Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਲਾਕ ਪੱਧਰ ’ਤੇ ਸਿਹਤ ਮੇਲੇ ਲਗਾਉਣਾ ਰਾਜ ਸਰਕਾਰ ਦਾ ਸ਼ਲਾਘਾਯੋਗ ਕਾਰਜ਼ : ਜੈ ਕ੍ਰਿਸ਼ਨ ਰੋੜੀ

ਪੀ ਐਚਸੀ ਪੋਸੀ ਵਿਖੇ ਸਿਹਤ ਮੇਲਾ ਦੌਰਾਨ ਕਰੀਬ 1235.ਮਰੀਜ਼ਾਂ ਨੇ ਲਿਆ ਲਾਭ-ਡਾ.ਰਘਬੀਰ ਸਿੰਘ

Jai Krishan Singh Rouri, Garhshankar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਗੜ੍ਹਸ਼ੰਕਰ , 22 Apr 2022

Last updated on: Apr 22, 2022, 00:00 IST

ਪੰਜਾਬ ਸਰਕਾਰ ਵੱਲੋ ਹਰ ਵਰਗ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਹਰੇਕ ਜ਼ਿਲੇ ਅੰਦਰ ਬਲਾਕ ਪੱਧਰ ’ਤੇ ਸਿਹਤ ਮੇਲੇ ਲਗਾਉਣਾ ਇਕ ਸ਼ਲਾਘਾਯੋਗ ਕਾਰਜ਼ ਹੈ। ਬਲਾਕਾਂ ਅੰਦਰ ਲੱਗਣ ਵਾਲੇ ਸਿਹਤ ਮੇਲੇ ਪਿੰਡਾਂ ਦੇ ਬਜ਼ੁਰਗਾਂ, ਮਹਿਲਾਵਾਂ ਅਤੇ ਬੱਚਿਆਂ ਲਈ ਕਾਫੀ ਲਾਹੇਵੰਦ ਸਾਬਿਤ ਹੋਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਗੜਸ਼ੰਕਰ ਤੋਂ ਵਿਧਾਇਕ ਸ਼੍ਰੀ ਜੈ ਕ੍ਰਿਸ਼ਨ  ਸਿੰਘ ਰੋੜੀ ਨੇ ਪੀ.ਐਚ.ਸੀ. ਪੋਸੀ ਵਿਖੇ ਲੱਗੇ ਸਿਹਤ ਮੇਲੇ ਦਾ ਉਦਘਾਟਨ ਕਰਨ ਤੋਂ ਬਾਅਦ ਹਸਪਤਾਲ ਚ ਸਮਾਗਮ ਦੌਰਾਨ ਸੰਬੋਧਨ ਕਰਦਿਆ ਕੀਤਾ। ਇਸ ਦੌਰਾਨ ਗੁਰਸੇਵਾ ਕਾਲੇਜ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਵਲੋਂ ਪੇਸ਼ ਕੀਤੇ ਗਏ ਜਾਗਰੂਕਤਾ ਨਾਟਕ,ਸਿਹਤ ਪ੍ਰਦਰਸ਼ਨੀ ਅਤੇ ਪਰਮਿੰਦਰ ਸਿੰਘ ਹੈਲਥ ਵਰਕਰ ਵਲੋ ਪੇਸ਼ ਕੀਤੇ ਗਏ ਜਾਗਰੂਕਤਾ ਗੀਤ ਖਿੱਚ ਦਾ ਕੇਂਦਰ ਰਹੇ।

ਹਲਕਾ ਵਿਧਾਇਕ ਨੇ ਕਿਹਾ ਕਿ ਇਕੋਂ ਥਾਂ ਤੇ ਵੱਖ-ਵੱਖ ਬਿਮਾਰੀਆਂ ਨਾਲ ਸਬੰਧਤ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕਰਕੇ ਲੋੜੀਂਦੀਆਂ ਦਵਾਈਆ ਦੇਣ ਨਾਲ ਮਰੀਜ਼ਾਂ ਦੇ ਸਮੇਂ ਦੀ ਕਾਫੀ ਬੱਚਤ ਹੋੇਵੋਗੀ। ਉਨਾਂ ਕਿਹਾ ਕਿ ਪਿੰਡਾਂ ਦੇ ਕਈਂ ਬਜ਼ਰੁਗ ਜਾਂ ਛੋਟੇ ਬੱਚੇ ਘਰੇਲੂ ਸਮੱਸਿਆਵਾਂ ਕਾਰਣ ਹਸਪਤਾਲ ਨਹੀ ਜਾ ਸਕਦੇ, ਅਜਿਹੀਆਂ ਸਮੱਸਿਆਵਾਂ ਨੂੰ ਦੇਖ ਕੇ ਰਾਜ ਸਰਕਾਰ ਵੱਲੋਂ ਹਰੇਕ ਜ਼ਿਲੇ ਅੰਦਰ ਬਲਾਕ ਪੱਧਰ ’ਤੇ ਸਿਹਤ ਮੇਲੇ ਲਗਾਉਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਸਿਹਤ ਮੇਲੇ ਵਿਚ ਆਉਣ ਵਾਲੇ ਹਰੇਕ ਮਰੀਜ਼ ਦਾ ਚੰਗੇ ਤਰੀਕੇ ਚੈਕਅੱਪ, ਟੈਸਟ ਦਵਾਈਆਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। 

 ਇਸ ਦੌਰਾਨ ਡਾਕਟਰ ਰਘਬੀਰ ਸਿੰਘ ਨੇ ਕਿਹਾ ਕਿ ਮੇਲੇ ਦੌਰਾਨ 1235.ਮਰੀਜ਼ਾਂ ਨੇ ਮਾਹਿਰ ਡਾਕਟਰਾਂ ਤੋਂ ਜਾਂਚ ਕਰਵਾ ਕੇ ਸਿਹਤ ਮੇਲੇ ਦਾ ਲਾਭ ਲਿਆ ਹੈ। ਇਸ ਦੌਰਾਨ ਹਲਕਾ ਵਿਧਾਇਕ ਵਲੋ ਸਿਹਤ ਮੇਲੇ ਦੌਰਾਨ ਮਾਹਿਰ ਡਾਕਟਰਾਂ ਅਤੇ ਸਿਹਤ ਜਾਂਚ ਲਈ ਪਹੁੰਚੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਸਿਹਤ ਮੇਲੇ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਵਲੋ ਹਸਪਤਾਲ ਦੇ ਪ੍ਰਬੰਧਾਂ ਅਤੇ ਹੋਰ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲਾ ਪੱਧਰ ਤੋਂ ਡਾ ਸੀਮਾ ਗਰਗ ਵਿਸ਼ੇਸ਼ ਤੌਰ ਤੇ ਪਹੁੰਚੇ। ਸਿਹਤ ਵਿਭਾਗ ਦੇ ਅਧਿਕਾਰੀਆਂ.ਦਾ ਉਚੇਚੇ ਤੌਰ ’ਤੇ ਸਨਮਾਨ ਕੀਤਾ ਗਿਆ।ਇਸ ਮੌਕੇ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ, ਆਸ਼ਾ ਵਰਕਰ, ਏ.ਐਨ.ਐਮ ਅਤੇ ਹੋਰ ਸਿਹਤ ਵਿਭਾਗ ਦੇ ਅਧਿਕਾਰੀ  ਅਤੇ ਕਰਮਚਾਰੀ ਹਾਜ਼ਰ ਸਨ।

 

Tags: Jai Krishan Singh Rouri , Garhshankar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD