Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ

ਆਜ਼ਾਦੀ ਦੇ ਸੰਘਰਸ਼ ਨੂੰ ਬਿਆਨ ਕਰਦੀਆਂ ਗੈਲਰੀਆਂ ਤੇ ਲਘੂ ਫਿਲਮ ਦੇਖੀ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਕਰਤਾਰਪੁਰ (ਜਲੰਧਰ) , 18 Apr 2022

Last updated on: Apr 18, 2022, 00:00 IST

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਖਣਨ ਤੇ ਭੂ-ਵਿਗਿਆਨ, ਕਾਨੂੰਨ ਤੇ ਵਿਧਾਨਕ ਮਾਮਲੇ ਅਤੇ ਜੇਲਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ ਕੀਤਾ ਗਿਆ, ਜਿਥੇ ਉਨ੍ਹਾਂ ਆਜ਼ਾਦੀ ਦੇ ਸੰਗਰਾਮ ਅਤੇ ਦੇਸ਼ ਨੂੰ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਦੀ ਪੇਸ਼ਕਾਰੀ ਕਰਦੀਆਂ ਗੈਲਰੀਆਂ ਗਹੁ ਨਾਲ ਦੇਖੀਆਂ।ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਅਤੇ ਹੋਰ ਸ਼ਖਸੀਅਤਾਂ ਦੇ ਨਾਲ ਯਾਦਗਾਰ ਵਿੱਚ ਬਣੇ ਮੀਨਾਰ ਵਿਖੇ ਮਹਾਨ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਪਰੰਤ ਆਜ਼ਾਦੀ ਦੇ ਸੰਘਰਸ਼ ਅਤੇ ਦੇਸ਼ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਨੂੰ ਬਿਆਨ ਕਰਦੀਆਂ ਸਮੂਹ ਗੈਲਰੀਆਂ ਦਾ ਦੌਰਾ ਕੀਤਾ ਅਤੇ ਆਜ਼ਾਦੀ ਸੰਗਰਾਮ ਨਾਲ ਸਬੰਧਤ ਲਘੂ ਫਿਲਮ ਵੀ ਦੇਖੀ। ਉਨ੍ਹਾਂ ਆਜ਼ਾਦੀ ਦੇ ਸੰਘਰਸ਼ ਨੂੰ ਦਰਸਾਉਂਦੀਆਂ ਤਸਵੀਰਾਂ ਦੇ ਨਾਲ-ਨਾਲ ਉਥੇ ਸਕਰੀਨਾਂ 'ਤੇ ਪ੍ਰਦਰਸ਼ਿਤ ਅਤੇ ਲਿਖਿਤ ਵਿਸਥਾਰਿਤ ਜਾਣਕਾਰੀ ਨੂੰ ਵੀ ਵਾਚਿਆ ।

ਮੰਤਰੀ ਨੇ ਕਿਹਾ ਕਿ ਇਹ ਯਾਦਗਾਰ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਇੱਕ ਢੁੱਕਵੀ ਸ਼ਰਧਾਂਜਲੀ ਹੈ, ਜਿਥੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਵੱਲੋਂ ਦਿੱਤੀਆਂ ਮਹਾਨ ਸ਼ਹਾਦਤਾਂ ਨੂੰ ਸਹੀ ਪਰਿਪੇਖ ਵਿੱਚ ਪ੍ਰਦਰਸ਼ਿਤ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਹ ਯਾਦਗਾਰ ਦੇਸ਼ ਦੇ ਆਜ਼ਾਦੀ ਸੰਗਰਾਮ ਦੇ ਨਾਲ ਜੁੜੇ ਸੰਘਰਸ਼, ਬਹਾਦਰੀ ਅਤੇ ਦੇਸ਼ਭਗਤੀ ਦੀ ਅਮੀਰ ਵਿਰਾਸਤ ਬਾਰੇ ਜਾਣਕਾਰੀ ਦਿੰਦੇ ਹੋਏ ਸਾਡੇ ਨੌਜਵਾਨਾਂ ਵਿਚ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੀ ਭਾਵਨਾ ਦਾ ਸੰਚਾਰ ਕਰਦੀ ਰਹੇਗੀ।ਇਸ ਤੋਂ ਪਹਿਲਾਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਪਹੁੰਚਣ 'ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਗਾਰਡ ਆਫ ਆਨਰ ਦਿੱਤਾ ਗਿਆ।ਇਸ ਮੌਕੇ ਆਮ ਆਦਮੀ ਪਾਰਟੀ ਦੀ ਆਗੂ ਰਾਜਵਿੰਦਰ ਕੌਰ, ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਕੰਵਲਪ੍ਰੀਤ ਬਰਾੜ, ਐਸ.ਡੀ.ਐਮ. ਬਲਬੀਰ ਰਾਜ, ਐਸ.ਐਸ.ਪੀ. ਸਵਪਨ ਸ਼ਰਮਾ, ਪ੍ਰਬੰਧਕੀ ਕਮੇਟੀ ਦੇ ਮੀਤ ਪ੍ਰਧਾਨ ਸਤਨਾਮ ਮਾਣਕ, ਸਕੱਤਰ ਪ੍ਰਬੰਧਕੀ ਕਮੇਟੀ ਲਖਵਿੰਦਰ ਜੌਹਲ, ਮੈਂਬਰ ਪ੍ਰਬੰਧਕੀ ਕਮੇਟੀ ਰਮੇਸ਼ ਮਿੱਤਲ ਆਦਿ ਮੌਜੂਦ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD