Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਵੱਲੋਂ ਸੀ.ਆਈ.ਏ. ਦਫ਼ਤਰ ਨਵਾਂਸ਼ਹਿਰ ਤੇ ਗਰਨੇਡ ਹਮਲਾ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼; ਤਿੰਨ ਗਿ੍ਰਫਤਾਰ

ਦੋਸ਼ੀਆਂ ਕੋਲੋਂ ਇੱਕ ਜਿੰਦਾ ਹੈਂਡ ਗਰਨੇਡ ਬਰਾਮਦ, ਪਾਕਿਸਤਾਨ ਅਧਾਰਤ ਗਿਰੋਹ ਦਾ ਮੁਖੀ ਹਰਵਿੰਦਰ ਸਿੰਘ ਉਰਫ਼ ਰਿੰਦਾ ਸੀ ਮੁੱਖ ਸਾਜ਼ਿਸ਼ਘਾੜਾ: ਡੀਜੀਪੀ ਪੰਜਾਬ

Crime News Punjab, Punjab Police, Police, Crime News, S.B.S. Nagar Police, S.B.S. Nagar, Nawanshahr

Web Admin

Web Admin

5 Dariya News

ਐਸ.ਬੀ.ਐਸ. ਨਗਰ , 18 Apr 2022

Last updated on: Apr 18, 2022, 00:00 IST

ਪੰਜਾਬ ਪੁਲਿਸ ਨੇ ਹਰਵਿੰਦਰ ਸਿੰਘ ਉਰਫ ਰਿੰਦਾ ਵੱਲੋਂ ਚਲਾਏ ਜਾ ਰਹੇ ਪਾਕਿ ਅਧਾਰਾਤ  ਅੱਤਵਾਦੀ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਤਿੰਨ ਦੋਸ਼ੀਆਂ ਨੁੰ ਗਿ੍ਰਫਤਾਰ ਕਰਕੇ ਸੀ.ਆਈ.ਏ ਦਫ਼ਤਰ ਨਵਾਂਸ਼ਹਿਰ ਉੱਤੇ ਹੋਏ ਹੈਂਡ ਗਰਨੇਡ ਹਮਲੇ  ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ ਸ੍ਰੀ ਵੀ.ਕੇ. ਭਾਵਰਾ ਨੇ ਸੋਮਵਾਰ  ਨੂੰ ਦਿੱਤੀ।ਜ਼ਿਕਰਯੋਗ ਹੈ ਕਿ 7 ਅਤੇ 8 ਨਵੰਬਰ,2021 ਦੇ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪੁਲਿਸ ਕਰਮੀਆਂ ਨੂੰ ਮਾਰਨ ਦੇ ਇਰਾਦੇ ਨਾਲ ਸੀ.ਆਈ.ਏ ਦਫ਼ਤਰ ਨਵਾਂਸ਼ਹਿਰ ਵਿਖੇ  ਹੈਂਡ ਗਰਨੇਡ ਸੁੱਟਿਆ ਗਿਆ ਸੀ। ਲਿਹਾਜ਼ਾ, ਸੀ.ਆਈ.ਏ ਦਫ਼ਤਰ ਵਿੱਚ ਮੌਜੂਦ ਪੁਲਿਸ ਕਰਮੀ ਹਮਲੇ ਦੌਰਾਨ ਵਾਲ ਵਾਲ ਬਚ ਗਏ ਸਨ।ਗਿ੍ਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਨਵਾਂਸ਼ਹਿਰ ਦੇ ਪਿੰਡ ਬੈਂਸ ਦੇ ਰਹਿਣ ਵਾਲੇ ਮਨੀਸ਼ ਕੁਮਾਰ ਉਰਫ ਮਨੀ ਉਰਫ ਬਾਬਾ, ਜ਼ਿਲਾ ਜਲੰਧਰ ਦੇ ਗੁਰਾਇਆ  ਦੇ ਪਿੰਡ ਅੱਟਾ ਦੇ ਵਾਸੀ ਰਮਨਦੀਪ ਸਿੰਘ ਉਰਫ ਜੱਖੂ ਅਤੇ ਐਸਬੀਐਸ ਨਗਰ ਦੇ ਪਿੰਡ ਸਾਹਲੋਂ ਵਾਸੀ ਪਰਦੀਪ ਸਿੰਘ ਉਰਫ ਭੱਟੀ ਵਜੋਂ ਹੋਈ ਹੈ। ਪੁਲੀਸ ਨੇ ਮੁਲਜਮਾਂ ਤੋਂ ਇੱਕ ਜਿੰਦਾ ਹੈਂਡ ਗ੍ਰੇਨੇਡ ਵੀ ਬਰਾਮਦ ਕੀਤਾ ਹੈ।ਡੀਜੀਪੀ ਵੀ.ਕੇ ਭਾਵਰਾ ਨੇ ਕਿਹਾ ਕਿ ਵਿਆਪਕ ਅਤੇ ਨਿਰੰਤਰ ਜਾਂਚ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਵਿੰਗ ਅਤੇ ਐਸਬੀਐਸ ਨਗਰ ਪੁਲਿਸ ਨੇ ਇਸ ਹਮਲੇ ਵਿੱਚ ਸ਼ਾਮਲ ਤਿੰਨ ਦੋਸ਼ੀਆਂ ਨੂੰ ਗਿ੍ਰਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਡੀਜੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਰਮਨਦੀਪ ਨੇ ਕਬੂਲਿਆ ਕਿ ਉਸ ਨੇ ਹਰਵਿੰਦਰ ਸਿੰਘ ਉਰਫ ਰਿੰਦਾ ਦੇ ਨਿਰਦੇਸ਼ਾਂ ‘ਤੇ ਮਨੀਸ਼ ਨਾਲ ਮਿਲ ਕੇ ਨਵਾਂਸਹਿਰ ਸੀ.ਆਈ.ਏ ਦਫਤਰ ‘ਤੇ ਹੈਂਡ ਗ੍ਰੇਨੇਡ ਸੁੱਟਿਆ ਸੀ, ਜਦਕਿ ਰਿੰਦਾ ਦੇ ਇਸ਼ਾਰੇ ’ਤੇ ਹੀ ਰਮਨਦੀਪ ਨੇ ਲੁਧਿਆਣਾ-ਫਿਰੋਜ਼ਪੁਰ ਰੋਡ  ਵਿਚਲੇ ਕਿਸੇ ਟਿਕਾਣੇ ਤੋਂ ਦੋ ਹੈਂਡ ਗ੍ਰੇਨੇਡ ਪ੍ਰਾਪਤ ਕੀਤੇ ਸਨ। ਐਸ.ਐਸ.ਪੀ. ਐਸ.ਬੀ.ਐਸ. ਨਗਰ ਸੰਦੀਪ ਕੁਮਾਰ ਨੇ ਦੱਸਿਆ ਕਿ ਰਮਨਦੀਪ ਦੇ ਖੁਲਾਸੇ ਮੁਤਾਬਕ ਇਕ ਹੈਂਡ ਗ੍ਰੇਨੇਡ ਨਵਾਂਸ਼ਹਿਰ ਵਿੱਚ ਹਮਲੇ ਨੂੰ ਅੰਜਾਮ ਦੇਣ ਲਈ ਵਰਤਿਆ ਗਿਆ ਜਦਕਿ ਉਸਦੇ ਵਰਗਾ ਹੀ ਦੂਸਰਾ  ਜਿੰਦਾ ਪੀ-80 ਹੈਂਡ ਗ੍ਰੇਨੇਡ ਬਰਾਮਦ ਕੀਤਾ ਗਿਆ । ਉਹਨਾਂ ਦੱਸਿਆ ਕਿ ਹਰਵਿੰਦਰ ਉਰਫ ਰਿੰਦਾ ਨੇ ਇਸ ਹਮਲੇ ਨੂੰ ਅੰਜਾਮ ਦੇਣ ਲਈ ਰਮਨਦੀਪ ਨਾਲ 4 ਲੱਖ ਰੁਪਏ ਵਿੱਚ ਸੌਦਾ ਕੀਤਾ ਸੀ।ਜ਼ਿਕਰਯੋਗ ਹੈ ਕਿ ਪੰਜਾਬ, ਚੰਡੀਗੜ, ਮਹਾਰਾਸ਼ਟਰ ਅਤੇ ਹਰਿਆਣਾ ਵਿੱਚ ਸਰਗਰਮ  ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਇੱਕ ਹਿਸਟਰੀਸ਼ੀਟਰ ਹੈ ਅਤੇ ਪੰਜਾਬ ਪੁਲਿਸ ਨੂੰ ਕਤਲ, ਕੰਟਰੈਕਟ ਕਿਲਿੰਗ, ਡਕੈਤੀ, ਫਿਰੌਤੀ ਅਤੇ ਸਨੈਚਿੰਗ ਵਰਗੇ ਘਿਨਾਉਣੇ ਅਪਰਾਧਾਂ ਵਿੱਚ ਲੋੜੀਂਦਾ ਹੈ।ਦੱਸਣਯੋਗ ਹੈ ਕਿ ਪੁਲਿਸ ਵੱਲੋ ਇਸ ਮਾਮਲੇ ਵਿੱਚ ਹਰਵਿੰਦਰ ਸਿੰਘ ਉਰਫ ਰਿੰਦਾ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ ਅਤੇ 8 ਨਵੰਬਰ, 2021 ਦੀ ਐਫਆਈਆਰ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਦੀਆਂ ਧਾਰਾਵਾਂ 13/16/17/18/18-ਬੀ/20 ਸ਼ਾਮਲ ਕੀਤੀਆਂ ਗਈਆਂ ਹਨ ਜਦਕਿ ਪਹਿਲਾਂ ਇਹ ਮਾਮਲਾ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 307, 427 ਅਤੇ 120-ਬੀ  ਤਹਿਤ ਥਾਣਾ ਸਿਟੀ ਨਵਾਂਸਹਿਰ ਵਿਖੇ ਦਰਜ ਕੀਤਾ ਗਿਆ ਸੀ।

 

Tags: Crime News Punjab , Punjab Police , Police , Crime News , S.B.S. Nagar Police , S.B.S. Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD