Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਮਦਨ ਲਾਲ ਬੱਗਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਵੱਖ-ਵੱਖ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਮੀਟਿੰਗ

ਲੁਧਿਆਣਾ ਸ਼ਹਿਰ ਦੀਆਂ ਸੜਕਾਂ ਅਤੇ ਪਾਰਕਾਂ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ ਅਤੇ ਡਿਵੈਲਪਮੈਟ ਦੇ ਕੰਮਾਂ ਨੂੰ ਜੰਗੀ ਪੱਧਰ 'ਤੇ ਕੀਤਾ ਜਾਵੇਗਾ

Madan Lal Bagga, Ludhina, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 21 Apr 2022

Last updated on: Apr 21, 2022, 00:00 IST

ਆਮ ਆਦਮੀ ਪਾਰਟੀ ਦੇ ਹਲਕਾ ਉੱਤਰੀ ਦੇ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਨੇ ਲੁਧਿਆਣਾ ਦੇ ਮਾਤਾ ਰਾਣੀ ਚੌਕ ਸਥਿਤ ਨਗਰ ਨਿਗਮ ਜੋਨ-ਏ ਦੇ ਦਫ਼ਤਰ ਵਿਖੇ ਅਧਿਕਾਰੀਆਂ/ਕਰਮਚਾਰੀਆਂ ਨਾਲ ਹਲਕਾ ਉੱਤਰੀ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।ਇਸ ਮੌਕੇ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਨੇ ਮੀਟਿੰਗ ਦੌਰਾਨ ਕਿਹਾ ਜਿਹੜੇ ਸ਼ਹਿਰ ਦੇ ਡਿਵੈਲਪਮੈਂਟ ਦੇ ਕੰਮ ਰੁਕੇ ਹੋਏ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇ ਉਨ੍ਹਾਂ ਕਿਹਾ ਕਿ ਲੋਕਾਂ ਨੇ ਬਹੁਤ ਵੱਡੀ ਪੱਧਰ 'ਤੇ ਉਨ੍ਹਾਂ ਨੂੰ ਜਿੱਤਾ ਕੇ ਅੱਗੇ ਲਿਆਂਦਾ ਹੈ ਅਤੇ ਲੋਕਾਂ ਨੂੰ ਸ਼ਹਿਰ ਦੇ ਕੰਮਾਂ ਲਈ ਆਸ ਹੈ ਕਿ ਉਨ੍ਹਾਂ ਦੀ ਸਰਕਾਰ ਸਾਰੇ ਕੰਮ ਜੰਗੀ ਪੱਧਰ 'ਤੇ ਚਲਾਉਣਗੇ। 

ਉਨ੍ਹਾਂ ਕਿਹਾ ਕਿ ਜਿਹੜੇ ਐਸਟੀਮੈਟ ਪਾਸ ਹੋ ਚੁੱਕੇ ਹਨ ਉਨ੍ਹਾਂ ਨੂੰ ਚਾਲੂ ਕਰਵਾਇਆ ਜਾਵੇ ਅਤੇ ਜਿਹੜੇ ਕੰਮ ਰਹਿੰਦੇ ਹਨ ਉਨ੍ਹਾਂ ਦੇ ਅਸਿਟੀਮੇਟ ਤਿਆਰ ਕੀਤੇ ਜਾਣ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀਆਂ ਮੁੱਖ ਪਾਰਕਾਂ ਦੇ ਸੁੰਦਰੀਕਰਨ ਲਈ ਅਤੇ ਸ਼ਹਿਰ ਦੀ ਸਾਫ਼-ਸਫਾਈ ਲਈ ਐਸਟੀਮੇਟ ਬਣਾ ਕੇ ਦਿੱਤਾ ਜਾਵੇ ਅਤੇ ਹੋਰ ਰਹਿੰਦੀਆਂ ਪਾਰਕਾਂ ਨੂੰ ਪ੍ਰਫੁੱਲਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਦੀਆਂ ਸੜਕਾਂ ਅਤੇ ਪਾਰਕਾਂ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ ਅਤੇ ਡਿਵੈਲਪਮੈਟ ਦੇ ਕੰਮਾਂ ਨੂੰ ਜੰਗੀ ਪੱਧਰ 'ਤੇ ਕੀਤਾ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਬੁੱਢੇ ਨਾਲ਼ੇ ਦੇ ਨਾਲ ਨਾਲ ਸਾਫ਼ ਸਫਾਈ ਅਤੇ ਬੁੱਢੇ ਨਾਲ਼ੇ ਦੀ ਹਫਤੇ ਵਿੱਚ ਇੱਕ ਵਾਰ ਸਫ਼ਾਈ ਜ਼ਰੂਰ ਕਾਰਵਾਈ ਜਾਵੇ। ਉਹਨਾਂ ਕਿਹਾ ਕਿ ਬੁੱਢੇ ਨਾਲ਼ੇ ਦੇ ਨਾਲ ਲੱਗੇ ਬੂਟਿਆਂ ਦੇ ਨਾਲ ਜਾਲੀ ਵੀ ਲਗਾਈ ਜਾਵੇ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਕੋਈ ਵੀ ਕਰਮਚਾਰੀ ਪਰਦੇ ਦੇ ਪਿਛੇ ਰਹਿ ਕੇ ਕੰਮ ਨਾ ਕਰੇ ਸਗੋਂ ਅੱਗੇ ਹੋ ਕੇ ਕੰਮ ਕਰੇ ਅਤੇ ਜਿਹੜਾ ਵੀ ਕਰਮਚਾਰੀ ਕੰਮ ਕਰ ਰਿਹਾ ਹੈ ਉਸ ਦਾ ਸਭ ਨੂੰ ਪਤਾ ਹੋਵੇ।ਉਨ੍ਹਾਂ ਕਿਹਾ ਕਿ ਜੌ ਵੀ ਨਗਰ ਨਿਗਮ ਕੋਲ ਬਹੁਤ ਮਸ਼ੀਨਰੀ ਹੈ ਉਨ੍ਹਾਂ ਕਿਹਾ ਕਿ ਜਿਹੜੀ ਮਸ਼ੀਨਰੀ ਖਰਾਬ ਜਾਂ ਮੁਰੰਮਤ ਹੋਣ ਵਾਲੀ ਹੈ ਉਸ ਨੂੰ ਠੀਕ ਕਰਵਾਇਆ ਜਾਵੇ ਅਤੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।ਉਹਨਾਂ ਕਿਹਾ ਕਿ ਨਗਰ ਨਿਗਮ ਦਾ ਉਨ੍ਹਾਂ ਦੇ ਹਲਕੇ ਵਿੱਚ ਕੋਈ ਵੀ ਕੰਮ ਹੋਵੇ ਉਸ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇ।ਉਹਨਾ ਕਿਹਾ ਕਿ ਸਾਰੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਹਰ ਛੋਟੇ ਮੋਟੇ ਕੰਮ ਲਈ ਨਗਰ ਨਿਗਮ ਦੇ ਕਰਮਚਾਰੀ ਆਪ ਕੰਮ ਲਈ ਤਤਪਰ ਹੋਣ ਜਿਸ ਲਈ ਓਹਨਾ ਨੂੰ ਵਾਰ-ਵਾਰ ਨਾ ਕਹਿਣਾ ਪਵੇ।ਉਨ੍ਹਾਂ ਕਿਹਾ ਕਿ ਅੱਗੇ ਬਰਸਾਤੀ ਮੌਸਮ ਨੂੰ ਦੇਖਦੇ ਹੋਏ ਜਿੱਥੇ ਕਿਤੇ ਵੀ ਸੜਕਾਂ ਦਾ ਕੰਮ ਕਰਨ ਵਾਲਾ ਹੈ ਜਾਂ ਹੋਰ ਕੰਮ ਹੈ ਉਸ ਨੂੰ ਬਾਰਿਸ਼ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰ ਲਿਆ ਜਾਵੇ।

 

Tags: Madan Lal Bagga , Ludhina , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD