Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੁੱਖ ਮੰਤਰੀ ਵੱਲੋਂ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਵਿਕਸਤ ਕਰਨ ’ਤੇ ਜ਼ੋਰ

ਚੰਡੀਗੜ੍ਹ ਯੂਨੀਵਰਸਟੀ ਦੇ ਕੈਂਪਸ ਵਿਚ ਪੰਜਾਬ ਦੇ ਪਹਿਲੇ ਡਰੋਨ ਟ੍ਰੇਨਿੰਗ ਹੱਬ ਦਾ ਉਦਘਾਟਨ

Bhagwant Mann bats for developing indigenous anti-drone technology for checking the supply of drugs and weapons from across the border

Web Admin

Web Admin

5 Dariya News

ਘੜੂੰਆਂ , 23 Apr 2022

Last updated on: Apr 23, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਆਂਢੀ ਮੁਲਕ ਤੋਂ ਨਸ਼ੇ ਅਤੇ ਹਥਿਆਰਾਂ ਦੀ ਡਰੋਨਾਂ ਰਾਹੀਂ ਹੁੰਦੀ ਤਸਕਰੀ ਦੀ ਚੁਣੌਤੀ ਨਾਲ ਨਿਪਟਣ ਲਈ ਸੂਬੇ ਵਿਚ ਐਂਟੀ ਡਰੋਨ ਪ੍ਰਣਾਲੀ ਵਿਕਸਤ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ।ਅੱਜ ਇੱਥੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪੰਜਾਬ ਦੇ ਪਹਿਲੇ ਡਰੋਨ ਟ੍ਰੇਨਿੰਗ ਹੱਬ ਦਾ ਉਦਘਾਟਨ ਕਰਨ ਤੋਂ ਬਾਅਦ ਯੂਨੀਵਰਸਿਟੀ ਦੇ ਕੈਂਪਸ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੋਣ ਕਰਕੇ ਡਰੋਨ ਤਕਨਾਲੋਜੀ ਨੂੰ ਵੱਧ ਤੋਂ ਵੱਧ ਵਿਕਸਤ ਕਰਨ ਦੀ ਜ਼ਰੂਰਤ ਹੈ ਕਿਉਂਕਿ ਗੁਆਂਢੀ ਮੁਲਕ ਡਰੋਨਾਂ ਰਾਹੀਂ ਸਾਡੇ ਸਰਹੱਦੀ ਇਲਾਕਿਆਂ ਵਿਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਦਾ ਹੈ ਜਿਸ ਕਰਕੇ ਸਾਡੇ ਕੋਲ ਡਰੋਨ ਟਰੈਕਿੰਗ ਵਰਗੀ ਤਕਨਾਲੋਜੀ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤਕਨਾਲੋਜੀ ਨੇ ਦੁਨੀਆ ਨੂੰ ਇਕ ਆਲਮੀ ਪਿੰਡ ਵਿਚ ਬਦਲ ਦਿੱਤਾ ਹੈ ਅਤੇ ਮੌਜੂਦਾ ਸਮੇਂ ਵਿਚ ਉਭਰ ਰਹੀਆਂ ਚੁਣੌਤੀਆਂ ਨਾਲ ਨਿਪਟਣ ਲਈ ਤਕਨਾਲੋਜੀ ਵਿਚ ਖੋਜ ਤੇ ਸੁਧਾਰ ਹੁੰਦੇ ਰਹਿਣੇ ਚਾਹੀਦੇ ਹਨ।

ਬੇਰੋਜ਼ਗਾਰੀ ਨੂੰ ਸਾਰੀਆਂ ਅਲਾਮਤਾਂ ਦੀ ਜੜ੍ਹ ਦੱਸਦੇ ਹੋਏ ਮੁੱਖ ਮੰਤਰੀ ਨੇ ਬਾਹਰੀ ਮੁਲਕਾਂ ਵਿਚ ਪਰਵਾਸ ਕਰ ਰਹੇ ਨੌਜਵਾਨਾਂ ਨੂੰ ਪੰਜਾਬ ਵਿਚ ਹੀ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦਾ ਵਾਅਦਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਬਹੁਤ ਪ੍ਰਤਿਭਾਸ਼ਾਲੀ ਹਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਰੋਜ਼ਗਾਰ ਦੇ ਮੌਕੇ ਪੈਦਾ ਨਾ ਕਰਨ ਸਦਕਾ ਮਜਬੂਰਨ ਉਨ੍ਹਾਂ ਨੂੰ ਬੇਗਾਨੇ ਮੁਲਕਾਂ ਵਿਚ ਰੋਜ਼ਗਾਰ ਤਲਾਸ਼ਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਬੇਰੋਜ਼ਗਾਰੀ ਦੀ ਗੰਭੀਰ ਸਮੱਸਿਆ ਵੀ ਨਸ਼ਿਆਂ ਦੀ ਅਲਾਮਤ ਲਈ ਜ਼ਿੰਮੇਵਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਨਿਵੇਸ਼ ਕਰਨ ਲਈ ਛੇਤੀ ਹੀ ਨਵੇਂ ਉਦਯੋਗ ਅਤੇ ਦੇਸ਼-ਵਿਦੇਸ਼ ਦੀਆਂ ਨਾਮੀ ਕੰਪਨੀਆਂ ਤੱਕ ਪਹੁੰਚ ਕਰੇਗੀ ਤਾਂ ਕਿ ਸਾਡੇ ਕਿਸੇ ਵੀ ਹੁਨਰਮੰਦ ਬੱਚੇ ਨੂੰ ਰੋਜ਼ਗਾਰ ਲਈ ਆਪਣੀ ਮਾਤ-ਭੂਮੀ ਨਾ ਛੱਡਣੀ ਪਵੇ।ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਵਿਚ ਪੰਜਾਬ ਨੂੰ ਕਈ ਵਾਰ ਉਤਰਾਅ-ਚੜ੍ਹਾਅ ਦੇਖਣੇ ਪਏ ਹਨ ਅਤੇ ਭਵਿੱਖ ਵਿੱਚ ਵੀ ਪੰਜਾਬ ਦੀ ਸਰਦਾਰੀ ਪਹਿਲਾਂ ਵਾਂਗ ਕਾਇਮ ਕਰਾਂਗੇ। 

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਸਾਨੂੰ ਸਾਡੇ ਅੰਦਾਜ਼ੇ ਤੋਂ ਵੀ ਵੱਡਾ ਫਤਵਾ ਦਿੱਤਾ ਹੈ ਜਿਸ ਕਰਕੇ ਉਨ੍ਹਾਂ ਨੂੰ ਸਾਡੇ ਕੋਲੋਂ ਬਹੁਤ ਵੱਡੀਆਂ ਉਮੀਦਾਂ ਵੀ ਹਨ ਅਤੇ ਮੈਂ ਵਾਅਦਾ ਕਰਦਾਂ ਹਾਂ ਕਿ ਅਸੀਂ ਤੁਹਾਡੀਆਂ ਆਸਾਂ-ਉਮੀਦਾਂ ਉਤੇ ਖਰਾ ਉਤਰਨ ਤੱਕ ਟਿਕ ਕੇ ਨਹੀਂ ਬੈਠਾਂਗੇ। ”ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ।ਇਸ ਦੌਰਾਨ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਮੁੱਖ ਮੰਤਰੀ ਦਾ ਯੂਨੀਵਰਸਿਟੀ ਆਉਣ ਉਤੇ ਸਵਾਗਤ ਕੀਤਾ। ਇਸ ਮੌਕੇ ਹਲਕਾ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਡੀ.ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਅਤੇ ਹੋਰ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Amit Talwar , Vivek Sheel Soni , Gurpreet Singh Bhullar , Chandigarh University , Gharuan , Chandigarh University Gharuan , Chandigarh Group Of Colleges , Satnam Singh Sandhu , CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD