Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਕੁਲਦੀਪ ਧਾਲੀਵਾਲ ਨੇ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਕੀਤੀ ਮੰਗ

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਨੇ ਗੁਜਰਾਤ ਵਿਖੇ ਪਸ਼ੂ ਪਾਲਣ ਦੇ ਖੇਤਰ ਵਿਚ ਕ੍ਰਾਂਤੀ ਲਿਆਉਣ ਲਈ ਸਮਰ ਮੀਟ ਵਿਚ ਲਿਆ ਭਾਗ

Kuldeep Singh Dhaliwal, Pursotam Rupala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kevadia, Gujarat

Web Admin

Web Admin

5 Dariya News

ਚੰਡੀਗੜ੍ਹ/ਕੇਵੜੀਆ (ਗੁਜਰਾਤ) , 19 Apr 2022

Last updated on: Apr 19, 2022, 00:00 IST

ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਦੀ ਲਿਆਉਣ ਲਈ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿਖੇ ਆਤਮ ਨਿਰਭਰ ਭਾਰਤ ਦੇ ਤਹਿਤ ਕੇਂਦਰ ਸਰਕਾਰ ਵਲੋਂ ਸਮਰ ਮੀਟ ਦਾ ਅੲਯੋਜਨ ਕੀਤਾ ਗਿਆ। ਇਸ ਮੌਕੇ ਕੇਂਦਰੀ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪਰਸੋਤਮ ਰੁਪਾਲਾ ਵਿਸੇਸ਼ ਤੌਰ ‘ਤੇ ਸ਼ਾਮਿਲ ਹੋਏ।ਇਸ ਸਮਾਗਮ ਦੌਰਾਨ ਵਿਸੇਸ਼ ਤੌਰ ‘ਤੇ ਪਹੁੰਚੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿਚ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਮੰਗ ਕੀਤੀ।ਇਸ ਮੌਕੇ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਬੇਸਹਾਰਾ 1.40 ਲੱਖ ਪਸ਼ੂ ਘੁੰਮ ਰਹੇ ਹਨ। 

ਉਹਨਾਂ ਦੀ ਸਾਂਭ ਸੰਭਾਲ ਲਈ ਸ਼ੈਡਾਂ, ਹਰੇ ਚਾਰੇ ਅਤੇ ਸਾਈਲੇਜ਼ ਦੇ ਪ੍ਰਬੰਧ ਲਈ 500 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਕੇਂਦਰ ਸਰਕਾਰ ਨੂੰ ਦੇਣ ਦੀ ਅਪੀਲ ਕੀਤੀ।ਪੰਜਾਬ ਦੇ ਪਸ਼ੂ ਪਾਲਣ ਮੰਤਰੀ ਨੇ ਸੂਬੇ ਦੇ 5 ਲੱਖ ਦੁਧਾਰੂ ਪਸ਼ੂਆਂ ਦੇ ਬੀਮੇ ਲਈ ਹਰੇਕ ਸਾਲ 100 ਕਰੋੜ ਰੁਪਏ ਦੀ ਰਾਸ਼ੀ ਦੀ ਮੰਗ ਵੀ ਕੀਤੀ ਤਾਂ ਜੋ ਕਿਸੇ ਵੀ ਪਸ਼ੂ ਦੀ ਕੁਦਰਤੀ ਮੌਤ ਦੀ ਭਰਪਾਈ ਕਰਨ ਲਈ ਪਸ਼ੂ ਪਾਲਕਾਂ ਨੂੰ ਮੁਆਵਜੇ ਵਜੋਂ ਦਿੱਤੀ ਜਾ ਸਕੇ।ਇਸ ਸਮਰ ਮੀਟ ਵਿੱਚ ਪਸ਼ੂ ਪਾਲਕਾਂ ਨੂੰ ਮਿਆਰੀ ਸਹੂਲਤਾਂ ਦਰੋ ਦਰੀ ਮੁਹੱਈਆ ਕਰਵਾਉਣ ਬਾਰੇ ਵੀ ਵੱਖ ਵੱਖ ਮਾਹਿਰਾਂ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ।ਪਸ਼ੂ ਪਾਲਕਾਂ ਨੂੰ ਮੰਡੀਕਰਨ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਰੋਡ ਮੈਪ ਤਿਆਰ ਕਰਨ ਸਬੰਧੀ ਅਤੇ ਪਸ਼ੂ ਪਾਲਕਾਂ ਨੂੰ ਇਸ ਬਾਰੇ ਸਿਖਲਾਈ ਦੇਣ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।  ਪੰਜਾਬ ਦੇ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਡਾ. ਸਭਾਸ਼ ਚੰਦਰ ਗੋਇਲ ਨੇ ਵੀ ਇਸ ਸਮਰ ਮੀਟ ਵਿਚ ਭਾਗ ਲਿਆ ਗਿਆ।

 

Tags: Kuldeep Singh Dhaliwal , Pursotam Rupala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kevadia , Gujarat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD