Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਕਾਂਗਰਸ ਨੇ ਬਣਾਏ ਵਾਰ-ਵਾਰ ਚੋਣਾਂ ਹਾਰਨ ਵਾਲੇ ਉਮੀਦਵਾਰ

ਕੈਪਟਨ ਅਮਰਿੰਦਰ, ਸੰਤੋਸ਼ ਚੌਧਰੀ, ਹਰਮਿੰਦਰ ਗਿੱਲ ਤੇ ਮਨਪ੍ਰੀਤ ਬਾਦਲ ਵੀ ਸ਼ਾਮਿਲ

ਬਲਵੰਤ ਸਿਘ ਰਾਮੂਵਾਲੀਆ
ਬਲਵੰਤ ਸਿਘ ਰਾਮੂਵਾਲੀਆ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 10 Apr 2014

16ਵੀਂ ਲੋਕ ਸਭਾ ਚੋਣ ਦੀ ਇਹ ਵਿਲੱਖਣਤਾਂ ਹੈ ਕਿ ਕਾਂਗਰਸ ਵੱਲੋਂ ਅਜਿਹੇ ਨੇਤਾਵਾਂ ਨੂੰ ਆਪਣੇ ਉਮੀਦਵਾਰ ਬਣਾਇਆ ਜੋ ਵਾਰ-ਵਾਰ ਚੋਣਾਂ ਹਾਰਨ ਲਈ ਮਸ਼ਹੂਰ ਹੋ ਚੁੱਕੇ ਹਨ। ਪੰਜਾਬ ਵਿੱਚ ਕਾਂਗਰਸ ਪਾਰਟੀ ਆਪਣੀਆਂ ਮਾੜੀਆ ਤੇ ਲੋਕ ਵਿਰੋਧੀ ਨੀਤੀਆਂ ਕਰਕੇ ਆਖਰੀ ਸਾਹ ਲੈ ਰਹੀ ਹੈ ਅਤੇ ਕਾਂਗਰਸ ਦੇ ਦਿੱਗਜ਼ ਨੇਤਾ ਵਾਰ-ਵਾਰ ਚੋਣਾਂ ਹਾਰਨ ਦਾ ਰਿਕਾਰਡ 16 ਵੀ ਲੋਕ ਸਭਾ ਚੋਣਾਂ ਵਿੱਚ ਆਪਣੇ ਨਾ ਦਰਜ਼ ਕਰਵਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਬਲਵੰਤ ਸਿਘ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਆਈ.ਸੀ.ਯੂ ਵਿੱਚ ਪਹੁੰਚ ਗਈ ਹੈ ਜਿੱਥੇ ਉਨ੍ਹਾਂ ਨੂੰ ਬਚਾਉਣਾਂ ਮੁਸ਼ਕਲ ਹੀ ਨਹੀਂ ਬਲਕਿ ਅਸੰਭਵ ਵੀ ਬਣ ਗਿਆ ਹੈ। ਅਕਾਲੀ ਨੇਤਾ ਨੇ ਕਿਹਾ ਕਿ ਮਰਨ ਕਿਨਾਰੇ ਪਹੁੰਚੀ ਕਾਂਗਰਸ ਜਮਾਤ ਦਾ ਸਭ ਤੋਂ ਵੱਡਾ ਪ੍ਰਮਾਣ ਅਤੇ ਸਬਤੂ ਇਹ ਹੈ ਕਿ 16 ਵੀਂ ਲੋਕ ਸਭਾ ਚੋਣ ਵਿੱਚ ਪੰਜਾਬ ਦਾ ਕੋਈ ਵੀ ਕਾਂਗਰਸੀ ਨੇਤਾ ਸਵੈ-ਇੱਛਾ ਨਾਲ ਚੋਣ ਲੜਨ ਲਈ ਮੈਦਾਨ ਵਿੱਚ ਨਹੀਂ ਆਇਆ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ,  ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਨੀਲ ਕੁਮਾਰ ਜਾਖੜ ਅਤੇ ਅੰਬਿਕਾ ਸੋਨੀ ਸਮੇਤ ਬਾਕੀ ਕਾਂਗਰਸੀ ਉਮੀਦਵਾਰਾਂ ਨੂੰ ਵੀ ਸੋਨੀਆ ਗਾਂਧੀ ਨੇ ਹੰਟਰ ਵਿਖਾ ਕੇ ਚੋਣ ਮੈਦਾਨ ਵਿੱਚ ਭੇਜਿਆ ਹੈ।  ਸੀਨੀਅਰ ਅਕਾਲੀ ਨੇਤਾ ਨੇ ਕਿਹਾ ਕਿ ਕਾਂਗਰਸ ਪਾਰਟੀ ਤਰਫੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਕੁਝ ਉਮੀਦਵਾਰਾਂ ਵਿੱਚ ਤਾਂ ਅਜਿਹੇ ਕਾਗਰਸੀ ਵੀ ਸ਼ਾਮਿਲ ਹਨ ਜਿਹੜੇ ਵਾਰ-ਵਾਰ ਚੋਣਾਂ ਵਿੱਚ ਵੱਡੀਆ ਹਾਰਾਂ ਖਾ ਕੇ ਚੋਣਾਂ ਹਾਰਨ ਵਵਾਲਾ ਰਿਕਾਰਡ ਵੀ ਆਪਣੇ ਨਾਂ ਦਰਜ ਕਰਵਾ ਚੁੱਕੇ ਹਨ। 

ਉਨ੍ਹਾਂ ਦੱਸਿਆ ਕਿ ਚੋਣਾਂ ਹਾਰਨ ਵਾਲਿਆਂ ਵਿੱਚ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਵਿਧਾਇਕ ਸੰਤੋਸ਼ ਚੌਧਰੀ, ਹਰਮਿੰਦਰ ਸਿੰਘ ਗਿੱਲ ਅਤੇ ਮਨਪ੍ਰੀਤ ਸਿੰਘ ਬਾਦਲ ਸ਼ਾਮਿਲ ਹਨ। ਕੈਪਟਨ ਅਮਰਿੰਦਰ ਸਿੰਘ ਖੁਦ ਦੋ ਵਾਰੀ ਲੋਕ ਸਭਾ ਚੋਣ ਹਾਰ ਚੁੱਕੇ ਹਨ 1977 ਵਿੱਚ ਉਹ ਜਥੇਦਾਰ ਟੋਹੜਾ ਅਤੇ 1998 ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਹੱਥੋ ਹਾਰ ਖਾ ਚੁੱਕੇ ਹਨ। ਉਨ੍ਹਾਂ ਦੀ ਲੀਡਰਸ਼ਿਪ ਹੇਠ ਪੰਜਾਬ ਕਾਂਗਰਸ ਇੱਕ ਦਰਜਨ ਤੋਂ ਵੱਧ ਛੋਟੀਆਂ-ਵੱਡੀਆਂ ਚੋਣਾਂ ਹਾਰ ਚੁੱਕੀ ਹੈ ਅਤੇ ਹੁਣ ਵੀ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ਤੋਂ ਰਿਕਾਰਡ ਵੋਟਾਂ ਨਾਲ ਹਾਰੇਗਾ। ਸੰਤੋਸ਼ ਚੌਧਰੀ ਅਤੇ ਹਰਮਿੰਦਰ ਸਿੰਘ ਗਿੱਲ ਅਜਿਹੇ ਨੇਤਾ ਹਨ ਜਿਹੜੇ ਦੋ ਵਾਰ ਵਿਧਾਨ ਸਭਾ ਵਿੱਚ ਲੋਕਾਂ ਨੇ ਰੱਦ ਕਰ ਦਿੱਤੇ ਹਨ। ਹਰਮਿੰਦਰ ਗਿੱਲ ਪੰਜਾਬ ਵਿੱਚ ਚੋਣਾਂ ਹਾਰਨ ਵਾਲੇ ਨੇਤਾ ਵਜੋਂ ਆਪਣਾ ਨਾਮ ਕਮਾ ਚੁੱਕੇ ਹਨ ਇਸ ਲਈ ਹੁਣ ਵੀ ਉਸ ਨੂੰ ਖਡੂਰ ਸਾਹਿਬ ਤੋਂ ਹਾਰ ਹੀ ਮਿਲੇਗੀ। ਕਾਂਗਰਸ ਪਾਰਟੀ ਨੇ ਚੋਣ ਹਾਰਨ ਵਾਲੇ ਲੀਡਰ ਸੰਤੋਸ਼ ਚੌਧਰੀ ਨੂੰ ਦੁਆਬੇ ਦਾ ਦਿਲ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਹੈ। ਹਰਮਿੰਦਰ ਗਿੱਲ ਲਗਾਤਾਰ ਦੋ ਵਾਰ ਮਾਝੇ ਦੀ ਮਹੱਤਵਪੂਰਨ ਸੀਟ ਪੱਟੀ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਤੇ ਮੌਜੂਦਾ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤੋਂ ਹਾਰ ਚੁੱਕੇ ਹਨ। ਮਨਪ੍ਰੀਤ ਸਿੰਘ ਬਾਦਲ ਵਿਧਾਨ ਸਭਾ ਚੋਣ 2012 ਵਿੱਚ ਹਲਕਾ ਮੌੜ ਅਤੇ ਗਿੱਦੜਬਾਹਾ ਤੋਂ ਹਾਰ ਚੁੱਕੇ ਹਨ। ਅਕਾਲੀ ਨੇਤਾ ਨੇ ਦਆਵਾ ਕੀਤਾ ਹੈ ਕਿ ਚੋਣਾਂ 'ਚ ਹਾਰ ਖਾਣ ਦਾ ਇਤਿਹਾਸ ਰਚਣ ਜਾ ਰਹੇ ਸਾਰੇ ਕਾਂਗਰਸੀ ਲੀਡਰਾਂ ਨੂੰ ਲੋਕ ਸਭਾ ਚੋਣਾਂ ਵਿੱਚ ਵੱਡੀਆ ਹਾਰਾਂ ਦਾ ਸਾਹਮਣਾਂ ਕਰਨਾ ਪਵੇਗਾ ਅਤੇ ਚੋਣਾਂ ਵਿੱਚ ਹਾਰਨ ਵਾਲਾ ਰਿਕਾਰਡ ਆਪਣੇ ਨਾ ਦਰਜ ਕਰਾਉਣਗੇ। ਅਕਾਲੀ ਨੇਤਾ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਨੂੰ ਸ਼ਿਫਾਰਸ਼ ਕਰਦੇ ਹਨ ਕਿ ਜਿਹੜੇ ਕਾਂਗਰਸੀ ਆਗੂ ਵਾਰ-ਵਾਰ ਚੋਣਾਂ ਹਾਰ ਕੇ ਰਿਕਾਰਡ ਬਣਾ ਰਹੇ ਹਨ ਉਨ੍ਹਾਂ ਦਾ ਗੋਲਡ ਮੈਡਲ ਨਾਲ ਸਨਮਾਨ ਕਰਨਾ ਚਾਹੀਦਾ ਹੈ।

 

Tags: balwant singh ramoowalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD