Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਵਿਧਾਇਕ ਰਮਨ ਅਰੋੜਾ ਵੱਲੋਂ ਸਟੈਂਪ ਡਿਊਟੀ ਘੱਟ ਭਰੇ ਜਾਣ ਦੇ ਮਾਮਲੇ ਦਾ ਖੁਲਾਸਾ, ਡਿਪਟੀ ਕਮਿਸ਼ਨਰ ਨੇ ਰਿਕਵਰੀ ਦੇ ਦਿੱਤੇ ਹੁਕਮ

ਕਮਰਸ਼ੀਅਲ ਬਿਲਡਿੰਗ ਨੂੰ ਰਿਹਾਇਸ਼ੀ ਦੱਸ ਕੇ ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਈ ਗਈ : ਰਮਨ ਅਰੋੜਾ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab, Jalandhar

Web Admin

Web Admin

5 Dariya News

ਜਲੰਧਰ , 21 Apr 2022

Last updated on: Apr 21, 2022, 00:00 IST

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਸਿਵਲ ਲਾਈਨ ਜਲੰਧਰ ਵਿਖੇ ਸਥਿਤ ਇੱਕ ਕਮਰਸ਼ੀਅਲ ਬਿਲਡਿੰਗ ਦੀ ਸੇਲ ਡੀਡ ਵਿੱਚ ਸਟੈਂਪ ਡਿਊਟੀ ਦੀ ਰਿਕਵਰੀ ਦੇ ਹੁਕਮ ਦਿੱਤੇ ਗਏ ਹਨ । ਇਹ ਹੁਕਮ ਉਨ੍ਹਾਂ ਵੱਲੋਂ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨਾਲ ਮੀਟਿੰਗ ਦੌਰਾਨ ਉਨ੍ਹਾਂ (ਵਿਧਾਇਕ) ਵੱਲੋਂ ਸਟੈਂਪ ਡਿਊਟੀ ਘੱਟ ਭਰੇ ਜਾਣ ਦੇ ਮਾਮਲੇ ਦਾ ਖੁਲਾਸਾ ਕੀਤੇ ਜਾਣ ਉਪਰੰਤ ਦਿੱਤੇ ਗਏ। ਵਿਧਾਇਕ ਤੋਂ ਮਿਲੀ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬ ਰਜਿਸਟਰਾਰ-1 ਮਨਿੰਦਰ ਸਿੰਘ ਸਿੱਧੂ ਨੂੰ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਕਿਹਾ, ਜਿਸ ਤੋਂ ਬਾਅਦ ਸਬ ਰਜਿਸਟਰਾਰ ਨੇ ਭਾਰਤੀ ਸਟੈਂਪ ਐਕਟ ਦੀ ਧਾਰਾ 47ਏ ਤਹਿਤ ਮਾਮਲੇ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਅਦਾਲਤ ਨੂੰ ਭੇਜ ਦਿੱਤਾ ਹੈ। ਵਿਧਾਇਕ ਰਮਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਪਾਰਕ ਜਾਇਦਾਦ (ਓਲਡ ਫਰੈਂਡਜ਼ ਥੀਏਟਰ ਕੰਪਲੈਕਸ) ਦੀ ਸੇਲ ਡੀਡ 19 ਜਨਵਰੀ, 2022 ਨੂੰ ਕੀਤੀ ਗਈ ਸੀ । 

ਉਨ੍ਹਾਂ ਅੱਗੇ ਦੱਸਿਆ ਕਿ ਸੇਲ ਡੀਡ 44 ਮਰਲੇ ਦੀ ਵਪਾਰਕ ਜਾਇਦਾਦ ਨੂੰ ਰਿਹਾਇਸ਼ੀ ਦਿਖਾ ਕੇ ਕੀਤੀ ਗਈ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਮਾਲੀਏ ਦਾ ਨੁਕਸਾਨ ਹੋਇਆ ਹੈ ਕਿਉਂਕਿ ਵਪਾਰਕ ਜਾਂ ਰਿਹਾਇਸ਼ੀ ਕੁਲੈਕਟਰ ਦਰਾਂ ਇਥੇ ਵੱਖਰੀਆਂ ਹਨ। ਵਿਧਾਇਕ ਨੇ ਕਿਹਾ ਕਿ ਕਮਰਸ਼ੀਅਲ ਕੁਲੈਕਟਰ ਰੇਟਾਂ ਅਨੁਸਾਰ ਦਸਤਾਵੇਜ਼ 7.5 ਲੱਖ ਪ੍ਰਤੀ ਮਰਲੇ ਦੇ ਹਿਸਾਬ ਨਾਲ ਰਜਿਸਟਰ ਕੀਤੇ ਜਾਣੇ ਸਨ, ਜਦਕਿ ਰਿਹਾਇਸ਼ੀ ਦਰਾਂ ਭਾਵ 5 ਲੱਖ ਪ੍ਰਤੀ ਮਰਲਾ 'ਤੇ ਰਜਿਸਟਰ ਹੋਣ ਨਾਲ 8 ਲੱਖ ਦੇ ਕਰੀਬ ਸਟੈਂਪ ਡਿਊਟੀ ਘੱਟ ਭਰੀ ਗਈ ਹੈ। ਰਮਨ ਅਰੋੜਾ ਨੇ ਇਸ ਮਾਮਲੇ ਨੂੰ ਧਿਆਨ ਵਿੱਚ ਲਿਆਉਣ ਲਈ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ, ਜਿਸ ’ਤੇ ਡਿਪਟੀ ਕਮਿਸ਼ਨਰ ਨੇ ਤੁਰੰਤ ਕਾਰਵਾਈ ਕਰਦਿਆਂ ਸਬ ਰਜਿਸਟਰਾਰ-1 ਨੂੰ ਭਾਰਤੀ ਸਟੈਂਪ ਐਕਟ ਤਹਿਤ ਤੁਰੰਤ ਬਣਦੀ ਕਾਰਵਾਈ ਕਰਨ ਲਈ ਕਿਹਾ।ਸਬ-ਰਜਿਸਟਰਾਰ-1 ਮਨਿੰਦਰ ਸਿੰਘ ਸਿੱਧੂ ਨੇ ਅੱਗੇ ਦੱਸਿਆ ਕਿ ਭਾਰਤੀ ਸਟੈਂਪ ਐਕਟ ਦੀ ਧਾਰਾ 47ਏ ਤਹਿਤ ਬਣਦੀ ਅਗਲੇਰੀ ਕਾਰਵਾਈ ਤੇ ਸਟੈਂਪ ਡਿਊਟੀ ਦੀ ਵਸੂਲੀ ਲਈ ਇਹ ਮਾਮਲਾ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਅਦਾਲਤ ਨੂੰ ਭੇਜ ਦਿੱਤਾ ਗਿਆ ਹੈ ਅਤੇ ਐਕਟ ਦੇ ਅਨੁਸਾਰ ਘੱਟ ਭਰੀ ਗਈ ਰਕਮ ਖਰੀਦਦਾਰ ਤੋਂ ਵਸੂਲ ਕੀਤੀ ਜਾਵੇਗੀ।

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD