Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੈਸਲੇ ਵੱਲੋਂ ਪਿੰਡ ਚੜਿੱਕ ਦੇ ਸਰਕਾਰੀ ਸਕੂਲ ਵਿੱਚ ਬੱਚਿਆਂ ਦੇ ਪੀਣ ਵਾਲੇ ਸਾਫ ਪਾਣੀ ਲਈ ਬਣਵਾਈ 109ਵੀਂ ਟੈਂਕੀ

ਨੈਸਲੇ ਦੇ ਸੀ.ਐਮ.ਡੀ. ਸੁਰੇਸ਼ ਨਾਰਾਇਨਨ ਨੇ ਕੀਤਾ ਉਦਘਾਟਨ, ਡਿਪਟੀ ਕਮਿਸ਼ਨਰ ਵੱਲੋਂ ਹੋਰ ਵਪਾਰਕ ਅਦਾਰਿਆਂ ਅਤੇ ਕੰਪਨੀਆਂ ਨੂੰ ਵੀ ਸਮਾਜਿਕ ਖੇਤਰ ਵਿੱਚ ਕੰਮ ਕਰਨ ਦੀ ਕੀਤੀ ਅਪੀਲ

DC Moga, Sandeep Hans, Deputy Commissioner Moga, Moga, SDM Moga, Suresh Narine, Moga, Punjab News

Web Admin

Web Admin

5 Dariya News

ਮੋਗਾ , 16 Apr 2022

Last updated on: Apr 16, 2022, 00:00 IST

ਸਮਾਜਿਕ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਕੜੀ ਨੂੰ ਅੱਗੇ ਤੋਰਦਿਆਂ ਨੈਸਲੇ ਨੇ ਮੋਗਾ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੜਿੱਕ, ਮੋਗਾ ਸਕੂਲ ਨੂੰ ਸ਼ੁੱਧ ਪੀਣ ਵਾਲੇ ਪਾਣੀ ਦੀ ਸਹੂਲਤ ਨਾਲ ਜੋੜਿਆ ਹੈ। ਸਕੂਲ ਵਿੱਚ ਨੈਸਲੇ ਦੇ ਸਹਿਯੋਗ ਨਾਲ ਬਣਾਈ ਸ਼ੁੱਧ ਪੀਣ ਵਾਲੇ ਪਾਣੀ ਦੀ ਟੈਂਕੀ ਦਾ ਉਦਘਟਾਨ ਨੈਸਲੇ ਦੇ ਸੀ.ਐਮ.ਡੀ. ਸੁਰੇਸ਼ ਨਾਰਾਇਨਨ ਵੱਲੋਂ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਮੇਥੀਆਸ ਲੋਇਨਰ, ਫੈਕਟਰੀ ਹੈੱਡ ਰੋਹਿਤ ਮਿੱਤਲ,  ਮੈਨੇਜਰ ਸ੍ਰੀ ਅਮਨ ਬਜਾਜ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜਰ ਸਨ। 

ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਕੰਪਨੀ ਵੱਲੋਂ ਸਮਾਜ ਸੇਵਾ ਦੇ ਹਰ ਕੰਮ ਵਿੱਚ ਵੱਧ ਚੜ ਕੇ ਹਿੱਸਾ ਲਿਆ ਜਾਂਦਾ ਹੈ ਜੋ ਕਿ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਉਹਨਾਂ ਦੀ ਕੰਪਨੀ ਵੱਲੋਂ ਵਪਾਰਕ ਸਮਾਜਿਕ ਜਿੰਮੇਵਾਰੀ ਗਤੀਵਿਧੀ ਅਧੀਨ ਕੰਮ ਜਿਲਾ ਪ੍ਰਸ਼ਾਸ਼ਨ ਦੀ ਅਗਵਾਈ ਵਿੱਚ ਜਾਰੀ ਰੱਖਿਆ ਜਾਵੇਗਾ। ਉਨਾਂ ਦੱਸਿਆ ਕਿ ਉਨਾਂ ਨੂੰ ਇਹ ਕਹਿੰਦੇ ਬੜੀ ਖੁਸੀ ਮਹਿਸੂਸ ਹੋ ਰਹੀ ਹੈ ਕਿ ਹੁਣ ਤੱਕ ਨੈਸਲੇ ਵੱਲੋਂ ਮੋਗਾ ਦੇ ਵੱਖ ਵੱਖ ਸਰਕਾਰੀ ਸਕੂਲਾਂ ਨੂੰ 109 ਪਾਣੀ ਵਾਲੀਆਂ ਟੈਂਕੀਆਂ ਬਣਵਾ ਕੇ ਦਿੱਤੀਆਂ ਹਨ। 

ਇਸ ਮੌਕੇ ਸਕੂਲੀ ਅਧਿਆਪਕਾਂ, ਬੱਚਿਆਂ ਅਤੇ ਹੋਰ ਸਟਾਫ ਨੇ ਨੈਸਲੇ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਘਾਟ ਨੂੰ ਪੂਰਾ ਕਰਕੇ ਨੈਸਲੇ ਨੇ ਸ਼ਲਾਘਾਯੋਗ ਕੰਮ ਕੀਤਾ ਹੈ। ਡਿਪਟੀ ਕਮਿਸਨਰ ਸ੍ਰ. ਕੁਲਵੰਤ ਸਿੰਘ ਨੇੇ ਨੈਸਲੇ ਵੱਲੋਂ ਸਮਾਜਿਕ ਖੇਤਰ ਵਿੱਚ ਪਾਏ ਜਾ ਰਹੇ ਇਸ ਯੋਗਦਾਨ ਦੀ ਸਲਾਘਾ ਕਰਦਿਆਂ ਹੋਰ ਵਪਾਰਕ ਅਦਾਰਿਆਂ ਅਤੇ ਕੰਪਨੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਸਮਾਜਿਕ ਖੇਤਰ ਵਿੱਚ ਆਪਣੀਆਂ ਸੇਵਾਵਾਂ ਦੇਣ ਲਈ ਅੱਗੇ ਆਉਣ।    

 

Tags: DC Moga , Sandeep Hans , Deputy Commissioner Moga , Moga , SDM Moga , Suresh Narine , Moga , Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD