Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੇਜਰੀਵਾਲ ਵੱਲੋੰ ਮੁਫਤ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ

ਗੁਰਦਾਸਪੁਰ 'ਚ ਢੋਲ ਦੀ ਤਾਲ 'ਤੇ ਭੰਗੜਾ ਪਾ ਕੇ 300 ਯੂਨਿਟ ਬਿਜਲੀ ਮੁਫ਼ਤ ਦੇਣ ਦੀ ਸਕੀਮ ਲਾਗੂ ਕਰਨ ਦਾ ਕੀਤਾ ਸਵਾਗਤ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਗੁਰਦਾਸਪੁਰ , 16 Apr 2022

Last updated on: Apr 16, 2022, 00:00 IST

ਮੁੱਖ ਮੰਤਰੀ ਬਣਨ ਤੋਂ ਇੱਕ ਮਹੀਨੇ ਬਾਅਦ ਹੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਇਸ ਖੁਸ਼ੀ ਵਿੱਚ ਅੱਜ ਗੁਰਦਾਸਪੁਰ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਦੇ ਗ੍ਰਹਿ ਵਿਖੇ ਵਧਾਈਆਂ ਦੇਣ ਵਾਲਿਆੰ ਦਾ ਮੇਲਾ ਲੱਗਾ ਰਿਹਾ। ਸ੍ਰੀ ਬਹਿਲ ਨੂੰ ਵਧਾਈ ਦੇਣ ਲਈ ਪੁੱਜੇ ਵਰਕਰਾਂ ਨੇ ਢੋਲ ਦੀ ਥਾਪ ’ਤੇ ਭੰਗੜਾ ਪਾ ਕੇ ਮੁੱਖ ਮੰਤਰੀ ਦੇ 1 ਜੁਲਾਈ ਤੋਂ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਨੂੰ ਲਾਗੂ ਕਰਨ ਦੇ ਐਲਾਨ ਦਾ ਸਵਾਗਤ ਕੀਤਾ।

 ਇਸ ਮੌਕੇ ਰਮਨ ਬਹਿਲ ਸਾਬਕਾ ਚੇਅਰਮੈਨ ਐਸ ਐਸ ਐਸ ਬੋਰਡ ਪੰਜਾਬ ਨੇ ਕਿਹਾ ਕਿ ਆਮ ਆਦਮੀ ਪਾਰਟੀ ਰਵਾਇਤੀ ਪਾਰਟੀਆਂ ਨਾਲੋਂ ਵੱਖਰੀ ਮੰਨੀ ਜਾਂਦੀ ਹੈ ਕਿਉਂਕਿ ਉਹ ਚੋਣ ਵਾਅਦਿਆਂ ਦੀ ਬਿਆਨਬਾਜ਼ੀ ਨੂੰ ਪ੍ਰਵਾਨ ਨਹੀਂ ਕਰਦੀ ਸਗੋਂ ਵਾਅਦੇ ਦੀ ਥਾਂ ਗਾਰੰਟੀ ਸ਼ਬਦ ਦੀ ਵਰਤੋਂ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬੀਆਂ ਲਈ ਵੱਡੀ ਰਾਹਤ ਦੀ ਗੱਲ ਹੈ ਅਤੇ ਪੰਜਾਬ ਇਸ ਤੋਂ ਬਾਅਦ ਸਾਰੀਆਂ ਗਾਰੰਟੀਆਂ ਪੂਰੀਆਂ ਕਰਨ ਦਾ ਭਰੋਸਾ ਰੱਖਦਾ ਹੈ।

ਸ੍ਰੀ ਬਹਿਲ ਨੇ ਕਿਹਾ ਕਿ ਪੰਜਾਬ ਵਿੱਚ ਇੱਕ ਨਵਾਂ ਯੁੱਗ ਪਰਤਿਆ ਹੈ। 25,000 ਨਵੀਆਂ ਨੌਕਰੀਆਂ ਦੀ ਵਿਵਸਥਾ ਕੀਤੀ ਗਈ ਹੈ ਅਤੇ ਇਸ ਦੇ ਨਾਲ ਹੀ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ ਲਈ ਵੱਡੇ ਪੱਧਰ 'ਤੇ ਯੋਜਨਾਬੰਦੀ ਕੀਤੀ ਜਾ ਰਹੀ ਹੈ। ਸ੍ਰੀ ਬਹਿਲ ਨੇ ਅੱਗੇ ਕਿਹਾ ਕਿ ਗੁਰਦਾਸਪੁਰ ਵਿੱਚ ਬਾਗਬਾਨੀ ਦੀ ਵੱਡੀ ਸੰਭਾਵਨਾ ਹੋਣ ਕਾਰਨ ਇਸ ਸੀਮਾਂਤ ਜ਼ਿਲ੍ਹੇ ਵਿੱਚ ਖੇਤੀ ਅਧਾਰਤ ਉਦਯੋਗ ਸਥਾਪਤ ਕਰਨ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਇਸ ਮੌਕੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ, ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ।

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD