Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡੀ.ਜੀ.ਪੀ. ਪੰਜਾਬ ਵੀ.ਕੇ. ਭਾਵਰਾ ਵੱਲੋਂ ਮੁਹਾਲੀ ਵਿੱਚ ਸੜਕ ਸੁਰੱਖਿਆ ਅਤੇ ਟ੍ਰੈਫਿਕ ਖੋਜ ਕੇਂਦਰ ਦਾ ਉਦਘਾਟਨ

ਆਧੁਨਿਕ ਟ੍ਰੈਫਿਕ ਪ੍ਰਬੰਧਨ ਦੀਆਂ ਭਵਿੱਖੀ ਚੁਣੌਤੀਆਂ ਅਤੇ ਲੋੜਾਂ ਨੂੰ ਪੂਰਾ ਕਰਨ ਲਈ ਆਪਣੀ ਕਿਸਮ ਦਾ ਇਹ ਪਹਿਲਾ ਖੋਜ ਕੇਂਦਰ: ਡੀ.ਜੀ.ਪੀ. ਪੰਜਾਬ ਵੀ.ਕੇ. ਭਾਵਰਾ

VK Bhawra, Director General of Police, DGP, Punjab VK Bhawra, Traffic Research Centre, NRI Affairs Office of Punjab Police, Mohali

Web Admin

Web Admin

5 Dariya News

ਚੰਡੀਗੜ੍ਹ , 26 Apr 2022

Last updated on: Apr 26, 2022, 00:00 IST

ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਦੇ ਭਵਿੱਖੀ ਵਿਗਿਆਨਕ ਸਾਧਨਾਂ ਦੀ ਵਰਤੋਂ ਕਰਦਿਆਂ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਦੇ ਮੰਤਵ ਨਾਲ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਅੱਜ ਮੁਹਾਲੀ ਵਿਖੇ ਪੰਜਾਬ ਪੁਲਿਸ ਦੇ ਐਨ.ਆਰ.ਆਈ. ਮਾਮਲਿਆਂ ਦੇ ਦਫ਼ਤਰ ਵਿੱਚ ਅਤਿ-ਆਧੁਨਿਕ ਪੰਜਾਬ ਸੜਕ ਸੁਰੱਖਿਆ ਅਤੇ ਟ੍ਰੈਫਿਕ ਖੋਜ ਕੇਂਦਰ ਦਾ ਉਦਘਾਟਨ ਕੀਤਾ। ਡੀ.ਜੀ.ਪੀ. ਦੇ ਨਾਲ ਏ.ਡੀ.ਜੀ.ਪੀ. ਟਰੈਫਿਕ ਏ.ਐਸ. ਰਾਏ, ਪੰਜਾਬ ਟਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ਅਤੇ ਐਸ.ਐਸ.ਪੀ. ਮੁਹਾਲੀ ਵਿਵੇਕ ਸ਼ੀਲ ਸੋਨੀ ਵੀ ਮੌਜੂਦ ਸਨ। ਪੰਜਾਬ ਸਰਕਾਰ ਵੱਲੋਂ 2 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਆਪਣੀ ਕਿਸਮ ਦੇ ਪਹਿਲੇ ਅਤਿ-ਅਧੁਨਿਕ ਬਹੁ-ਅਨੁਸ਼ਾਸਨੀ ਟ੍ਰੈਫਿਕ ਖੋਜ ਕੇਂਦਰ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਜੀਓ-ਇਨਫਰਮੈਟਿਕਸ, 3ਡੀ ਮੈਪਿੰਗ, ਡਰੋਨ ਸਰਵੇਖਣ, ਦੁਰਘਟਨਾ ਦੀ ਜਾਂਚ, ਦੁਰਘਟਨਾ ਦਾ ਪੁਨਰ ਨਿਰਮਾਣ, ਸੜਕ ਇੰਜਨੀਅਰਿੰਗ ਅਤੇ ਆਟੋਮੋਟਿਵ ਸੁਰੱਖਿਆ ਸਮੇਤ ਹੋਰ ਕਈ ਸਹੂਲਤਾਂ ਉਪਲੱਬਧ ਹਨ। ਇਸ ਤੋਂ ਇਲਾਵਾ ਇਸ ਕੇਂਦਰ ਵਿੱਚ ਇਨਕਿਊਬੇਸ਼ਨ ਹੱਬ, ਕਾਨਫਰੰਸ ਰੂਮ ਅਤੇ ਲਾਇਬ੍ਰੇਰੀ ਵੀ ਸ਼ਾਮਲ ਹੈ।

ਇਸ ਮੌਕੇ ਡੀ.ਜੀ.ਪੀ. ਨੇ ਪੰਜਾਬ ਦੀ ਸਾਲਾਨਾ ਸੜਕੀ ਆਵਾਜਾਈ ਅਤੇ ਦੁਰਘਟਨਾ ਰਿਪੋਰਟ-2020 ਵੀ ਜਾਰੀ ਕੀਤੀ। ਨਵੇਂ ਸਥਾਪਿਤ ਖੋਜ ਕੇਂਦਰ ਦਾ ਦੌਰਾ ਕਰਦਿਆਂ ਡੀ.ਜੀ.ਪੀ. ਨੇ ਪੰਜ ਵੇਰੀਏਬਲ ਮੈਸੇਜ ਸਾਈਨ ਬੋਰਡਾਂ (ਵੀ.ਐਮ.ਐਸ.) ਦਾ ਵੀ ਉਦਘਾਟਨ ਕੀਤਾ। ਇਹ ਡਿਜੀਟਲ ਸਾਈਨ ਬੋਰਡ ਜੰਮੂ-ਕਸ਼ਮੀਰ, ਹਰਿਆਣਾ, ਹਿਮਾਚਲ ਪ੍ਰਦੇਸ਼, ਯੂ.ਟੀ. ਚੰਡੀਗੜ੍ਹ ਅਤੇ ਰਾਜਸਥਾਨ ਸਮੇਤ ਸਟੇਟ ਬਾਰਡਰ ਐਂਟਰੀ ਪੁਆਇੰਟਾਂ 'ਤੇ ਟਰੈਫਿਕ ਜਾਮ, ਮੌਸਮ ਜਾਂ ਪੰਜਾਬ ਆਉਣ ਵਾਲੇ ਯਾਤਰੀਆਂ ਨੂੰ ਕਿਸੇ ਵੀ ਅਗਾਊਂ ਜਾਂ ਐਮਰਜੈਂਸੀ ਬਾਰੇ ਅਸਲ ਸਮੇਂ ਵਿੱਚ ਜਾਣਕਾਰੀ ਮੁਹੱਈਆ ਕਰਵਾਉਣ ਵਿੱਚ ਸਹਾਈ  ਹੋਣਗੇ। ਡੀ.ਜੀ.ਪੀ. ਨੇ ਕਿਹਾ ਕਿ ਜਲਦ ਹੀ ਸਾਰੇ ਬਾਰਡਰ ਐਂਟਰੀ ਪੁਆਇੰਟਾਂ 'ਤੇ ਅਜਿਹੇ ਹੋਰ ਵੀ.ਐਮ.ਐਸ. ਲਗਾਏ ਜਾਣਗੇ। 

ਡੀ.ਜੀ.ਪੀ. ਵੀ.ਕੇ. ਭਾਵਰਾ ਨੇ ਕਿਹਾ ਕਿ ਟ੍ਰੈਫਿਕ ਪੁਲਿਸ ਦਾ ਭਵਿੱਖ ਤੱਥਾਂ ਦੇ ਗਿਆਨ ਅਤੇ ਵਿਗਿਆਨਕ ਦਖ਼ਲ ਨਾਲ ਬਣਾਇਆ ਜਾਵੇਗਾ ਅਤੇ ਇਹ ਕੇਂਦਰ ਸੂਬੇ ਵਿੱਚ ਆਧੁਨਿਕ ਟ੍ਰੈਫਿਕ ਪ੍ਰਬੰਧਨ ਦੀਆਂ ਭਵਿੱਖੀ ਚੁਣੌਤੀਆਂ ਅਤੇ ਲੋੜਾਂ ਨੂੰ ਪੂਰਾ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਪੰਜਾਬ ਪੁਲਿਸ ਦੇ ਗਜ਼ਟਿਡ ਅਧਿਕਾਰੀਆਂ ਲਈ ਇੱਕ ਉੱਨਤ ਸਿਖਲਾਈ ਕੇਂਦਰ ਅਤੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਅਭਿਲਾਸ਼ੀ ਆਈ.ਆਰ.ਏ.ਡੀ. ਪ੍ਰੋਜੈਕਟ ਦੇ ਲਾਗੂ ਕਰਨ ਲਈ ਨੋਡਲ ਕੇਂਦਰ ਵਜੋਂ ਵੀ ਕੰਮ ਕਰੇਗਾ। ਜ਼ਿਕਰਯੋਗ ਹੈ ਕਿ ਏਕੀਕ੍ਰਿਤ ਸੜਕ ਦੁਰਘਟਨਾ ਡੇਟਾਬੇਸ (ਆਈ.ਆਰ.ਏ.ਡੀ.) ਪ੍ਰੋਜੈਕਟ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (ਐਮ.ਓ.ਆਰ.ਟੀ.ਐਚ.) ਦੀ ਇੱਕ ਪਹਿਲਕਦਮੀ ਹੈ, ਜਿਸਦਾ ਉਦੇਸ਼ ਦੁਰਘਟਨਾ ਡੇਟਾਬੇਸ ਤਿਆਰ ਕਰਕੇ ਦੇਸ਼ ਵਿੱਚ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣਾ ਹੈ।

ਏ.ਡੀ.ਜੀ.ਪੀ. ਏ.ਐੱਸ. ਰਾਏ ਨੇ ਕਿਹਾ ਕਿ ਜਿਸ ਤਰੀਕੇ ਨਾਲ ਭਵਿੱਖੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਾਡੀ ਵਾਹਨ ਤਕਨਾਲੋਜੀ ਅਤੇ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਸਾਡੀਆਂ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਖੁਦ ਟ੍ਰੈਫਿਕ ਨਿਯੰਤਰਣ ਜਾਂ ਨਿਯਮ ਦੇ ਅਨੁਭਵ-ਅਧਾਰਤ ਢੰਗ ਤੋਂ ਅਸਲ ਸਮੇਂ ਦੀ ਜਾਣਕਾਰੀ ਦੇ ਆਧਾਰ 'ਤੇ ਟ੍ਰੈਫਿਕ ਪ੍ਰਬੰਧਨ ਦੇ ਆਧੁਨਿਕ ਤਰੀਕਿਆਂ ਤੱਕ ਅੱਪਗਰੇਡ ਕਰਨ ਦੀ ਲੋੜ ਹੈ। ਉਹਨਾਂ ਅੱਗੇ ਕਿਹਾ ਕਿ ਇਹ ਕੇਂਦਰ ਨੂੰ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਇੱਕ ਕੜੀ ਵਜੋਂ ਕੰਮ ਕਰੇਗਾ।ਅੰਕੜਿਆਂ ਅਨੁਸਾਰ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਰੋਜ਼ਾਨਾ 11-12 ਕੀਮਤੀ ਜਾਨਾਂ ਜਾ ਰਹੀਆਂ ਹਨ। ਸਾਲ 2020 ਵਿੱਚ, ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ‘ਚ 2019 ਦੇ ਮੁਕਾਬਲੇ 14 ਫ਼ੀਸਦ ਦੀ ਕਮੀ ਦਰਜ ਕੀਤੀ ਗਈ ਹੈ। 

ਸਮੱਸਿਆਵਾਂ ਦੇ ਹੱਲ ਲਈ ਸੜਕ ਸੁਰੱਖਿਆ ਮਾਹਿਰਾਂ ਦੇ ਸਹਿਯੋਗ ਨਾਲ ਬਲੈਕ ਸਪਾਟ ਦੀ ਪਛਾਣ ਅਤੇ ਸੁਧਾਰ ਪ੍ਰੋਗਰਾਮ, ਸੁਰੱਖਿਅਤ ਪੰਜਾਬ ਪ੍ਰੋਗਰਾਮ, ਵਿਜ਼ਨ ਜ਼ੀਰੋ ਪ੍ਰੋਗਰਾਮ ਵਰਗੇ ਉਪਰਾਲਿਆਂ ਨਾਲ ਸੜਕ ਹਾਦਸਿਆਂ ਅਤੇ ਮੌਤਾਂ ਵਿੱਚ ਕਮੀ ਦੇ ਮਾਮਲੇ ਸਬੰਧੀ ਮਹੱਤਵਪੂਰਨ ਨਤੀਜੇ ਹਾਸਲ ਕੀਤੇ ਹਨ।  ਡਾ. ਅਸੀਜਾ ਨੇ ਕਿਹਾ ਕਿ ਇਹ ਦੇਸ਼ ਵਿੱਚ ਆਪਣੀ ਕਿਸਮ ਦਾ ਪਹਿਲਾ ਖੋਜ ਕੇਂਦਰ ਹੈ ਜਿਸ ਨੂੰ ਡੇਟਾ ਟੂ ਡਿਸੀਜ਼ਨ (ਡੀ2ਡੀ) ਪਹੁੰਚ 'ਤੇ ਸੰਕਲਪਿਤ ਕੀਤਾ ਗਿਆ ਹੈ ਅਤੇ ਬਿਹਤਰ ਸੂਬਾਈ ਖੋਜ ਭਵਿੱਖੀ ਲਾਗੂ ਕਰਨ ਦੀਆਂ ਰਣਨੀਤੀਆਂ ਨੂੰ ਆਕਾਰ ਦੇਵੇਗੀ ਅਤੇ ਸੜਕ ਹਾਦਸੇ ਅਤੇ ਇਹਨਾਂ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਵਿੱਚ ਮਦਦਗਾਰ ਹੋਵੇਗੀ।

 

Tags: VK Bhawra , Director General of Police , DGP , Punjab VK Bhawra , Traffic Research Centre , NRI Affairs Office of Punjab Police , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD