੰਵਿਧਾਨ ਡਾ.ਅੰਬੇਡਕਰ ਦੀ ਸਖ਼ਤ ਮਿਹਨਤ, ਸਮਰਪਿਤ ਭਾਵਨਾ ਤੇ ਦੂਰ ਅੰਦੇਸ਼ ਦਾ ਨਤੀਜਾ ਹੈ। ਉਨਾਂ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ਼ ਕਮਜ਼ੋਰ ਤਬਕਿਆਂ ਦੇ ਨੇਤਾ ਸਨ ਸਗੋਂ ਸਮੁੱਚੀ ਮਾਨਵਤਾ ਨਾਲ ਜੁੜੇ ਹੋਏ ਸਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਦੱਬੇ-ਕੁਚਲੇ ਤੇ ਕਮਜ਼ੋਰ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਡਾ.ਅੰਬੇਡਕਰ ਦੀ ਦਿ੍ਰੜ ਵਚਨਬੱਧਤਾ ਅਤੇ ਸੰਘਰਸ਼ ਲੋਕਾਂ ਨੂੰ ਹਮੇਸ਼ਾਂ ਪ੍ਰੇਰਿਤ ਕਰਦਾ ਰਹੇਗਾ। 

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸਪਸ਼ਟ ਸਬਦਾਂ ਵਿੱਚ ਕਿਹਾ ਕਿ ਪੋਸਟ ਮੈਟਿ੍ਰਕ ਵਜੀਫਾ ਘੁਟਾਲੇ ਨੂੰ ਅੰਜ਼ਾਮ ਦੇਣ ਵਾਲੇ ਲੋਕ ਛੇਤੀ ਹੀ ਜੇਲ ਦੀਆਂ ਸਲਾਖ਼ਾਂ ਪਿੱਛੇ ਹੋਣਗੇ। ਉਨਾਂ ਕਿਹਾ ਕਿ ਇਹ ਬਹੁਤ ਹੀ ਘਿਨੌਣਾ ਤੇ ਨਾ-ਮੁਆਫ਼ੀ ਯੋਗ ਅਪਰਾਧ ਹੈ ਜਿਸ ਕਰਕੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਛੇਤੀ ਹੀ ਇਸ ਘੁਟਾਲੇ ਦਾ ਮੁੱਖ ਦੋਸ਼ੀ ਜੇਲ ਵਿੱਚ ਚੰਗੀਆਂ ਸਹੂਲਤਾਂ ਲਈ ਅਦਾਲਤਾਂ ਵਿੱਚ ਅਰਜ਼ੀਆਂ ਦਾਇਰ ਕਰਦਾ ਦਿਸੇਗਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੁਝ ਦਿਨ ਪਹਿਲਾਂ ਸੂਬੇ ਦੇ ਸੀਨੀਅਰ ਅਫ਼ਸਰ ਨਵੀਂ ਦਿੱਲੀ ਵਿੱਚ ਟਰੇਨਿੰਗ ਲਈ ਉਨਾਂ ਦੇ ਹੁਕਮਾਂ ’ਤੇ ਗਏ ਸਨ। ਵਿਰੋਧੀ ਧਿਰਾਂ ਵਲੋਂ ਇਸ ਮੁੱਦੇ ’ਤੇ ਰੌਲਾ-ਰੱਪਾ ਪਾਉਣ ਦੀ ਸਖ਼ਤ ਆਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਿਥੇ ਵੀ ਸਾਡੇ ਅਫ਼ਸਰਾਂ ਨੂੰ ਦੂਜੇ ਸੂਬਿਆਂ ਜਾਂ ਮੁਲਕਾਂ ਤੋਂ ਚੰਗੀ ਮੁਹਾਰਤ ਸਿੱਖਣ ਦੀ ਲੋੜ ਹੋਵੇਗੀ, ਉਹ ਅਪਣੇ ਅਫ਼ਸਰ ਉਥੇ ਜਰੂਰ ਭੇਜਣਗੇ। ਉਨਾਂ ਕਿਹਾ ਕਿ ਦਿੱਲੀ ਸਰਕਾਰ ਵਲੋਂ ਸਿੱਖਿਆ, ਸਿਹਤ ਅਤੇ ਬਿਜਲੀ ਦੇ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਦਾ ਕੋਈ ਮੇਲ ਨਹੀਂ ਜਿਸ ਕਰਕੇ ਸਾਨੂੰ ਆਪਣੇ ਅਫ਼ਸਰਾਂ ਨੂੰ ਸਿਖਲਾਈ ਦੇਣ ਵਿੱਚ ਕੁਝ ਵੀ ਗਲਤ ਨਜ਼ਰ ਨਹੀਂ ਆਉਂਦਾ। 

ਮੁੱਖ ਮੰਤਰੀ ਨੇ ਸਪਸ਼ਟ ਤੌਰ ’ਤੇ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਵਿਚੋਂ ਹਰੇਕ ਗਾਰੰਟੀ ਪੂਰੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਹਾਲੇ ਪੰਜਾਬ ਵਿੱਚ ਨਵੀਂ ਸਰਕਾਰ ਬਣੀ ਨੂੰ ਇਕ ਮਹੀਨੇ ਤੋਂ ਵੀ ਘੱਟ ਸਮਾਂ ਗੁਜਰਿਆ ਹੈ । ਉਨਾਂ ਕਿਹਾ ਕਿ ਲੋਕਾਂ ਨਾਲ ਕੀਤਾ ਗਿਆ ਹਰੇਕ ਵਾਅਦਾ ਹਰ ਹੀਲੇ ਪੂਰਾ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਮੰਤਰੀਆਂ ਲਈ ਕੋਈ ਵੀ ਨਵਾਂ ਵਾਹਨ ਖ਼ਰੀਦਣ ਸਬੰਧੀ ਸੂਬਾ ਸਰਕਾਰ ਦੀ ਕਿਸੇ ਤਰਾਂ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ। ਉਨਾਂ ਕਿਹਾ ਕਿ ਵਿਰੋਧੀ ਧਿਰ ਬਿਨਾਂ ਕਿਸੇ ਅਧਾਰ ਦੇ ਇਸ ਨੂੰ ਮੁੱਦਾ ਬਣਾ ਰਹੀ ਹੈ ਕਿਉਂਕਿ ਇਨਾਂ ਕੋਲ ਸੂਬਾ ਸਰਕਾਰ ਖਿਲਾਫ਼ ਬੋਲਣ ਲਈ ਕੁਝ ਵੀ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦਾ ਨਵੇਂ ਵਾਹਨ ਖ਼ਰੀਦਣ ਦਾ ਕੋਈ ਇਰਾਦਾ ਨਹੀਂ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰੀ ਸਪਾਂਸਰ ਸਕੀਮਾਂ ਅਧੀਨ ਹਾਸਿਲ ਹੁੰਦੇ ਫੰਡਾਂ ਦੀ ਵਰਤੋਂ ਤਰਕਸੰਗਤ ਢੰਗ ਨਾਲ ਲੋਕਾਂ ਦੀ ਭਲਾਈ ਲਈ ਕਰੇਗੀ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਹੁਤ ਛੇਤੀ ਹੀ ਪੇਂਡੂ ਵਿਕਾਸ ਫੰਡ ਜਾਰੀ ਕੀਤੇ ਜਾ ਰਹੇ ਹਨ ਕਿਉਂ ਜੋ ਮੰਤਰੀ ਮੰਡਲ ਨੇ ਬੀਤੇ ਦਿਨ ਹੋਈ ਮੀਟਿੰਗ ਵਿੱਚ ਪੰਜਾਬ ਪੇਂਡੂ ਵਿਕਾਸ ਸੋਧ ਆਰਡੀਨੈਂਸ ਪ੍ਰਵਾਨ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਇਹ ਫੰਡ ਇਸ ਲਈ ਰੋਕੇ ਹੋਏ ਸਨ ਕਿਉਂਕਿ ਪਿਛਲੀਆਂ ਸਰਕਾਰਾਂ ਆਪਣੇ ਸਿਆਸੀ ਹਿੱਤ ਪੂਰਨ ਲਈ ਇਨਾਂ ਫੰਡਾਂ ਨੂੰ ਹੋਰ ਪਾਸੇ ਵਰਤਦੀਆਂ ਰਹੀਆਂ ਹਨ। 

ਇਸ ਮੌਕੇ ਮੁੱਖ ਮੰਤਰੀ ਨੇ ਖੇਡਾਂ ਦੇ ਖੇਤਰ ਵਿੱਚ ਜਲੰਧਰ ਦੇ ਅਹਿਮ ਯੋਗਦਾਨ ਦਾ ਜ਼ਿਕਰ ਕਰਦੇ ਹੋਏ ਐਲਾਨ ਕੀਤਾ ਕਿ ਜਲੰਧਰ ਵਿੱਚ ਵਿਸ਼ਵ ਪੱਧਰ ਦੀ ਖੇਡ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ।ਇਸ ਦੌਰਾਨ ਮੁੱਖ ਮੰਤਰੀ ਨੇ ਬੂਟਾਂ ਮੰਡੀ ਵਿਖੇ ਡਾ.ਬੀ.ਆਰ.ਅੰਬੇਡਕਰ ਪਾਰਕ ਵਿਖੇ ਡਾ.ਅੰਬੇਡਕਰ ਦੇ ਬੁੱਤ ’ਤੇ ਫੁੱਲ ਮਾਲਾ ਭੇਟ ਕੀਤੀ।ਇਸ ਤੋਂ ਪਹਿਲਾਂ ਵਿਧਾਇਕ ਸ਼ੀਤਲ ਅੰਗੂਰਾਲ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਆਪਣੇ ਹਲਕੇ ਲਈ ਕੁਝ ਮੰਗਾਂ ਵੀ ਰੱਖੀਆਂ। ਇਸ ਮੌਕੇ ਵਿਧਾਇਕਾਂ ਅਤੇ ਹੋਰ ਨੇਤਾਵਾਂ ਵਲੋਂ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਮੁੱਖ ਮੰਤਰੀ ਨਾਲ ਵਿਧਾਇਕ ਸ਼ੀਤਲ ਅੰਗੂਰਾਲ, ਬਲਕਾਰ ਸਿੰਘ, ਰਮਨ ਅਰੋੜਾ, ਇੰਦਰਜੀਤ ਕੌਰ ਮਾਨ, ਆਪ ਨੇਤਾ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਸੁਰਿੰਦਰ ਸਿੰਘ ਸੋਢੀ, ਜੀਤ ਲਾਲ ਭੱਟੀ, ਰਤਨ ਸਿੰਘ, ਪਿ੍ਰੰਸੀਪਲ ਪ੍ਰੇਮ ਕੁਮਾਰ, ਮੰਗਲ ਸਿੰਘ, ਸੁਭਾਸ਼ ਸਰਮਾ ਤੇ ਹੋਰ ਹਾਜ਼ਰ ਸਨ।ਇਸ ਦੌਰਾਨ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਕਮਿਸ਼ਨਰ ਆਫ਼ ਪੁਲਿਸ ਗੁਰਪ੍ਰੀਤ ਸਿੰਘ ਤੂਰ ਅਤੇ ਹੋਰ ਹਾਜ਼ਰ ਸਨ। 

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Ambedkar Jayanti , Babasaheb Ambedkar , Baba Sahib Ambedkar , Dr. B R Ambedkar , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD