Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਾਹੀ ਪਰਿਵਾਰ ਦੇ ਵਿਦੇਸ਼ੀ ਖਾਤਿਆਂ ਵਿਚ ਗਰੀਬ ਲੋਕਾਂ ਦੇ ਖੂਨ ਪਸੀਨੇ ਦੀ ਗਾੜ੍ਹੀ ਕਮਾਈ-ਭੂੰਦੜ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 11 Apr 2014

Last updated on: Apr 11, 2014, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਹੈ ਕਿ ਸ਼ਾਹੀ ਪਰਿਵਾਰ ਵਲੋਂ ਵਿਦੇਸ਼ਾਂ ਵਿਚਲੇ ਆਪਣੇ ਖਾਤਿਆਂ ਦੀ ਜਾਣਕਾਰੀ ਨਾ ਦਿੱਤੇ ਜਾਣ ਤੋਂ ਇਹ ਸਾਬਤ ਹੋ ਗਿਆ ਹੈ ਕਿ ਇਹ ਕਾਂਗਰਸੀ ਹੀ ਹਨ ਜਿਨ੍ਹਾਂ ਨੇ ਵਿਦੇਸ਼ਾਂ ਵਿਚ ਕਾਲਾ ਧਨ ਲੁਕੋ ਕੇ ਰੱਖਿਆ ਹੋਇਆ ਹੈ। ਭੂੰਦੜ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਹੀ ਕਾਲੇ ਧਨ ਨੂੰ ਵਿਦੇਸ਼ੀ ਖਾਤਿਆਂ 'ਚੋਂ ਕੱਢਵਾ ਕੇ ਦੇਸ਼ ਵਾਪਸ ਲਿਆਉਣ ਲਈ ਆਨਾਕਾਨੀ ਹੀ ਕੀਤੀ ਹੈ ਜਦਕਿ ਪੂਰੇ ਦੇਸ਼ ਦੇ ਲੋਕਾਂ ਦੀ ਮੰਗ ਰਹੀ ਹੈ ਕਿ ਇਹ ਧਨ ਵਾਪਸ ਦੇਸ਼ ਵਿਚ ਲਿਆਂਦਾ ਜਾਵੇ ਅਤੇ ਦੇਸ਼ ਦੇ ਵਿਕਾਸ ਕੰਮਾਂ ਵਿਚ ਲਗਾਇਆ ਜਾਵੇ ਪਰ ਇਹ ਅਫਸੋਸ ਦੀ ਗੱਲ ਇਹ ਹੈ ਕਿ ਕਾਂਗਰਸੀਆਂ ਨੇ ਹਮੇਸ਼ਾਂ ਦੇਸ਼ ਨੂੰ ਲੁੱਟਿਆ ਹੈ ਅਤੇ ਇਸ  ਲੁੱਟੇ ਹੋਏ ਪੈਸੇ ਨੂੰ ਵਿਦੇਸ਼ਾਂ ਵਿਚਲੇ ਬੈਂਕਾਂ ਵਿਚ ਜਮ੍ਹਾਂ ਕੀਤਾ ਹੈ। ਸ੍ਰ. ਭੂੰਦੜ ਨੇ ਆਪਣਾ ਬਿਆਨ ਜਾਰੀ ਰੱਖਦੇ ਹੋਏ ਕਿਹਾ ਕਿ ਇਹੀ ਕਾਰਨ ਹੈ ਕਿ ਯੂ ਪੀ ਏ ਸਰਕਾਰ ਨੇ ਵਿਦੇਸ਼ੀ ਬੈਂਕਾਂ ਵਿਚੋਂ ਭਾਰਤੀਆਂ ਦਾ ਕਾਲਾ ਧਨ ਵਾਪਸ ਮੰਗਵਾਉਣ ਵਿਚ ਦਿਲਚਸਪੀ ਨਹੀਂ ਦਿਖਾਈ। ਇਸ ਤੋਂ ਇਹ ਵੀ ਸਾਬਤ ਹੁੰਦਾ ਹੈ ਕਿ ਜੇਕਰ ਸਰਕਾਰ ਇਸ ਮਾਮਲੇ ਵਿਚ ਸਖਤ ਰੁਖ ਅਪਣਾਉਂਦੀ ਤਾਂ ਇਸ ਦਾ ਆਪਣਾ ਹੀ ਢਿੱਡ ਨੰਗਾ ਹੁੰਦਾ ਸੀ ਕਿਉਂਕਿ ਵਿਦੇਸ਼ਾਂ ਵਿਚ ਜਿਹੜੇ ਖਾਤੇ ਹਨ ਉਨ੍ਹਾਂ ਵਿਚੋਂ ਜ਼ਿਆਦਾ ਖਾਤੇ ਤਾਂ ਕਾਂਗਰਸੀਆਂ ਦੇ ਹੀ ਹਨ।ਉਨ੍ਹਾਂ ਅੱਗੇ ਕਿਹਾ ਕਿ ਅਸਲ ਵਿਚ ਕਾਂਗਰਸ ਦਾ ਕਲਚਰ ਹੀ ਬਣ ਗਿਆ ਹੈ ਕਿ ਸੱਤਾ ਵਿਚ ਆਓ ਅਤੇ ਦੇਸ਼ ਨੂੰ ਲੁੱਟੋ ਅਤੇ ਭੋਲੇ ਭਾਲੇ ਲੋਕਾਂ ਦੀ ਖੂਨ ਪਸੀਨੇ ਦੀ ਗਾੜ੍ਹੀ ਕਮਾਈ ਨੂੰ ਆਪਣੇ ਪਰਿਵਾਰਾਂ ਦਾ ਢਿੱਡ ਪਾਲਣ ਵਿਚ ਲਗਾਇਆ ਜਾਵੇ। ਉਨ੍ਹਾਂ ਇਸ ਗੱਲ 'ਤੇ ਅਫਸੋਸ ਪ੍ਰਗਟ ਕੀਤਾ ਕਿ ਇਹ ਕਾਂਗਰਸੀ ਨਾਲੇ ਚੋਰੀ ਅਤੇ ਉਪਰੋਂ ਸੀਨਾ ਜ਼ੋਰੀ ਦਿਖਾਉਂਦੇ ਹਨ। 

ਉਨ੍ਹਾਂ ਕਿਹਾ ਕਿ ਜੇਕਰ ਹੁਣ ਇਨ੍ਹਾਂ ਕਾਂਗਰਸੀਆਂ ਦੀ ਪੋਲ ਖੁੱਲ੍ਹ ਰਹੀ ਹੈ ਤਾਂ ਉਹ ਮਾਨਹਾਨੀ ਦਾ ਦਾਅਵਾ ਕਰਨ ਦੀਆਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਧਮਕੀਆਂ ਤੋਂ ਕੋਈ ਡਰਨ ਵਾਲਾ ਨਹੀਂ ਹੇ। ਸੱਚ ਲੋਕਾਂ ਦੇ ਸਾਹਮਣੇ ਆ ਗਿਆ ਹੈ ਅਤੇ ਲੋਕ ਹੁਣ ਝੂਠੇ ਲੋਕਾਂ ਨੂੰ ਮੂੰਹ ਨਹੀਂ ਲਗਾਉਣਗੇ। ਭੂੰਦੜ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਹੈ ਕਿ ਉਹ ਇਸ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰਨ ਕਿਉਂਕਿ ਵਿਦੇਸ਼ੀ ਬੈਂਕਾਂ ਵਿਚ ਹੱਕ ਦੀ ਕਮਾਈ ਨਹੀਂ ਰੱਖੀ ਜਾਂਦੀ, ਉਥੇ ਹਰਾਮ ਦੀ ਕਮਾਈ ਰੱਖੀ ਜਾਂਦੀ ਹੈ। ਹੱਕ ਕਮਾਈ ਨੂੰ ਤਾਂ ਦੇਸੀ ਬੈਂਕਾਂ ਵਿਚ ਹੀ ਰੱਖਣਾ ਬਣਦਾ ਹੈ ਤਾਂ ਜੋ ਦੇਸ਼ ਦੇ ਵਿਕਾਸ ਕੰਮਾਂ ਵਿਚ ਇਹ ਪੈਸਾ ਕੰਮ ਆਵੇ।ਉਨ੍ਹਾਂ ਅੱਗੇ ਕਿਹਾ ਕਿ ਇਕ ਸਮਾਂ ਸੀ ਜਦੋਂ ਈਸਟ ਇੰਡੀਆ ਕੰਪਨੀ ਨੇ ਭਾਰਤ ਨੂੰ ਲੁੱਟਿਆ ਸੀ ਅਤੇ ਹੁਣ ਇਹ ਕਾਲੇ ਅੰਗਰੇਜ਼ ਕਾਂਗਰਸ ਕੰਪਨੀ ਦੇ ਨਾਮ ਉਤੇ ਲੁੱਟ ਮਚਾ ਰਹੇ ਹਨ। ਕਾਂਗਰਸ ਦਾ ਇਹ ਪੰਜਾ ਲੁਟੇਰਿਆਂ ਦਾ ਪੰਜਾ ਹੈ ਜਿਹੜਾ ਗਰੀਬਾਂ ਅਤੇ ਮਜ਼ਲੂਮਾਂ ਲਈ ਫੰਦਾ ਹੈ। ਇਹ ਹੁਣ ਲੋਕਾਂ ਨੇ ਫੈਸਲਾ ਕਰਨਾ ਹੈ ਕਿ ਉਨ੍ਹਾਂ ਇਸ ਫੰਦੇ ਤੋਂ ਆਜ਼ਾਦ ਹੋਣਾ ਹੈ ਜਾਂ ਇਸ ਪੰਜੇ ਤੋਂ ਆਪਣੀ ਸੰਘੀ ਘੁਟਵਾਉਣੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਅੱਜ ਜੇਕਰ ਪੰਜਾਬ ਦੇ ਲੋਕ ਕਾਂਗਰਸ ਨੂੰ ਸੂਬੇ ਵਿਚੋਂ ਭਜਾਉਣ ਵਿਚ ਅਸਫਲ ਹੋਏ ਤਾਂ ਉਹ ਆਪਣਾ ਭਵਿੱਖ ਆਪ ਬਰਬਾਦ ਕਰਨਗੇ ਕਿਉਂਕਿ ਆਉਣ ਵਾਲੇ ਸਮੇਂ ਵਿਚ ਦੇਸ਼ ਵਿਚ ਕੌਮੀ ਜਮਹੂਰੀ ਗਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਇਸ ਵਿਚ ਪੰਜਾਬ ਦੀ ਹਿੱਸੇਦਾਰੀ ਤਾਂ ਹੀ ਵਧੇਗੀ ਜੇਕਰ ਇਥੋਂ ਦੇ ਲੋਕ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰਾਂ ਨੂੰ ਜਿਤਾ ਕੇ ਕੇਂਦਰ ਵਿਚ ਭੇਜਣਗੇ।

 

Tags: balwinder singh bhunder

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD