Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀਜੀਪੀ ਪੰਜਾਬ ਵੀ.ਕੇ. ਭਾਵਰਾ ਨੇ ਪੁਲਿਸ ਮੁਲਾਜ਼ਮਾਂ ਨਾਲ ਕੀਤਾ ਖੂਨਦਾਨ

ਪੰਜਾਬ ਪੁਲਿਸ ਵੱਲੋਂ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ 120 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਖੂਨਦਾਨ ਕੀਤਾ

Viresh Kumar Bhawra, VK Bhawra, Punjab Police, Police, Punjab Admin, Director General of Police Punjab, DGP Punjab, Blood Camp, Blood Donation Camp

Web Admin

Web Admin

5 Dariya News

ਚੰਡੀਗੜ੍ਹ , 25 Apr 2022

Last updated on: Apr 25, 2022, 00:00 IST

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਵੀ.ਕੇ. ਭਾਵਰਾ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਲਗਾਏ ਗਏ ਇੱਕ ਵਿਸ਼ੇਸ਼ ਖੂਨਦਾਨ ਕੈਂਪ ਦੌਰਾਨ ਮੋਹਰਲੀ ਕਤਾਰ `ਚ ਰਹਿ ਕੇ ਖੂਨ ਦਾਨ ਕੀਤਾ। ਇਸ ਮੌਕੇ ਏ.ਡੀ.ਜੀ.ਪੀ. ਭਲਾਈ ਅਰਪਿਤ ਸ਼ੁਕਲਾ ਵੀ ਮੌਜੂਦ ਸਨ।ਪੰਜਾਬ ਪੁਲਿਸ ਦੇ ਵੈਲਫੇਅਰ ਵਿੰਗ ਵੱਲੋਂ ਐੱਚ.ਡੀ.ਐੱਫ.ਸੀ. ਬੈਂਕ ਦੇ ਸਹਿਯੋਗ ਨਾਲ ‘ਡੋਨੇਟ ਬਲੱਡ ਐਂਡ ਸੇਵ ਏ ਲਾਈਫ’ ਦੇ ਬੈਨਰ ਹੇਠ ਵਿਸ਼ੇਸ਼ ਕੈਂਪ ਲਗਾਇਆ ਗਿਆ। ਖੂਨ ਦਾਨ ਕੈਂਪ ਦਾ ਆਯੋਜਨ ਡਾਕਟਰ ਪ੍ਰਿਅੰਕਾ ਨਾਗਰਥ ਅਤੇ ਪੀਜੀਆਈਐਮਈਆਰ ਚੰਡੀਗੜ੍ਹ ਦੀ 14 ਮੈਂਬਰੀ ਟੀਮ ਦੀ ਦੇਖ-ਰੇਖ ਵਿੱਚ ਕੀਤਾ ਗਿਆ। ਡੀਜੀਪੀ ਵੀਕੇ ਭਾਵਰਾ ਨੇ ਖੂਨਦਾਨ ਕਰਨ ਲਈ ਅੱਗੇ ਆਉਣ ਵਾਲੇ ਸਾਰੇ ਵਲੰਟੀਅਰਾਂ ਦੀ ਸ਼ਲਾਘਾ ਕੀਤੀ ਅਤੇ ਖੂਨਦਾਨੀਆਂ ਨੂੰ ਬੈਜ ਵੀ ਲਗਾਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਜੀ.ਪੀ. ਭਲਾਈ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਵਿੱਚ 165 ਦਾਨੀਆਂ ਨੇ ਖੂਨਦਾਨ ਕਰਨ ਲਈ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿੱਚੋਂ 120 ਪੁਲਿਸ ਮੁਲਾਜ਼ਮ ਖੂਨਦਾਨ ਲਈ ਯੋਗ ਪਾਏ ਗਏ। ਉਨ੍ਹਾਂ ਦੱਸਿਆ ਕਿ ਖੂਨਦਾਨ ਕਰਨ ਤੋਂ ਇਲਾਵਾ 22 ਪੁਲਿਸ ਮੁਲਾਜ਼ਮਾਂ ਨੇ ਮਰਨ ਉਪਰੰਤ ਸਵੈ-ਇੱਛਾ ਨਾਲ ਅੰਗ ਦਾਨ ਕਰਨ ਦਾ ਵੀ ਪ੍ਰਣ ਕੀਤਾ ਹੈ।ਏ.ਡੀ.ਜੀ.ਪੀ. ਸ਼ੁਕਲਾ ਨੇ ਕਿਹਾ ਕਿ ਲੋੜਵੰਦਾ ਖਾਸ ਕਰਕੇ ਥੈਲੇਸੀਮਿਕ, ਗਰਭਵਤੀ ਔਰਤਾਂ ਅਤੇ ਬਲੱਡ ਕੈਂਸਰ ਦੇ ਮਰੀਜ਼ਾਂ, ਜਿਨ੍ਹਾਂ ਨੂੰ ਬਚਾਅ ਲਈ ਨਿਰੰਤਰ ਖੂਨ ਚੜ੍ਹਾਉਣ ਦੀ ਲੋੜ ਹੁੰਦੀ ਹੈ, ਨੂੰ ਖੂਨ ਦਾਨ ਕਰਨ ਲਈ ਅੱਗੇ ਆਉਣ ਵਾਸਤੇ ਸਾਰੇ ਦਾਨੀਆਂ ਨੂੰ ਪ੍ਰਸ਼ੰਸਾ ਪੱਤਰ, ਗੁਲਾਬ ਦਾ ਫੁੱਲ ਅਤੇ ਇੱਕ ਤੋਹਫ਼ੇ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਉਪਰੰਤ ਖੂਨਦਾਨੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਚਡੀਐਫਸੀ ਬ੍ਰਾਂਚ ਬੈਂਕਿੰਗ ਹੈੱਡ ਵਿਨੀਤ ਅਰੋੜਾ, ਐਚਡੀਐਫਸੀ ਜ਼ੋਨਲ ਹੈੱਡ ਜਸਜੀਤ ਕਟਿਆਲ, ਐਚਡੀਐਫਸੀ ਜ਼ੋਨਲ ਹੈੱਡ ਕਾਰਪੋਰੇਟ ਸੈਲਰੀਜ਼ ਮੁਨੀਸ਼ ਮੰਗਲੇਸ਼ ਅਤੇ ਏਆਈਜੀ ਵੈਲਫੇਅਰ ਸੁਖਵੰਤ ਸਿੰਘ ਗਿੱਲ ਹਾਜ਼ਰ ਸਨ।

 

Tags: Viresh Kumar Bhawra , VK Bhawra , Punjab Police , Police , Punjab Admin , Director General of Police Punjab , DGP Punjab , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD