Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਸੂਬੇ ਦੀ ਜਨਤਾ ਨਾਲ ਕੀਤਾ ਹਰ ਵਾਅਦਾ ਪੂਰਾ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

1 ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦੀ ਮੁੱਖ ਮੰਤਰੀ ਦੀ ਘੋਸ਼ਣਾ ’ਤੇ ਕੈਬਨਿਟ ਮੰਤਰੀ ਨੇ ਮਠਿਆਈ ਵੰਡ ਕੇ ਕੀਤਾ ਖੁਸ਼ੀ ਦਾ ਪ੍ਰਗਟਾਵਾ, ਕਿਹਾ, ਮੁੱਖ ਮੰਤਰੀ ਦੀ ਘੋਸ਼ਣਾ ਨਾਲ ਸੂਬੇ ਦੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 16 Apr 2022

Last updated on: Apr 16, 2022, 00:00 IST

ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੀ ਜਨਤਾ ਨੂੰ 1 ਜੁਲਾਈ 2022 ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦੀ ਘੋਸ਼ਣਾ ਕਰਨ ’ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ। ਸਥਾਨਕ ਸੈਸ਼ਨ ਚੌਕ ਵਿਚ ਸ਼ਹਿਰ ਵਾਸੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਬਣਦੇ ਹੀ ਮੁੱਖ ਮੰਤਰੀ ਨੇ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਇਤਿਹਾਸਕ ਫੈਸਲੇ ਲੈਂਦੇ ਹੋਏ ਸਰਕਾਰ ਨੇ ਵੱਖ-ਵੱਖ ਵਿਭਾਗਾਂ, ਬੋਰਡਾਂ ਤੇ ਨਿਗਮਾਂ ਵਿਚ ਨੌਜਵਾਨਾਂ ਨੂੰ 25 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦੀ ਹਰੀ ਝੰਡੀ ਦਿੱਤੀ ਸੀ ਅਤੇ ਅੱਜ ਸਰਕਾਰ ਦਾ ਇਕ ਮਹੀਨਾ ਪੂਰਾ ਹੋਣ ’ਤੇ ਸੂਬੇ ਦੇ ਲੋਕਾਂ ਨੂੰ 1 ਜੁਲਾਈ 2022 ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦੀ ਘੋਸ਼ਣਾ ਕਰਕੇ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਕੜੀ ਵਿਚ ਇਕ ਹੋਰ ਕਦਮ ਵਧਾਇਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਆਪਣੇ ਇਕ ਮਹੀਨੇ ਦੇ ਕਾਰਜਕਾਲ ਵਿਚ ਪੰਜਾਬ ਵਿਚ ਇਕ ਸਕਰਾਤਮਕ ਪਹਿਲ ਕਰਦੇ ਹੋਏ ਫੈਸਲੇ ਲਏ ਹਨ, ਜਿਸ ਨੂੰ ਸੂਬੇ ਦੀ ਜਨਤਾ ਦਾ ਪੂਰਾ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਭ੍ਰਿਸ਼ਟਾਚਾਰ ’ਤੇ ਪੂਰੀ ਤਰ੍ਹਾ ਰੋਕ ਲਗਾਉਣ ਲਈ ਐਂਟੀ ਕਰਪਸ਼ਨ ਲਾਈਨ ਦੀ ਸ਼ੁਰੂਆਤ ਕੀਤੀ ਗਈ, ਰਾਸ਼ਨ ਦੀ ਘਰਾਂ ਤੱਕ ਡਿਲੀਵਰੀ ਯਕੀਨੀ ਬਣਾਉਣ, ਕਿਸਾਨਾਂ ਨੂੰ 101 ਕਰੋੜ ਰੁਪਏ ਤੋਂ ਵੱਧ ਦਾ ਮੁਆਵਜਾ ਜਾਰੀ ਕਰਨ ਵਰਗੇ ਕਾਰਜ ਕੀਤੇ ਗਏ ਹਨ। 

ਇਸ ਤੋਂ ਇਲਾਵਾ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਅਤੇ ਐਸ.ਐਸ.ਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨੂੰ ਗੈਂਗਸਟਰਾਂ ਵਿਰੁੱਧ  ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬਾ ਵਾਸੀਆਂ ਨੂੰ ਇਕ ਸੁਰੱਖਿਅਤ ਮਾਹੌਲ ਮਿਲੇ। ਉਨ੍ਹਾਂ ਕਿਹਾ ਕਿ ਸਿਰਫ਼ ਇਕ ਮਹੀਨੇ ਵਿਚ ਹੀ ਸਰਕਾਰ ਨੇ ਸੂਬੇ ਵਿਚ ਨਿਵੇਕਲੇ ਕੰਮ ਕਰਕੇ ਲੋਕਾਂ ਦਾ ਪਹਿਲੇ ਨਾਲੋਂ ਵੀ ਵੱਧ ਵਿਸ਼ਵਾਸ ਹਾਸਲ ਕਰ ਲਿਆ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵਾਅਦਿਆਂ ਨੁੰ ਵੀ ਪੂਰਾ ਕਰਕੇ ਲੋਕਾਂ ਤੱਕ ਹਰ ਸੁਵਿਧਾ ਪਹੁੰਚਾਈ ਜਾਵੇਗੀ। ਇਸ ਮੌਕੇ ਆਪ ਦੇ ਜ਼ਿਲ੍ਹਾ ਪ੍ਰਧਾਨ ਦਿਲੀਪ ਓਹਰੀ, ਕੌਂਸਲਰ ਜਸਪਾਲ ਸਿੰਘ ਚੇਚੀ, ਵਰਿੰਦਰ ਸ਼ਰਮਾ ਬਿੰਦੂ ਤੋਂ ਇਲਾਵਾ ਪਾਰਟੀ ਦੇ ਅਹੁਦੇਦਾਰ ਤੇ ਸ਼ਹਿਰ ਵਾਸੀ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD