Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਹੋਰਾਂ ਦੇ ਮੁਕਾਬਲੇ ਜ਼ਿਲ੍ਹਾ ਮੋਗਾ ਦੀ ਕਾਰਗੁਜ਼ਾਰੀ ਬਹੁਤ ਬਿਹਤਰ - ਪ੍ਰੋ ਐਸ ਪੀ ਸਿੰਘ ਬਘੇਲ

ਕੇਂਦਰੀ ਕਾਨੂੰਨ ਅਤੇ ਨਿਆਂ ਰਾਜ ਮੰਤਰੀ ਵੱਲੋਂ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ

Professor SP Singh Baghel, BJP, Bharatiya Janata Party, DC Moga, Kulwant Singh, Deputy Commissioner Moga, Moga

Web Admin

Web Admin

5 Dariya News

ਮੋਗਾ , 19 Apr 2022

Last updated on: Apr 19, 2022, 00:00 IST

ਭਾਰਤ ਸਰਕਾਰ ਦੇ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਪ੍ਰੋਫ਼ੈਸਰ ਐੱਸ ਪੀ ਸਿੰਘ ਬਘੇਲ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਨਾਲ ਸ਼੍ਰੀਮਤੀ ਅਮਨਦੀਪ ਕੌਰ ਅਰੋੜਾ ਤੇ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ (ਦੋਵੇਂ ਵਿਧਾਇਕ), ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗੁਲਨੀਤ ਸਿੰਘ ਖੁਰਾਣਾ, ਦੋਵੇਂ ਵਧੀਕ ਡਿਪਟੀ ਕਮਿਸ਼ਨਰ, ਐਸ ਡੀ ਐਮ ਮੋਗਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।ਮੀਟਿੰਗ ਦੀ ਸ਼ੁਰੂਆਤ ਵਿਚ ਹੀ ਉਹਨਾਂ ਇਸ ਗੱਲ ਦੀ ਵਧਾਈ ਦਿੱਤੀ ਕਿ ਪੂਰੇ ਦੇਸ਼ ਦੇ 115 ਐਸਪੀਰੇਸ਼ਨਲ ਡਿਸਟ੍ਰਿਕਟਾਂ ਵਿੱਚੋਂ ਜ਼ਿਲ੍ਹਾ ਮੋਗਾ ਦੀ ਕਾਰਗੁਜ਼ਾਰੀ ਬਹੁਤ ਬਿਹਤਰ ਹੈ। ਜਿਹੜੇ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਇਹ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ ਉਸ ਵਿਚ ਜ਼ਿਲ੍ਹਾ ਮੋਗਾ ਪੂਰਾ ਉਤਰ ਰਿਹਾ ਹੈ। ਉਹਨਾਂ ਕਿਹਾ ਕਿ ਇਹ ਪ੍ਰੋਗਰਾਮ 2018 ਵਿਚ ਸ਼ੁਰੂ ਕੀਤਾ ਗਿਆ ਸੀ ਜਿਸ ਅਧੀਨ ਹੁਣ ਤੱਕ ਜ਼ਿਲ੍ਹਾ ਮੋਗਾ ਨੂੰ 9 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਹ ਰਾਸ਼ੀ ਸਿਹਤ, ਸਿੱਖਿਆ, ਬੁਨਿਆਦੀ ਢਾਂਚਾ, ਖੇਤੀਬਾੜੀ ਅਤੇ ਵਿੱਤੀ ਕੰਮਾਂ ਉੱਤੇ ਖਰਚੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਇਸ ਮੀਟਿੰਗ ਵਿਚ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹਾ ਮੋਗਾ ਵਿੱਚ ਕੋਈ ਵੀ ਸਬ ਡਵੀਜ਼ਨ ਪੱਧਰ ਦਾ ਹਸਪਤਾਲ ਨਹੀਂ ਹੈ। ਉਹ ਇਸ ਸਬੰਧੀ ਪ੍ਰਧਾਨ ਮੰਤਰੀ ਦਫ਼ਤਰ ਅਤੇ ਨੀਤੀ ਆਯੋਗ ਨਾਲ ਗੱਲਬਾਤ ਕਰਨਗੇ ਅਤੇ ਕੋਸ਼ਿਸ਼ ਕੀਤੀ ਜਾਵੇਗੀ ਕਿ ਇਥੇ ਜਲਦ ਹੀ ਅਜਿਹੇ ਚਾਰ ਹਸਪਤਾਲ ਲਿਆਂਦੇ ਜਾਣ। ਉਹਨਾਂ ਕਿਹਾ ਕਿ ਮੋਗਾ ਵਿਖੇ ਬਣਿਆ ਆਯੂਸ਼ ਹਸਪਤਾਲ ਜਲਦ ਹੀ ਚਾਲੂ ਕਰਵਾਇਆ ਜਾਵੇਗਾ। ਮੋਗਾ ਦੀ ਵਿਧਾਇਕਾ  ਸ਼੍ਰੀਮਤੀ ਅਮਨਦੀਪ ਕੌਰ ਅਰੋੜਾ ਦੀ ਮੰਗ ਉੱਤੇ ਉਹਨਾਂ ਭਰੋਸਾ ਦਿੱਤਾ ਕਿ ਇਸ ਹਸਪਤਾਲ ਦੀ ਇਕ ਮੰਜ਼ਿਲ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਨੂੰ ਵਰਤੋਂ ਵਾਸਤੇ ਦੇਣ ਲਈ ਉਹ ਸਿਹਤ ਮੰਤਰਾਲੇ ਨਾਲ ਚਾਰਾਜੋਈ ਕਰਨਗੇ।ਉਹਨਾਂ ਕਿਹਾ ਕਿ ਸ਼ਹਿਰ ਮੋਗਾ ਵਿੱਚ ਰੇਲਵੇ ਲਾਈਨ ਕਰਕੇ ਆਵਾਜਾਈ ਦੀ ਸਮੱਸਿਆ ਨੂੰ ਖਤਮ ਕਰਨ ਲਈ ਲੋੜ ਅਨੁਸਾਰ ਓਵਰ ਬ੍ਰਿਜ ਅਤੇ ਅੰਡਰ ਬ੍ਰਿਜ ਬਣਵਾਏ ਜਾਣਗੇ। ਉਹਨਾਂ ਮੋਗਾ ਦੀ ਵਿਧਾਇਕਾ ਸ਼੍ਰੀਮਤੀ ਅਮਨਦੀਪ ਕੌਰ ਅਰੋੜਾ ਨੂੰ ਸੱਦਾ ਦਿੱਤਾ ਕਿ ਉਹ ਇਸ ਬਾਬਤ ਦਿੱਲੀ ਵਿਖੇ ਆ ਕੇ ਰੇਲਵੇ ਮੰਤਰਾਲੇ ਨਾਲ ਗੱਲ ਕਰਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਲਾਵਾਰਿਸ ਪਸ਼ੂਆਂ ਦੀ ਸੰਭਾਲ ਵਿੱਚ ਸਾਨੂੰ ਸਭ ਤੋਂ ਵੱਧ ਤਵੱਜੋ ਦੇਣੀ ਚਾਹੀਦੀ ਹੈ। ਇਸ ਨਾਲ ਜਿੱਥੇ ਫ਼ਸਲਾਂ ਦਾ ਖ਼ਰਾਬਾ ਰੁਕਦਾ ਹੈ ਉਥੇ ਹੀ ਸੜਕ ਹਾਦਸੇ ਵੀ ਘਟਦੇ ਹਨ।

ਉਹਨਾਂ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਹੇਠਾਂ ਜਾਣ ਉੱਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖੇਤੀ ਵਿੱਚੋਂ ਬਾਹਰ ਨਿਕਲ ਕੇ ਫ਼ਸਲੀ ਵਿਭਿੰਨਤਾ ਵੱਲ ਤੁਰਨਾ ਚਾਹੀਦਾ ਹੈ। ਵਾਤਾਵਰਨ ਨੂੰ ਬਚਾਉਣ ਲਈ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਹੀਂ ਲਾਉਣੀ ਚਾਹੀਦੀ ਹੈ।ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਅਦਾਲਤਾਂ ਵਿੱਚ ਲੰਬਿਤ ਪਏ ਮਾਮਲਿਆਂ ਨੂੰ ਘਟਾਉਣ ਲਈ ਉਹਨਾਂ ਦੇ ਮੰਤਰਾਲੇ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਈ ਕੋਰਟਸ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ ਹੈ। ਫੈਸਲਿਆਂ ਵਿੱਚ ਤੇਜ਼ੀ ਲਿਆਉਣ ਲਈ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ ਵਿੱਚ ਲੋਕ ਹਿਤ ਅਤੇ ਹਾਂ ਪੱਖੀ ਬਦਲਾਅ ਕੀਤੇ ਜਾ ਰਹੇ ਹਨ। ਭਾਰਤੀ ਨਿਆਂ ਪ੍ਰਣਾਲੀ ਨੂੰ ਗੁੰਝਲਾਂ ਵਿਚੋਂ ਕੱਢ ਕੇ ਸਰਲ ਅਤੇ ਤਕਨੀਕੀ ਤੌਰ ਉੱਤੇ ਵਿਕਸਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮਾਮਲਿਆਂ ਨੂੰ ਘਟਾਉਣ ਲਈ ਰਾਸ਼ਟਰੀ ਲੋਕ ਅਦਾਲਤਾਂ ਕਾਫੀ ਲਾਹੇਵੰਦ ਸਾਬਤ ਹੋ ਰਹੀਆਂ ਹਨ।ਉਹਨਾਂ ਕਿਹਾ ਕਿ ਉਹ ਜਲਦ ਹੀ ਲੋਕ ਸਭਾ ਵਿਚ ਮੇਡੀਏਸ਼ਨ ਅਤੇ ਅਰਬਿਟਰੇਸ਼ਨ ਬਿੱਲ ਲਿਆ ਰਹੇ ਹਨ। ਇਸ ਨਾਲ ਵੀ ਅਦਾਲਤਾਂ ਦਾ ਬੋਝ ਘਟੇਗਾ ਅਤੇ ਲੋਕਾਂ ਨੂੰ ਅਦਾਲਤੀ ਚੱਕਰਾਂ ਤੋਂ ਨਿਜ਼ਾਤ ਮਿਲੇਗੀ। ਉਹਨਾਂ ਇਕ ਗੱਲ ਸਪੱਸ਼ਟ ਕੀਤੀ ਕਿ ਅਦਾਲਤਾਂ ਵਿਚ ਲੰਬਿਤ ਪਤੇ ਮਾਮਲਿਆਂ ਲਈ ਸਿਰਫ ਜੱਜਾਂ ਦੀ ਕਮੀ ਹੀ ਕਾਰਨ ਨਹੀਂ ਹੁੰਦੀ।

 

Tags: Professor SP Singh Baghel , BJP , Bharatiya Janata Party , DC Moga , Kulwant Singh , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD