Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੂਬੇ ਦੇ ਪੇਂਡੂ ਖੇਤਰਾਂ ਦੇ ਵਸਨੀਕਾਂ ਨੂੰ ਦਿੱਤੀਆਂ ਜਾਣਗੀਆਂ ਬਿਹਤਰੀਨ ਸਹੂਲਤਾਂ: ਕੁਲਦੀਪ ਸਿੰਘ ਧਾਲੀਵਾਲ

ਪੰਚਾਇਤੀ ਜ਼ਮੀਨਾਂ 'ਤੇ ਹੋਏ ਸਾਰੇ ਕਬਜ਼ਿਆਂ ਨੂੰ ਹਟਾਇਆ ਜਾਵੇਗਾ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Payal, Ludhiana

Web Admin

Web Admin

5 Dariya News

ਪਾਇਲ (ਲੁਧਿਆਣਾ) , 16 Apr 2022

Last updated on: Apr 16, 2022, 00:00 IST

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਐਨ ਆਰ ਆਈ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ 'ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੌਰਾਨ ਕਿਸੇ ਵੀ ਕਿਸਮ ਦੀ ਕੁਤਾਹੀ ਨਾ ਕਰਨ ਦੀ ਚੇਤਾਵਨੀ ਦਿੱਤੀ ਹੈ।ਇਸ ਮੌਕੇ ਉਨ੍ਹਾਂ ਅੱਜ ਪਾਇਲ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਵਰਤੀ ਜਾਣ ਵਾਲੀ ਸਮੱਗਰੀ ਜਿਵੇਂ ਕਿ ਇੰਟਰਲਾਕਿੰਗ ਟਾਈਲਾਂ, ਇੱਟਾਂ, ਸੀਮਿੰਟ ਆਦਿ ਵਿੱਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਕਿਸੇ ਤਰ੍ਹਾਂ ਦਾ ਹਿੱਸਾ ਪਾਇਆ ਗਿਆ ਤਾਂ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ੍ਰ ਮਨਵਿੰਦਰ ਸਿੰਘ ਗਿਆਸਪੁਰਾ, ਸ੍ਰ ਤਰੁਨਪ੍ਰੀਤ ਸਿੰਘ ਸੌਂਦ ਅਤੇ ਸ੍ਰ ਹਰਦੀਪ ਸਿੰਘ ਮੁੰਡੀਆਂ, ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ, ਐਸਐਸਪੀ ਖੰਨਾ ਸ੍ਰੀ ਅਮਿਤ ਕੁਮਾਰ, ਏਡੀਸੀ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਏਡੀਸੀ ਖੰਨਾ ਸ੍ਰੀ ਅਦਿੱਤਿਆ ਡਾਚਲਵਾਲ, ਐਸ.ਡੀ.ਐਮ ਸ੍ਰੀਮਤੀ ਦੀਪਜੋਤ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਜ਼ਿਲ੍ਹਾ ਲੁਧਿਆਣਾ ਵਿਖੇ ਪਹੁੰਚਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਐਸ.ਡੀ.ਐਮ ਦਫ਼ਤਰ ਪਾਇਲ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ| ਇਸ ਤੋਂ ਬਾਅਦ ਵਿੱਚ ਉਹ ਪਿੰਡ ਜੰਡਿਆਲੀ ਵਿਖੇ ਇੱਕ ਨਿੱਜੀ ਸਮਾਗਮ ਵਿੱਚ ਸ਼ਾਮਲ ਹੋਏ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਯੋਗ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਇਹ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡੇਅਰੀ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਜੇਕਰ ਕੋਈ ਵਿਅਕਤੀ ਦੁੱਧ ਜਾਂ ਦੁੱਧ ਤੋਂ ਬਣੇ ਪਦਾਰਥਾਂ ਵਿੱਚ ਮਿਲਾਵਟ ਕਰਦਾ ਹੈ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿੱਚ ਵਸਦਾ ਹੈ ਅਤੇ ਸਾਡੀ 70 ਫੀਸਦੀ ਤੋਂ ਵੱਧ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਵਜੋਂ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ।ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦਾ ਮੁੱਖ ਏਜੰਡਾ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਅਤੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ।  ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵਿਕਾਸ ਕਾਰਜ ਬਿਨਾਂ ਕਿਸੇ ਸਿਆਸੀ ਦਬਾਅ ਜਾਂ ਭੇਦਭਾਵ ਤੋਂ ਨੇਪਰੇ ਚਾੜ੍ਹੇ ਜਾਣ।ਕੁਝ ਪਿੰਡਾਂ ਵਿੱਚ ਗ੍ਰਾਂਟਾਂ ਰੁਕਣ 'ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਵੋਟਰਾਂ ਨੂੰ ਜਿੱਤਣ ਲਈ ਪਿੰਡਾਂ ਲਈ ਵੱਡੀਆਂ ਗ੍ਰਾਂਟਾਂ ਦਾ ਐਲਾਨ ਕੀਤਾ ਸੀ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਜਾਂਚ ਕਰ ਰਹੀ ਹੈ ਕਿ ਕੀ ਸਹੀ ਰਕਮ ਦੀ ਅਦਾਇਗੀ ਹੋਈ ਹੈ ਜਾਂ ਨਹੀਂ ਅਤੇ ਭਰੋਸਾ ਦਿਵਾਇਆ ਹੈ ਕਿ ਇੱਕ ਵਾਰ ਸਾਰੀ ਤਸਦੀਕ ਹੋਣ ਤੋਂ ਬਾਅਦ ਸਰਕਾਰ ਦੁਬਾਰਾ ਗ੍ਰਾਂਟ ਜਾਰੀ ਕਰੇਗੀ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Payal , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD