Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਫਿਲਮ ਨੂੰ ਮੁਕੰਮਲ ਕਰਨ ਪਿੱਛੇ ਦੀ ਭਰਪੂਰ ਮੇਹਨਤ; ਫਿਲਮ ਮਾਂ ਹੋਵੇਗੀ 6 ਮਈ ਨੂੰ ਦੁਨੀਆਂ ਭਰ ਵਿਚ ਰਿਲੀਜ਼

Pollywood, Entertainment, Actress, Cinema, Punjabi Films, Movie, Divya Dutta, Gippy Grewal, Maa, Babbal Rai

Web Admin

Web Admin

5 Dariya News

ਚੰਡੀਗੜ੍ਹ , 23 Apr 2022

Last updated on: Apr 23, 2022, 00:00 IST

ਜਿੱਥੇ ਗਿੱਪੀ ਗਰੇਵਾਲ ਦੀ ਲੰਬੇ ਸਮੇ ਤੋਂ ਉਡੀਕੀ ਜਾ ਰਹੀ ਫਿਲਮ 'ਮਾਂ' ਦਾ ਟ੍ਰੇਲਰ ਦਰਸ਼ਕਾਂ ਦਾ ਖੂਬ ਪਿਆਰ ਬਟੋਰ ਰਿਹਾ ਹੈ, ਉਥੇ ਹੀ ਪਰਦੇ ਦੇ ਪਿੱਛੇ ਫਿਲਮ ਨੂੰ ਬਣਾਉਣ 'ਚ ਲੱਗੀ ਮੇਹਨਤ ਦਾ ਵੀ ਨਿਰਮਾਤਾਵਾਂ ਨੇ ਖੁਲਾਸਾ ਕੀਤਾ। ਇਸ ਸਾਂਝੀ ਕੀਤੀ ਵੀਡੀਓ ‘ਚ ਸਾਫ ਦਿਖਾਈ ਦਿੰਦਾ ਹੈ ਕਿ ਕਿਵੇਂ ਅਦਾਕਾਰਾ ਦਿਵਿਆ ਦੱਤਾ ਨੇ ਆਪਣੇ ਆਪ ਨੂੰ ਇੱਕ 'ਮਾਂ' ਦੇ ਕਿਰਦਾਰ ਵਿਚ ਬਦਲਿਆ। ਭਾਰਤੀਯ ਸਿਨੇਮਾ ਦੀ ਜ਼ਬਰਦਸਤ ਅਦਾਕਾਰਾ ਦਿਵਿਆ ਦੱਤਾ ਫਿਲਮ ਵਿੱਚ ਮੁੱਖ ਕਿਰਦਾਰ ਨਿਭਾ ਰਹੀ ਹੈ, ਇੱਕ ਮਾਂ, ਜਿਸ ਦੀ ਇਹ ਫਿਲਮ ਕਹਾਣੀ ਪ੍ਰਦਰਸ਼ਿਤ ਕਰਦੀ ਹੈ। ਫਿਲਮ ਬਾਰੇ ਆਪਣੇ ਜਜ਼ਬਾਤ ਸਾਂਝੇ ਕਰਦੇ ਓਹਨਾ ਨੇ ਕਿਹਾ ਕਿ ਫਿਲਮ ਦਾ ਕਿਰਦਾਰ ਨੈਭਾਉਂਦੇ ਅਤੇ ਸ਼ੂਟ ਕਰਦੇ ਓਹਨਾ ਨੂੰ ਬਹੁਤ ਆਨੰਦ ਆਯਾ ਅਤੇ ਕਹਿੰਦੇ ਨੇ, “ਲੰਬੇ ਸਮੇਂ ਬਾਅਦ ਮੈਂ ਇੱਕ ਪੰਜਾਬੀ ਫਿਲਮ ਕਰ ਰਹੀ ਹਾਂ ਅਤੇ ਇਹ ਇੱਕ ਸ਼ਾਨਦਾਰ ਅਨੁਭਵ ਰਿਹਾ ਹੈ। 

ਮੈਨੂੰ ਹਮੇਸ਼ਾ ਪੰਜਾਬੀ ਫਿਲਮਾਂ ਕਰਨਾ ਪਸੰਦ ਹੈ ਅਤੇ ਇਹ ਪ੍ਰੋਜੈਕਟ ਮੇਰੇ ਦਿਲ ਦੇ ਬਹੁਤ ਕਰੀਬ ਹੈ।'' ਜਿਵੇਂ ਕਿ ਪ੍ਰਸ਼ੰਸਕ ਦੇਖ ਸਕਦੇ ਹਨ, ਪਰਦੇ ਦੇ ਪਿੱਛੇ ਖੁਸ਼ੀ ਦੇ ਸਮੇਂ ਨਾਲ ਭਰੇ ਹੋਏ ਹਨ ਕਿਉਂਕਿ ਗਿੱਪੀ ਗਰੇਵਾਲ ਅਤੇ ਫਿਲਮ ਦੇ ਨਿਰਦੇਸ਼ਕ, ਬਲਜੀਤ ਸਿੰਘ ਦਿਓ ਇੱਕ ਦੂਜੇ ਨਾਲ ਮਜ਼ਾਕ ਉਡਾ ਰਹੇ ਹਨ; ਤੇ ਕੀਤੇ ਗਿੱਪੀ ਨਿਰਦੇਸ਼ਕ ਨਾਲ ਆਪਣੀ ਫਿਲਮ ਬਣਾਉਣ ਦੇ ਹੁਨਰ ਨੂੰ ਲੈ ਕੇ ਮਜ਼ਾਕ ਉਡਾਉਂਦੇ ਹਨ। ਬਲਜੀਤ ਸਿੰਘ ਦਿਓ ਸਾਨੂੰ ਆਪਣੇ ਅਨੁਭਵ ਬਾਰੇ ਦੱਸਦੇ ਹਨ, “ਮੈਂ ਅਜਿਹੇ ਕਿਰਦਾਰਾਂ ਨੂੰ ਬਹੁਤ ਡੂੰਘਾਈ ਨਾਲ ਪੇਸ਼ ਕਰਨ ਲਈ ਇਸ ਤੋਂ ਵਧੀਆ ਕਲਾਕਾਰਾਂ ਬਾਰੇ ਨਹੀਂ ਸੋਚ ਸਕਦਾ ਸੀ। ਉਨ੍ਹਾਂ ਨਾਲ ਕੰਮ ਕਰਦੇ ਹੋਏ ਇਹ ਪਤਾ ਲੱਗ ਰਿਹਾ ਸੀ ਕਿ ਦਿਵਿਆ ਦੱਤਾ, ਗਿੱਪੀ ਗਰੇਵਾਲ ਅਤੇ ਬਾਕੀ ਸਾਰੇ ਕਲਾਕਾਰ ਕਿੰਨੇ ਤਜ਼ਰਬੇਕਾਰ ਹਨ। 

ਉਹ ਸਮਝਦੇ ਸਨ ਕਿ ਕਹਾਣੀ ਕਿੰਨੀ ਦਿਲ ਨੂੰ ਛੂ ਜਾਣ ਵਾਲੀ ਹੈ ਅਤੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ।” ਹਾਲਾਂਕਿ ਅਦਾਕਾਰਾਂ ਨੇ ਆਫ-ਸਕ੍ਰੀਨ ਸ਼ੂਟਿੰਗ ਦਾ ਇੱਕ ਮਜ਼ੇਦਾਰ ਮਾਹੌਲ ਬਣਾਇਆ ਹੈ, ਲੇਕਿਨ, ਜਿੱਥੋਂ ਤੱਕ ਟ੍ਰੇਲਰ ਦੀ ਗੱਲ ਆਉਂਦੀ ਹੈ ਕਲਾਕਾਰਾਂ ਨੇ ਮਾਂ ਦੇ ਅਜਿਹੇ ਸੰਵੇਦਨਸ਼ੀਲ ਵਿਸ਼ੇ ਦੀ ਰਿਪ੍ਰੇਸੇੰਟਸ਼ਨ ਕਰਨ ਵਿੱਚ ਆਪਣੇ ਦਿਲ ਅਤੇ ਆਤਮਾ ਨੂੰ ਡੁੰਗਾਯੀ ਨਾਲ ਲਗਾਇਆ ਹੈ। ਦਿਵਿਆ ਦੱਤਾ, ਗਿੱਪੀ ਗਰੇਵਾਲ ਅਤੇ ਬੱਬਲ ਰਾਏ ਕਹਾਣੀ ਦੇ ਅਨੁਸਾਰ ਆਪਣੇ ਸ਼ਾਟਸ ਨੂੰ ਸੁਧਾਰਦੇ ਹੋਏ ਦਿਖਾਈ ਦਿੰਦੇ ਹਨ ਜਿਸ ਤੋਂ ਅੰਦਾਜ਼ਾ ਲਗਾਇਆ ਜਾਂਦਾ ਹੈ ਕਿ ਇਹ ਕਲਾਕਾਰ ਆਪਣੇ ਕੰਮ ਵਿੱਚ ਕਿੰਨੇ ਤਜ਼ਰਬੇਕਾਰ ਹਨ। ਇਹ ਕਹਾਣੀ 6 ਮਈ 2022 ਨੂੰ ਦੁਨੀਆਭਰ ਦੇ ਸਿਨੇਮਾਘਰਾਂ ਵਿੱਚ ਦੇਖਣ ਲਈ ਤਿਆਰ ਹੈ।

 

Tags: Pollywood , Entertainment , Actress , Cinema , Punjabi Films , Movie , Divya Dutta , Gippy Grewal , Maa , Babbal Rai

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD