Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਸਕੂਲਾਂ ਅਤੇ ਹਸਪਤਾਲ ਦਾ ਦੌਰਾ

ਮਹਿਤਾ ਦੇ ਸਰਕਾਰੀ ਹਸਪਤਾਲ ਤਾਇਨਾਤ ਕੀਤੀ ਐਬੂਲੈਂਸ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ambedkar Jayanti, Babasaheb Ambedkar, Baba Sahib Ambedkar, Dr. B R Ambedkar

Web Admin

Web Admin

5 Dariya News

ਅੰਮ੍ਰਿਤਸਰ / ਜੰਡਿਆਲਾ ਗੁਰੂ , 23 Apr 2022

Last updated on: Apr 23, 2022, 00:00 IST

ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਅੱਜ ਆਪਣੇ ਹਲਕੇ ਦੇ ਸਰਕਾਰੀ ਸਕੂਲਾਂ ਅਤੇ ਹਸਪਤਾਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਇਨ੍ਹਾਂ ਦੀਆਂ ਇਮਾਰਤਾਂ, ਬੁਨਿਆਦੀ ਢਾਂਚਾ, ਸਟਾਫ ਦੀ ਤਾਇਨਾਤੀ ਅਤੇ ਹੋਰ ਲੋੜਾਂ ਨੂੰ ਵੇਖਿਆ। ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਸਰਕਾਰੀ ਸੀਨੀਅਰ ਸਕੈੰਡਰੀ ਸਕੂਲ ਖੱਬੇ ਰਾਜਪੂਤਾਂ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਹਿਤਾ ਨੰਗਲ, ਸਰਕਾਰੀ ਮਿਡਲ ਸਕੂਲ ਮਹਿਤਾ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਾਨਾਂਵਾਲਾ ਦੇ ਦੌਰੇ ਦੌਰਾਨ ਅਧਿਆਪਕਾਂ ਨੂੰ ਸਕੂਲ ਦੀਆਂ ਲੋੜਾਂ ਬਾਬਤ ਪੁੱਛਿਆ। ਇਸ ਦੌਰਾਨ ਉਨ੍ਹਾਂ ਸਕੂਲ ਵਿੱਚ ਪੜਦੇ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਪਿੰਡਾਂ ਦੇ ਮੋਹਤਬਰਾਂ ਕੋਲੋਂ ਸਰਕਾਰੀ ਸਿੱਖਿਆ ਢਾਂਚੇ ਨੂੰ ਬਿਹਤਰ ਬਨਾਉਣ ਵਾਸਤੇ ਸੁਝਾਅ ਲਏ। ਸ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਸਿਹਤ ਅਤੇ ਸਿੱਖਿਆ ਹੈ, ਜਿਸ ਨੂੰ ਵਿਸ਼ਵ ਦਰਜੇ ਦਾ ਬਨਾਉਣ ਲਈ ਸਾਰੇ ਉਪਰਾਲੇ ਕੀਤੇ ਜਾਣਗੇ।

 ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਾ ਮੰਨਣਾ ਹੈ ਕਿ ਸੂਬੇ ਦਾ ਵਿਕਾਸ ਤਾਂ ਹੀ ਮੰਨਿਆ ਜਾ ਸਕਦਾ ਹੈ, ਜੇਕਰ ਸਾਡੇ ਸਾਰੇ ਨਾਗਰਿਕਾਂ ਨੂੰ ਸਿਹਤ ਅਤੇ ਸਿੱਖਿਆ ਲਈ ਕਿਸੇ ਅੱਗੇ ਤਰਲੇ ਨਾ ਕਰਨੇ ਪੈਣ। ਉਨ੍ਹਾਂ ਕਿਹਾ ਕਿ ਇਸ ਆਸ਼ੇ ਦੀ ਪੂਰਤੀ ਲਈ ਸਰਕਾਰ ਵੱਲੋਂ ਕੋਸ਼ਿਸ਼ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪਹਿਲੀ ਨਜ਼ਰ ਵਿੱਚ ਬਦਲਾਅ ਵੀ ਮਹਿਸੂਸ ਹੋਣ ਲੱਗਾ ਹੈ। ਕਮਿਊਨਿਟੀ ਹੈਲਥ ਕੇਂਦਰ ਮਹਿਤਾ ਦੇ ਦੌਰੇ ਦੌਰਾਨ ਲੋਕਾਂ ਨੇ  ਹਸਪਤਾਲ ਵਿੱਚ ਐਂਬੂਲੈਂਸ ਨਾ ਹੋਣ ਬਾਬਤ ਦਸਿਆ ਤਾਂ ਕੈਬਨਿਟ ਮੰਤਰੀ ਨੇ ਤਰੁੰਤ ਹਸਪਤਾਲ ਵਿੱਚ ਐਂਬੂਲੈਂਸ ਤਾਇਨਾਤ ਕਰਨ ਦੀ ਹਦਾਇਤ ਸਿਵਲ ਸਰਜਨ ਨੂੰ ਕੀਤੀ ਅਤੇ ਨਾਲ ਹੀ ਸਹੂਲਤ ਨੂੰ ਪੱਕੇ ਤੌਰ ਉੱਤੇ ਜਾਰੀ ਰੱਖਣ ਲਈ ਸਿਹਤ ਵਿਭਾਗ ਪੰਜਾਬ ਨੂੰ ਪੱਤਰ ਵੀ ਲਿਖਿਆ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਤੁਹਾਡੀ ਸਿਹਤ ਸਾਡੀ ਪਹਿਲੀ ਜਿੰਮੇਵਾਰੀ ਹੈ ਅਤੇ ਸਰਕਾਰ ਇਸ ਜਿੰਮੇਵਾਰ ਉਤੇ ਪਹਿਰਾ ਦੇਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੁਹਡੀ ਸਰਕਾਰ ਹੈ ਅਤੇ ਤੁਹਾਡੇ ਹਿੱਤਾਂ ਲਈ ਕੰਮ ਕਰਨਾ ਸਾਡੀ ਡਿਊਟੀ ਹੈ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ambedkar Jayanti , Babasaheb Ambedkar , Baba Sahib Ambedkar , Dr. B R Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD