Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਅੰਮ੍ਰਿਤਸਰ ਦੀ ਲੋਕ ਸਭਾ ਚੋਣ ਇਸ ਪਵਿੱਤਰ ਸ਼ਹਿਰ ਦੇ ਸੁਨਹਿਰੀ ਭਵਿੱਖ ਲਈ ਲੜਾਈ-ਸੁਖਬੀਰ ਸਿੰਘ ਬਾਦਲ

ਅਰੁਣ ਜੇਤਲੀ ਅਤੇ ਕੈਪਟਨ ਅਮਰਿੰਦਰ ਸਿੰਘ ਦਰਮਿਆਨ ਕੋਈ ਤੁਲਨਾ ਹੋ ਹੀ ਨਹੀਂ ਸਕਦੀ

Web Admin

Web Admin

5 ਦਰਿਆ ਨਿਊਜ਼

ਅੰਮ੍ਰਿਤਸਰ , 11 Apr 2014

Last updated on: Apr 11, 2014, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਅੰਮ੍ਰਿਤਸਰ ਦੀ ਲੋਕ ਸਭਾ ਚੋਣ ਇਸ ਪਵਿੱਤਰ ਸ਼ਹਿਰ ਦੇ ਸੁਨਹਰੀ ਭਵਿੱਖ ਲਈ ਲੜਾਈ ਹੈ ਅਤੇ ਭਾਰਤੀ ਜਨਤਾ ਪਾਰਟੀ-ਅਕਾਲੀ ਦਲ ਗਠਜੋੜ ਦੇ ਉਮੀਦਵਾਰ ਸ੍ਰੀ ਅਰੁਣ ਜੇਤਲੀ ਹੀ ਸ਼ਹਿਰ ਨੂੰ ਵਿਕਾਸ ਦੀਆਂ ਬੁਲੰਦੀਆਂ ਵੱਲ ਲਿਜਾਣ ਦੀ ਸਮਰੱਥਾ ਰੱਖਦੇ ਹਨ।ਦੱਖਣੀ ਅੰਮ੍ਰਿਤਸਰ 'ਚ ਸ. ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਸ੍ਰੀ ਅਰੁਣ ਜੇਤਲੀ ਦੇ ਹੱਕ 'ਚ ਕਰਵਾਈ ਗਈ ਸਵਰਨਕਾਰ ਭਾਈਚਾਰੇ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਗਠਜੋੜ ਦੇ ਉਮੀਦਵਾਰ ਸ੍ਰੀ ਅਰੁਣ ਜੇਤਲੀ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਦਰਮਿਆਨ ਤਾਂ ਕੋਈ ਤੁਲਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਧੱਕੇ ਨਾਲ ਚੋਣ ਮੈਦਾਨ 'ਚ ਭੇਜੇ ਗਏ ਕਾਂਗਰਸੀ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਹਨ ਜੋ ਕਿ ਪਹਿਲਾਂ ਹੀ ਮੰਨ ਚੁੱਕੇ ਹਨ ਕਿ ਉਹ ਅੰਮ੍ਰਿਤਸਰ ਹਲਕੇ ਨਾਲ ਇਨਸਾਫ ਨਹੀਂ ਕਰ ਸਕਣਗੇ ਅਤੇ ਦੂਸਰੇ ਪਾਸੇ ਜੇਤਲੀ ਸਾਹਿਬ ਵਰਗੇ ਉਮੀਦਵਾਰ ਹਨ ਜਿੰਨ੍ਹਾਂ ਨੂੰ ਐਨ.ਡੀ.ਏ ਦੀ ਸਰਕਾਰ ਬਨਣ 'ਤੇ ਅਹਿਮ ਮੰਤਰਾਲਾ ਸੌਂਪਿਆ ਜਾਵੇਗਾ ਜਿਸ ਦੇ ਸਦਕਾ ਉਹ ਅੰਮ੍ਰਿਤਸਰ ਦੇ ਵਿਕਾਸ ਦੇ ਰਾਹ 'ਚ ਆਉਣ ਵਾਲੀਆਂ ਅੜਚਨਾਂ ਨੂੰ ਬੜੇ ਆਰਾਮ ਨਾਲ ਦੂਰ ਕਰ ਦੇਣਗੇ।ਅੰਮ੍ਰਿਤਸਰ ਦੇ ਚੌਂਹ-ਤਰਫਾ ਵਿਕਾਸ ਦੀ ਗੱਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਾਰੀਆਂ ਅੰਤਰਰਾਸ਼ਟਰੀ ਉਡਾਨਾਂ ਮੁੜ ਆਰੰਭ ਕੀਤੇ ਜਾਣ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਲੋੜ ਹੈ ਕਿ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਨਾਲ ਵਪਾਰ 'ਚ ਵਾਧਾ ਕਰਨ ਲਈ ਵਪਾਰਕ ਵਸਤਾਂ ਦੀ ਗਿਣਤੀ ਵਧਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਅਜਿਹੇ ਮੁੱਦੇ ਹਨ ਜੋ ਸਿਰਫ ਇੱਕ ਕੇਂਦਰੀ ਮੰਤਰੀ ਹੀ ਕੇਂਦਰ ਸਰਕਾਰ ਤੋਂ ਹੱਲ ਕਰਵਾ ਸਕਦਾ ਹੈ ਅਤੇ ਦੇਸ਼ 'ਚ ਜੋ ਹਵਾ ਚੱਲ ਰਹੀ ਹੈ ਕਾਂਗਰਸ ਪਾਰਟੀ 70 ਤੋਂ ਵੱਧ ਸੀਟਾਂ ਨਹੀਂ ਜਿੱਤ ਸਕੇਗੀ ਇਸ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਵੋਟ ਪਾਉਣਾ ਵੋਟ ਖਰਾਬ ਕਰਨਾ ਹੀ ਹੈ।ਅੰਮ੍ਰਿਤਸਰ 'ਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਆਰੰਭ ਕੀਤੇ ਗਏ ਸਾਰੇ ਵਿਕਾਸ ਕਾਰਜਾਂ ਨੂੰ ਸਹੀ ਢੰਗ ਨਾਲ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਉਹ ਇੰਨਾ ਸਾਰਿਆਂ ਪ੍ਰੋਜੈਕਟਾਂ ਦੀ ਖੁਦ ਨਿਗਰਾਨੀ ਕਰਦੇ ਰਹੇ ਹਨ। ਸ. ਬਾਦਲ ਨੇ ਕਿਹਾ ਕਿ ਜਿੱਥੇ ਸ਼ਹਿਰ 'ਚ ਸਿਟੀ ਬੱਸ ਸਰਵਿਸ ਸਫਲਤਾ ਪੂਰਵਕ ਚੱਲ ਰਹੀ ਹੈ, ਚੌੜੀਆਂ ਸੜਕਾਂ ਅਤੇ ਫਲਾਈ ਓਵਰ ਬਣੇ ਹਰ ਕੋਈ ਦੇਖ ਸਕਦਾ ਹੈ ਉਥੇ ਅੰਤਰਰਾਸ਼ਟਰੀ ਪੱਧਰ ਦੀ ਮੈਟਰੋ ਬੱਸ ਸੇਵਾ ਵੀ ਆਉਂਦੇ 2 ਸਾਲਾਂ ਦੌਰਾਨ ਸ਼ੁਰੂ ਹੋ ਜਾਵੇਗੀ।

ਬਾਦਲ ਨੇ ਕਿਹਾ ਕਿ ਜਿੱਥੇ ਇਹ ਵਿਕਾਸ ਕਾਰਜ਼ ਮਾਤਰ ਸ਼ੁਰੂਆਤ ਹਨ ਉਥੇ ਸਾਨੂੰ ਪੂਰੀ ਉਮੀਦ ਹੈ ਕਿ ਸ਼ਹਿਰ ਦੀ ਆਵਾਜਾਈ ਸਮੱਸਿਆ ਨੂੰ ਪੂਰੀ ਤਰ੍ਹਾਂ ਦੂਰ ਕਰਨ ਲਈ ਜੇਤਲੀ ਸਾਹਿਬ ਕੇਂਦਰੀ ਪ੍ਰੋਜੈਕਟ ਰਾਹੀਂ ਸ਼ਹਿਰ 'ਚ 8-10 ਫਲਾਈ ਓਵਰ ਹੋਰ ਬਨਾਉਣ ਤੋਂ ਇਲਾਵਾ ਸਰਹੱਦੀ ਖੇਤਰ 'ਚ ਸਨਅਤੀ ਵਿਕਾਸ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਦਵਾਉਣ 'ਚ ਵੀ ਅਹਿਮ ਭੂਮੀਕਾ ਅਦਾ ਕਰਨਗੇ।ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਦੂਸਰੇ ਪਾਸੇ ਕੈਪਟਨ ਅਮਰਿੰਦਰ ਸਿੰਘ ਹਨ ਜਿੰਨ੍ਹਾਂ ਕੋਲ ਇਸ ਸ਼ਹਿਰ ਲਈ ਨਾ ਕੋਈ ਯੋਜਨਾ ਹੈ ਅਤੇ ਨਾ ਹੀ ਉਸ ਕੁਝ ਕਰ ਸਕਦੇ ਹਨ। ਸ. ਬਾਦਲ ਨੇ ਕਿਹਾ, ''ਕੈਪਟਨ ਅਮਰਿੰਦਰ ਸਿੰਘ ਚੋਣ ਪ੍ਰਚਾਰ ਦੌਰਾਨ ਵੀ ਬੜੀ ਮੁਸ਼ਕਲ ਨਾਲ ਅੰਮ੍ਰਿਤਸਰ ਵਿੱਚ ਹਾਜਰੀ ਲਵਾ ਰਹੇ ਹਨ ਅਤੇ ਚੋਣਾਂ ਉਪਰੰਤ ਤਾਂ ਉਹ ਇਥੇ ਦਿਖਾਈ ਵੀ ਨਹੀਂ ਦੇਣਗੇ। ਉਨ੍ਹਾਂ ਦੀ ਅੰਮ੍ਰਿਤਸਰ ਪ੍ਰਤੀ ਸਮੱਰਪਨ ਤਾਂ ਇਸੇ ਗੱਲ ਤੋਂ ਪਤਾ ਲੱਗ ਜਾਂਦਾ ਹੈ ਕਿ ਉਹ ਪਾਰਟੀ ਵੱਲੋਂ ਟਿਕਟ ਐਲਾਨੇ ਜਾਣ ਤੋਂ 10 ਦਿਨ ਬਾਅਦ ਤੱਕ ਵੀ ਅੰਮ੍ਰਿਤਸਰ ਵਿਖੇ ਆਉਣ ਤੋਂ ਪਾਸਾ ਵੱਟਦੇ ਰਹੇ। ਉਹ ਹੁਣ ਵੀ ਉਹ ਹੰਕਾਰੀ ਰਾਜੇ ਵਾਂਗ ਵਿਚਰ ਰਹੇ ਹਨ ਜੋ ਚਾਹੁੰਦਾ ਹੈ ਕਿ ਲੋਕ ਉਸ ਕੋਲ ਆਉਣ ਉਹ ਕਿਸੇ ਕੋਲ ਨਹੀਂ ਜਾਵੇਗਾ।''ਸ. ਬਾਦਲ ਨੇ ਕਿਹਾ ਕਿ ਹੁਣ ਲੋਕ ਰਾਜਿਆਂ ਦੇ ਗੁਲਾਮ ਨਹੀਂ ਹਨ ਅਤੇ ਉਹ ਕੈਪਟਨ ਅਮਰਿੰਦਰ ਸਿੰਘ ਦੇ ਇਸ ਰਵੱਈਏ ਦਾ ਢੁਕਵਾਂ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਦੂਸਰੇ ਪਾਸੇ ਸ੍ਰੀ ਅਰੁਣ ਜੇਤਲੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਮਿਲ ਕੇ ਹੀ ਪਤਾ ਲੱਗ ਜਾਂਦਾ ਹੈ ਕਿ ਉਹ ਸ਼ਹਿਰ ਦੇ ਵਿਕਾਸ ਦਾ ਨਵਾਂ ਪਾਠ ਲਿਖਣ ਦੀ ਰੌਂਅ 'ਚ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਤੌਰ 'ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਬਿਕਰਮ ਸਿੰਘ ਮਜੀਠੀਆ, ਸ. ਅਮਰਪਾਲ ਸਿੰਘ ਬੋਨੀ ਅਜਨਾਲਾ ਵੀ ਹਾਜਿਰ ਸਨ। ਇਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਵੱਲੋਂ ਜਿੱਥੇ ਵਡਾਲੀ ਗੁਰੂ ਅਤੇ ਵਾਰਡ ਨੰਬਰ 37 ਵਿਖੇ ਸ੍ਰੀ ਜੇਤਲੀ ਦੇ ਹੱਕ 'ਚ ਚੋਣ ਮੀਟਿੰਗਾਂ ਕੀਤੀਆਂ ਗਈਆਂ ਉਥੇ ਦੁਪਹਿਰ ਵੇਲੇ ਉਹ ਸ਼ਹਿਰ ਦੀਆਂ ਦਰਜ਼ਨ ਤੋਂ ਵੱਧ ਜਥੇਬੰਦੀਆਂ ਅਤੇ ਸਭਾਵਾਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗਾਂ ਕੀਤੀਆਂ। 

 

Tags: sukhbir , sukhbir singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD