Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਤਰਜ਼ੀਹ : ਵਿਧਾਇਕ ਲਖਵੀਰ ਸਿੰਘ ਰਾਏ

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਤੇ ਇਮਾਨਦਾਰ ਸਰਕਾਰ ਪ੍ਰਦਾਨ ਕਰੇਗੀ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 20 Apr 2022

Last updated on: Apr 20, 2022, 00:00 IST

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਹਸਪਤਾਲਾਂ ਦੇ ਗੇੜੇ ਨਾ ਮਾਰਨੇ ਪੈਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਿਹਤ ਵਿਭਾਗ, ਪੰਜਾਬ ਵੱਲੋਂ ਆਜ਼ਾਦੀ ਦੇ ਮਹਾਂਉਤਸਵ ਨੂੰ ਸਮਰਪਿਤ ਲਗਾਏ ਸਿਹਤ ਮੇਲੇ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਪੜਾਅਵਾਰ ਪੂਰਾ ਕੀਤਾ ਜਾਵੇਗਾ ਅਤੇ ਸਰਕਾਰੀ ਹਸਪਤਾਲਾਂ ਵਿੱਚ ਸਟਾਫ ਦੀ ਘਾਟ ਸਬੰਧੀ ਵੀ ਛੇਤੀ ਹੀ ਅਹਿਮ ਕਦਮ ਚੁੱਕੇ ਜਾਣਗੇ।ਵਿਧਾਇਕ ਰਾਏ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਪਿਛਲੇ 70 ਸਾਲਾਂ ਵਿੱਚ ਪੰਜਾਬ ਨੂੰ ਹਰ ਪੱਖੋਂ ਲੁੱਟਣ ਵਿੱਚ ਕੋਈ ਕਸਰ ਨਹੀਂ ਛੱਡੀ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਜੋ ਲੁੱਟ ਕੀਤੀ ਗਈ ਉਸ ਦੀ ਕਿਧਰੇ ਮਿਸਾਲ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀ ਬਦੌਲਤ ਪੰਜਾਬ ਅੰਦਰ ਸਰਕਾਰੀ ਸਿਹਤ ਕੇਂਦਰ ਬੰਦ ਹੋਣ ਕਿਨਾਰੇ ਪਹੁੰਚ ਗਏ ਜਦੋਂ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ ਲੋਕਾਂ ਦੀ ਲੁੱਟ ਜਾਰੀ ਰਹੀ ਜਿਸ ਦਾ ਨਤੀਜਾ ਇਹ ਹੋਇਆ ਕਿ ਪੰਜਾਬ ਦੇ ਲੋਕਾਂ ਨੂੰ ਮਜਬੂਰਨ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣਾ ਪਿਆ ਜਿਸ ਨਾਲ ਲੋਕਾਂ ਦਾ ਵੱਡੀ ਪੱਧਰ ’ਤੇ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਕੇਂਦਰਾਂ ਨੂੰ ਮੁੜ ਤੋਂ ਲੀਹ ’ਤੇ ਲਿਆ ਕੇ ਲੋਕਾਂ ਨੂੰ ਮੁਫਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਲੋਕ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਲਾਜ ਕਰਵਾ ਸਕਣ।

ਸ. ਰਾਏ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਪਹਿਲੇ ਮਹੀਨੇ ਦੇ ਕਾਰਜਕਾਲ ਦੌਰਾਨ ਜੋ ਇਤਿਹਾਸਕ ਫੈਸਲੇ ਕੀਤੇ ਹਨ । ਉਨ੍ਹਾਂ ਕਿਹਾ ਕਿ ਲੋਕਾਂ ਦੇ ਸੁਪਨਿਆਂ ਦੇ ਪੰਜਾਬ ਦੀ ਸਿਰਜਣਾ ਕਰਨ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਫੈਸਲਾ ਵੀ ਕੀਤਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜਿ਼ਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਬੈਠਣਗੇ ਤਾਂ ਜੋ ਲੋਕਾਂ ਦੀਆਂ ਸਿ਼ਕਾਇਤਾਂ ਦਾ ਨਿਪਟਾਰਾ ਹੋ ਸਕੇ। ਉਨ੍ਹਾਂ ਇਸ ਮੌਕੇ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਤਿੰਨ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਚੈਕ ਵੀ ਭੇਂਟ ਕੀਤੇ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਂਵੇਂ ਕੋਰੋਨਾ ਦਾ ਪ੍ਰਭਾਵ ਘਟ ਹੋ ਰਿਹਾ ਹੈ ਪ੍ਰੰਤੂ ਲੋਕਾਂ ਨੂੰ ਵੈਕਸੀਨੇਸ਼ਨ ਮੁਕੰਮਲ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਵੈਕਸੀਨੇਸ਼ਨ ਮੁਫਤ ਕੀਤੀ ਜਾਂਦੀ ਹੈ ਇਸ ਲਈ ਲੋਕਾਂ ਨੂੰ ਇਸ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਿਹਤ ਮੇਲੇ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ  ਕੀਤੀਆਂ ਜਾਣ। ਇਸ ਮੌਕੇ ਟਿਵਾਣਾ ਫੀਡ ਦੇ ਮਾਲਕ ਮਲਕੀਤ ਸਿੰਘ ਟਿਵਾਣਾ ਵੱਲੋਂ ਚਨਾਰਥਲ ਕਲਾਂ ਦੇ ਹਸਪਤਾਲ ਲਈ 50 ਹਜ਼ਾਰ ਰੁਪਏ ਵੀ ਦਿੱਤੇ।

ਐਸ.ਐਮ.ਓ. ਡਾ: ਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਦੇ ਸਿਹਤ ਮੇਲੇ ਵਿੱਚ ਵੱਖ-ਵੱਖ ਬਿਮਾਰੀਆਂ ਤੋਂ ਪੀੜਤ 2260 ਵਿਅਕਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸਿਹਤ ਮੇਲੇ ਵਿੱਚ ਵੱਖ-ਵੱਖ ਰੋਗਾਂ ਦੇ ਮਾਹਰ ਡਾਕਟਰਾਂ ਵੱਲੋਂ ਲੋਕਾਂ ਦਾ ਮੁਫਤ ਵਿੱਚ ਚੈਕਅੱਪ ਕੀਤਾ ਗਿਆ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਵੱਖ-ਵੱਖ ਭਲਾਈ ਸਕੀਮਾਂ ਅਧੀਨ ਲੋਕਾਂ ਦੇ ਕਾਰਡ ਵੀ ਬਣਾਏ ਗਏ। ਇਸ ਤੋਂ ਇਲਾਵਾ ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਾ ਨਾਟਕ ਵੀ ਪੇਸ਼ ਕੀਤਾ ਗਿਆ ਅਤੇ ਇੱਕ ਹੋਰ ਵਿਦਿਆਰਥੀ ਬੂਟਾ ਸਿੰਘ ਵੱਲੋਂ ਕਵਿਤਾ ਵੀ ਸੁਣਾਈ ਗਈ।ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ: ਹਿਮਾਂਸ਼ੂ ਗੁਪਤਾ, ਨਾਇਬ ਤਹਿਸੀਲਦਾਰ ਗੌਰਵ ਬਾਂਸਲ, ਕਾਰਜਕਾਰੀ ਸਿਵਲ ਸਰਜਨ ਡਾ: ਰਾਜੇਸ਼ ਕੁਮਾਰ, ਸਾਬਕਾ ਸਰਪੰਚ ਹਰਮੇਲ ਸਿੰਘ, ਗੁਰਦੀਪ ਸਿੰਘ ਜਖਵਾਲੀ, ਰੋਹੀ ਰਾਮ ਧਤੋਂਦਾ, ਅਮਰੀਕ ਸਿੰਘ ਨੰਬਰਦਾਰ ਛਲੇੜੀ ਕਲਾਂ, ਗੁਰਿੰਦਰ ਸਿੰਘ ਰਾਜਾ, ਸਿਹਤ ਵਿਭਾਗ ਦੇ ਸ਼੍ਰੀ ਮਹਾਂਵੀਰ, ਜਿ਼ਲ੍ਹਾ ਮਾਸ ਮੀਡੀਆ ਅਫਸਰ ਸ਼੍ਰੀ ਅਮਰਜੀਤ ਸਿੰਘ ਸੋਹੀ, ਡਿਪਟੀ ਮਾਸ ਮੀਡੀਆ ਅਫਸਰ ਬਲਜਿੰਦਰ ਸਿੰਘ, ਜਿ਼ਲ੍ਹਾ ਬੀ.ਸੀ.ਸੀ. ਕੁਆਰਡੀਨੇਟਰ ਅਮਰਜੀਤ ਸਿੰਘ, ਜਿ਼ਲ੍ਹਾ ਪ੍ਰੋਗਰਾਮ ਮੈਨੇਜਰ ਕਸੀਤਿਜ ਸੀਮਾ ਤੋਂ ਇਲਾਵਾ ਪਿੰਡਾਂ ਦੇ ਪੰਚ-ਸਰਪੰਚ ਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD