Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਮ.ਐਲ.ਏ. ਪਠਾਣਮਾਜਰਾ ਤੇ ਡਿਪਟੀ ਕਮਿਸ਼ਨਰ ਵੱਲੋਂ ਟਾਂਗਰੀ ਨਦੀ ਦੇ ਹੜ ਤੋਂ ਪ੍ਰਭਾਵਤ ਹੋਣ ਵਾਲੇ ਇਲਾਕਿਆਂ ਦਾ ਦੌਰਾ

ਜਲ ਨਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਸਮੱਸਿਆ ਦੇ ਨਿਪਟਾਰੇ ਲਈ ਯੋਜਨਾਬੰਦੀ ਦੀ ਹਦਾਇਤ

Harmeet Singh Pathanmajra, Sanour, AAP, Aam Aadmi Party, Aam Aadmi Party Punjab, AAP Punjab, Sakshi Sahni

Web Admin

Web Admin

5 Dariya News

ਦੂਧਨਸਾਧਾਂ, ਪਟਿਆਲਾ , 23 Apr 2022

Last updated on: Apr 23, 2022, 00:00 IST

ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਨਾਲ ਅੱਜ ਬਰਸਾਤਾਂ ਦੌਰਾਨ ਟਾਂਗਰੀ ਨਦੀ ਦੇ ਪਾਣੀ ਤੋਂ ਪ੍ਰਭਾਵਤ ਹੋਣ ਵਾਲੇ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਹਰੀਗੜ੍ਹ ਤੇ ਰੋਹੜ ਆਦਿ ਵਿਖੇ ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ, ਦੂਧਨਸਾਧਾਂ ਦੇ ਐਸ.ਡੀ.ਐਮ. ਅੰਕੁਰਜੀਤ ਸਿੰਘ ਤੇ ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ. ਰਮਨਦੀਪ ਸਿੰਘ ਬੈਂਸ ਸਮੇਤ ਹੋਰ ਅਧਿਕਾਰੀਆਂ ਨਾਲ ਮੌਕੇ ਦਾ ਜਾਇਜ਼ਾ ਲੈਂਦਿਆਂ ਪਿੰਡ ਵਾਸੀਆਂ ਵੱਲੋਂ ਦਰਸਾਏ ਮੁਤਾਬਕ ਸੰਭਾਵਤ ਹੜ ਦੀ ਸਮੱਸਿਆ ਦੇ ਨਿਪਟਾਰੇ ਲਈ ਯੋਜਨਾਬੰਦੀ ਕਰਨ ਦੀ ਹਦਾਇਤ ਕੀਤੀ।ਇਸ ਦੌਰਾਨ ਸਥਾਨਕ ਵਸਨੀਕਾਂ ਨੇ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੂੰ ਹੜਾਂ ਦੇ ਸੀਜ਼ਨ ਦੌਰਾਨ ਟਾਂਗਰੀ ਨਦੀ ਦੇ ਨਾਲ ਲਗਦੇ ਇਲਾਕਿਆਂ 'ਚ ਪੈਦਾ ਹੁੰਦੇ ਹੜ੍ਹਾਂ ਦੇ ਖ਼ਤਰੇ ਤੋਂ ਜਾਣੂ ਕਰਵਾਇਆ ਅਤੇ ਇਸ ਦੇ ਪੱਕੇ ਹੱਲ ਦੀ ਮੰਗ ਕੀਤੀ। ਇਸ 'ਤੇ ਡਿਪਟੀ ਕਮਿਸ਼ਨਰ ਨੇ ਜਲ ਨਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਦੀ ਦੀ ਸਾਫ਼-ਸਫ਼ਾਈ ਸਮੇਤ ਇਸਦੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਕਿ ਇਸ ਦੇ ਜਲ ਨਿਕਾਸ ਦੀ ਸਮਰੱਥਾ ਵੱਧ ਜਾਵੇ।

ਇਸ ਤੋਂ ਬਾਅਦ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਛੋਟੀ ਟਾਂਗਰੀ ਚੋਅ ਦਾ ਦੌਰਾ ਕੀਤਾ, ਇੱਥੇ ਵੀ ਸਥਾਨਕ ਪਿੰਡਾਂ ਦੇ ਲੋਕਾਂ ਨੇ ਹੜ੍ਹਾਂ ਦੀ ਸਮੱਸਿਆ ਬਾਬਤ ਦੱਸਦਿਆਂ ਇਸ ਦੇ ਹੱਲ ਲਈ ਇੱਕ ਤਜਵੀਜ ਵੀ ਪੇਸ਼ ਕੀਤੀ, ਜਿਸ 'ਤੇ ਕਾਰਜਕਾਰੀ ਇੰਜੀਨੀਅਰ ਨੂੰ ਕਿਹਾ ਗਿਆ ਕਿ ਉਹ ਇਸ ਤਜਵੀਜ਼ ਦਾ ਮੁਲੰਕਣ ਕਰਨ ਅਤੇ ਜੇਕਰ ਹੋ ਸਕੇ ਇਸੇ ਨੂੰ ਲਾਗੂ ਕੀਤਾ ਜਾਵੇ ਨਹੀਂ ਤਾਂ ਇਸ ਤੋਂ ਵੀ ਚੰਗੀ ਤਜ਼ਵੀਜ਼ ਬਣਾ ਕੇ ਹੜ੍ਹਾਂ ਦੇ ਸੰਭਾਵਤ ਖ਼ਤਰੇ ਦਾ ਪੱਕਾ ਹੱਲ ਕੀਤਾ ਜਾਵੇ।ਇਸੇ ਦੌਰਾਨ ਹਰਮੀਤ ਸਿੰਘ ਪਠਾਣਮਾਜਰਾ ਅਤੇ ਸਾਕਸ਼ੀ ਸਾਹਨੀ ਨੇ ਉਸ ਜਗ੍ਹਾ ਦਾ ਦੌਰਾ ਕੀਤਾ, ਜਿਥੇ ਕਿ ਟਾਂਗਰੀ ਅਤੇ ਮਾਰਕੰਡਾ ਨਦੀਆਂ ਆਪਸ 'ਚ ਮਿਲਕੇ ਇਲਾਕੇ ਵਿੱਚ ਹੜ੍ਹਾਂ ਦਾ ਖ਼ਤਰਾ ਪੈਦਾ ਕਰਦੀਆਂ ਹਨ। ਇਸ ਸਮੱਸਿਆ ਦੇ ਸਥਾਈ ਹਲ ਲਈ ਮਾਲ ਵਿਭਾਗ ਅਤੇ ਜਲ ਨਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਦਾ ਪੱਕਾ ਹੱਲ ਕੀਤਾ ਜਾਵੇ ਤਾਂ ਕਿ ਅਗਾਮੀ ਮਾਨਸੂਨ ਸੀਜ਼ਨ ਦੌਰਾਨ ਬਰਸਾਤ ਮੌਕੇ ਇਲਾਕਾ ਨਿਵਾਸੀਆਂ ਨੂੰ ਹੜ੍ਹਾਂ ਦਾ ਕੋਈ ਖ਼ਤਰਾ ਨਾ ਰਹੇ।ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਸਦਾ ਗੰਭੀਰਤਾ ਨਾਲ ਤਤਪਰ ਹੈ। ਡੀ.ਸੀ. ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲ ਨਿਕਾਸ ਵਿਭਾਗ ਸਮੇਤ ਹੋਰ ਸਬੰਧਤ ਵਿਭਾਗ ਹਮੇਸ਼ਾ ਚੌਕਸ ਰਹੇਗਾ ਤਾਂਕਿ ਆਮ ਨਾਗਰਿਕਾਂ ਦੀ ਜਾਨ ਤੇ ਮਾਲ ਨੂੰ ਕੋਈ ਖ਼ਤਰਾ ਨਾ ਬਣੇ।

 

Tags: Harmeet Singh Pathanmajra , Sanour , AAP , Aam Aadmi Party , Aam Aadmi Party Punjab , AAP Punjab , Sakshi Sahni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD