Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਡੇਰਾਬੱਸੀ ਬਲਾਕ ਸਿਹਤ ਮੇਲਾ : 700 ਤੋਂ ਵੱਧ ਵਿਅਕਤੀਆਂ ਨੇ ਲਿਆ ਸਿਹਤ ਸੇਵਾਵਾਂ ਦਾ ਲਾਹਾ

ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਕਮਿਊਨਿਟੀ ਹੈਲਥ ਸੈਂਟਰ ਲਾਲੜੂ ਵਿਖੇ ਮਨਾਇਆ “ਬਲਾਕ ਪੱਧਰੀ ਸਿਹਤ ਮੇਲਾ”

Kuljit Singh Randhawa, AAP, Aam Aadmi Party, AAP Punjab, Aam Aadmi Party Punjab, Dera Bassi

Web Admin

Web Admin

5 Dariya News

ਡੇਰਾਬੱਸੀ/ਲਾਲੜੂ , 22 Apr 2022

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ “ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਤਹਿਤ ਕਮਿਊਨਿਟੀ ਹੈਲਥ ਸੈਂਟਰ ਲਾਲੜੂ ਵਿਖੇ ਅੱਜ ਬਲਾਕ ਪੱਧਰੀ ਸਿਹਤ ਮੇਲਾ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸ. ਕੁਲਜੀਤ ਸਿੰਘ ਰੰਧਾਵਾ ਹਲਕਾ ਵਿਧਾਇਕ ਡੇਰਾਬੱਸੀ ਨੇ ਬਤੌਰ ਮੁੱਖ ਮਹਿਮਾਨ ਸਿ਼ਰਕਤ ਕੀਤੀ ਇਸ ਮੌਕੇ ਸ਼੍ਰੀਮਤੀ ਸਵਾਤੀ ਟਿਵਾਣਾ ਐਸ.ਡੀ.ਐਮ. ਡੇਰਾਬੱਸੀ, ਡਾ. ਸੰਗੀਤਾ ਜੈਨ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਡੇਰਾਬੱਸੀ ਅਤੇ ਡਾ. ਨਵੀਨ ਕੌਸਿ਼ਕ ਐਸ.ਐਮ.ਓ. ਲਾਲੜੂ ਵੀ ਮੌਜੂਦ ਰਹੇ।  ਸਿਹਤ ਵਿਭਾਗ ਵੱਲੋਂ ਕਰਵਾਏ ਇਸ ਮੇਲੇ ਵਿਚ ਇਕ ਛੱਤ ਥੱਲੇ ਵੱਖ-ਵੱਖ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਇਆ ਗਿਆ। ਸਿਹਤ ਮੇਲੇ ਵਿੱਚ 7 ਸੌ ਤੋਂ ਵੱਧ ਵਿਅਕਤੀਆਂ ਨੇ ਸਿਹਤ ਸੇਵਾਵਾਂ ਦਾ ਲਾਹਾ ਲਿਆ। ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਲੋੜਵੰਦ ਵਿਅਕਤੀਆਂ ਦੀ ਸਿਹਤ ਜਾਂਚ, ਅੱਖਾਂ ਦੀ ਜਾਂਚ, ਡੈਂਟਲ ਜਾਂਚ, ਗੈਰ-ਸੰਚਾਰੀ ਬਿਮਾਰੀਆਂ ਦੀ ਜਾਂਚ, ਲੈਬ ਟੈਸਟ ਅਤੇ ਕੋਵਿਡ-19 ਵੈਕਸੀਨੇਸ਼ਨ ਕਰਨ ਦੇ ਨਾਲ-ਨਾਲ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਈ-ਕਾਰਡ ਅਤੇ ਆਬਾ ਕਾਰਡ ਬਣਾਏ ਗਏ। ਇਸ ਤੋਂ ਇਲਾਵਾ ਇਸਤਰੀ ਤੇ ਬਾਲ ਵਿਕਾਸ ਵਿਭਾਗ, ਆਯੂਸ਼, ਪੰਚਾਇਤ ਵਿਭਾਗ ਅਤੇ ਫੂਡ ਸੇਫ਼ਟੀ ਵਿਭਾਗ ਨੇ ਵੀ ਆਪਣੀ ਸੇਵਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ।

ਇਸ ਮੌਕੇ ਨੇ ਸੰਬੋਧਨ ਕਰਦੇ ਹੋਏ ਸ. ਕੁਲਜੀਤ ਸਿੰਘ ਰੰਧਾਵਾ ਹਲਕਾ ਵਿਧਾਇਕ ਡੇਰਾਬੱਸੀ ਨੇ ਸਰਕਾਰੀ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦਾ ਭਰੋਸਾ ਦਿੱਤਾ। ਉਨਾਂ ਕਿਹਾ ਕਿ ਆਜ਼ਾਦੀ ਦੇ 75 ਵਰ੍ਹਿਆਂ ਮੌਕੇ ਮਨਾਏ ਜਾ ਰਹੇ ਇਸ ਸਮਾਗਮ ਮੌਕੇ ਸਾਨੂੰ ਸਭ ਨੂੰ ਮਿਲ ਕੇ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਤੰਦਰੁਸਤ ਜੀਵਨ ਸ਼ੈਲੀ ਅਪਣਾਉਂਦਿਆਂ ਸਾਫ਼ ਸੁਥਰੇ ਖਾਣ-ਪੀਣ ਪ੍ਰਤੀ ਆਪਣੀ ਚੇਤਨਾ `ਚ ਵਾਧਾ ਕਰਾਂਗੇ। ਉਨਾਂ ਇਹ ਵੀ ਕਿਹਾ ਕਿ ਚੰਗਾ ਖਾਣ ਦੇ ਨਾਲ ਨਾਲ ਸਾਨੂੰ ਸਾਫ ਪਾਣੀ ਪੀਣ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਪਰ ਅੱਜੋਕੇ ਸਮੇਂ `ਚ ਅਜਿਹਾ ਨਾ ਕਰਨ ਕਰਕੇ ਲੋਕ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦੀ ਲਪੇਟ ਵਿੱਚ ਆ ਰਹੇ ਹਨ। ਉਨਾਂ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਭਵਿੱਖ ਵਿੱਚ ਸਿਹਤ ਸਹੂਲਤਾਂ ਵਿੱਚ ਸੁਧਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਉਨਾਂ ਮੇਲੇ ਵਿੱਚ ਆਮਦ `ਤੇ ਬੂਟਾ ਲਗਾ ਕੇ ਵਾਤਾਵਰਣ ਤੇ ਸਿਹਤ ਸੰਭਾਲ ਦਾ ਸੁਨੇਹਾ ਵੀ ਦਿੱਤਾ। ਮੇਲੇ ਦੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਉਨਾਂ ਕਿਹਾ ਕਿ ਅਜਿਹਾ ਮੇਲਾ ਉਨਾਂ ਪਹਿਲਾਂ ਇਸ ਇਲਾਕੇ ਵਿੱਚ ਨਹੀਂ ਦੇਖਿਆ ਜਿਸ ਲਈ ਸਾਰੇ ਪ੍ਰਬੰਧਕ ਤੇ ਸਿਹਤ ਮਹਿਮਕਾ ਵਧਾਈ ਦਾ ਪਾਤਰ ਹੈ। ਸਮਾਗਮ ਦੌਰਾਨ ਹਲਕਾ ਵਿਧਾਇਕ ਵੱਲੋਂ ਯੋਗ ਲਾਭਪਾਤਰੀਆਂ ਨੂੰ ਯੂ.ਡੀ.ਆਈ.ਡੀ. ਕਾਰਡ ਅਤੇ ਪੋਸ਼ਣ ਕਿੱਟਾਂ ਵੀ ਵੰਡੀਆਂ।

ਇਸ ਮੌਕੇ ਸ਼੍ਰੀਮਤੀ ਸਵਾਤੀ ਟਿਵਾਣਾ ਐਸ.ਡੀ.ਐਮ. ਡੇਰਾਬੱਸੀ ਨੇ ਕਿਹਾ ਕਿ ਅਜਿਹੇ ਸਿਹਤ ਮੇਲੇ ਮੁੱਢਲੇ ਪੜਾਅ `ਤੇ ਬਿਮਾਰੀ ਦਾ ਪਤਾ ਲਗਾਉਣ, ਸਮੇਂ ਸਿਰ ਰੈਫਰਲ, ਇਲਾਜ ਪ੍ਰਬੰਧਨ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਪੈਦਾ ਕਰਨ ਲਈ ਇਕ ਵੱਡਾ ਪਲੇਟਫਾਰਮ ਹਨ। ਉਨ੍ਹਾਂ ਕਿਹਾ ਕਿ ਸਿਹਤ ਦਾ ਮਾਮਲਾ ਅੱਜ ਚੋਖੇ ਧਿਆਨ ਦੀ ਮੰਗ ਕਰਦਾ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਅਤੇ ਵਿਆਪਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੌਕੇ ਡਾ. ਸੰਗੀਤਾ ਜੈਨ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਡੇਰਾਬੱਸੀ ਨੇ ਕਿਹਾ ਕਿ ਅਸਲ ਵਿੱਚ ਸਿਹਤ ਪ੍ਰਤੀ ਜਾਣਕਾਰੀ ਹੀ ਬਚਾਓ ਹੈ। ਇਸ ਲਈ ਸਿਹਤ ਜਾਗਰੂਕਤਾ ਅਤੇ ਪੌਸ਼ਟਿਕ ਆਹਾਰ ਹਰ ਇੱਕ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਾਉਣ ਸਮੇਂ ਕਿਸੇ ਵੀ ਮਰੀਜ਼ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਉਨਾਂ ਕਿਹਾ ਕਿ ਅਜ਼ਾਦੀ ਦੇ 75 ਸਾਲਾ ਦਿਹਾੜੇ ਮਨਾਉਂਦਿਆਂ ਇਸ ਅੰਮ੍ਰਿਤ ਮਹਾਉਤਸਵ ਦਾ ਮੁੱਖ ਉਦੇਸ਼ ਜਿੱਥੇ ਆਮ ਲੋਕਾਂ ਖ਼ਾਸਕਰ ਪਿੰਡਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਮਿਆਰੀ ਤੇ ਵਿਆਪਕ ਸਿਹਤ ਸੇਵਾਵਾਂ ਮੁਹੱਈਆ ਕਰਾਉਣਾ ਹੈ, ਉੱਥੇ ਉਨ੍ਹਾਂ ਨੂੰ ਵੱਖ-ਵੱਖ ਬਿਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਦੇਣਾ ਹੈ ਤਾਂ ਜੋ ਅਸੀਂ ਰਾਜ ਵਿੱਚ ਇਕ ਨਿਰੋਏ ਸਮਾਜ ਦੀ ਸਿਰਜਣਾ ਕਰ ਸਕੀਏ। ਇਸ ਮੌਕੇ ਡਾ. ਨਵੀਨ ਕੌਸਿ਼ਕ ਨੇ ਮੁੱਖ ਮਹਿਮਾਨ ਸਮੇਤ ਸਭ ਹਾਜ਼ਰੀਨ ਦਾ ਧਨਵਾਦ ਕੀਤਾ। ਡਾ. ਮਹਿਤਾਬ ਸਿੰਘ ਬੱਲ ਨੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਸਿਹਤ ਸੰਭਾਲ ਸਬੰਧੀ ਪੁਸਤਕ ਵੀ ਭੇਂਟ ਕੀਤੀ।   ਇਸ ਮੌਕੇ ਡਾ. ਦਲਜੀਤ ਸਿੰਘ ਡੀ.ਐਮ.ਸੀ.,ਡਾ. ਮਹਿਤਾਬ ਸਿੰਘ ਬੱਲ, ਡਾ. ਅੰਸ਼ੂ ਗਰਗ, ਸੁਖਜੀਤ ਸਿੰਘ ਬੀ.ਈ.ਈ., ਸ਼ੀਨਮ ਗਰੋਵਰ ਬਲਾਕ ਐਕਸਟੈਂਸ਼ਨ ਐਜੂਕੇਟਰ, ਡਾ. ਅਨੂ, ਡਾ.ਆਸ਼ੀਸ਼ ਸਮੇਤ ਸਿਹਤ ਕਰਮਚਾਰੀ ਤੇ ਵੱਡੀ ਗਿਣਤੀ ਵਿੱਚ ਸਥਾਨਕ ਵਾਸੀ ਮੌਜੂਦ ਸਨ।

 

Tags: Kuljit Singh Randhawa , AAP , Aam Aadmi Party , AAP Punjab , Aam Aadmi Party Punjab , Dera Bassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD