Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਵਸੀਲਿਆਂ ਨੂੰ ਲੁੱਟਣ ਵਾਲਿਆਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ : ਮਾਲਵਿੰਦਰ ਸਿੰਘ ਕੰਗ

ਹਰ ਮਾਫੀਆ ਦੇ ਖਿਲਾਫ ਹੋਵੇਗੀ ਕਾਰਵਾਈ, ਚਾਹੇ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ : ਮਾਲਵਿੰਦਰ ਸਿੰਘ ਕੰਗ

Malwinder Singh Kang, AAP, Aam Aadmi Party, Aam Aadmi Party Punjab, AAP Punjab,Dr Sunny Singh Ahluwalia, Govinder Mittal

Web Admin

Web Admin

5 Dariya News

ਚੰਡੀਗੜ੍ਹ , 29 Apr 2022

Last updated on: Apr 29, 2022, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਭੂ-ਮਾਫੀਆ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਕਾਰਵਾਈ ਦਾ ਸਵਾਗਤ ਕੀਤਾ ਹੈ।  ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੇ ਕੀਮਤੀ ਸਰੋਤਾਂ ਅਤੇ ਜਾਇਦਾਦਾਂ ਨੂੰ ਲੁੱਟਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।  ਸ਼ੁੱਕਰਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਵਿੱਚੋਂ ਮਾਫੀਆ ਰਾਜ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ।  ਇਸ ਦੌਰਾਨ ਉਨ੍ਹਾਂ ਦੇ ਨਾਲ ਬੁਲਾਰੇ ਡਾ. ਸੰਨੀ ਸਿੰਘ ਆਹਲੂਵਾਲੀਆ ਅਤੇ ਗੋਵਿੰਦਰ ਮਿੱਤਲ ਵੀ ਮੌਜੂਦ ਸਨ।ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁਹਾਲੀ ਦੇ ਪਿੰਡ ਅਭੀਪੁਰ ਵਿੱਚ 29 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ।  ਇਸ ਜ਼ਮੀਨ ’ਤੇ ਪਿਛਲੇ 15 ਸਾਲਾਂ ਤੋਂ ਭੂ-ਮਾਫ਼ੀਆ ਦਾ ਕਬਜ਼ਾ ਸੀ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ‘ਆਪ’ ਦੀ ਸਰਕਾਰ ਬਣਨ ’ਤੇ ਪੰਜਾਬ ’ਚੋਂ ਮਾਫੀਆ ਰਾਜ ਦਾ ਖਾਤਮਾ ਕੀਤਾ ਜਾਵੇਗਾ ਅਤੇ ਜਨਤਾ ਦਾ ਪੈਸਾ ਲੋਕਾਂ ’ਤੇ ਖਰਚ ਕੀਤਾ ਜਾਵੇਗਾ, ਇਸ ਲਈ ਆਪਣਾ ਵਾਅਦਾ ਨਿਭਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ ਭੂ-ਮਾਫੀਆ ਖਿਲਾਫ ਕਾਰਵਾਈ ਕਰ ਰਹੇ ਹਨ। 

ਇਕ ਸਵਾਲ ਦੇ ਜਵਾਬ ਵਿਚ ਕੰਗ ਨੇ ਕਿਹਾ ਕਿ ਹਰ ਮਾਫੀਆ ਖਿਲਾਫ ਕਾਰਵਾਈ ਕੀਤੀ ਜਾਵੇਗੀ, ਚਾਹੇ ਉਹ ਸਿਆਸੀ ਤੌਰ ’ਤੇ ਕਿੰਨਾ ਵੀ ਤਾਕਤਵਰ ਕਿਉਂ ਨਾ ਹੋਵੇ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਉਦੇਸ਼ ਪੰਜਾਬ ਨੂੰ ਹਰ ਤਰ੍ਹਾਂ ਦੇ ਮਾਫੀਆ ਤੋਂ ਮੁਕਤ ਕਰਨਾ ਹੈ ਤਾਂ ਜੋ ਲੁੱਟ-ਖਸੁੱਟ ਅਤੇ ਭ੍ਰਿਸ਼ਟਾਚਾਰ ਨੂੰ ਹਮੇਸ਼ਾ ਲਈ ਰੋਕਿਆ ਜਾ ਸਕੇ । ਇਸ ਦੇ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।  ਮੋਹਾਲੀ ਦੀ 29 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ੇ ਹਟਾਉਣਾ ਮਾਨ ਸਰਕਾਰ ਲਈ ਚੰਗੀ ਸ਼ੁਰੂਆਤ ਹੈ।  ਨਾਜਾਇਜ਼ ਕਬਜ਼ਿਆਂ ਵਿਰੁੱਧ ਸਰਕਾਰੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ।ਦੇਸ਼ ਵਿੱਚ ਵੱਧ ਰਹੇ ਬਿਜਲੀ ਸੰਕਟ ’ਤੇ ਬੋਲਦਿਆਂ ਮਾਲਵਿੰਦਰ ਕੰਗ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਲੋਕਾਂ ਨਾਲ ਨਵਾਂ ਭਾਰਤ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਉਨ੍ਹਾਂ ਦਾ ‘ਨਵਾਂ ਭਾਰਤ’ ਹਨੇਰੇ ਵਿੱਚ ਜੀਅ ਰਿਹਾ ਹੈ।  ਅੱਜ ਹਰ ਰਾਜ ਵਿੱਚ 10 ਤੋਂ 15 ਘੰਟੇ  ਪ੍ਰਤੀ ਦਿਨ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਬਿਜਲੀ ਉਤਪਾਦਨ ਵਧਾ ਕੇ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ।

 

Tags: Malwinder Singh Kang , AAP , Aam Aadmi Party , Aam Aadmi Party Punjab , AAP Punjab , Dr Sunny Singh Ahluwalia , Govinder Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD