Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸਰਹੱਦੀ ਰਾਜ ਵਜੋਂ ਪੰਜਾਬ ਦੀ ਸੁਰੱਖਿਆ ਅਤੇ ਸ਼ਾਂਤੀ ਲਈ ਡਰੋਨ ਵਰਗੀਆਂ ਉਭਰਦੀਆਂ ਤਕਨੀਕਾਂ ਜ਼ਰੂਰੀ: ਭਗਵੰਤ ਮਾਨ

ਮੁੱਖ ਮੰਤਰੀ ਪੰਜਾਬ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸੂਬੇ ਦੇ ਪਹਿਲੇ ਡੀ.ਜੀ.ਸੀ.ਏ ਮਨਜ਼ੂਰਸ਼ੁਦਾ ਡਰੋਨ ਸਿਖਲਾਈ ਕੇਂਦਰ ਦਾ ਉਦਘਾਟਨ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Amit Talwar, Vivek Sheel Soni, Gurpreet Singh Bhullar, Chandigarh University, Gharuan, Chandigarh University Gharuan, Chandigarh Group Of Colleges, Satnam Singh Sandhu, CGC Gharuan

Web Admin

Web Admin

5 Dariya News

ਘੜੂੰਆਂ , 23 Apr 2022

Last updated on: Apr 23, 2022, 00:00 IST

ਪੰਜਾਬ ਵਰਗੇ ਨਾਜ਼ੁਕ ਸਰਹੱਦੀ ਸੂਬੇ ਦੀ ਸੁਰੱਖਿਆ ਅਤੇ ਸ਼ਾਂਤੀ ਲਈ ਡਰੋਨ ਵਗਰੀਆਂ ਉਭਰਦੀਆਂ ਤਕਨੀਕਾਂ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਸਮੇਂ ਰਹਿੰਦਿਆਂ ਦੇਸ਼ ਦਾ ਮਹੌਲ ਖਰਾਬ ਕਰਨ ਵਾਲੇ ਸ਼ਰਾਰਤੀ ਤੱਤਾਂ 'ਤੇ ਕਾਬੂ ਪਾਇਆ ਜਾ ਸਕੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਕੀਤਾ ਗਿਆ। ਅੱਜ ਉਹ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਪੰਜਾਬ ਦੇ ਪਹਿਲੇ ਡੀ.ਜੀ.ਸੀ.ਏ ਪ੍ਰਵਾਨਿਤ ਡਰੋਨ ਸਿਖਲਾਈ ਹੱਬ ਦਾ ਉਦਘਾਟਨ ਕਰਨ ਪਹੁੰਚੇ ਸਨ। ਉਨ੍ਹਾਂ ਵੱਲੋਂ 'ਵਰਸਿਟੀ ਕੈਂਪਸ 'ਚ ਸਥਿਤ ਕਲਪਨਾ ਚਾਵਲਾ ਸੈਂਟਰ ਫਾਰ ਰਿਸਰਚ ਇਨ ਸਪੇਸ ਸਾਇੰਸ ਐਂਡ ਟੈਕਨਾਲੋਜੀ ਵਿਖੇ ਮਨੁੱਖ ਰਹਿਤ ਏਰੀਅਲ ਵਾਹਨ ਕੇਂਦਰ ਦਾ ਉਦਘਾਟਨ ਕਰਨ ਦੇ ਨਾਲ-ਨਾਲ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ ਵੱਲੋਂ ਮਨਜ਼ੂਰਸ਼ੁਦਾ ਡਰੋਨ ਫਲਾਇੰਗ ਸਾਈਟ ਦਾ ਦੌਰਾ ਵੀ ਕੀਤਾ ਗਿਆ।ਇਸ ਦੌਰਾਨ ਮੁੱਖ ਮੰਤਰੀ ਵੱਲੋਂ ਡਰੋਨ ਫਲਾਇੰਗ ਸਾਈਟ 'ਤੇ ਵੱਖ-ਵੱਖ ਡਰੋਨਾਂ ਦੀ ਲਾਈਵ ਉਡਾਣ ਦਾ ਜਾਇਜ਼ਾ ਵੀ ਲਿਆ ਗਿਆ, ਜਿਸ ਦੌਰਾਨ 'ਵਰਸਿਟੀ ਦੇ ਵਿਦਿਆਰਥੀਆਂ ਨੇ ਟ੍ਰੇਨਿੰਗ ਡਰੋਨ (3 ਫੁੱਟ), ਖੇਤੀਬਾੜੀ ਡਰੋਨ ਡੈਮੋ (16 ਲੀਟਰ ਦੇ ਪੇਲੋਡ ਨਾਲ), 150 ਕਿਲੋਮੀਟਰ ਪ੍ਰਤੀ ਘੰਟੇ ਤੱਕ ਪਹੁੰਚ ਬਣਾਉਣ ਵਾਲਾ ਫਾਸਟ ਡਰੋਨ ਅਤੇ ਨਿਗਰਾਨੀ (ਸਰਵੀਲੈਂਸ) ਡਰੋਨਾਂ ਦੀ ਉਡਾਣ ਦਾ ਅਨੁਭਵ ਹਾਸਲ ਕੀਤਾ।

ਇਸ ਮੌਕੇ ਹਲਕਾ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ, ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਅਤੇ ਸੀ.ਜੀ.ਸੀ ਕਾਲਜ ਦੇ ਪ੍ਰੈਜੀਡੈਂਟ ਡਾ. ਰਛਪਾਲ ਸਿੰਘ ਧਾਲੀਵਾਲ ਸਮੇਤ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਮੌਜੂਦ ਸਨ।ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਤਿ-ਆਧੁਨਿਕ ਤਕਨਾਲੋਜੀ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ।ਉਨ੍ਹਾਂ ਕਿਹਾ ਕਿ ਸਾਡੀ ਸਰਹੱਦਾਂ 'ਤੇ ਨਸੇ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਸਾਡੀਆਂ ਸੁਰੱਖਿਆ ਏਜੰਸੀਆਂ ਨੂੰ ਡਰੋਨ ਵਰਗੀਆਂ ਤਕਨੀਕਾਂ ਨੂੰ ਅਪਣਾਉਣਾ ਪਵੇਗਾ। ਵਿਗਿਆਨ ਦੀ ਸਫ਼ਲਤਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਜੋਕੇ ਦੌਰ 'ਚ ਵਿਗਿਆਨ ਨੇ ਆਪਣੀਆਂ ਕਮੀਆਂ ਨੂੰ ਜਾਣਦਿਆਂ ਆਪਣੇ ਆਪ ਨੂੰ ਮੌਜੂਦਾ ਹਾਲਾਤਾਂ ਅਨੁਸਾਰ ਢਾਲਿਆ ਹੈ।ਉਨ੍ਹਾਂ ਕਿਹਾ ਕਿ ਅਜੋਕੇ ਯੁੱਗ 'ਚ ਤਕਨਾਲੋਜੀ ਨੇ ਸਮੁੱਚੇ ਵਿਸ਼ਵ ਨੂੰ ਇੱਕ ਛੋਟੇ ਜਿਹੇ ਪਿੰਡ ਦਾ ਰੂਪ ਦੇ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਸਟਮ ਨੂੰ ਯੋਜਨਾਬੱਧ ਤਰੀਕੇ ਨਾਲ ਸਹੀ ਕਰਕੇ ਸੂਬੇ 'ਚ ਨਵੀਂਆਂ ਬਹੁਕੌਮੀ ਕੰਪਨੀਆਂ ਲਿਆਕੇ ਸੂਬੇ 'ਚ ਰੋਜ਼ਗਾਰ ਦਾ ਨਵਾਂ ਮਹੌਲ ਸਿਰਜਿਆ ਜਾਵੇਗਾ, ਤਾਂ ਜੋ ਸੂਬੇ ਦੀ ਨੌਜਵਾਨੀ ਨੂੰ ਗ਼ਲਤ ਦਿਸ਼ਾ ਵੱਲ ਜਾਣ ਤੋਂ ਬਚਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਯੋਗਤਾ ਮੁਤਾਬਕ ਜੇਕਰ ਸਾਡੀ ਨੌਜਵਾਨੀ ਨੂੰ ਰੋਜ਼ਗਾਰ ਮਿਲੇ ਤਾਂ ਕੋਈ ਵਿਅਕਤੀ ਪੰਜਾਬ ਦੀ ਪਵਿੱਤਰ ਧਰਤੀ ਨੂੰ ਛੱਡ ਕੇ ਵਿਦੇਸ਼ਾਂ ਵੱਲ ਰੁਖ ਨਹੀਂ ਕਰੇਗਾ।

ਉਨ੍ਹਾਂ ਕਿਹਾ ਕਿ ਭਾਰਤ ਸੰਸਾਰ ਵਿਚੋਂ ਸੱਭ ਤੋਂ ਵੱਧ ਯੁਵਾ ਸ਼ਕਤੀ ਵਾਲਾ ਦੇਸ਼ ਹੈ ਬਸ ਐਥੋਂ ਦੀ ਨੌਜਵਾਨੀ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੀ ਲੋੜ ਹੈ।ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਅਧਿਆਪਕ ਬਤੌਰ 'ਰਨਵੇਅ' ਵਿਦਿਆਰਥੀਆਂ ਨੂੰ ਆਸਮਾਨ ਛੋਹਣ ਦਾ ਮੌਕਾ ਦਿੰਦੇ ਹਨ ਪਰ ਇਹ ਵਿਦਿਆਰਥੀਆਂ 'ਤੇ ਨਿਰਭਰ ਕਰਦਾ ਹੈ ਕਿ ਉਨ੍ਹਾਂ ਨੇ ਕਿਸ ਗਤੀ ਨਾਲ ਮੰਜ਼ਿਲ ਵੱਲ ਵਧਣਾ ਹੈ।ਤੇਜ਼ ਰਫ਼ਤਾਰ ਵਾਲੀ ਜ਼ਿੰਦਗੀ 'ਚ ਆਪਣੀ ਸਖ਼ਸ਼ੀਅਤ ਨੂੰ ਉਚਾ ਚੁੱਕਣ ਲਈ ਮਿਹਨਤ ਅਤੇ ਹੌਸਲਾ ਸੱਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਦੇ ਹਾਰ ਨਾ ਮੰਨਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਗੂਗਲ ਵਰਗੀ ਨਾਮੀ ਕੰਪਨੀ ਦੀ ਸ਼ੁਰੂਆਤ ਇੱਕ ਛੋਟੇ ਜਿਹੇ 'ਗੈਰਾਜ਼' ਵਿਚੋਂ ਹੋਈ ਸੀ। ਉਨ੍ਹਾਂ ਕਿਹਾ ਕਿ ਚੋਟੀ 'ਤੇ ਪਹੁੰਚਣਾ ਥੋੜਾ ਆਸਾਨ ਹੈ ਪਰ ਚੋਟੀ 'ਤੇ ਕਾਇਮ ਰਹਿਣਾ ਬੜਾ ਚਣੌਤੀਪੂਰਨ ਹੈ, ਇਸ ਲਈ ਆਪਣੀ ਸਖ਼ਤ ਮਿਹਨਤ ਜਾਰੀ ਰੱਖੋ।ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਨੇ ਸਾਡੀ ਜ਼ੁੰਮੇਵਾਰੀ ਵਧਾਈ ਹੈ ਜਿਸ ਦੇ ਚਲਦੇ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਪੰਜਾਬ ਬਣਾਉਣਾ ਸਾਡਾ ਮੁੱਖ ਉਦੇਸ਼ ਹੈ।ਜ਼ਿਕਰਯੋਗ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਥਾਪਿਤ ਕੀਤਾ ਡਰੋਨ ਸਿਖਲਾਈ ਹੱਬ ਸੂਬੇ ਦਾ ਪਹਿਲਾ ਕੇਂਦਰ ਹੋਵੇਗਾ, ਜੋ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀ.ਜੀ.ਸੀ.ਏ) ਵੱਲੋਂ ਮਨਜ਼ੂਰਸ਼ੁਦਾ ਹੋਵੇਗਾ।

ਇਸ ਤੋਂ ਇਲਾਵਾ ਸੈਂਟਰ ਆਫ਼ ਐਕਸੀਲੈਂਸ ਫਾਰ ਯੂ.ਏ.ਵੀ ਡਰੋਨ ਡੀ.ਜੀ.ਸੀ.ਏ ਵੱਲੋਂ ਪ੍ਰਵਾਨਿਤ ਡਰੋਨ ਪਾਇਲਟਿੰਗ ਕੋਰਸ ਪ੍ਰਦਾਨ ਕਰਨ ਲਈ ਇੱਕ ਸਿਖਲਾਈ ਕੇਂਦਰ ਵਜੋਂ ਸੇਵਾਵਾਂ ਨਿਭਾਏਗਾ, ਜਿੱਥੇ ਸਿਖਿਆਰਥੀਆਂ ਨੂੰ ਹਾਈਡ੍ਰੋਜਨ ਪਾਵਰਡ ਡਰੋਨ, ਸਰਵੀਲੈਂਸ ਡਰੋਨ, ਐਂਟੀ ਡਰੋਨ ਟੈਕਨਾਲੋਜੀ, ਖੇਤੀਬਾੜੀ ਸੰਬੰਧਿਤ ਡਰੋਨ, ਆਫ਼ਤ ਪ੍ਰਬੰਧਨ, ਸੈਟੇਲਾਈਟ ਟੈਸਟਿੰਗ, ਸਰਵੇਖਣ ਅਤੇ ਹੈਵੀ ਪੇਲੋਡ ਡਰੋਨ ਆਦਿ ਸਬੰਧੀ ਖੋਜ ਕਾਰਜ ਆਰੰਭੇ ਜਾਣਗੇ। ਇਹ ਹੱਬ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਗਿਆ ਅਤੇ ਇਹ ਅਤਿ-ਆਧੁਨਿਕ ਸਿਖਲਾਈ ਕੇਂਦਰ 3 ਮਹੀਨਿਆਂ ਤੱਕ ਦੇ ਡੀਜੀਸੀਏ ਪ੍ਰਮਾਣਿਤ ਸਿਖਲਾਈ ਕੋਰਸਾਂ ਦੀ ਪੇਸ਼ਕਸ਼ ਕਰੇਗਾ, ਜੋ ਡਰੋਨ ਪਾਇਲਟ ਸਰਟੀਫਿਕੇਟ ਪ੍ਰਾਪਤ ਕਰਨ ਲਈ ਲਾਜ਼ਮੀ ਹਨ।ਇਹ ਕੇਂਦਰ ਡਰੋਨ ਵਰਕਸ਼ਾਪਾਂ, ਚੋਣਵੇਂ, ਡਰੋਨ ਬਿਲਡਿੰਗ ਸਿਖਲਾਈ ਅਤੇ ਕਈ ਹੋਰ ਵਿਸ਼ੇਸ਼ ਕੋਰਸਾਂ ਜਿਵੇਂ ਕਿ ਸਰਵੇਖਣ ਅਤੇ ਮੈਪਿੰਗ, ਨਿਰੀਖਣ, ਖੇਤੀਬਾੜੀ ਆਦਿ ਦੀ ਸਹੂਲਤ ਪ੍ਰਦਾਨ ਕਰੇਗਾ।ਇਸ ਮੌਕੇ ਗੱਲਬਾਤ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿ 'ਵਰਸਿਟੀ ਵੱਲੋਂ ਉਭਰਦੀਆਂ ਤਕਨਾਲੋਜੀਆਂ ਨੂੰ ਅਪਣਾਇਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਭਵਿੱਖਮੁਖੀ ਸਿੱਖਿਆ ਮੁਹੱਈਆ ਕਰਵਾਕੇ ਰੋਜ਼ਗਾਰ ਦੇ ਕਾਬਲ ਬਣਾਇਆ ਜਾ ਸਕੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Amit Talwar , Vivek Sheel Soni , Gurpreet Singh Bhullar , Chandigarh University , Gharuan , Chandigarh University Gharuan , Chandigarh Group Of Colleges , Satnam Singh Sandhu , CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD