Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹੁਣ, ਵੈੱਬ-ਪੋਰਟਲ “ cybercrime.punjabpolice.gov.in“ ਰਾਹੀਂ ਸਾਈਬਰ ਅਪਰਾਧ ਅਤੇ ਧੋਖਾਧੜੀ ਦੀ ਰਿਪੋਰਟ ਕਰੋ: ਡੀ.ਜੀ.ਪੀ. ਪੰਜਾਬ ਵੀ.ਕੇ. ਭਾਵਰਾ

Viresh Kumar Bhawra, VK Bhawra, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਚੰਡੀਗੜ , 25 Apr 2022

Last updated on: Apr 25, 2022, 00:00 IST

ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਅੱਜ ਨਾਗਰਿਕਾਂ ਦੀ ਸਹੂਲਤ ਲਈ ਇੱਕ ਇੰਟਰਫੇਸ ਮਲਟੀਫੰਕਸ਼ਨਲ ਵੈੱਬ-ਪੋਰਟਲ “ cybercrime.punjabpolice.gov.in“ ਲਾਂਚ ਕੀਤਾ ਤਾਂ ਜੋ ਹਰ ਕਿਸਮ ਦੀ ਸਾਈਬਰ ਧੋਖਾਧੜੀ ਅਤੇ ਅਪਰਾਧਾਂ ਦੀ ਤੁਰੰਤ ਰਿਪੋਰਟ ਕੀਤੀ ਜਾ ਸਕੇ।ਡੀ.ਜੀ.ਪੀ. ਵੱਲੋਂ ਡੀ.ਆਈ.ਜੀ. ਸਟੇਟ ਸਾਈਬਰ ਕਰਾਈਮ ਨੀਲਾਂਬਰੀ ਜਗਦਲੇ ਅਤੇ ਡੀ.ਐਸ.ਪੀ. ਸਾਈਬਰ ਕ੍ਰਾਈਮ ਸਮਰਪਾਲ ਸਿੰਘ ਦੀ ਮੌਜੂਦਗੀ ਵਿੱਚ ਵੈੱਬ-ਪੋਰਟਲ ਲਾਂਚ ਕਰਨ ਉਪਰੰਤ ਸਾਈਬਰ ਕ੍ਰਾਈਮ ਡਵੀਜਨ ਦੀ ਸਮੁੱਚੀ ਟੀਮ ਨੂੰ ਇਹ ਪੋਰਟਲ ਵਿਕਸਤ ਕਰਨ ਲਈ ਵਧਾਈ ਦਿੱਤੀ ਜਿਸ ਤੱਕ ਸਾਈਬਰ ਧੋਖਾਧੜੀ ਦੀ ਰਿਪੋਰਟ ਕਰਨ ਲਈ ਕੋਈ ਵੀ ਵਿਅਕਤੀ ਆਸਾਨੀ ਨਾਲ ਪਹੁੰਚ ਕਰ ਸਕਦਾ ਹੈ। ਨਵੇਂ ਉਪਭੋਗਤਾਵਾਂ ਲਈ ਇਸ ਵੈਬ-ਪੋਰਟਲ ਤੱਕ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ, ਇਸ ਵੈਬ-ਪੋਰਟਲ ਵਿੱਚ ਪੰਜਾਬੀ ਭਾਸ਼ਾ ‘ਚ ਇੱਕ ਜਾਣਕਾਰੀ ਵਾਲੀ ਵੀਡੀਓ ਦਿੱਤੀ ਗਈ ਹੈ ਜਿਸ ਵਿੱਚ ਇਸ ਪੋਰਟਲ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਉਪਭੋਗਤਾਵਾਂ ਨੂੰ ਕਿਸੇ ਵੀ ਕਿਸਮ ਦੇ ਸਾਈਬਰ ਅਪਰਾਧ ਬਾਰੇ ਸ਼ਿਕਾਇਤ ਦਰਜ ਕਰਨ ਬਾਰੇ ਮਾਰਗਦਰਸ਼ਨ ਕੀਤਾ ਗਿਆ ਹੈ। ਜਦੋਂ ਵੀ ਉਪਭੋਗਤਾ ਵੈੱਬ-ਪੋਰਟਲ ਖੋਲਦਾ ਹੈ ਤਾਂ ਸਕ੍ਰੀਨ ‘ਤੇ ਇਹ ਵੀਡੀਓ ਸਾਹਮਣੇ ਆ ਜਾਂਦੀ ਹੈ।

ਡੀ.ਜੀ.ਪੀ. ਵੀ.ਕੇ. ਭਾਵਰਾ ਨੇ ਕਿਹਾ ਕਿ ਹਰ ਤਰਾਂ ਦੇ ਸਾਈਬਰ ਅਪਰਾਧ ਅਤੇ ਸਾਈਬਰ ਵਿੱਤੀ ਧੋਖਾਧੜੀ ਸਬੰਧੀ ਮਾਮਲਾ ਦਰਜ ਕਰਨ ਤੋਂ ਇਲਾਵਾ, ਉਪਭੋਗਤਾ ਇਸ ਪੋਰਟਲ ਦੀ ਵਰਤੋਂ ਕਰਕੇ ਆਪਣੀ ਸ਼ਿਕਾਇਤ ਦੀ ਸਥਿਤੀ ਨੂੰ ਵੀ ਟਰੈਕ ਕਰ ਸਕਦਾ ਹੈ। ਉਹਨਾਂ ਕਿਹਾ ਕਿ ਪੋਰਟਲ ਵਿੱਚ ਗੁਪਤ ਰੂਪ ‘ਚ ਸ਼ਿਕਾਇਤ ਦਰਜ ਕਰਵਾਉਣ ਦਾ ਵਿਕਲਪ ਵੀ ਦਿੱਤਾ ਗਿਆ ਹੈ।ਉਨਾਂ ਕਿਹਾ ਕਿ ਇਹ ਵੈੱਬ-ਪੋਰਟਲ ਸਾਈਬਰ ਸਾਧਨਾਂ ਰਾਹੀਂ ਕੀਤੀ ਗਈ ਕਿਸੇ ਵੀ ਵਿੱਤੀ ਧੋਖਾਧੜੀ ਦੀ ਰਿਪੋਰਟ ਕਰਨ ਲਈ ਸਿੱਧੇ ‘1930‘ ‘ਤੇ ਕਾਲ ਕਰਨ ਦਾ ਵਿਕਲਪ ਵੀ ਦਿੰਦਾ ਹੈ। ਉਨਾਂ ਕਿਹਾ ਕਿ ਇਸ ਪੋਰਟਲ ਦੀ ਵਰਤੋਂ ਕਰਕੇ ਕੋਈ ਵੀ ਵਿਅਕਤੀ ਸਟੇਟ ਸਾਈਬਰ ਕ੍ਰਾਈਮ ਥਾਣਿਆਂ ਵਿੱਚ ਦਰਜ ਫਸਟ ਇਨਫਰਮੇਸ਼ਨ ਰਿਪੋਰਟਾਂ (ਐਫ.ਆਈ.ਆਰਜ) ਨੂੰ ਵੀ ਡਾਊਨਲੋਡ ਕਰ ਸਕਦਾ ਹੈ।

ਹੋਰ ਜਾਣਕਾਰੀ ਦਿੰਦਿਆਂ, ਡੀ.ਆਈ.ਜੀ. ਨੀਲਾਂਬਰੀ ਨੇ ਕਿਹਾ ਕਿ ਉਪਭੋਗਤਾ ਇਸ ਵੈਬ-ਪੋਰਟਲ ਰਾਹੀਂ ਭਾਰਤ ਸਰਕਾਰ ਦੇ ਟਵਿੱਟਰ ਹੈਂਡਲ ਸਾਈਬਰ ਦੋਸਤ ਤੱਕ ਵੀ ਪਹੁੰਚ ਕਰ ਸਕਦੇ ਹਨ, ਜੋ ਸਾਈਬਰ ਅਪਰਾਧਾਂ ਬਾਰੇ ਜਾਣਕਾਰੀ, ਅਪਡੇਟਸ ਅਤੇ ਅਲਰਟ ਪ੍ਰਦਾਨ ਕਰਦਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਪੋਰਟਲ ਵਿੱਚ ਸਾਈਬਰ ਸੇਫ ਨਾਮਕ ਇੱਕ ਵਿਸ਼ੇਸ਼ਤਾ ਵੀ ਹੈ ਜਿਸ ਦੀ ਵਰਤੋਂ ਕਰਦਿਆਂ ਉਪਭੋਗਤਾ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਕਿਸੇ ਵੀ ਕਿਸਮ ਦਾ ਲੈਣ-ਦੇਣ ਕਰਨ ਤੋਂ ਪਹਿਲਾਂ ਯੂ.ਪੀ.ਆਈ. ਜਾਂ ਖਾਤਾ ਨੰਬਰ ਦੀ ਪੁਸ਼ਟੀ ਕਰ ਸਕਦੇ ਹਨ।ਉਹਨਾਂ ਕਿਹਾ ਕਿ ਇਹ ਪੋਰਟਲ ਭਾਰਤ ਸਰਕਾਰ ਦੀ ਸਾਈਬਰ ਕ੍ਰਾਈਮ ਪ੍ਰੀਵੈਨਸ਼ਨ ਅਗੇਨਸਟ ਵੂਮੈਨ ਐਂਡ ਚਿਲਡਰਨ (ਸੀ.ਸੀ.ਪੀ.ਡਬਲਯੂ.ਸੀ.) ਸਕੀਮ ਨਾਲ ਵੀ ਜੁੜਿਆ ਹੋਇਆ ਹੈ ਜੋ ਔਰਤਾਂ ਅਤੇ ਬੱਚਿਆਂ ਨਾਲ ਹੋਣ ਵਾਲੇ ਸਾਈਬਰ ਅਪਰਾਧਾਂ ਨਾਲ ਨਜਿੱਠਦੀ ਹੈ। ਉਹਨਾਂ ਕਿਹਾ ਕਿ ਪੋਰਟਲ ‘ਤੇ ਇਸ ਵਿਸ਼ੇਸ਼ਤਾ ਦੀ ਵਰਤੋਂ ਕਰਦਿਆਂ ਕੋਈ ਵੀ ਵਿਅਕਤੀ ਮਹਿਲਾਵਾਂ ਅਤੇ ਬੱਚਿਆਂ ਨਾਲ ਹੋਣ ਵਾਲੇ ਅਪਰਾਧਾਂ ਦੀ ਰਿਪੋਰਟ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਵੈੱਬ-ਪੋਰਟਲ ਵਿੱਚ ਪ੍ਰੈਸ-ਨੋਟ ਅਤੇ ਅਲਰਟ ਸੈਕਸ਼ਨ ਉਪਭੋਗਤਾਵਾਂ ਨੂੰ ਸਾਈਬਰ ਕ੍ਰਾਈਮ ਡਿਵੀਜਨ ਵੱਲੋਂ ਨਵੀਨਤਮ ਜਾਣਕਾਰੀ, ਨਵੀਆਂ ਪਹਿਲਕਦਮੀਆਂ ਅਤੇ ਅਪਡੇਟਸ ਬਾਰੇ ਜਾਣਕਾਰੀ ਦੇਣ ਵਿੱਚ ਮਦਦ ਕਰਨਗੇ।    

 

Tags: Viresh Kumar Bhawra , VK Bhawra , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD