Thursday, 09 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਨੂੰ ਦਿੱਤਾ ਝਟਕਾ ਬੁਲਾਰੀਆ ਨੇ ਕਿਹਾ ਕਿ ਦੱਖਣੀ ਹਲਕਾ ਹੈਟ੍ਰਿਕ ਲਈ ਹੈ ਤਿਆਰ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

 

ਐਸ.ਸੀ.ਕਮਿਸ਼ਨ ਦੇ ਮੈਂਬਰਾਂ ਵੱਲੋਂ ਪਿੰਡ ਰੁੜਕਾ 'ਚ ਹੋਏ ਝਗੜੇ ਤੇ ਮਿਲੀ ਸ਼ਕਾਇਤ ਸਬੰਧੀ ਦੌਰਾ

ਸਿਵਲ ਹਸਪਤਾਲ ਫੇਜ਼ 6 ਵਿਖੇ ਪਹੁੰਚ ਕੇ ਪੀੜ੍ਹਤ ਪਰਿਵਾਰ ਨਾਲ ਕੀਤੀ ਗੱਲਬਾਤ

Punjab State Schduled Caste Commission, SC Commissions, Scheduled Caste Commission, Punjab State Commission for SCs

Web Admin

Web Admin

5 Dariya News

ਐਸ.ਏ.ਐਸ. ਨਗਰ , 19 Apr 2022

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਪਰਮਜੀਤ ਕੌਰ ਅਤੇ ਰਾਜ ਕੁਮਾਰ ਹੰਸ ਵੱਲੋਂ ਅੱਜ ਪਿੰਡ ਰੁੜਕਾ ਤੋਂ ਝਗੜੇ ਸਬੰਧੀ ਮਿਲੀ ਸ਼ਿਕਾਇਤ ਦੀ ਜਾਂਚ ਲਈ ਦੌਰਾ ਕੀਤਾ ਗਿਆ । ਉਨ੍ਹਾਂ ਵੱਲੋਂ ਸਿਵਲ ਹਸਪਤਾਲ ਫੇਜ਼ 6 ਵਿਖੇ ਪਹੁੰਚ ਕੇ ਪੀੜ੍ਹਤ ਪਰਿਵਾਰ ਦੀ ਸਾਰ ਲਈ ਗਈ ਅਤੇ ਮਾਮਲੇ ਬਾਰੇ ਪੁੱਛਗਿਛ ਕੀਤੀ ਗਈ।  ਜਾਣਕਾਰੀ ਦਿੰਦੇ ਹੋਏ ਕਮਿਸ਼ਨ ਦੇ ਮੈਂਬਰ ਸ੍ਰੀ ਰਾਜ ਕੁਮਾਰ ਹੰਸ ਨੇ ਦੱਸਿਆ ਕਿ ਪਿਛਲੇ ਦਿਨੀ ਕਮਿਸ਼ਨ ਨੂੰ ਪਿੰਡ ਰੁੜਕਾ ਤੋਂ ਝਗੜੇ ਸਬੰਧੀ ਸ਼ਕਾਇਤ ਪ੍ਰਾਪਤ ਹੋਈ ਸੀ । ਉਨ੍ਹਾਂ ਦੱਸਿਆ ਕਿ ਮਿਲੀ ਸ਼ਿਕਾਇਤ ਤੇ ਤਰੁੰਤ ਕਾਰਵਾਈ ਕਰਦਿਆ ਉਨ੍ਹਾਂ ਵੱਲੋਂ ਅੱਜ ਝਗੜੇ ਸਬੰਧੀ ਪੁੱਛ ਗਿੱਛ ਲਈ ਇਥੇ ਪਹੁੰਚ ਕੀਤੀ ਗਈ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਹੰਸ ਨੇ ਦੱਸਿਆ ਕਿ ਕਮਿਸ਼ਨ ਨੂੰ ਐਸ.ਸੀ ਭਾਈਚਾਰੇ ਨਾਲ ਸਬੰਧਿਤ ਪਰਿਵਾਰ ਵੱਲੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਜਰਨਲ ਭਾਈਚਾਰੇ ਨਾਲ ਸਬੰਧਿਤ ਕੁੱਝ ਲੋਕਾਂ ਵੱਲੋਂ ਉਨ੍ਹਾਂ ਦੇ ਘਰ ਉੱਤੇ ਹਮਲਾ ਕੀਤਾ ਗਿਆ , ਜਾਤੀਸੂਚਕ ਸ਼ਬਦ ਬੋਲੇ ਗਏ ਅਤੇ ਜਾਨੋ ਮਾਰਨ ਕੋਸ਼ਿਸ ਕੀਤੀ ਗਈ ਹੈ । 

ਉਨ੍ਹਾਂ ਦੱਸਿਆ ਕਿ ਕਮਿਸ਼ਨ ਨੂੰ ਮਿਲੀ ਇਸ ਸ਼ਿਕਾਇਤ ਤੇ ਅਮਲ ਕਰਦਿਆ ਕਮਿਸ਼ਨ ਵੱਲੋ ਅੱਜ ਇਥੇ ਪਹੁੰਚ ਕਰਕੇ ਮਾਮਲੇ ਬਾਰੇ ਵਿਸਥਾਰ ਪੂਰਵਿਕ ਜਾਣਿਆ ਗਿਆ ਹੈ । ਉਨ੍ਹਾਂ ਕਿਹਾ ਐਸ.ਸੀ ਭਾਈਚਾਰੇ ਨਾਲ ਕਿਸੇ ਕਿਸਮ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਬਣਦਾ ਮਾਣ ਸਨਮਾਨ ਦਿਵਾਉਂਣ ਲਈ ਐਸ .ਸੀ ਕਮਿਸ਼ਨ ਵੱਚਨਬੱਧ ਹੈ । ਉਨ੍ਹਾਂ ਪੁਲਿਸ ਅਧੀਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਕਤ ਮਾਮਲੇ ਦੀ ਡੂਘਾਈ ਵਿੱਚ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਖਿਲਾਫ ਐਸ.ਸੀ ਐਕਟ ਦੀਆਂ ਧਾਰਾਵਾਂ ਵੀ ਲਗਾਈਆਂ ਜਾਣ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ । ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ  ਹਦਾਇਤ ਕੀਤੀ ਕਿ ਮਾਮਲੇ ਦੀ ਰਿਪੋਰਟ ਸ਼ੁੱਕਰਵਾਰ ਨੂੰ ਨਿੱਜੀ ਤੌਰ ਤੇ ਕਮਿਸ਼ਨ 'ਚ ਹਾਜ਼ਰ ਹੋ ਭੇਜੀ ਜਾਵੇ। ਉਨ੍ਹਾਂ ਦੱਸਿਆ ਕਿ ਵਿਰੋਧੀ ਧਿਰ ਵੱਲੋਂ ਪੇਸ਼ ਕੀਤੀ ਗਈ ਐਮ.ਐਲ.ਆਰ ਰਿਪੋਰਟ ਦੀ ਜਾਂਚ ਕਰਨ ਲਈ ਇੱਕ ਕਮੇਟੀ ਗਠਿਤ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਗਠਿਤ ਕਮੇਟੀ ਦੇ ਮੈਂਬਰ ਇਸ ਰਿਪੋਰਟ ਦੀ ਜਾਂਚ ਕਰਨਗੇ ਅਤੇ ਜੇਕਰ ਰਿਪੋਰਟ ਗਲਤ ਪਾਈ ਜਾਂਦੀ ਹੈ ਤਾਂ ਸਬੰਧਿਤ ਡਾਕਟਰਾਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ।ਇਸ ਮੌਕੇ ਐਸ.ਡੀ.ਐਮ ਐਸ.ਏ.ਐਸ ਨਗਰ ਸ੍ਰੀ ਹਰਬੰਸ ਸਿੰਘ,ਡੀ.ਐਸ.ਪੀ ਸ੍ਰੀ ਮਨਜੀਤ ਸਿੰਘ ਬਾਜਵਾ, ਸੀਨੀਅਰ ਮੈਡੀਕਲ ਅਫ਼ਸਰ ਡਾ ਵਿਜੈ ਭਗਤ,ਜਿਲ੍ਹਾ ਭਲਾਈ ਅਫ਼ਸਰ ਸ੍ਰੀ ਰਵਿੰਦਰਪਾਲ ਸਿੰਘ ਸੰਧੂ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

 

Tags: Punjab State Schduled Caste Commission , SC Commissions , Scheduled Caste Commission , Punjab State Commission for SCs

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD