Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਪੜ੍ਹਦਾ ਪੰਜਾਬ' ਮੁਹਿੰਮ ਤਹਿਤ 3184 ਵਿਦਿਆਰਥੀਆਂ ਦੀ ਫ਼ੀਸ ਲ਼ਈ ਸਕੂਲਾਂ ਨੂੰ ਵੰਡੇ ਚੈੱਕ

ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਵੱਲੋਂ ਰਾਇਸੀਲਾ ਗਰੁੱਪ ਦੇ ਸਹਿਯੋਗ ਨਾਲ ਚੁੱਕਿਆ ਗਿਆ ਬੀੜਾ

SSP Sangrur, Police, Punjab Police

5 Dariya News

5 Dariya News

5 Dariya News

ਧੂਰੀ/ ਸੰਗਰੂਰ , 16 Apr 2022

Last updated on: Apr 16, 2022, 00:00 IST

ਐਸ.ਐਸ.ਪੀ ਸੰਗਰੂਰ ਸ਼੍ਰੀ ਮਨਦੀਪ ਸਿੰਘ ਸਿੱਧੂ ਵੱਲੋਂ ਰਾਇਸੀਲਾ ਗਰੁੱਪ ਦੇ ਚੇਅਰਮੈਨ ਸ਼੍ਰੀ ਏ.ਆਰ. ਸ਼ਰਮਾ ਦੇ ਸਹਿਯੋਗ ਨਾਲ 'ਪੜ੍ਹਦਾ ਪੰਜਾਬ' ਮੁਹਿੰਮ ਤਹਿਤ ਅੱਜ ਧੂਰੀ ਵਿਖੇ ਵਿਧਾਨ ਸਭਾ ਹਲਕਾ ਧੂਰੀ ਅਧੀਨ ਪੈਂਦੇ 13 ਸਰਕਾਰੀ ਸਕੂਲਾਂ ਦੇ 9ਵੀਂ ਤੋਂ 12ਵੀਂ ਜਮਾਤ ਦੇ 3184 ਵਿਦਿਆਰਥੀਆਂ ਦੀ ਪੂਰੇ ਸਾਲ ਦੀ ਫ਼ੀਸ ਦੇ ਚੈੱਕ ਸਕੂਲਾਂ ਨੂੰ ਸੌਂਪੇ ਗਏ।ਇਸ ਮੌਕੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਰਾਇਸੀਲਾ ਗਰੁੱਪ ਦੇ ਸਹਿਯੋਗ ਨਾਲ ਲੋੜਵੰਦ ਬੱਚਿਆਂ ਦੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੀ ਇਹ ਉਨ੍ਹਾਂ ਵੱਲੋਂ ਇਕ ਨਿਮਾਣੀ ਜਿਹੀ ਕੋਸ਼ਿਸ਼ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਖੁਦਕੁਸ਼ੀ ਕਰ ਚੁੱਕੇ ਕਿਸਾਨ ਤੇ ਖੇਤ ਮਜ਼ਦੂਰਾਂ ਦੇ ਲੋੜ੍ਹਵੰਦ ਬੱਚਿਆਂ ਦੀ ਪੜਾਈ ਲਈ ਆਪਣੀ ਤਨਖਾਹ ਚੋ ਹਰ ਮਹੀਨੇ ਮਦਦ ਕਰਨ ਦੇ ਫੈਸਲੇ ਮਗ਼ਰੋਂ ਹੁਣ ਰਾਇਸੀਲਾ ਗਰੁੱਪ ਦੇ ਸਹਯੋਗ ਨਾਲ 'ਪੜ੍ਹਦਾ ਪੰਜਾਬ' ਮਿਸ਼ਨ ਸੁਰੂ ਕੀਤਾ ਗਿਆ। ਇਸ ਉਪਰਾਲੇ ਸਦਕਾ ਇਸ ਮਿਸ਼ਨ ਨਾਲ ਜੁੜੇ ਰਾਇਸੀਲਾ ਗਰੁਪ ਦੇ ਚੇਅਰਮੈਨ ਡਾ ਏ.ਆਰ ਸ਼ਰਮਾ ਨੇ ਵੱਲੋੰ ਸਰਕਾਰੀ ਸਕੂਲਾਂ ਦੇ 9ਵੀ ਤੋਂ 12ਵੀ ਕਲਾਸ ਤੱਕ ਦੇ ਵਿਦਿਆਰਥੀਆਂ ਦੀ 26 ਲੱਖ ਰੁਪਏ ਤੋਂ ਵੱਧ ਦੀ ਸਾਰੀ ਫ਼ੀਸ ਲਈ ਚੈੱਕ ਸਕੂਲ ਮੁਖੀਆਂ ਨੂੰ ਸੌਂਪੇ ਗਏ ਹਨ। 

ਉਨ੍ਹਾਂ ਕਿਹਾ ਕਿ ਇਹ ਫੀਸ ਹਰ ਸਾਲ ਭਰੀ ਜਾਵੇਗੀ ਤਾਂ ਜੋ ਕੋਈ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ।ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ  ‘ਕੁਆਲਟੀ ਐਜੂਕੇਸ਼ਨ’ ਦੇਣ ਦੇ ਫੈਸਲੇ ਤੋਂ ਪ੍ਰਭਾਵਿਤ ਹੋ ਕੇ ਕੀਤਾ ਗਿਆ ਹੈ।ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਜ਼ਿਲੇ ਵਿੱਚ ਕੋਈ ਲੋੜਵੰਦ ਪਰਿਵਾਰ ਦਾ ਬੱਚਾ ਪੜ੍ਹਨਾ ਚਾਹੁੰਦਾ ਹੈ, ਪਰ ਫੀਸ ਭਰਨ ਤੋਂ ਅਸਮਰਥ ਹੈ ਤਾਂ ਉਸਦੀ ਵੀ ਪੂਰੀ ਮੱਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਹੰਭਲਾ ਮਾਰਨਾ ਚਾਹੀਦਾ ਹੈ ਤਾਂ ਜੋ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ। ਇਸ ਮੌਕੇ ਰਾਇਸੀਲਾ ਗਰੁੱਪ ਦੇ ਚੇਅਰਮੈਨ ਸ਼੍ਰੀ ਏ.ਆਰ.ਸ਼ਰਮਾ ਤੋਂ ਇਲਾਵਾ ਰਾਇਸੀਲਾ ਗਰੁੱਪ ਦੇ ਡਾਇਰੈਕਟਰ- ਕਮ -ਕੋ ਟਰੱਸਟੀ ਪ੍ਰਸ਼ੋਤਮ ਗਰਗ, ਸੰਗਰੂਰ ਇੰਡਸਟਰੀਅਲ ਚੈਂਬਰ ਦੇ ਪ੍ਰਧਾਨ ਸ਼੍ਰੀ ਸੰਜੀਵ ਚੋਪੜਾ ਅਤੇ ਰੋਟਰੀ ਡਿਸਟ੍ਰਿਕਟ ਗਵਰਨਰ 2023-24 ਤੇ ਸਾਬਕਾ ਪ੍ਰਧਾਨ ਸੰਗਰੂਰ ਡਿਸਟ੍ਰਿਕਟ ਇੰਡਸਟ੍ਰੀਅਲ ਚੈਂਬਰ ਘਨਸ਼ਿਆਮ ਕਾਂਸਲ ਹਾਜ਼ਰ ਸਨ।

 

Tags: SSP Sangrur , Police , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD