Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਪੰਜਾਬ ਪੁਲਿਸ ਨੇ ਮੋਸਟ ਵਾਂਟਡ ਅੱਤਵਾਦੀ ਚਰਨਜੀਤ ਪਟਿਆਲਵੀ ਨੂੰ ਡੇਰਾ ਬਸੀ ਤੋਂ ਕੀਤਾ ਗ੍ਰਿਫਤਾਰ

2010 ਤੋਂ ਭਗੌੜਾ ਹੋਇਆ ਪਟਿਆਲਵੀ ਸੀ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਸਰਗਰਮ ਮੈਂਬਰ

Crime News Punjab, Punjab Police, Police, Crime News, S.A.S. Nagar Police, Mohali Police, Dera Bassi, Anti Gangster Task Force, AGTF, Babbar Khalsa International, BKI, Gurpreet Singh Bhullar, Charanjit Patialavi, Butta Singh Wala

Web Admin

Web Admin

5 Dariya News

ਡੇਰਾ ਬਸੀ , 24 Apr 2022

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਤਵਾਰ ਨੂੰ ਮੋਸਟ ਵਾਂਟੇਡ ਅੱਤਵਾਦੀ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਮਾਡਿਊਲ ਦੇ ਸਰਗਰਮ ਮੈਂਬਰ ਚਰਨਜੀਤ ਸਿੰਘ ਉਰਫ ਪਟਿਆਲਵੀ ਨੂੰ ਗ੍ਰਿਫਤਾਰ ਕੀਤਾ, ਜੋ ਕਿ ਪਿਛਲੇ 12 ਸਾਲਾਂ ਤੋਂ ਵੱਖ-ਵੱਖ ਪਛਾਣ ਅਤੇ ਛੁਪਣਗਾਹਾਂ ਨਾਲ ਗ੍ਰਿਫਤਾਰੀ ਤੋਂ ਬਚ ਰਿਹਾ ਸੀ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਤੇਜ ਕਰਨ ਲਈ ਡੀਜੀਪੀ ਪੰਜਾਬ ਵੀ.ਕੇ ਭਾਵਰਾ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਇੱਕ ਏ.ਜੀ.ਟੀ.ਐਫ. ਦਾ ਗਠਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਏ.ਜੀ.ਟੀ.ਐਫ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਟਿਆਲਾ ਦੇ ਪਿੰਡ ਬੂਟਾ ਸਿੰਘ ਵਾਲਾ ਦੇ ਵਸਨੀਕ ਚਰਨਜੀਤ ਪਟਿਆਲਵੀ ਨੂੰ ਥਾਣਾ ਮਾਛੀਵਾੜਾ ਵਿਖੇ ਐਕਸਪਲੋਸਿਵ ਐਕਟ ਦੀ ਧਾਰਾ 4/5 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾ 17/18/20 ਅਧੀਨ ਦਰਜ ਐਫ.ਆਈ.ਆਰ. ਨੰਬਰ 154 ਮਿਤੀ 23-07-2010 ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ। 

ਹਾਲਾਂਕਿ, ਪਟਿਆਲਵੀ ਦੇ ਇੱਕ ਹੋਰ ਸਾਥੀ ਮਿ੍ਰਤਕ ਅੱਤਵਾਦੀ ਗੁਰਮੇਲ ਸਿੰਘ ਬੋਬਾ ਵਾਸੀ ਬੂਟਾ ਸਿੰਘ ਵਾਲਾ ਨੂੰ ਇਸ ਮਾਮਲੇ ਵਿੱਚ ਡੇਟੋਨੇਟਰ ਅਤੇ ਆਰਡੀਐਕਸ ਦੀ ਬਰਾਮਦਗੀ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।ਉਨਾਂ ਦੱਸਿਆ ਕਿ ਭਰੋਸੇਯੋਗ ਸੂਚਨਾ ਤੋਂ ਬਾਅਦ ਏਆਈਜੀ ਏ.ਜੀ.ਟੀ.ਐਫ. ਗੁਰਮੀਤ ਸਿੰਘ ਚੌਹਾਨ ਅਤੇ ਡੀਐਸਪੀ ਏਜੀਟੀਐਫ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਟੀਮਾਂ ਨੇ ਪਟਿਆਲਵੀ ਨੂੰ ਡੇਰਾ ਬਸੀ ਦੇ ਪਿੰਡ ਲਾਲੀ ਦੇ ਗੁਰਦੁਆਰਾ ਸਾਹਿਬ ਨੇੜਿਓਂ ਗ੍ਰਿਫਤਾਰ ਕੀਤਾ।ਸ੍ਰੀ ਭੁੱਲਰ ਨੇ ਕਿਹਾ, “ਪਟਿਆਲਵੀ,  ਗ੍ਰੰਥੀ ਦਾ ਭੇਸ ਬਣਾ ਕੇ ਇਸ ਸਮੇਂ ਪੱਛਮੀ ਬੰਗਾਲ ਦੇ ਖੜਗਪੁਰ ਸਥਿਤ ਗੁਰਦੁਆਰਾ ਸਾਹਿਬ ਵਿੱਚ ਰਹਿ ਰਿਹਾ ਸੀ ਅਤੇ ਕਿਸੇ ਵੀ ਸੰਚਾਰ ਸਾਧਨ ਦੀ ਵਰਤੋਂ ਨਹੀਂ ਸੀ ਰਿਹਾ ।” ਉਹਨਾਂ ਅੱਗੇ ਕਿਹਾ ਕਿ ਦੋਸ਼ੀ ਦੇ ਕਬਜੇ ਵਿੱਚੋਂ ਪੱਛਮੀ ਬੰਗਾਲ ਦੇ ਪਤੇ ਵਾਲੇ ਵੱਖ-ਵੱਖ ਪਛਾਣ ਪੱਤਰ ਬਰਾਮਦ ਕੀਤੇ ਗਏ ਹਨ।ਭੁੱਲਰ ਨੇ ਕਿਹਾ ਕਿ ਅਗਲੇਰੀ ਜਾਂਚ ਦੀ ਪ੍ਰਕਿਰਿਆ ਜਾਰੀ ਹੈ, ਇਸ ਨਾਲ ਹੋਰ ਗ੍ਰਿਫਤਾਰਆਂ ਅਤੇ ਅਹਿਮ ਖੁਲਾਸੇ ਹੋਣ ਦੀ ਆਸ ਹੈ।ਚਰਨਜੀਤ ਉਰਫ ਪਟਿਆਲਵੀ ਬੀ.ਕੇ.ਆਈ ਅੱਤਵਾਦੀ ਮਾਡਿਊਲ, ਪੰਜਾਬ ਪੁਲਿਸ ਨੇ 2010 ਵਿੱਚ ਪਰਦਾਫ਼ਾਸ਼ ਕੀਤਾ ਸੀ, ਦਾ ਸਰਗਰਮ ਮੈਂਬਰ ਸੀ। ਇਹ ਮਾਡਿਊਲ 2007 ਵਿੱਚ ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਬੰਬ ਧਮਾਕਿਆਂ ਅਤੇ 2010 ਵਿੱਚ ਕਾਲੀ ਮਾਤਾ ਮੰਦਰ, ਪਟਿਆਲਾ ਅਤੇ ਅੰਬਾਲਾ ਵਿਖੇ ਹੋਏ ਬੰਬ ਧਮਾਕਿਆਂ ਦੀ ਸਾਜ਼ਿਸ ਵਿੱਚ ਸ਼ਾਮਲ ਸੀ। ਪੰਜਾਬ ਪੁਲਿਸ ਨੇ 2010 ਵਿੱਚ ਪਟਿਆਲਵੀ ਦੇ ਬਾਕੀ ਸਾਰੇ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ।

 

Tags: Crime News Punjab , Punjab Police , Police , Crime News , S.A.S. Nagar Police , Mohali Police , Dera Bassi , Anti Gangster Task Force , AGTF , Babbar Khalsa International , BKI , Gurpreet Singh Bhullar , Charanjit Patialavi , Butta Singh Wala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD