Saturday, 11 May 2024

 

 

ਖ਼ਾਸ ਖਬਰਾਂ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ

 

ਲੋੜਵੰਦ ਲਾਭਪਾਤਰੀਆਂ ਤਕ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ-ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਵਲੋਂ ‘ਡਿ੍ਰਸਟ੍ਰਿਕ ਡਿਵਲਪਮੈਂਟ ਕੁਆਰਡੀਨੇਸ਼ਨ ਐਂਡ ਮੋਨੀਟਰਿੰਗ ਕਮੇਟੀ’ ਤਹਿਤ ਅਧਿਕਾਰੀਆਂ ਨਾਲ ਮੀਟਿੰਗ

Som Parkash, BJP, Bharatiya Janata Party

Web Admin

Web Admin

5 Dariya News

ਗੁਰਦਾਸਪੁਰ , 29 Apr 2022

ਸੋਮ ਪ੍ਰਕਾਸ਼, ਕੇਂਦਰੀ ਰਾਜ ਮੰਤਰੀ ਕਾਮਰਸ ਅਤੇ ਉਦਯੋਗ ਵਿਭਾਗ ਭਾਰਤ ਸਰਕਾਰ-ਕਮ-ਚੇਅਰਮੈਨ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ ‘ਜ਼ਿਲਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਗੁਰਦਾਸਪੁਰ ’(ਡਿ੍ਰਸਟ੍ਰਿਕ ਡਿਵਲਪਮੈਂਟ ਕੁਆਰਡੀਨੇਸ਼ਨ ਐਂਡ ਮੋਨੀਟਰਿੰਗ ਕਮੇਟੀ-49S81) ਦੀ ਮੀਟਿੰਗ ਹੋਈ, ਜਿਸ ਵਿਚ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸ੍ਰੀ ਹਰਜੀਤ ਸਿੰਘ ਐਸ.ਐਸ.ਪੀ ਗੁਰਦਾਸਪੁਰ ਵੀ ਮੋਜੂਦ ਸਨ।ਮੀਟਿੰਗ ਦੌਰਾਨ ਕੇਂਦਰੀ ਰਾਜ ਮੰਤਰੀ ਵਲੋਂ ਭਾਰਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਰਿਵੀਊ ਕੀਤਾ ਗਿਆ ਤੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਲੋੜਵੰਦ ਲੋਕਾਂ ਨੂੰ ਸਕੀਮਾਂ ਦਾ ਲਾਭ ਨਿਸ਼ਚਿਤ ਸਮੇਂ ਦੇ ਅੰਦਰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਲੋੜਵੰਦ ਲਾਭਪਾਤਰੀ ਆਪਣੇ ਲਾਭ ਪ੍ਰਾਪਤ ਕਰਨ ਤੋਂ ਵਾਝਾਂ ਨਾ ਰਹੇ। ਉਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਵਿਭਾਗ ਨਾਲ ਸਬੰਧਿਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਿਨਾਂ-ਜਿਨਾਂ ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ ਉਸ ਸਬੰਧੀ ਸੂਚੀ ਤਿਆਰ ਕਰਨ ਯਕੀਨੀ ਬਣਾਉਣ।

ਇਸ ਮੌਕੇ ਉਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੁਰਦਾਸਪੁਰ ਜਿਲੇ ਅੰਦਰ ਕਰੀਬ 1150 ਕਰੋੜ ਰੁਪਏ ਭਾਰਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤਹਿਤ ਖਰਚ ਕੀਤੇ ਜਾ ਚੁੱਕੇ ਹਨ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪ੍ਰਾਪਤ ਹੋਏ ਫੰਡਾਂ ਨੂੰ ਲੋਕਹਿੱਤ ਲਈ ਪਹਿਲ ਦੇ ਆਧਾਰ ’ਤੇ ਵਰਤਣ। ਉਨਾਂ ਅੱਗੇ ਦੱਸਿਆ ਕਿ 75ਵੇਂ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ’ ਨੂੰ ਸਮਰਪਿਰਤ ਦੇਸ਼ ਦੇ ਹਰ ਜ਼ਿਲੇ ਵਿਚ ਘੱਟੋ ਤੋਂ ਘੱਟ 75 ਛੱਪੜਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ ਦਿੱਤੇ ਜਾ ਚੁੱਕੇ ਹਨ। ਉਨਾਂ ਅੱਗੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਰੇਹੜੀਆਂ ਤੇ ਫੜ੍ਹੀਆਂ ਵਾਲਿਆਂ ਦੀ ਸਹਲੂਤ ਲਈ 10,000 ਰੁਪਏ ਤਕ ਬਿਨਾਂ ਵਿਆਜ ਤੋਂ ਪ੍ਰਦਾਨ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਆਪਣਾ ਕਾਰੋਬਾਰ ਚਲਾ ਸਕਣ, ਇਸ ਸਬੰਧੀ ਉਨਾਂ ਨੇ ਐਲ.ਡੀ.ਐਮ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਰੇਹੜੀਆਂ ਵਾਲਿਆਂ ਨੂੰ ਪਹਿਲ ਦੇ ਆਧਾਰ ਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ। ਉਨਾਂ ਦੱਸਿਆ ਕਿ ਜੇਕਰ ਰੇਹੜੀ ਵਾਲਾ 10,000 ਰੁਪਏ  ਨਿਰਧਾਰਤ ਸਮੇ ਅੰਦਰ ਵਾਪਸ ਕਰ ਦਿੰਦਾ ਹੈ ਤਾਂ ਉਹ ਫਿਰ 20,000 ਰੁਪਏ ਤੇ ਜੇਕਰ 20,000 ਰੁਪਏ ਵਾਪਸ ਕਰ ਦਿੰਦਾ ਹੈ ਤਾਂ 50,000 ਰੁਪਏ ਤਕ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ।

ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਚੱਲ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਵਿਚ ਜਾਣਕਾਰੀ ਪ੍ਰਦਾਨ ਕੀਤੀ ਗਈ। ਸਿਹਤ ਵਿਭਾਗ ਤੋਂ ਡਾ. ਵਿਜੇ ਕੁਮਾਰ ਸਿਵਲ ਸਰਜਨ ਨੇ ਦੱਸਿਆ ਕਿ ਆਯੂਸਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਜਿਲੇ ਅੰਦਰ ਕਰੀਬ 2 ਲੱਖ 50 ਹਜਾਰ ਲਾਭਪਾਤਰੀਆਂ ਦੇ ਕਾਰਡ ਬਣਾ ਦਿੱਤੇ ਗਏ ਹਨ ਅਤੇ ਬਾਕੀ ਲਾਭਪਾਤਰੀਆਂ ਦੇ ਕਾਰਡ ਵੀ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਕਰੀਬ 28 ਲੱਖ 74 ਲੱਖ ਰੁਪਏ ਦਾ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾ ਚੁੱਕਾ ਹੈ। ਮੀਟਿੰਗ ਦੌਰਾਨ ਜਿਲਾ ਪ੍ਰੋਗਰਾਮ ਵਿਭਾਗ ਦੇ ਅਧਿਕਾਰੀ ਵਰਿੰਦਰ ਸਿੰਘ ਨੇ ਦੱਸਿਆ ਕਿ ਜਿਲੇ ਅੰਦਰ ਸੰਗਠਿਤ ਬਾਲ ਵਿਕਾਸ ਸੇਵਾਵਾਂ ਤਹਿਤ ਗਰਭਵਤੀ ਅੋਰਤਾਂ ਅਤੇ ਨਵ ਜਨਮੇ ਬੱਚਿਆਂ ਦੀ ਮਾਵਾਂ ਆਦਿ ਨੂੰ ਸਿਹਤ ਸੇਵਾਵਾ ਦਿੱਤੀਆਂ ਜਾ ਰਹੀਆਂ ਹਨ। ਨਿਊਟ੍ਰੀਸ਼ਨ ਪ੍ਰੋਗਰਾਮ ਤਹਿਤ ਕਰੀਬ 6 ਕਰੋੜ 79 ਲੱਖ ਰੁਪਏ ਖਰਚ ਕੀਤੇ ਗਏ ਹਨ।ਮੀਟਿੰਗ ਦੌਰਾਨ ਬਲਬੀਰ ਸਿੰਘ ਉੱਪ ਜਿਲਾ ਸਿੱਖਿਆ ਅਫਸਰ (ਪ) ਨੇ ਦੱਸਿਆ ਕਿ ਮਿੱਡ ਡੇ ਮੀਲ ਤਹਿਤ ਕਰੀਬ  15 ਕਰੋੜ 70 ਲੱਖ  ਕਰੋੜ ਰੁਪਏ 1572 ਸਕੂਲਾਂ ਵਿਚ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ 8 ਸਪੈਸ਼ਲ ਬੱਚਿਆਂ ਦਾ ਇਲਾਜ ਅਮਨਦੀਪ ਹਸਪਤਾਲ ਸ੍ਰੀ ਅੰਮ੍ਰਿਤਸਰ ਤੋਂ ਕਰਵਾਇਆ ਗਿਆ ਤੇ 71 ਬੱਚਿਆਂ ਨੂੰ ਸੁਣਨ ਵਾਲੀਆਂ ਮਸ਼ੀਨਾਂ ਵੰਡੀਆਂ ਗਈਆਂ। ਦੀਨ ਦਿਆਲ ਉਪਾਅਦਿਆਏ ਗ੍ਰਾਮ ਜੋਤੀ ਯੋਜਨਾ ਤਹਤਿ 10 ਕਰੋੜ 52 ਲੱਖ ਰੁਪਏ ਦਾ ਲਾਭਪਾਤਰੀਆਂ ਨੂੰ ਲਾਭ ਮੁਹੱਈਆ ਕਰਵਾਇਆ ਗਿਆ।

ਮਗਨਰੇਗਾ ਸਬੰਧੀ ਜਾਣਕਾਰੀ ਦਿੰਦਿਆਂ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਗੁਰਦਾਸਪੁਰ ਜਿਲਾ ਪੰਜਾਬ ਭਰ ਵਿਚੋਂ ਮਗਨਰੇਗਾ ਤਹਿਤ ਕੰਮ ਕਰਵਾਉਣ ਲਈ ਪਹਿਲੇ ਨੰਬਰ ਉੱਤੇ ਹੈ ਤੇ ਵਿਕਾਸ ਕਾਰਜਾਂ ’ਤੇ ਕਰੀਬ 100 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨਾਂ ਦੱਸਿਆ ਕਿ ਜ਼ਿਲੇ ਅੰਦਰ 82 ਛੱਪੜਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ ਬਾਕੀ ਰਹਿੰਦੇ ਛੱਪੜਾਂ ਦੇ ਵਿਕਾਸ ਕਾਰਜ ਕੀਤੇ ਜਾਣਗੇ।ਜਿਲਾ ਫੂਡ ਸਪਲਾਈ ਤੇ ਕੰਟਰੋਲਰ ਅਫਸ਼ਰ ਗੁਰਦਾਸਪੁਰ ਨੇ ਦੱਸਿਆ ਕਿ ਨੈਸ਼ਨਲ ਫੂਡ ਸਕਿਉਰਿਟੀ ਐਕਟ ਤਹਿਤ ਲਾਭਪਾਤਰੀਆਂ ਨੂੰ ਕਣਕ ਵੰਡੀ ਜਾ ਰਹੀ ਹੈ, ਜਿਸ ਤਹਿਤ ਕਰੀਬ 200 ਕਰੋੜ ਰੁਪਏ ਖਰਚ ਕੀਤੇ ਗਏ ਹਨ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਤਿ 1 ਲੱਖ 87 ਹਜਾਰ ਲਾਭਪਾਤਰੀਆਂ ਨੂੰ ਕਰੀਬ 264 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਸਕੀਮ ਤਹਿਤ ਕਿਸਾਨ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਮਿਲਦੇ ਹਨ।‘ਜਲ ਜੀਵਨ ਮਿਸ਼ਨ’ ਤਹਿਤ ਜਿਲੇ ਅੰਦਰ ਹਰ ਘਰ ਅੰਦਰ ਟੂਟੀ ਦਾ ਕੁਨੈਕਸ਼ਨ ਲਗਾ ਦਿੱਤਾ ਗਿਆ ਹੈ ਤੇ ਸਵੱਛ ਭਾਰਤ ਮਿਸ਼ਨ ਤਹਿਤ ਪਿੰਡਾਂ ਅੰਦਰ ਅਤੇ  ਰੂਅਰਬਨ ਮਿਸ਼ਨ ਤਹਿਤ ਪਿੰਡਾਂ ਅੰਦਰ ਕਰੀਬ 382 ਕਰੋੜ ਰੁਪਏ ਵਿਕਾਸ ਕਾਰਜਾਂ ਤੇ ਖਰਚ ਕੀਤੇ ਜਾ ਚੁੱਕੇ ਹਨ। ਪ੍ਰਧਾਨ ਮੰਤਰੀ ਕੋਸ਼ਲ ਵਿਕਾਸ ਯੋਜਨਾ ਤਹਿਤ ਕਰੀਬ 1 ਕਰੋੜ 47 ਲੱਖ ਰੁਪਏ ਖਰਚ ਕੀਤੇ ਗਏ ਹਨ। ਐਮ.ਪੀ (ਲੈਡ) ਸਕੀਮ ਤਹਿਤ ਕਰੀਬ 1 ਕਰੋੜ 40 ਲੱਖ ਰੁਪਏ ਵੱਖ-ਵੱਖ ਵਿਕਾਸ ਕੰਮਾਂ ਲਈ ਖਰਚ ਕੀਤੇ ਗਏ ਹਨ। ਮਾਈਨਿੰਗ ਨਾਲ ਸੰਬਧਿਤ ਅਧਿਕਾਰੀਆਂ ਦੱਸਿਆ ਕਿ ਜਿਲੇੇ ਅੰਦਰ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਅਭਿਆਨ ਵਿੱਢਿਆ ਗਿਆ ਹੈ। 

ਮੀਟਿੰਗ ਦੌਰਾਨ ਐਕਸੀਅਨ ਮੰਡੀ ਬੋਰਡ ਬਲਦੇਵ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ ਕਰੀਬ 5 ਕਰੋੜ 50 ਲੱਖ ਰੁਪਏ ਦੇ ਕੰਮ ਚੱਲ ਰਹੇ ਹਨ। ਵੱਖ-ਵੱਖ ਪੈਨਸ਼ਨ ਕੈਟਾਗਿਰੀਆਂ ਤਹਿਤ ਕਰੀਬ 1 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇੰਡਸਟਰੀ ਵਿਭਾਗ ਦੇ ਅਧਿਕਾਰੀਆਂ ਦੱਸਿਆ ਕਿ ਖਾਦੀ ਗਰਾਮ ਉਦਯੋਗ ਯੋਜਨਾ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਸਕੀਮ ਆਨਲਾਈਨ ਹੈ। ਇਸੇ ਤਰਾਂ ਮੀਟਿੰਗ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ, ਦੀਨ ਦਿਆਲ ਉਪਧਿਆਏ ਗ੍ਰਾਮੀਣ ਕੌਂਸ਼ਲ ਯੋਜਨਾ, ਪ੍ਰਧਾਨ ਮੰਤਰੀ ਆਦਰਸ਼ ਯੋਜਨਾ, ਸ਼ਿਆਮਾ ਪ੍ਰਸ਼ਾਦ ਮੁਖਰਜੀ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਕੀਤੇ ਗਏ ਖਰਚ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ।ਸਵੱਛ ਭਾਰਤ ਯੋਜਨਾ ਸਬੰਧੀ ਕੇਂਦਰੀ ਰਾਜ ਮੰਤਰੀ ਨੇ ਸਮੂਹ ਨਗਰ ਕੋਂਸਲ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਕੂੜੇ ਦੇ ਢੇਰ ਨਾ ਲੱਗਣ ਦਿੱਤੇ ਜਾਣ।ਇਸ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਦਾ ਪੰਚਾਇਤ ਭਵਨ ਵਿਖੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਤੇ ਪੂਰੀ ਟੀਮ ਵਲੋਂ ਉਨਾਂ ਦਾ ਸਵਾਗਤ ਕੀਤਾ ਗਿਆ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ। ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ ਨੂੰ ਪੂਰਨ ਭਰੋੋਸਾ ਦਿੱਤਾ ਕਿ ਉਨਾਂ ਵਲੋਂ ਜੋ ਦਿਸ਼ਾ-ਨਿਦਰੇਸ਼ ਦਿੱਤੇ ਗਏ ਹਨ ਉਨਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ ਅਤੇ ਸਰਕਾਰ ਵਲੋਂ ਲਾਗੂ ਕੀਤੀਆਂ ਗਈਆਂ ਸਕੀਮਾਂ ਦਾ ਨਿਰਪੱਖ ਢੰਗ ਨਾਲ ਲੋੜਵੰਦ ਲਾਭਪਾਤਰੀਆਂ ਤਕ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਪਰੰਤ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਮੀਤ ਸਿੰਘ ਐਸ.ਪੀ )ਹੈਡਿਕੁਆਟਰ) ਗੁਰਦਾਸਪੁਰ, ਤੇਜਬੀਰ ਸਿੰਘ ਹੁੰਦਲ ਐਸ.ਪੀ (ਹੈੱਡਕੁਆਟਰ) ਬਟਾਲਾ, ਅਮਨਪ੍ਰੀਤ ਸਿੰਘ ਐਸ.ਡੀ.ਐਮ ਗੁਰਦਾਸਪੁਰ, ਪਵਿੱਤਰ ਸਿੰਘ ਸਹਾਇਕ ਕਮਿਸ਼ਨਰ-ਕਮ ਐਸ.ਡੀ.ਐਮ ਦੀਨਾਨਗਰ, ਬੁੱਧੀਰਾਜ ਸਿੰਘ ਸੈਕਰਟਰੀ ਜਿਲਾ ਪ੍ਰੀਸ਼ਦ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਗੁਰਦਾਸਪੁਰ ਕਮੇਟੀ ਦੇ ਮੈਂਬਰ ਆਦਿ ਹਾਜਰ ਸਨ।

 

Tags: Som Parkash , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD