Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸਿੱਧੂ ਵਲੋਂ ਫੇਜ-9 ਵਿੱਚ ਘਰ ਘਰ ਜਾ ਕੇ ਸੋਨੀ ਦੇ ਹੱਕ ਵਿੱਚ ਪ੍ਰਚਾਰ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 10 Apr 2014

Last updated on: Apr 10, 2014, 00:00 IST

ਮੁਹਾਲੀ ਦੇ ਹਲਕਾ ਵਿਧਾਇਕ  ਬਲਬੀਰ ਸਿੰਘ ਸਿੱਧੂ (ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ) ਨੇ ਅੱਜ ਲੋਕਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਅੰਬਿਕਾ ਸੋਨੀ ਦੇ ਹੱਕ ਵਿੱਚ ਫੇਜ਼-9 ਵਿੱਚ ਘਰ ਘਰ ਜਾ ਕੇ ਵੋਟਾਂ ਮੰਗੀਆਂ ਗਈਆਂ| ਇਸ ਮੌਕੇ ਸ੍ਰੀ ਸਿੱਧੂ ਨੇ ਦੱਸਿਆ ਕਿ ਫੇਜ਼-9 ਦੇ ਲੋਕ ਅਕਾਲੀ-ਭਾਜਪਾ ਸਰਕਾਰ ਤੋਂ ਅੱਕੇ ਪਏ ਹਨ ਕਿਉਂਕਿ ਮੁਹਾਲੀ ਸ਼ਹਿਰ ਵਿੱਚ ਪ੍ਰਾਪਰਟੀ ਟੈਕਸ ਲਗਾ ਕੇ ਲੋਕਾਂ ਉੱਤੇ ਭਾਰੀ ਬੋਝ ਪਾਇਆ ਗਿਆ ਹੈ, ਨੀਡ ਬੇਸਡ ਪਾਲਸੀ ਨੂੰ ਲਾਗੂ ਨਹੀਂ ਕੀਤਾ ਗਿਆ ਅਤੇ ਪੇਡ ਪਾਰਕਿੰਗ ਲਗਾ ਕੇ ਲੋਕਾਂ ਨੂੰ ਹੋਰ ਤੰਗ ਕੀਤਾ ਗਿਆ ਹੈ| ਉਨ੍ਹਾਂ ਕਿਹਾ ਕਿ ਲੋਕ ਅਕਾਲੀ-ਭਾਜਪਾ ਸਰਕਾਰ ਤੋਂ ਇਸ ਗੱਲੋਂ ਵੀ ਔਖੇ ਹਨ ਕਿ ਇਸ ਸਰਕਾਰ ਨੇ ਪਿਛਲੇ 7 ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ| ਪੰਜਾਬ ਵਿੱਚ ਬਜਰੀ ਅਤੇ ਰੇਤਾ ਮਾਫੀਆ ਲੋਕਾਂ ਦੀ ਲੁੱਟਮਾਰ ਕਰ ਰਿਹਾ ਹੈ ਅਤੇ ਨਸ਼ਿਆਂ ਦੇ ਸੌਦਾਗਰ ਸਰਕਾਰ ਦੀ ਸਰਪ੍ਰਸਤੀ ਹੇਠ ਪੰਜਾਬ ਦੀ ਜਵਾਨੀ ਦਾ ਘਾਣ ਕਰ ਰਹੇ ਹਨ|

ਸ੍ਰ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ਦੀ ਵਿੱਤੀ ਹਾਲਤ ਪਤਲੀ ਹੈ ਅਤੇ ਕਰਮਚਾਰੀਆਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ| ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਵੀ ਨਹੀਂ ਮਿਲ ਰਹੀਆਂ| ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਹਰ ਫ੍ਰੰਟ ਤੇ ਫੇਲ੍ਹ ਹੋ ਗਈ ਹੈ| ਇਸ ਮੌਕੇ ਰਿਸ਼ਵ ਜੈਨ ਸਾਬਕਾ ਸੀ. ਮੀਤ ਪ੍ਰਧਾਨ, ਕੁਲਜੀਤ ਔਲਖ, ਗੁਰ ਦਰਸ਼ਨ ਸਿੰਘ ਭਿੰਡਰ, ਕਰਨਲ ਬਾਜਵਾ, ਕਰਨਲ ਗਿੱਲ, ਕਰਨਲ ਰੰਧਾਵਾ, ਕਰਨਲ ਢਿੱਲੋਂ, ਸ੍ਰ. ਮੋਹਕਮ ਸਿੰਘ, ਇੰਦਰ ਸਿੰਘ ਸਾਹਨੀ, ਜਗਤਾਰ ਸਿੰਘ ਬੇਨੀਪਾਲ, ਅਮਰਪ੍ਰੀਤ ਸਿੰਘ ਚੱਠਾ, ਸ੍ਰੀ ਨਾਗਰਾ (ਰਿਟਾ. ਡੀ ਐਸ ਪੀ), ਤਰਲੋਚਨ ਸਿੰਘ ਪ੍ਰਧਾਨ ਸਨਾਤਨ ਧਰਮ ਮੰਦਿਰ ਫੇਜ਼-9, ਕੇਕੇ ਕਪਿਲਾ, ਹਰਵਿੰਦਰ ਸਿੰਘ ਰਿਆੜ, ਇੰਦਰਜੀਤ ਸਿੰਘ ਖੋਖਰ, ਸੁਖਮੰਦਰ ਸਿੰਘ ਭਾਟੀ, ਰਣਜੀਤ ਸਿੰਘ ਧਾਲੀਵਾਲ, ਬਲਜਿੰਦਰ ਸਿੰਘ, ਐਚ ਐਸ ਢਿੱਲੋਂ, ਪ੍ਰੀਤਮ ਸਿੰਘ ਬਾਜਵਾ, ਸ੍ਰੀ ਟਿਵਾਣਾ, ਤਜਿੰਦਰ ਸਿੰਘ ਮਾਵੀ, ਹਰਦਿਆਲ ਸਿੰਘ, ਸ੍ਰੀ ਬਾਜਵਾ ਅਤੇ ਹੋਰ ਸਮਰਥਕ ਹਾਜਿਰ ਸਨ|

 

Tags: congress , padiala , raja , sharma , sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD