Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ, ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲੈਣ ਲਾਹਾ

ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰਨਾ ਮੁੱਖ ਟੀਚਾ - ਵਿਧਾਇਕ ਗੁਰਪ੍ਰੀਤ ਬੱਸੀ ਗੋਗੀ

Ravneet Singh Bittu, Punjab Pradesh Congress Committee, Congress, Punjab Congress, Rajinder Pal Kaur Chhina, Rajinder Pal Kaur, Gurpreet Bassi Gogi, Ludhiana, AAP, Aam Aadmi Party, Aam Aadmi Party Punjab, AAP Punjab, DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 18 Apr 2022

ਲੁਧਿਆਣਾ ਤੋਂ ਸੰਸਦ ਮੈਂਬਰ  ਰਵਨੀਤ ਸਿੰਘ ਬਿੱਟੂ ਵੱਲੋਂ ਅੱਜ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ, ਜੋ ਕਿ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੇ ਚੇਅਰਮੈਨ ਵੀ ਹਨ, ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।ਇਸ ਮੌਕੇ ਉਨ੍ਹਾਂ ਨਾਲ ਵਿਧਾਇਕਾਂ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਸ. ਜੀਵਨ ਸਿੰਘ ਸੰਗੋਵਾਲ ਅਤੇ ਰਜਿੰਦਰਪਾਲ ਕੌਰ ਛੀਨਾ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਯਾਦਵਿੰਦਰ ਸਿੰਘ ਜੰਡਿਆਲੀ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਤੋਂ ਇਲਾਵਾ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀ ਅਤੇ ਹੋਰ ਵੀ ਹਾਜ਼ਰ ਸਨ।ਸ. ਰਵਨੀਤ ਸਿੰਘ ਬਿੱਟੂ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੀ ਕਿਹਾ।ਸੰਸਦ ਮੈਂਬਰ ਨੇ ਕਿਹਾ ਕਿ ਸਾਰੇ ਵਿਭਾਗਾਂ ਖਾਸ ਕਰਕੇ ਸਿੱਖਿਆ, ਖੇਤੀਬਾੜੀ, ਸਮਾਜ ਭਲਾਈ, ਸਿਹਤ, ਨਗਰ ਨਿਗਮ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰਾਂ ਨੂੰ ਰੋਜ਼ਾਨਾ ਆਪਣੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ।

ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਸਰਕਾਰੀ ਸਕੂਲਾਂ ਵਿੱਚ ਮਿਡ ਡੇਅ ਮੀਲ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਕੁਝ ਸਕੂਲਾਂ ਵਿੱਚ ਮਿਡ ਡੇਅ ਮੀਲ ਦੀ ਗੁਣਵੱਤਾ ਸਹੀ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਂਗਨਵਾੜੀ ਸੈਂਟਰਾਂ ਦੀ ਸਹੀ ਚੈਕਿੰਗ ਕੀਤੀ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਉਹ ਹਫ਼ਤਾਵਾਰੀ ਆਧਾਰ 'ਤੇ ਅਚਨਚੇਤ ਚੈਕਿੰਗ ਕਰਨ।ਉਨ੍ਹਾਂ ਕੇਂਦਰ ਸਰਕਾਰ ਵੱਲੋਂ ਐਨ.ਸੀ.ਐਲ.ਪੀ. ਸਕੂਲਾਂ ਨੂੰ ਬੰਦ ਕਰਨ ਦਾ ਮੁੱਦਾ ਵੀ ਉਠਾਇਆ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਨੂੰ ਇਸ ਮੁੱਦੇ ਨੂੰ ਕੇਂਦਰ ਦੇ ਸਬੰਧਤ ਅਧਿਕਾਰੀਆਂ ਕੋਲ ਉਠਾਉਣ ਦੀ ਵੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਕਾਇਦਾ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।ਉਨ੍ਹਾਂ ਸਿਵਲ ਸਰਜਨ ਨੂੰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਸਨੀਕਾਂ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।ਹਲਕਾ ਲੁਧਿਆਣਾ (ਦੱਖਣੀ) ਤੋਂ ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਨੇ ਆਪਣੇ ਹਲਕੇ ਵਿੱਚ ਟੂਟੀਆਂ ਦੇ ਪਾਣੀ ਦੀ ਮਾੜੀ ਸਪਲਾਈ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਅਧਿਕਾਰੀ ਉਨ੍ਹਾਂ ਦੇ ਹਲਕੇ ਵਿੱਚ ਪੀਣ ਵਾਲੇ ਪਾਣੀ ਨੂੰ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੁਣ ਤੋਂ ਪਾਣੀ ਸਬੰਧੀ ਕੋਈ ਸ਼ਿਕਾਇਤ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਸਕੂਲਾਂ ਸਮੇਤ ਜ਼ਿਲ੍ਹੇ ਦੇ ਸਾਰੇ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੇ ਨਿਯਮਤ  ਤੌਰ 'ਤੇ ਸੈਂਪਲ ਲੈਣ ਦੇ ਵੀ ਨਿਰਦੇਸ਼ ਦਿੱਤੇ।ਹਲਕਾ ਗਿੱਲ ਤੋਂ ਵਿਧਾਇਕ ਸ. ਜੀਵਨ ਸਿੰਘ ਸੰਗੋਵਾਲ ਨੇ ਵੀ ਆਪਣੇ ਹਲਕੇ ਨਾਲ ਸਬੰਧਤ ਕਈ ਮੁੱਦੇ ਚੁੱਕੇ।ਮੀਟਿੰਗ ਦੌਰਾਨ ਮਨਰੇਗਾ, ਧਾਂਦਰਾ ਕਲੱਸਟਰ, ਮਿਡ ਡੇਅ ਮੀਲ, ਪੀਣ ਯੋਗ ਪਾਣੀ, ਆਂਗਨਵਾੜੀ ਕੇਂਦਰ, ਸਿਹਤ ਵਿਭਾਗ, ਕੋਵਿਡ-19 ਟੀਕਾਕਰਨ, ਪੈਨਸ਼ਨਾਂ ਤੋਂ ਇਲਾਵਾ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ।

 

Tags: Ravneet Singh Bittu , Punjab Pradesh Congress Committee , Congress , Punjab Congress , Rajinder Pal Kaur Chhina , Rajinder Pal Kaur , Gurpreet Bassi Gogi , Ludhiana , AAP , Aam Aadmi Party , Aam Aadmi Party Punjab , AAP Punjab , DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD