Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਡਿਪਟੀ ਕਮਿਸ਼ਨਰ ਵੱਲੋਂ ਕੋਰੋਨਾ ਤੋਂ ਬਚਾਅ ਲਈ ਇਹਤਿਆਤ ਵਰਤਣ ’ਤੇ ਜ਼ੋਰ

ਕਰੋਨਾ ਵੈਕਸੀਨੇਸ਼ਨ ਕਰਵਾਏ ਹਰ ਨਾਗਰਿਕ ਤੇ ਮਾਸਕ ਦੀ ਵਰਤੋੱ ਵੀ ਲਾਜਮੀ ਕੀਤੀ ਜਾਵੇ-ਸਾਕਸ਼ੀ ਸਾਹਨੀ

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਪਟਿਆਲਾ , 16 Apr 2022

Last updated on: Apr 16, 2022, 00:00 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਵਿਡ ਤੋਂ ਬਚਾਅ ਲਈ ਹਰ ਤਰ੍ਹਾਂ ਦੇ ਬਚਾਓ ਸਾਧਨ,ਜਿਵੇਂ  ਕਿ ਜਨਤਕ ਥਾਵਾਂ ’ਤੇ ਮਾਸਕ ਦੀ ਵਰਤੋਂ ਅਤੇ ਕੋਵਿਡ ਵੈਕਸੀਨੇਸ਼ਨ ਕਰਵਾਉਣਾ ਲਾਜਮੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਹਾਲਾਂਕ‌ਿ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਬੀਤੇ ਸਮੇਂ ਦੌਰਾਨ ਭਾਰੀ ਕਮੀ ਆਈ ਹੈ ਪਰੰਤੂ ਇਸ ਦੇ ਬਾਅਦ ਵੀ ਦੇਸ਼ ਦੇ ਕੁਝ ਰਾਜਾਂ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਦੁਬਾਰਾ ਮਾਮੂਲੀ ਵਾਧਾ ਦੇਖਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ, ’’ਅਸੀਂ ਆਪਣੇ ਜ਼ਿਲ੍ਹੇ ਪਟਿਆਲਾ ਨੂੰ ਕਿਸੇ ਵੀ ਹੋਰ ਕੋਵਿਡ ਲਹਿਰ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਪਰੰਤੂ ਇਸ ਲਈ ਸਾਨੂੰ ਸਹਿਯੋਗ ਕਰਨਾ ਪਵੇਗਾ।"

 ਉਨ੍ਹਾਂ ਨੇ ਸਮੂਹ ਪਟਿਆਲਾ ਵਾਸੀਆਂ ਨੂੰ ਇਕ ਸਲਾਹਕਾਰੀ ਜਾਰੀ ਕਰਦਿਆਂ ਕਿਹਾ ਕਿ ਮਾਸਕ ਪਾਉਣ ਸਮੇਤ ਕੋਵਿਡ ਦੇ ਉਚਿਤ ਵਿਵਹਾਰ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ, ਜਿਵੇਂ ਕਿ ਜਨਤਕ ਥਾਵਾਂ ’ਤੇ ਦੂਰੀ ਬਣਾਈ ਰੱਖਣਾ, ਹੱਥ ਮਿਲਾਉਣ ਤੋਂ ਗੁਰੇਜ਼ ਕਰਨਾ, ਹੱਥ ਧੋਣਾ ਅਤੇ ਵਾਰ-ਵਾਰ ਸੈਨੀਟਾਈਜ਼ਰ ਦੀ ਵਰਤੋਂ ਕਰਨਾ। ਸਾਕਸ਼ੀ ਸਾਹਨੀ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ, ਇਮਿਊਨਿਟੀ ਲੈਵਲ ਨੂੰ ਬਣਾਈ ਰੱਖਣ ਲਈ ਕੋਵਿਡ ਵੈਕਸੀਨ ਦੀ ਢੁਕਵੀਂ ਖੁਰਾਕ ਲੈਣੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਜਿਹੜੇ ਨਾਗਰਿਕਾਂ ਦੀ ਕੋਵਿਡ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਬਕਾਇਆ ਹੈ, ਉਨ੍ਹਾਂ ਨੂੰ ਇਹ ਜਲਦੀ ਤੋਂ ਜਲਦੀ ਲੈਣੀ ਚਾਹੀਦੀ ਹੈ ਅਤੇ ਜਿਨ੍ਹਾਂ ਨੂੰ 9 ਮਹੀਨੇ ਪਹਿਲਾਂ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਮਿਲੀ ਹੈ, ਉਨ੍ਹਾਂ ਨੂੰ ਸਾਵਧਾਨੀ ਵਾਲੀ ਬੂਸਟਰ ਖੁਰਾਕ ਲੈਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ 12-14 ਸਾਲ ਦੇ ਬੱਚਿਆਂ ਲਈ ਕੋਰਬੇਵੈਕਸ ਅਤੇ 15-18 ਸਾਲ ਦੇ ਬੱਚਿਆਂ ਲਈ ਕੋਵੈਕਸੀਨ ਦੀਆਂ ਮੁਫਤ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD