Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸਐਸਪੀ ਮਨਦੀਪ ਸਿੰਘ ਸਿੱਧੂ ਵੱਲੋਂ 'ਪੜ੍ਹਦਾ ਪੰਜਾਬ' ਮੁਹਿੰਮ ਦਾ ਸ਼ਾਨਦਾਰ ਆਗਾਜ਼

ਐਸਐਸਪੀ ਵੱਲੋਂ ਆਰੰਭੀ ਲੋਕ ਸੇਵਾ ਦੀ ਮੁਹਿੰਮ ਬਣ ਰਹੀ ਲੋੜਵੰਦਾਂ ਲਈ ਵਰਦਾਨ

SSP Sangrur

Web Admin

Web Admin

5 Dariya News

ਸੰਗਰੂਰ , 15 Apr 2022

Last updated on: Apr 15, 2022, 00:00 IST

ਐਸ.ਐਸ.ਪੀ. ਸੰਗਰੂਰ ਸ੍ਰੀ ਮਨਦੀਪ ਸਿੰਘ ਸਿੱਧੂ ਵੱਲੋਂ ਸ਼ੁਰੂ ਕੀਤੀ ਲੋਕ ਸੇਵਾ ਦੀ ਮੁਹਿੰਮ ਲੋੜਵੰਦਾਂ ਲਈ ਵਰਦਾਨ ਸਾਬਿਤ ਹੋਣ ਲੱਗ ਪਈ ਹੈ। ਆਪਣੀ ਤਨਖਾਹ ਵਿੱਚੋਂ ਹਰ ਮਹੀਨੇ ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੀ ਮਦਦ ਲਈ 21 ਹਜ਼ਾਰ ਰੁਪਏ ਦੇਣ ਦਾ ਐਲਾਨ ਕਰਨ ਵਾਲੇ ਸ੍ਰੀ ਸਿੱਧੂ ਦੇ ਇਸ ਉਦਮ ਤੋਂ ਪ੍ਰਭਾਵਿਤ ਹੋ ਕੇ ਸੂਬੇ ਦੇ ਨਾਮੀ ਉਦਯੋਗਪਤੀਆਂ ਨੇ ਮਦਦ ਲਈ ਆਪਣਾ ਹੱਥ ਅੱਗੇ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਦਿਨੀਂ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਵੱਲੋਂ 21 ਲੱਖ ਰੁਪਏ ਦੀ ਮਦਦ ਦੇ ਐਲਾਨ ਤੋਂ ਬਾਅਦ ਅੱਜ ਰਾਇਸੀਲਾ ਗਰੁੱਪ ਦੇ ਚੇਅਰਮੈਨ ਡਾ. ਏ ਆਰ ਸ਼ਰਮਾ ਨੇ ਧੂਰੀ ਵਿਧਾਨ ਸਭਾ ਹਲਕੇ ਅੰਦਰ ਆਉਂਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ  9ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਦੀ ਫ਼ੀਸ ਦੇਣ ਦਾ ਐਲਾਨ ਕੀਤਾ ਹੈ।ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਕਮਿਊਨਿਟੀ ਪੁਲਿਸਿੰਗ ਦੀ ਇੱਕ ਪਹਿਲਕਦਮੀ ‘ਪੜ੍ਹਦਾ ਪੰਜਾਬ’ ਤਹਿਤ ਰਾਇਸੀਲਾ ਗਰੁੱਪ ਵੱਲੋਂ ਆਪਣੇ ਸੀ.ਐਸ.ਆਰ ਫੰਡ ਵਿੱਚੋਂ ਹਰ ਸਾਲ 9ਵੀਂ ਤੋਂ 12ਵੀਂ ਜਮਾਤ ਦੇ ਬੱਚਿਆਂ ਦੀ ਫ਼ੀਸ ਭਰਨ ਦਾ ਐਲਾਨ ਕੀਤਾ ਹੈ। 

ਉਨ੍ਹਾਂ ਕਿਹਾ 8ਵੀਂ ਜਮਾਤ ਤੱਕ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਪਹਿਲਾਂ ਹੀ ਮੁਫ਼ਤ ਹੈ।ਇਸ ਮੌਕੇ ਰਾਇਸੀਲਾ ਗਰੁੱਪ ਦੇ ਚੇਅਰਮੈਨ ਡਾ. ਏ.ਆਰ. ਸ਼ਰਮਾ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਜਾ ਰਹੇ ਸਾਫ਼ ਸੁਥਰੇ ਪ੍ਰਸ਼ਾਸਨ ਤੋਂ ਬਹੁਤ ਪ੍ਰਭਾਵਿਤ ਹਨ ਅਤੇ ਇਸੇ ਕਰਕੇ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ਦੇ ਅਧੀਨ ਆਉਂਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਵਿਦਿਅਕ ਪੱਧਰ ਨੂੰ ਉੱਚਾ ਚੁੱਕਣ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਤੋਂ ਬਿਨਾ ਬੇਰੁਜ਼ਗਾਰੀ ਨੂੰ ਖਤਮ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕੇ ਧੂਰੀ ਅਧੀਨ ਆਉਂਦੇ ਲਗਭਗ 13 ਸਕੂਲਾਂ ਦੇ 3 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੀ ਫ਼ੀਸ ਭਰਨ ਲਈ ਕਰੀਬ 25 ਲੱਖ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਉਹ ਮੌਜੂਦਾ ਸਾਲ ਸਮੇਤ ਅਗਲੇ ਸਾਲਾਂ ਵਿੱਚ ਵੀ ਇਹ ਫੀਸ ਭਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੋਟਰੀ ਡਿਸਟ੍ਰਿਕਟ ਗਵਰਨਰ 2023-24 ਅਤੇ ਸਾਬਕਾ ਪ੍ਰਧਾਨ ਸੰਗਰੂਰ ਡਿਸਟ੍ਰਿਕਟ ਇੰਡਸਟ੍ਰੀਅਲ ਚੈਂਬਰ ਘਨਸ਼ਿਆਮ ਕਾਂਸਲ ਵੀ ਮੌਜੂਦ ਸਨ।

 

Tags: SSP Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD