Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਇਕ ਕੁਇੰਟਲ ਭੂਕੀ ਸਣੇ 1 ਵਿਅਕਤੀ ਕਾਬੂ

Web Admin

Web Admin

5 ਦਰਿਆ ਨਿਊਜ਼ (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 10 Apr 2014

Last updated on: Apr 10, 2014, 00:00 IST

ਸਥਾਨਕ ਪੁਲਿਸ ਨੇ ਸੁਸ਼ੀਲ ਕੁਮਾਰ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋਂ ਨਸ਼ਾ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਉ ਮੁਹਿੰਮ ਤਹਿਤ ਸ੍ਰੀ ਮਨਜੀਤ ਸਿੰਘ ਉਪ ਪੁਲਿਸ ਕਪਤਾਨ ਗੜ੍ਹਸ਼ੰਕਰ ਦੀ ਅਗਵਾਈ ਹੇਠ ਜੀਪ ਵਿਚੋਂ ਇਕ ਵਿਅਕਤੀ ਨੂੰ ਇਕ ਕੁਇੰਟਲ ਪੰਜ ਕਿਲੋ ਚੂਰਾ ਪੋਸਤ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ ਜਦਕਿ ਇਸ ਦੌਰਾਨ ਜੀਪ ਚਾਲਕ ਫਰਾਰ ਹੋਣ ਵਿਚ ਸਫਲ ਹੋ ਗਿਆ। ਇੰਸਪੈਕਟਰ ਕੁਲਦੀਪ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਅਗਵਾਈ ਹੇਠ ਸਟੈਟਿਕ ਟੀਮ ਵਲੋਂ ਮੇਜਰ ਗੁਰਜਿੰਦਰ ਸਿੰਘ ਬੈਨੀਪਾਲ ਤਹਿਸੀਲਦਾਰ ਦੀ ਹਾਜ਼ਰੀ ਵਿਚ ਪੁਲਿਸ ਨੇ ਨਾਕਾਬੰਦੀ ਦੌਰਾਨ ਪੁਲ ਨਹਿਰ ਰਾਮਪੁਰ ਬਿਲੜੋਂ ਵਿਖੇ ਪਿੰਡ ਗੱਜਰ ਸਾਈਡ ਵਲੋਂ ਆਉਂਦੀ ਇਕ ਮਹਿੰਦਰਾ ਜੀਪ ਨੂੰ ਟਾਰਚ ਰਾਹੀਂ ਰੁਕਣ ਦਾ ਇਸ਼ਾਰਾ ਕੀਤਾ ਤੇ ਜੀਪ ਚਾਲਕ ਨੇ ਨਾਕੇ ਤੋਂ ਕਰੀਬ 10 ਕਰਮ ਪਿੱਛੇ ਹੀ ਜੀਪ ਰੋਕ ਲਈ ਤੋਂ ਉਹ ਹਨੇਰੇ ਦਾ ਫਾਇਦਾ ਉਠਾ ਕੇ ਫਰਾਰ ਹੋਣ ਵਿਚ ਸਫਲ ਹੋ ਗਿਆ। ਪੁਲਿਸ ਵਲੋਂ ਜੀਪ ਵਿਚ ਚਾਲਕ ਦੇ ਨਾਲ ਵਾਲੀ ਸੀਟ ਤੇ ਬੈਠੇ ਵਿਅਕਤੀ ਸ਼ਿੰਗਾਰਾ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਰਾਮਪੁਰ ਨੂੰ ਕਾਬੂ ਕਰ ਲਿਆ ਜਿਸ ਦੇ ਪੈਰਾਂ ਵਿਚ ਰੱਖੇ ਪਲਾਸਟਿਕ ਦੇ ਬੋਰੇ ਵਿਚੋਂ ਅਤੇ ਜੀਪ ਦੇ ਪਿਛਲੀ ਸੀਟ ਦੇ ਲਾਗੇ ਪਏ ਦੋ ਪਲਾਸਟਿਕ ਦੇ ਬੋਰਿਆਂ ਵਿਚੋਂ ਕੁੱਲ ਇਕ ਕੁਇੰਟਲ ਪੰਜ ਕਿਲੋ ਡੋਡੇ (ਚੂਰਾ ਪੋਸਤ) ਬਰਾਮਦ ਕਰ ਲਿਆ। ਪੁਲਿਸ ਵਲੋਂ ਸ਼ਿੰਗਾਰਾ ਸਿੰਘ ਸਮੇਤ ਮਫ਼ਰੂਰ ਹੋਏ ਵਿਅਕਤੀ ਸਤਨਾਮ ਸਿੰਘ ਵਾਸੀ ਰਾਮਪੁਰ ਦੇ ਖ਼ਿਲਾਫ਼ 15-61-85 ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ਼ ਕਰਕੇ ਸਤਨਾਮ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। 

 

Tags: crime news india

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD