Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਕੋਈ ਵੀ ਬੁਖਾਰ ਹੋ ਸਕਦੈ ਮਲੇਰੀਆ : ਡਾ ਗੁਰਿੰਦਰਬੀਰ ਕੌਰ

ਮਲੇਰੀਆ ਦੇ ਖਾਤਮੇ ਲਈ ਲੋਕਾਂ ਦਾ ਚੇਤਨ ਹੋਣਾ ਜ਼ਰੂਰੀ

Health, Civil Surgeon Kapurthala

Web Admin

Web Admin

5 Dariya News

ਕਪੂਰਥਲਾ , 25 Apr 2022

Last updated on: Apr 25, 2022, 00:00 IST

ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ, ਮਲੇਰੀਆ ਬੁਖਾਰ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ,ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 2024 ਤੱਕ ਪੰਜਾਬ ਨੂੰ ਮਲੇਰੀਆ ਮੁਕਤ ਕਰਨ ਦਾ ਟੀਚਾ ਹੈ ਪਰ ਇਹ ਟੀਚਾ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਪੂਰਾ ਕੀਤਾ ਜਾ ਸਕਦਾ ਹੈ। ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਮਲੇਰੀਆ ਇਕ ਕਿਸਮ ਦਾ ਗੰਭੀਰ ਬੁਖਾਰ ਹੈ, ਜੋ ਕਿ ਮਾਦਾ ਐਨੋਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਪਲਾਸਮੋਡੀਅਮ ਦੇ ਤੌਰ 'ਤੇ ਜਾਣੇ ਜਾਂਦੇ ਪਰਜੀਵੀ ਦੇ ਕਾਰਨ ਹੁੰਦਾ ਹੈ, ਜੋ ਪੈਰਾਸਾਈਡ ਹੈ। ਇਹ ਚਾਰ ਕਿਸਮਾਂ ਵਿਚ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਰਮੀਆਂ ਤੇ ਬਰਸਾਤਾਂ ਦੇ ਮੌਸਮ ਦੌਰਾਨ ਘਰਾਂ 'ਚ ਮੱਛਰਾਂ ਦੀ ਭਰਮਾਰ ਹੋਣੀ ਸ਼ੁਰੂ ਹੋ ਜਾਂਦੀ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਸਾਨੂੰ ਆਪਣੇ ਆਲੇ ਦੁਆਲੇ ਨਾ ਤਾਂ ਪਾਣੀ ਨੂੰ ਖੜਾ ਹੋਣ ਦੇਣਾ ਚਾਹੀਦਾ ਤੇ ਨਾ ਹੀ ਕੂੜੇ ਦੇ ਢੇਰ ਲੱਗਣ ਦੇਣੇ ਚਾਹੀਦੇ ਹਨ। 

ਉਨ੍ਹਾਂ ਕਿਹਾ ਕਿ ਮੱਛਰ ਦਾ ਲਾਰਵਾ ਪੈਦਾ ਹੋਣ ਲਈ ਇਕ ਚੱਮਚ ਪਾਣੀ ਹੀ ਕਾਫੀ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਛੱਤਾਂ 'ਤੇ ਟਾਇਰ, ਖਾਲੀ ਬਰਤਨ ਅਤੇ ਕਬਾੜ ਆਦਿ ਇਕੱਠਾ ਨਾ ਹੋਣ ਦੇਣ, ਕਿਓਕਿ ਬਰਸਾਤਾਂ ਦੇ ਦਿਨਾਂ ਵਿੱਚ ਇਨ੍ਹਾਂ 'ਚ ਪਾਣੀ ਆਦਿ ਇਕੱਠਾ ਹੋ ਜਾਂਦਾ ਹੈ ਤੇ ਇਹ ਮੱਛਰਾਂ ਦਾ ਲਾਰਵਾ ਪੈਦਾ ਕਰਨ 'ਚ ਸਹਾਈ ਬਣਦਾ ਹੈ। ਉਨ੍ਹਾਂ ਕਿਹਾ ਕਿ ਦਿਨ ਤੇ ਰਾਤ ਵੇਲੇ ਮੱਛਰਾਂ ਦੇ ਝੁੰਡ ਘਰਾਂ 'ਚ ਦਸਤਕ ਦਿੰਦੇ ਹਨ ਤੇ ਸਾਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ। ਦੇਖਣ ਨੂੰ ਭਾਵੇਂ ਇਹ ਛੋਟਾ ਜਿਹਾ ਮੱਛਰ ਹੈ ਪਰ ਇਸ ਨੂੰ ਕਦੇ ਵੀ ਅਣਗੋਲਿਆਂ ਨਾ ਕੀਤਾ ਜਾਵੇ, ਕਿਓ ਕਿ ਇਸ ਨਾਲ ਮਲੇਰੀਆ, ਡੇਂਗੂ, ਚਿਕਨਗੁਨੀਆ ਆਦਿ ਰੋਗਾਂ ਦਾ ਖਤਰਾ ਬਣਿਆ ਰਹਿੰਦਾ ਹੈ। ਮਲੇਰੀਆ ਦੇ ਲੱਛਣਾਂ ਦਾ ਜ਼ਿਕਰ ਕਰਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਬੁਖਾਰ ਨਾਲ ਸਿਰ ਦਰਦ, ਉਲਟੀਆਂ, ਠੰਡ ਅਤੇ ਹੱਥਾਂ-ਪੈਰਾਂ 'ਚ ਅਕੇਵਾਂ ਰਹਿਣਾ ਅਤੇ ਕਾਂਬੇ ਨਾਲ ਤੇਜ਼ ਬੁਖਾਰ ਰਹਿਣਾ ਹੈ। 

ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਨੰਦਿਤਾ ਖੁੱਲਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਸਮੇਂ-ਸਮੇਂ 'ਤੇ ਜਾਗਰੂਕਤਾ ਕੰਪੈਨ ਚਲਾਕੇ ਲੋਕਾਂ ਨੂੰ ਮਲੇਰੀਆ, ਡੇਂਗੂ, ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੋਂ ਬਚਣਾ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹਰ ਸ਼ੱਕਰਵਾਰ ਨੂੰ ਡਰਾਈ ਡੇ ਮਨਾਇਆ ਜਾਂਦਾ ਅਤੇ ਛੱਪੜਾਂ ਆਦਿ 'ਚ ਮੱਛਰਾਂ ਦੇ ਖਾਤਮੇ ਲਈ ਗੰਬੂਜੀਆਂ ਫਿਸ ਪਾਈਆਂ ਜਾਂਦੀਆਂ ਹਨ ਤਾਂ ਕਿ ਇਨ੍ਹਾਂ ਚ ਲਾਰਵਾ ਪੈਦਾ ਨਾ ਹੋਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਐਫਪੀਓ ਡਾ. ਅਸ਼ੋਕ ਕੁਮਾਰ, ਡੀਐਮਸੀ ਡਾ. ਸੰਦੀਪ ਭੋਲਾ, ਡੀਆਈਓ ਡਾ. ਰਣਦੀਪ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਾਜ ਰਾਣੀ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਾ. ਮਿਨਾਕਸੀ,ਡਾ ਨਵਪ੍ਰੀਤ ਕੌਰ,ਬੀਈਈ ਰਵਿੰਦਰ ਜੱਸਲ ਏਐਮੳ ਜਗਤਬੀਰ ਸਿੰਘ, ਗੁਰਬੀਰ ਸਿੰਘ,ਆਦਿ ਹਾਜ਼ਰ ਸਨ।

 

Tags: Health , Civil Surgeon Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD