Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਡਰੇ ਹੋਏ ਕਾਂਗਰਸੀ ਉਮੀਦਵਾਰਾਂ ਨੇ ਮੋਦੀ ਦਾ ਮੁੱਦਾ ਛੱਡਿਆ - ਕੁਲਵੰਤ ਸਿੰਘ

16ਵੀਂ ਲੋਕ ਸਭਾ ਚੋਣ ਦੋ ਇਤਿਹਾਸ ਸਿਰਜੇਗੀ ਇੱਕ ਕਾਂਗਰਸ ਦਾ ਨਾਂ ਮਿਟਾਉਂਣ ਵਾਲਾ ਅਤੇ ਦੂਸਰਾ ਨਵੇਂ ਭਾਰਤ ਦਾ ਉਦੈ

ਕੁਲਵੰਤ ਸਿੰਘ
ਕੁਲਵੰਤ ਸਿੰਘ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 10 Apr 2014

ਦੇਸ਼ ਦੀ 16ਵੀਂ ਲੋਕ ਸਭਾ ਚੋਣ ਲਈ ਐਨ.ਡੀ.ਏ ਵੱਲੋਂ ਭਾਜਪਾ ਦੇ ਨਰਿੰਦਰ ਮੋਦੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਏ ਜਾਣ ਦੇ ਮੁੱਦੇ ਉਤੇ ਭਾਵੇਂ ਕਾਂਗਰਸ ਨੂੰ ਸੱਤੇ ਕੱਪੜੇ ਅੱਗ ਲੱਗੀ ਹੋਈ ਹੈ ਪਰ ਪੰਜਾਬ ਅੰਦਰ ਚੋਣ ਲੜ ਰਹੇ ਸਾਰੇ ਕਾਂਗਰਸੀ ਉਮੀਦਵਾਰ ਮੋਦੀ ਮੁੱਦੇ ਤੋਂ ਡਰੇ ਹੋਏ ਹਨ ਅਤੇ ਉਨ੍ਹਾਂ ਨੇ ਆਪਣੀ ਚੋਣ ਪ੍ਰਚਾਰ ਮੁਹਿੰਮ ਵਿੱਚ ਇਸ ਮੁੱਦੇ ਉਤੇ ਚੁੱਪ ਹੀ ਧਾਰ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਅਕਾਲੀ-ਭਾਜਪਾ ਗਠਜੋੜ ਵੱਲੋਂ ਫਹਿਤਗੜ੍ਹ ਸਾਹਿਤ ਤੋਂ ਚੋਣ ਲੜ ਰਹੇ ਉਮੀਦਵਾਰ ਸ. ਕੁਲਵੰਤ ਸਿੰਘ ਨੇ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੂੰ ਲੰਮੇ ਹੱਥੀ ਲੈਦਿਆਂ ਹੋਇਆ ਕਿਹਾ ਹੈ ਕਿ ਸ਼੍ਰੀ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਏ ਜਾਣ ਉਤੇ ਦੇਸ਼ ਪੱਧਰ ਉਤੇ ਬਹਿਸ ਚਲ ਰਹੀ ਹੈ ਪਰ ਕਾਂਗਰਸ ਦੇ ਉਮੀਦਵਾਰਾਂ ਨੇ ਇਸ ਬਹਿਸ ਤੋਂ ਪੂਰੀ ਤਰ੍ਹਾਂ ਕਿਨਾਰਾ ਕਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀਆ ਨੂੰ ਲੱਗ ਰਿਹਾ ਹੈ ਕਿ ਪੰਜਾਬੀ ਦੀ ਪ੍ਰਸਿੱਧ ਕਹਾਵਤ ਇੱਕ ਚੁੱਪ-ਸੌ ਸੁੱਖ' ਨੂੰ ਅਪਣਾ ਕੇ ਉਨ੍ਹਾਂ ਦਾ ਸ਼ਾਇਦ ਫਾਇਦਾ ਹੋ ਜਾਵੇ ਪਰ ਉਨ੍ਹਾਂ ਦਾ ਇਹ ਭੁਲੇਖਾ ਹੈ ਅਤੇ ਉਨ੍ਹਾਂ ਨੂੰ ਇਹਨਾਂ ਚੋਣਾਂ ਵਿੱਚ ਮਾਰ ਪੈਣੀ ਹੀ ਪੈਣੀ ਹੈ। ਕੁਲਵੰਤ ਸਿੰਘ ਨੇ ਅੱਗੇ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਭਾਜਪਾ ਆਗੂ ਸ਼੍ਰੀ ਨਰਿੰਦਰ ਮੋਦੀ ਦੀ ਦੇਸ਼  ਵਿਆਪੀ ਚੱਲ ਰਹੀ ਲਹਿਰ ਤੋਂ ਘਬਰਾਹਟ ਵਿੱਚ ਨਜ਼ਰ ਆ ਰਹੇ ਹਨ। ਕਾਂਗਰਸ ਦੇ ਉਮੀਦਵਾਰ ਹੁਣ ਲੁਕ ਛਿਪ ਕੇ ਚੋਣ ਪ੍ਰਚਾਰ ਕਰ ਰਹੇ ਹਨ ਇਨ੍ਹਾਂ ਕੋਲੋਂ ਕੋਈ ਚੋਣ ਪ੍ਰਚਾਰ ਦਾ ਮੁੱਦਾ ਨਹੀਂ ਹੈ।

ਅਕਾਲੀ ਨੇਤਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਉਮੀਦਵਾਰ ਕੇਂਦਰੀ ਕਾਂਗਰਸ ਦੇ ਮੁੱਦਿਆਂ ਨੂੰ ਵੀ ਛੱਡ ਚੁੱਕੇ ਹਨ ਅਤੇ ਸਥਾਨਕ ਸੂਬਾ ਪੱਧਰੀ ਅਕਾਲੀ ਭਾਜਪਾ ਸਰਕਾਰ ਦੇ ਵਿਕਾਸ ਮੁੱਦਿਆਂ ਅੱਗੇ ਇਨ੍ਹਾਂ ਕਾਂਗਰਸੀਆਂ ਦਾ ਕੋਈ ਮੁੱਦਾ ਠਹਿਰ ਨਹੀਂ ਰਿਹਾ ਜਿਸ ਕਰਕੇ ਇਹ ਆਪਸ ਵਿਚ ਹੀ ਲੜਨ ਵਿੱਚ ਹੀ ਰੁੱਝੇ ਹੋਏ ਹਨ। ਸ. ਕੁਲਵੰਤ ਸਿੰਘ ਨੇ ਕਾਂਗਰਸ ਪਾਰਟੀ ਦੀ ਮੌਦੂਦਾ ਮਾੜੀ ਸਥਿਤੀ ਉਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਆਖਿਰ ਹਰ ਬੁਰੀ ਚੀਜ਼ ਦਾ ਅੰਤ ਵੀ ਬੁਰ੍ਹਾਂ ਹੀ ਹੁੰਦਾ ਹੈ। ਵਰਤਮਾਨ ਵਿੱਚ ਪੂਰੇ ਦੇਸ਼ ਦੀ ਜਨਤਾ ਕਾਂਗਰਸ ਨੂੰ ਬੁਰੀ ਚੀਜ਼ ਸਮਝਣ ਲੱਗ ਪਈ ਹੈ ਜਿਸ ਨੇ ਪਿਛਲੇ 70 ਸਾਲਾਂ ਤੋਂ ਦੇਸ਼ ਨੂੰ ਤਬਾਹੀ ਦੇ ਕੰਢੇ ਉਤੇ ਪਹੁੰਚਾ ਦਿੱਤਾ ਹੈ। ਉਨ੍ਹਾਂ ਦਆਵਾ ਕੀਤਾ ਕਿ 16ਵੀਂ ਲੋਕ ਸਭਾ ਚੋਣ ਦੋ ਨਵੇਂ ਵੱਡੇ ਇਤਿਹਾਸ ਸਿਰਜੇਗੀ ਇੱਕ ਇਤਹਾਸ ਕਾਂਗਰਸ ਪਾਰਟੀ ਦੇ ਨਾਂ ਹੋਵੇਗਾ ਅਤੇ ਦੂਸਰਾ ਇਤਿਹਾਸ ਐਨ.ਡੀ.ਏ ਦੇ ਨਾਂ ਦਰਜ ਹੋਵੇਗਾ। ਇਸ ਇਤਿਹਾਸਕ ਚੋਣ ਦੇ ਨਤੀਜੇ ਕਾਂਗਰਸ ਦੇ ਨਾਂ ਨੂੰ ਦੇਸ਼ ਵਿੱਚੋਂ ਪੂਰੀ ਤਰ੍ਹਾਂ ਅਤੇ ਸਦਾ ਲਈ ਮਿਟਾਉਣ ਵਜੋਂ ਇਤਿਹਾਸ 'ਚ ਦਰਜ ਹੋਣਗੇ ਅਤੇ ਇਸ ਚੋਣ ਦੇ ਨਤੀਜੇ ਹੀ ਨਵੇਂ ਭਾਰਤ ਦਾ ਨਿਰਮਾਣ ਵਾਲੀ ਸ਼ੁਰੂਆਤ ਕਰਨਗੇ। 

ਕੁਲਵੰਤ ਸਿੰਘ ਨੇ ਪੰਜਾਬ ਕਾਂਗਰਸ ਦੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਸਿਆਸਤ ਦੇ ਹਾਰੇ ਹੋਏ ਜ਼ੁਆਰੀਏ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਉਮੀਦਵਾਰ ਤਾਂ ਵਾਰ-ਵਾਰ ਚੋਣਾਂ ਹਾਰਨ ਵਜੋਂ ਪ੍ਰਸਿੱਧੀ ਪ੍ਰਾਪਤ ਕਰ ਚੁੱਕੇ ਹਨ। ਕੈਪਟਨ ਅਮਰਿੰਦਰ, ਹਰਮਿੰਦਰ ਗਿੱਲ, ਸੰਤੋਸ਼ ਚੌਧਰੀ ਅਤੇ ਮਨਪ੍ਰੀਤ ਬਾਦਲ ਕਾਂਗਰਸ ਪਾਰਟੀ ਦੇ ਅਜਿਹੇ ਉਮੀਦਵਾਰ ਹਨ ਜਿਹਨਾਂ ਨੂੰ ਪੰਜਾਬ ਦੀ ਜਨਤਾ ਨੇ ਚੋਣਾਂ ਵਿੱਚ ਵਾਰ-ਵਾਰ ਹਰਾਇਆ ਹੈ। ਕੈਪਟਨ ਅਮਰਿੰਦਰ ਸਿੰਘ ਤਾਂ ਆਪਣੇ ਜੱਦੀ ਪੁਸ਼ਤੀ ਹਲਕੇ ਪਟਿਆਲਾ ਤੋਂ ਹੀ ਅਕਾਲੀ ਉਮੀਦਵਾਰਾਂ ਹੱਥੋਂ ਦੋ ਵਾਰ ਬੁਰ੍ਹੀ ਤਰਾਂ ਹਾਰ ਚੁੱਕੇ ਹਨ। ਸਵ. ਜਥੇਦਾਰ ਗੁਰਚਰਨ ਸਿੰਘ ਟੋਹੜਾ ਉਨ੍ਹਾਂ ਨੂੰ 1977 ਦੀ ਚੋਣ ਵਿੱਚ ਤਕਰੀਬਨ ਇੱਕ ਲੱਖ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ ਜਦੋਂ ਕਿ 1998 ਦੀ ਲੋਕ ਸਭਾ ਚੋਣ ਦੌਰਾਨ ਉਹ ਅਕਾਲੀ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਹੱਥੋ ਹਾਰੇ ਹਨ। ਸ. ਕੁਲਵੰਤ ਸਿੰਘ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਇਨ੍ਹਾਂ ਕਾਂਗਰਸੀ ਉਮੀਦਵਾਰਾਂ ਦੀ ਪੰਜਾਬ ਦੇ ਵੋਟਰ ਜਮਾਨਤਾਂ ਜਬਤ ਕਰਵਾ ਕਿ ਇਨ੍ਹਾਂ ਨੂੰ ਘਰਾਂ ਵਿੱਚ ਬੈਠਣ ਲਈ ਮਜ਼ਬੂਰ ਕਰ ਦੇਣਗੇ। 

 

Tags: kulwant singh mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD