Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸਾਂਸਦ ਆਦਰਸ਼ ਗ੍ਰਾਮ ਯੋਜਨਾ ਤਹਿਤ ਜ਼ਿਲ੍ਹੇ ਦੇ ਪਿੰਡ ਚਹਿਲ ਅਤੇ ਰਾਮੇਆਣੇ ਦਾ ਹੋਵੇਗਾ ਚਹੁੰ ਪੱਖੀ ਵਿਕਾਸ

ਸਾਂਸਦ ਮੁਹੰਮਦ ਸਦੀਕ ਨੇ ਦਿਸ਼ਾ ਕਮੇਟੀ ਦੀ ਮੀਟਿੰਗ ਕੀਤੀ

Mohammad Sadiq, Congress, Punjab Congress, DC Faridkot, Dr. Ruhee Dugg, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 20 Apr 2022

ਸੰਸਦ ਆਦਰਸ਼  ਗ੍ਰਾਮ ਯੋਜਨਾ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚਹਿਲ ਅਤੇ ਰਾਮੇਆਣਾ ਨੂੰ ਸਰਬਪੱਖੀ ਵਿਕਾਸ ਲਈ ਚੁਣਿਆ ਗਿਆ ਹੈ ਇਹ ਜਾਣਕਾਰੀ ਜਨਾਬ ਮੁਹੰਮਦ ਸਦੀਕ ਮੈਂਬਰ ਲੋਕ ਸਭਾ ਫ਼ਰੀਦਕੋਟ ਨੇ  ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।  ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ  ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਕੇਂਦਰੀ ਟੀਮ ਦੇ ਮੈਂਬਰ ਅਤੇ ਸਬੰਧਤ ਪੰਚਾਇਤਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।ਇਸ ਮੌਕੇ ਸੰਸਦ ਜਨਾਬ ਮੁਹੰਮਦ ਸਦੀਕ ਨੇ ਦੱਸਿਆ ਕਿ  ਜ਼ਿਲ੍ਹੇ ਦੇ ਪਿੰਡ ਚਹਿਲ ਵਿਖੇ ਪਾਣੀ ਦੀਆਂ ਪਾਈਪਾਂ, ਅੰਦਰੂਨੀ ਸੜਕਾਂ ਦੀ ਇੰਟਰਲਾਕਿੰਗ ਆਰ.ਓ,  ਬੂਟੇ ਲਗਾਉਣੇ, ਸਕੂਲ ਦੀਆਂ ਇਮਾਰਤਾਂ, ਛੱਪੜਾਂ ਦੀ ਸਫ਼ਾਈ ਅਤੇ ਰਾਮੇਆਣਾ ਪਿੰਡ ਵਿਖੇ ਪੀਣ ਵਾਲੇ ਸਾਫ ਪਾਣੀ ਦੀਆਂ ਪਾਈਪਾਂ, ਗੰਦੇ ਪਾਣੀ ਦੀ ਨਿਕਾਸੀ, ਇੰਟਰਲਾਕਿੰਗ, ਛੱਪੜਾਂ ਦਾ ਨਵੀਨੀਕਰਨ, (ਥਾਪਰ ਮਾਡਲ) ਦਾਣਾ ਮੰਡੀ ਦਾ ਵਿਸਥਾਰ,  ਬੂਟੇ ਲਗਾਉਣੇ, ਸਕੂਲੀ ਇਮਾਰਤਾਂ ਅਤੇ ਖੇਡ ਦੇ ਮੈਦਾਨ ਨੂੰ ਅਪਗ੍ਰੇਡ ਕਰਨ ਦੇ ਕਾਰਜ ਸ਼ਾਮਲ ਹਨ । 

ਇਸ ਮੌਕੇ ਡਿਪਟੀ ਕਮਿਸ਼ਨਰ ਡਾ ਰੂਹੀ ਦੁੱਗ ਨੇ ਦੱਸਿਆ ਕਿ  ਭਾਰਤ ਸਰਕਾਰ ਦੇ ਨੈਸ਼ਨਲ ਇੰਸਟੀਚਿਊਟ ਆਫ ਰੂਰਲ ਡਿਵੈਲਪਮੈਂਟ ਐਂਡ ਪੰਚਾਇਤ ਹੈਦਰਾਬਾਦ  ਦੀ 3 ਮੈਂਬਰੀ ਟੀਮ ਨੂੰ ਸਰਵੇ ਲਈ ਭੇਜਿਆ ਗਿਆ ਸੀ। ਇਸ ਟੀਮ ਵੱਲੋਂ ਪਿਛਲੇ ਪੰਦਰਾਂ ਦਿਨਾਂ ਤੋਂ ਦੋਨਾਂ ਪਿੰਡਾਂ ਦਾ ਸਰਵੇ ਕੀਤਾ ਗਿਆ ਸੀ। ਉਨ੍ਹਾਂ ਪਿੰਡ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਦਾ ਵੇਰਵਾ ਇੱਕਠਾ ਕੀਤਾ ਹੈ।ਇਸ ਮੌਕੇ ਐਕਸੀਅਨ ਪੰਚਾਇਤੀ ਰਾਜ ਸ੍ਰੀ ਮਹੇਸ਼ ਗਰਗ, ਜਿਲਾ ਸਿੱਖਿਆ ਅਫਸਰ ਪ੍ਰਾਇਮਰੀ, ਬੀ.ਡੀ.ਪੀ.ਓ ਕੋਟਕਪੂਰਾ ਸ੍ਰੀ ਅਭੀਨਵ ਗੋਇਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਕੁਲਦੀਪ ਧੀਰ, ਜਿਲਾ ਪ੍ਰੋਗਰਾਮ ਅਫਸਰ ਸ੍ਰੀ ਕਰਨ ਬਰਾੜ ਤੋਂ ਇਲਾਵਾ  ਹੋਰ ਅਧਿਕਾਰੀ ਵੀ ਹਾਜਰ ਸਨ।

 

Tags: Mohammad Sadiq , Congress , Punjab Congress , DC Faridkot , Dr. Ruhee Dugg , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD