Monday, 13 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ

 

ਸੋਨੀਆ ਗਾਂਧੀ ਦੀ ਦੂਹਰੀ ਸਾਸ਼ਨ ਪ੍ਰਣਾਲੀ ਨਾਲ ਦੇਸ਼ ਦਾ ਅਕਸ ਹੋਇਆ ਕੰਮਜ਼ੋਰ

ਪ੍ਰਧਾਨ ਮੰਤਰੀ ਦੇ ਵਿਕਾਰੀ ਅਹੁਦੇ ਨੂੰ ਵੀ ਲਾਈ ਢਾਹ

ਬਲਵੰਤ ਸਿੰਘ ਰਾਮੂਵਾਲੀਆ
ਬਲਵੰਤ ਸਿੰਘ ਰਾਮੂਵਾਲੀਆ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 11 Apr 2014

ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਉਸਦੇ ਪੁੱਤਰ ਰਾਹੁਲ ਗਾਂਧੀ ਵਲੋਂ ਪਿਛਲੇ 10 ਸਾਲਾਂ ਤੋਂ ਮੁਲਕ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਮੋਹਰਾ ਬਣਾ ਕੇ ਖੁਦ ਸਰਕਾਰ ਚਲਾਉਂਦੇ ਆ ਰਹੇ ਹਨ। ਡਾ. ਸਿੰਘ ਨੂੰ ਤਾਂ ਗਾਂਧੀ ਪਰਿਵਾਰ ਨੇ ਸਿਰਫ਼ ਦਿਖਾਵੇ ਨੂੰ ਹੀ ਸਾਹਮਣੇ ਰਖਿਆ ਹੋਇਆ ਸੀ ਜਦੋਂਕਿ ਹਰ ਛੋਟਾ-ਵੱਡਾ ਫੈਸਲਾ ਉਹ ਖੁਦ ਕਰਦੇ ਹਨ।ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਸੋਨੀਆ ਗਾਂਧੀ ਦੇਸ਼ ਦੇ ਹਿੱਤਾਂ ਦੀ ਬਲੀ ਦੇ ਕੇ ਨਿਜੀ ਸਿਆਸੀ ਹਿੱਤਾਂ ਦੀ ਪੂਰਤੀ ਲਈ ਪ੍ਰਧਾਨ ਮੰਤਰੀ ਵਰਗੇ ਸ਼ਕਤੀਸ਼ਾਲੀ ਅਹੁਦੇ ਦੇ ਵਕਾਰ ਨੂੰ ਸੱਟ ਮਾਰੀ ਹੈ। ਸੋਨੀਆ ਗਾਂਧੀ ਦੀ ਇਸ ਨਿਤੀ ਨਾਲ ਭਾਰਤ ਦਾ ਅੰਤਰ ਰਾਸ਼ਟੀ ਪੱਧਰ ਉੱਤੇ ਸ਼ਕਤੀਸ਼ਾਲੀ ਦੇਸ਼ ਵਜੋਂ ਬਣਿਆ ਹੋਇਆ ਅਕਸ ਕੰਮਜ਼ੋਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਨਹਿਰੂ ਗਾਂਧੀ ਪਰਿਵਾਰ ਦੀ ਅਯੋਗ ਸਿਆਸੀ ਵਿਰਾਸਤ ਰਾਹੁਲ ਗਾਂਧੀ ਨੂੰ ਅੱਗੇ ਵਧਾਉਣ ਲਈ ਪ੍ਰਧਾਨ ਮੰਤਰੀ ਦੇ ਅਹੁਦੇ ਨੂੰ ਕਠਪੁਤਲੀ ਬਣਾ ਕੇ ਰੱਖਣ ਵਾਲੀ ਮਾੜੀ ਪ੍ਰੱਪਰਾ ਦੀ ਜਨਮ ਦਾਤੀ ਵੀ ਬਣ ਗਈ ਹੈ। ਕਾਂਗਰਸ ਦੀ ਪ੍ਰਧਾਨ ਨੇ ਆਪਣੇ ਸੱਤਾ ਦੇ ਲਾਲਚ ਨੂੰ ਪੂਰਾ ਕਰਨ ਲਈ ਪ੍ਰਧਾਨ ਮੰਤਰੀ ਦੀਆਂ ਸਾਰੀਆਂ ਸ਼ਕਤੀਆਂ ਆਪਣੇ ਹੱਥਾਂ ਵਿਚ ਲੈ ਲਈਆਂ ਹਨ। ਸੋਨੀਆ ਗਾਂਧੀ ਦੀ ਦੂਹਰੀ ਸਾਸ਼ਨ ਪ੍ਰਣਾਲੀ ਵਾਲੀ ਨੀਤੀ ਨੇ ਹੀ ਯੂ.ਪੀ.ਏ ਸਰਕਾਰ ਦੇ ਸਾਸ਼ਨ ਕਾਲ ਵਿੱਚ ਅਰਬਾਂ ਖਰਬਾਂ ਦੇ ਘਪਲਿਆਂ ਨੂੰ ਜਨਮ ਦੇਣ ਲਈ ਰਸਤੇ ਪੈਦਾ ਕੀਤੇ।

ਅਕਾਲੀ ਨੇਤਾ ਨੇ ਕਿਹਾ ਕਿ ਇਸ ਤੋਂ ਮਾੜਾ ਪ੍ਰਬੰਧ ਹੋਰ ਕੀ ਹੋਵੇਗਾ ਜਦੋਂ ਪਹਿਲੀ ਵਾਰ ਪ੍ਰਧਾਨ ਮੰਤਰੀ ਦਫ਼ਤਰ ਪੱਧਰ ਉੱਤੇ ਅਜਿਹਾ ਕੁਝ ਵਾਪਰਦਾ ਰਿਹਾ ਹੈ ਜਿਸ ਲਈ ਕਿਸੇ ਵਿਆਕਤੀ ਨੂੰ ਸਿੱਧੇ ਤੌਰ ਤੇ ਜਵਾਬ ਦੇਹ ਨਹੀਂ ਬਣਾਇਆ ਜਾ ਸਕਿਆ। ਪ੍ਰਧਾਨ ਮੰਤਰੀ ਦਾ ਦਫ਼ਤਰ ਗੈਰ ਸਰਕਾਰੀ ਬੰਦਿਆਂ ਦੁਆਰਾ ਚਲਾਇਆ ਜਾਂਦਾ ਰਿਹਾ ਹੈ। ਰਾਮੂਵਾਲੀਆ ਨੇ ਕਿਹਾ ਕਿ ਭਾਰਤ ਵਿੱਚ ਜੋ ਵਰਤਮਾਨ ਅੰਦਰ ਰਾਜਨੀਤਕ, ਸਮਾਜਿਕ ਅਤੇ ਆਰਥਿਕ ਪ੍ਰਸਥਤੀਆਂ ਹਨ ਉਹ ਦੇਸ਼ ਨੂੰ ਨਿਘਾਰ ਵੱਲ ਲਿਜਾ ਰਹੀਆ ਹਨ। ਇਸ ਨਿਘਾਰ ਨੂੰ ਰੋਕਣ ਲਈ ਇੱਕ ਮਜ਼ਬੂਤ ਅਤੇ ਦ੍ਰਿੜ੍ਹ ਇੱਛਾ ਸ਼ਕਤੀ ਰੱਖਣ ਵਾਲੀ ਲੀਡਰਸ਼ਿਪ ਦੀ ਸਖ਼ਤ ਜਰੂਰਤ ਹੈ ਜੋ ਕੇਵਲ ਐਨ.ਡੀ.ਏ ਹੀ ਸ਼੍ਰੀ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਦੇਸ਼ ਨੂੰ ਦੇ ਸਕਦੀ ਹੈ। ਅਕਾਲੀ ਨੇਤਾ ਨੇ ਦੇਸ਼ ਅੰਦਰ ਪੈਦਾ ਹੋਏ ਭ੍ਰਿਸ਼ਟਾਚਾਰ, ਮਹਿੰਗਾਈ, ਨਕਸਲਵਾਦ, ਅਤਵਾਦ ਅਤੇ ਬੇਰੁਜ਼ਗਾਰੀ ਵਰਗੀਆ ਸਮੱਸਿਆਵਾਂ ਲਈ ਯੂ.ਪੀ.ਏ ਸਰਕਾਰ ਦੀ ਕਮਜ਼ੋਰ ਸਾਸ਼ਨ ਪ੍ਰਣਾਲੀ ਨੂੰ ਜਿੰਮੇਵਾਰ ਦੱਸਿਆ ਹੈ। ਅਕਾਲੀ ਨੇਤਾ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਪਾਰਟੀ ਨੂੰ 16ਵੀਂ ਲੋਕ ਸਭਾ ਚੋਣ ਵਿੱਚ ਵੱਡੀ ਹਾਰ ਮਿਲੇਗੀ। ਕੇਂਦਰ ਵਿੱਚ ਭਾਜਪਾ ਦੇ ਕੱਦਵਰ ਨੇਤਾ ਸ਼੍ਰੀ ਨਰਿੰਦਰ ਮੋਦੀ ਦੇ ਅਗਵਾਈ ਹੇਠ ਐਨ.ਡੀ.ਏ ਸਰਕਾਰ ਬਣਾਏਗੀ।

 

Tags: balwant singh ramoowalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD