Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ 22 ਅਪ੍ਰੈਲ ਨੂੰ ਗੁਰਸਾਗਰ ਸਾਹਿਬ ਚੰਡੀਗੜ੍ਹ ਤੋ ਆਰੰਭ ਹੋਵੇਗਾ

Karnail Singh Peermohammad , Karnail Singh Peer Mohammad , Shiromani Akali Dal , SAD , Akali Dal , Nagar Kirtan , 400th Prakash Utsav of Sri Guru Tegh Bahadur Sahib , 400th Prakash Utsav , Sri Guru Tegh Bahadur Sahib , Sri Guru Tegh Bahadur Ji , Gursagar Sahib Chandigarh , Sant Baba Pritpal Singh , Shiromani Sant Khalsa International Foundation , Special Day

Web Admin

Web Admin

5 Dariya News

ਚੰਡੀਗੜ੍ਹ , 20 Apr 2022

Last updated on: Apr 20, 2022, 00:00 IST

ਸੰਤ ਬਾਬਾ  ਪ੍ਰਿਤਪਾਲ ਸਿੰਘ ਸ੍ਰੌਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਗੁਰਦੁਆਰਾ ਗੁਰਸਾਗਰ ਸਾਹਿਬ  ਦੇ ਸੰਸਥਾਪਕ ਸੰਤ ਬਾਬਾ ਪ੍ਰਿਤਪਾਲ ਸਿੰਘ ਸੁਖਨਾ ਝੀਲ ਚੰਡੀਗੜ੍ਹ ਸਾਹਿਬ ਵਾਲਿਆ ਵੱਲੋ ਗੁਰਦੁਆਰਾ ਗੁਰਸਾਗਰ ਚੰਡੀਗੜ੍ਹ ਤੋ ਅਲੋਕਿਕ ਨਗਰ ਕੀਰਤਨ 22 ਨੂੰ ਆਰੰਭ ਹੋਕੇ 25 ਅਪ੍ਰੈਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸੰਪੂਰਨ ਹੋਵੇਗਾ । ਪ੍ਰੈਸ ਨੂੰ ਜਾਣਕਾਰੀ ਦਿੰਦਿਆ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਸ੍ਰ ਕਰਨੈਲ ਸਿੰਘ ਪੀਰਮੁਹੰਮਦ ਜਰਨਲ ਸਕੱਤਰ ਸ੍ਰੌਮਣੀ ਅਕਾਲੀ ਦਲ ਅਤੇ ਭਾਈ ਗੁਰਜੀਤ ਸਿੰਘ ਤਲਵੰਡੀ ਸੀਨੀਅਰ ਮੀਤ ਪ੍ਰਧਾਨ ਸ੍ਰੌਮਣੀ ਯੂਥ ਅਕਾਲੀ ਦਲ ਨੇ ਦੱਸਿਆ ਹੈ ਕਿ ਇਹ ਮਹਾਨ ਅਲੋਕਿਕ ਨਗਰ ਕੀਰਤਨ ਨੌਵੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹੈ ਤੇ ਇਸ ਦੇ ਮੁੱਖ ਪ੍ਰਬੰਧਕ ਸ੍ਰੌਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਦੇ ਚੇਅਰਮੈਨ ਸੰਤ ਬਾਬਾ ਪ੍ਰਿਤਪਾਲ ਸਿੰਘ ਸੁਖਨਾ ਝੀਲ ਚੰਡੀਗੜ੍ਹ ਵਾਲੇ ਹਨ । 

ਜਦਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਵਿੱਚ ਕੱਡੇ ਜਾ ਰਹੇ ਨਗਰ ਕੀਰਤਨ ਦੀ ਸਮੁੱਚੀ ਦੇਖ ਰੇਖ ਗੁਰਦੁਆਰਾ ਗੁਰਸਾਗਰ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਤੇਜਸਵਰਪ੍ਰਤਾਪ ਸਿੰਘ ਗੋਬਿੰਦ ਹਨ । ਇਹ ਮਾਰਚ 22 ਅਪ੍ਰੈਲ ਨੂੰ ਗੁਰਦੁਆਰਾ ਗੁਰਸਾਗਰ ਸਾਹਿਬ ਤੋ ਸਵੇਰੇ 11 ਵਜੇ ਆਰੰਭ ਹੋਕੇ ਚੰਡੀਗੜ੍ਹ ਸਹਿਰ ਮੋਹਾਲੀ ਖਰੜ ਮੋਰਿੰਡਾ ਤੋ ਹੁੰਦਾ ਹੋਇਆ ਸਾਮ ਨੂੰ ਚਮਕੌਰ ਸਾਹਿਬ ਗੜੀ ਵਿਖੇ ਪਹੁੰਚੇਗਾ । ਗੁਰਦੁਆਰਾ ਜੋਤਗੜ ਸਾਹਿਬ ਚਮਕੌਰ ਸਾਹਿਬ ਵਿਖੇ ਰਾਤ ਦਾ ਵਿਸਰਾਮ ਕਰਕੇ 23 ਅਪ੍ਰੈਲ ਨੂੰ ਰੋਪੜ ਨਵਾਂਸ਼ਹਿਰ ਬੰਗਾ ਫਗਵਾੜਾ ਹੁੰਦਾ ਹੋਇਆ ਗੁਰਦੁਆਰਾ ਸੰਤ ਸਾਗਰ ਸਾਹਿਬ ਨੇੜੇ ਭੋਗਪੁਰ ਜਲੰਧਰ ਵਿਖੇ ਪਹੁੰਚੇਗਾ । 24 ਅਪ੍ਰੈਲ ਨੂੰ ਜਲੰਧਰ ਕਰਤਾਰਪੁਰ ਸਾਹਿਬ ਹੁੰਦਾ  ਹੋਇਆ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚੇਗਾ ਇਥੇ ਵਿਸ਼ਰਾਮ ਕਰਨ ਤੋ ਬਾਅਦ 25 ਅਪ੍ਰੈਲ ਨੂੰ ਬਾਬਾ ਬਕਾਲਾ ਸਾਹਿਬ ਰਈਆ , ਜੰਡਿਆਲਾ ਮਾਨਾਂਵਾਲਾ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸੰਪੂਰਨ ਹੋਵੇਗਾ । ਇਸ ਮੌਕੇ ਖਾਲਸਾ ਪੰਥ ਦੀਆ ਅਨੇਕਾ ਪੰਥਕ ਸਖਸੀਅਤਾ , ਸਿੰਘ ਸਾਹਿਬਾਨ, ਕੀਰਤਨੀ ਜਥੇ ਰਾਗੀ ਢਾਡੀ ਕਵੀਸ਼ਰ ਨਾਲ ਰਹਿਣਗੇ । ਸ੍ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਇਸ ਨਗਰ ਕੀਰਤਨ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਮਾਤਾ ਗੁੱਜਰੀ ਦਲ ਸੁਖਮਨੀ ਸੇਵਾ ਸੋਸਾਇਟੀ ਅਤੇ ਭਾਈ ਬਰਜਿੰਦਰ ਸਿੰਘ ਹੁਸੈਨਪੁਰ ਦੀ ਅਗਵਾਈ ਵਾਲੇ ਨਰੋਆ ਪੰਜਾਬ ਟਰਸੱਟ ਵਲੋ ਪੂਰਨ ਸਮਰਥਨ ਤੇ ਸਹਿਯੋਗ ਦਿੱਤਾ ਜਾ ਰਿਹਾ ਹੈ ।

 ਇਸ ਮੋਕੇ ਜਿਹੜੇ ਪ੍ਰਮੁੱਖ ਸੰਤ ਬਾਬੇ ਨਗਰ ਕੀਰਤਨ ਵਿੱਚ ਹਾਜਰੀ ਭਰਨਗੇ ਉਹਨਾ ਵਿੱਚ ਵਿਸੇਸ਼ ਤੌਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡਗ੍ਰੰਥੀ ਸਿੰਘ ਸਾਹਿਬ ਭਾਈ ਜਸਵਿੰਦਰ ਸਿੰਘ ਜੀ , ਸੰਤ ਬਾਬਾ ਮਹਿੰਦਰ ਸਿੰਘ ਲੰਬਿਆਵਾਲੇ , ਸ੍ ਸਤਪਾਲ ਜੈਨ ਸਾਬਕਾ ਮੈਂਬਰ ਪਾਰਲੀਮੈਂਟ ਚੰਡੀਗੜ੍ਹ, ਭਾਈ ਮਨਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਸ੍ਰੌਮਣੀ ਅਕਾਲੀ ਦਲ ਭਾਈ ਜੋਗਿੰਦਰ ਸਿੰਘ ਰਾਜਪੁਰਾ , ਭਾਈ ਚਰਨਜੀਤ ਸਿੰਘ ਸਮਰਾਲਾ ਬਹੁਜਨ ਸਮਾਜ ਪਾਰਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ , ਰਕੇਸ ਕੁਮਾਰ ਰੌਕੀ, ਸੰਤ ਬਾਬਾ ਗੁਰਵਿੰਦਰ ਸਿੰਘ ਮੰਡੀ ਵਾਲੇ , ਬਾਬਾ ਜਗਰੂਪ ਸਿੰਘ ਬਰਨਾਲਾ , ਬਾਬਾ ਸੁਖਵਿੰਦਰ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਉਮਰਾਓ ਸਿੰਘ ਸਮੇਤ ਅਨੇਕਾ ਰਾਜਨੀਤਿਕ ਪਾਰਟੀਆ ਦੇ ਆਗੂ  , ਸਮਾਜ ਸੇਵਕ ਵੀ ਹਾਜਰ ਰਹਿਣਗੇ ।

 

Tags: Karnail Singh Peermohammad , Karnail Singh Peer Mohammad , Shiromani Akali Dal , SAD , Akali Dal , Nagar Kirtan , 400th Prakash Utsav of Sri Guru Tegh Bahadur Sahib , 400th Prakash Utsav , Sri Guru Tegh Bahadur Sahib , Sri Guru Tegh Bahadur Ji , Gursagar Sahib Chandigarh , Sant Baba Pritpal Singh , Shiromani Sant Khalsa International Foundation , Special Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD