Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਲਜੀਤ ਕੌਰ ਸਿੱਧੂ ਨੇ ਘਰ ਘਰ ਜਾ ਕੇ ਮੰਗੀਆਂ ਵੋਟਾਂ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 12 Apr 2014

Last updated on: Apr 12, 2014, 00:00 IST

ਲੋਕਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਅੰਬਿਕਾ ਸੋਨੀ ਦੇ ਹੱਕ ਵਿੱਚ ਬਲਬੀਰ ਸਿੰਘ ਸਿੱਧੂ, ਹਲਕਾ ਵਿਧਾਇਕ ਮੁਹਾਲੀ ਦੀ ਸੁਪਤਨੀ ਬੀਬੀ ਦਲਜੀਤ ਕੌਰ ਸਿੱਧੂ ਨੇ ਅੱਜ ਫੇਜ਼-7 ਵਿੱਚ ਘਰ ਘਰ ਜਾ ਕੇ ਲੋਕਾਂ ਕੋਲੋਂ ਵੋਟਾਂ ਮੰਗੀਆਂ| ਇਸ ਮੌਕੇ ਉਨ੍ਹਾਂ ਨਾਲ ਸ੍ਰੀਮਤੀ ਜਤਿੰਦਰ ਕੌਰ ਸਿੱਧੂ, ਸ੍ਰੀਮਤੀ ਬਲਰਾਜ ਕੌਰ ਧਾਲੀਵਾਲ, ਸ੍ਰੀਮਤੀ ਹਰਮਿੰਦਰ ਕੌਰ ਢਿੱਲੋਂ , ਸ੍ਰੀਮਤੀ ਸੁਭਾਸ਼ ਰਾਣੀ, ਸ੍ਰੀਮਤੀ ਸੁਰਿੰਦਰ ਕੌਰ, ਸ੍ਰੀਮਤੀ ਅੰਗਰੇਜ ਕਮੌਰ, ਸ੍ਰੀਮਤੀ ਕੁਲਵੰਤ ਕੌਰ, ਸ੍ਰੀਮਤੀ ਗੁਰਪਾਲ ਕੌਰ, ਸ੍ਰੀ ਐਚ ਐਸ ਢਿੱਲੋਂ, ਗਗਨਦੀਪ ਸਿੰਘ ਧਾਲੀਵਾਲ, ਕੇਕੇ ਕਪਿਲਾ, ਬਲਕਰਨ ਪਾਟੀ, ਚਰਨਜੀਤ ਸਿਘੰ ਗਿੱਲ, ਸੁਖਮੰਦਰ ਭਾਟੀ ਅਤੇ ਸੁਖਦੇਵ ਸਿੰਘ ਵੜੈਂਚ ਵੀ ਨਾਲ ਸਨ| ਬੀਬੀ ਦਲਜੀਤ ਕੌਰ ਸਿੱਧੂ ਨੇ ਕਿਹਾ ਕਿ ਲੋਕਾਂ ਵਿੱਚ ਕਾਂਗਰਸ ਪਾਰਟੀ ਦੇ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ| 

ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਮੁਹਾਲੀ ਵਿੱਚ ਲੋਕਾਂ ਉੱਤੇ ਪ੍ਰਾਪਰਟੀ ਟੈਕਸ ਦਾ ਭਾਰੀ ਬੋਝ ਪਾਇਆ ਹੈ| ਇਸਦੇ ਨਾਲ ਨਾਲ ਪੇਡ ਪਾਰਕਿੰਗ ਅਤੇ ਨੀਡ ਬੇਸਡ ਪਾਲਸੀ ਦੇ ਮੁੱਦੇ ਅਹਿਮ ਹਨ ਅਤੇ ਬੇਰੁਜਗਾਰੀ ਵੀ ਮੁੱਖ ਮੁੱਦਾ ਹੈ| ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੀਆਂ ਭਰਿਸ਼ਟ ਨੀਤੀਆਂ ਦੇ ਖਿਲਾਫ ਲੋਕ 30 ਅਪ੍ਰੈਲ ਨੂੰ ਵੋਟਾਂ ਪਾਉਣ ਲਈ ਤਿਆਰ ਬਰ ਤਿਆਰ ਬੈਠੇ ਹਨ| ਉਨ੍ਹਾਂ ਕਿਹਾ ਕਿ ਮੁਹਾਲੀ ਦੇ ਵੋਟਰ ਬਹੁਤ ਸਮਝਦਾਰ ਅਤੇ ਪੜ੍ਹੇ ਲਿਖੇ ਹਨ ਅਤੇ ਉਨ੍ਹਾਂ ਨੂੰ ਮੂਰਖ ਨਹੀਂ ਬਣਾਇਟਾ ਜਾ ਸਕਦਾ| ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਹਰ ਫਰੰਟ ਤੇ ਫੇਲ੍ਹ ਹੋਈ ਹੈ ਅਤੇ ਚੋਣ ਮੈਨੀਫੈਸਟੋ ਵਿੱਚ ਪਾਈ ਲੋਕਹਿਤ ਦੀ ਇੱਕ ਵੀ ਪਾਲਸੀ ਨੂੰ ਲਾਗੂ ਨਹੀਂ ਕਰ ਸਕੀ| ਹੋਰ ਤਾਂ ਹੋਰ ਕਰਮਚਾਰੀਆਂ ਨੂੰ ਤਨਖਾਹਾਂ ਤੱਕ ਨਹੀਂ ਦਿੱਤੀਆਂ ਜਾ ਰਹੀਆਂ ਅਤੇ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹਈਆ ਨਹੀਂ ਹੋ ਰਹੀਆਂ| ਇਸਦੇ ਨਾਲ ਨਾਲ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਵੀ ਬਹੁਤ ਮਾੜੀ ਹੈ|

 

Tags: congress , padiala , raja , sharma , sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD