Thursday, 23 July 2026

 

 

ਖ਼ਾਸ ਖਬਰਾਂ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

 

ਵੈਟ ਅਤੇ ਜੀਐਸਟੀ ਦੇ ਸਾਰੇ ਬਕਾਇਆ ਕੇਸ ਜੂਨ ਦੇ ਅਖ਼ੀਰ ਤੱਕ ਨਿਪਟਾਏੇ ਜਾਣ : ਕਰ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ

ਕੇ.ਕੇ. ਯਾਦਵ ਵੱਲੋਂ ਜਾਅਲੀ ਫਰਮਾਂ ਨੂੰ ਨੱਥ ਪਾਉਣ ਲਈ ਵੱਡੇ ਪੱਧਰ `ਤੇ ਮੁਹਿੰਮ ਚਲਾਉਣ ਦਾ ਐਲਾਨ

Punjab Admin, Kamal Kishor Yadav, GST Bhawan, Taxation Commissioner, Jalandhar, Ludhiana

Web Admin

Web Admin

5 Dariya News

ਜਲੰਧਰ/ਲੁਧਿਆਣਾ , 29 Apr 2022

Last updated on: Apr 29, 2022, 00:00 IST

ਪੰਜਾਬ ਦੇ ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਅੱਜ ਟੈਕਸ (ਕਰ) ਅਧਿਕਾਰੀਆਂ ਨੂੰ ਵੈਟ ਅਤੇ ਜੀਐਸਟੀ ਦੇ ਬਕਾਇਆ ਪਏ ਸਾਰੇ ਕੇਸਾਂ ਨੂੰ ਜੂਨ ਦੇ ਅੰਤ ਤੱਕ ਨਿਪਟਾਉਣ ਦੇ ਨਿਰਦੇਸ਼ ਦਿੱਤੇ ਹਨ।ਅੱਜ ਇੱਥੇ ਜੀਐਸਟੀ ਭਵਨ ਵਿਖੇ ਕਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਰ ਕਮਿਸ਼ਨਰ ਨੇ ਕਿਹਾ ਕਿ ਸੂਬੇ ਭਰ ਦੇ ਵਪਾਰੀਆਂ ਨੂੰ ਲੋੜੀਂਦੀ ਰਾਹਤ ਦੇਣਾ ਸਮੇਂ ਦੀ ਮੁੱਖ ਲੋੜ ਹੈ। ਸ੍ਰੀ ਯਾਦਵ ਨੇ ਕਿਹਾ ਕਿ ਅਧਿਕਾਰੀ ਵੈਟ ਅਤੇ ਜੀਐਸਟੀ ਦੇ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ ਅਤੇ ਕਿਹਾ ਕਿ ਉਹ ਹਰ ਹਫ਼ਤੇ ਨਿੱਜੀ ਤੌਰ `ਤੇ ਇਸ ਕੰਮ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਕਰ ਕਮਿਸ਼ਨਰ ਨੇ ਅੱਗੇ ਐਲਾਨ ਕੀਤਾ ਕਿ ਵਿਭਾਗ ਜਲਦੀ ਹੀ ਸੂਬੇ ਵਿੱਚ ਜਾਅਲੀ ਫਰਮਾਂ ਨੂੰ ਨੱਥ ਪਾਉਣ ਲਈ ਇੱਕ ਵੱਡੀ ਮੁਹਿੰਮ ਸ਼ੁਰੂ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਜਾਅਲੀ ਫਰਮ ਜੋ ਗੈਰ-ਕਾਨੂੰਨੀ ਤਰੀਕਿਆਂ ਨਾਲ ਟੈਕਸ ਚੋਰੀ ਕਰਨ ਦੀ ਕੋਸ਼ਿਸ਼ ਕਰਦੀ ਹੈ, ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਹਰੇਕ ਅਧਿਕਾਰੀ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਜਾਅਲੀ ਫਰਮ ਦੇ ਸੰਚਾਲਨ ਲਈ ਜਵਾਬਦੇਹ ਬਣਾਇਆ ਜਾਵੇਗਾ।

ਇਕ ਹੋਰ ਮੁੱਦੇ `ਤੇ ਚਰਚਾ ਕਰਦੇ ਹੋਏ ਕਰ ਕਮਿਸ਼ਨਰ ਨੇ ਕਿਹਾ ਕਿ ਹਰੇਕ ਅਧਿਕਾਰੀ ਇਹ ਯਕੀਨੀ ਬਣਾਏਗਾ ਕਿ ਅਸੈਸਮੈਂਟ ਕੇਸ ਸਤੰਬਰ ਦੇ ਅੰਤ ਤੱਕ ਮੁਕੰਮਲ ਹੋ ਜਾਣ। ਉਨਾਂ ਕਿਹਾ ਕਿ ਅਧਿਕਾਰੀ ਵਿੱਤੀ ਸਾਲ ਦੇ ਅੰਤ ਤੱਕ ਇੰਤਜ਼ਾਰ ਨਾ ਕਰਨ, ਸਗੋਂ ਬਾਰੀਕੀ ਨਾਲ ਅਧਿਐਨ ਕਰਕੇ ਸਤੰਬਰ ਦੇ ਅੰਤ ਤੱਕ ਇਸ ਕਾਰਜ ਨੂੰ ਨੇਪਰੇ ਚਾੜ੍ਹਨ। ਸ੍ਰੀ ਯਾਦਵ ਨੇ ਕਿਹਾ ਕਿ ਵਿਭਾਗ ਵੱਲੋਂ ਜਲਦੀ ਹੀ ਹਰੇਕ ਅਧਿਕਾਰੀ ਦੁਆਰਾ ਆਪਣੀਆਂ ਅਸੈਸਮੈਂਟਸ ਪੂਰੀਆਂ ਕਰਨ ਲਈ ਮਹੀਨਾਵਾਰ ਟੀਚਾ ਮਿੱਥਿਆ ਜਾਵੇਗਾ।ਕਰ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੇ ਖੇਤਰ ਦੇ ਦੌਰੇ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਇੱਕ ਪਾਸੇ ਵਿਭਾਗ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂੰ ਕਰਵਾਉਣ ਅਤੇ ਦੂਜੇ ਪਾਸੇ ਟੈਕਸਾਂ ਨਾਲ ਸਬੰਧਤ ਮਾਮਲਿਆਂ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰੇਗਾ। ਸ੍ਰੀ ਯਾਦਵ ਨੇ ਕਿਹਾ ਕਿ ਜਾਂਚ ਕਰਨਾ ਹਰੇਕ ਅਧਿਕਾਰੀ ਲਈ ਜ਼ਰੂਰੀ ਹੈ ਅਤੇ ਇਸ ਸਬੰਧੀ ਵਿਭਾਗ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ।ਟੈਕਸ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਡੀਮਡ ਅਪਰੂਵਲ ਆਰ.ਸੀਜ਼ ਲਈ ਵੀ ਨਿਰੀਖਣ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਫੀਲਡ ਨਿਰੀਖਣ ਕਰਨ ਵਿੱਚ ਅਧਿਕਾਰੀਆਂ ਦੀ ਕੁਤਾਹੀ ਦਾ ਸਖ਼ਤ ਨੋਟਿਸ ਲਿਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਗਲਤੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਨ ਦੱਸੋ ਨੋਟਿਸ ਜਾਰੀ ਕਰਨ ਸਮੇਤ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕਰ ਕਮਿਸ਼ਨਰ ਨੇ ਸਪੱਸ਼ਟ ਕਿਹਾ ਕਿ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਟੈਕਸ ਚੋਰੀ ਕਰਨ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੁੰਦਾ ਹੈ ਜੋ ਕਿ ਕਿਸੇ ਵੀ ਤਰ੍ਹਾਂ ਬਰਦਾਸ਼ਤਯੋਗ ਨਹੀਂ ਹੈ ਅਤੇ ਵਿਭਾਗ ਵੱਲੋਂ ਹੁਣ ਸਾਰੇ ਟੈਕਸ ਚੋਰੀ ਕਰਨ ਵਾਲਿਆਂ `ਤੇ ਸ਼ਿਕੰਜਾ ਕਸਿਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕੋਈ ਵੀ ਟੈਕਸ ਚੋਰੀ ਕਰਨ ਵਾਲਾ ਸਰਕਾਰ ਦੇ ਸ਼ਿਕੰਜੇ ਤੋਂ ਬਚ ਕੇ ਨਾ ਨਿਕਲੇ।ਕਰ ਕਮਿਸ਼ਨਰ ਨੇ ਟੈਕਸਾਂ ਦੇ ਖੜ੍ਹੇ ਬਕਾਏ ਦੀ ਜਲਦੀ ਵਸੂਲੀ ਲਈ ਵੀ ਜ਼ੋਰ ਪਾਇਆ। ਉਨ੍ਹਾਂ ਕਿਹਾ ਕਿ ਅਧਿਕਾਰੀ ਡਿਫਾਲਟਰਾਂ ਤੋਂ ਬਕਾਏ ਦੀ ਵਸੂਲੀ ਲਈ ਵੱਡੇ ਪੱਧਰ `ਤੇ ਰਿਕਵਰੀ ਮੁਹਿੰਮ ਸ਼ੁਰੂ ਕਰਨ। ਸ੍ਰੀ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਕਰ ਉਗਰਾਹੀ ਨੂੰ ਵਧਾਉਣ ਲਈ ਇਹ ਸਮੇਂ ਦੀ ਲੋੜ ਹੈ।ਅਧਿਕਾਰੀਆਂ ਵੱਲੋਂ ਟੈਕਸ ਸੁਧਾਰਾਂ ਲਈ ਦਿੱਤੇ ਗਏ ਨਵੇਂ ਵਿਚਾਰਾਂ/ਸੁਝਾਵਾਂ ਦਾ ਸੁਆਗਤ ਕਰਦਿਆਂ ਕਰ ਕਮਿਸ਼ਨਰ ਨੇ ਕਿਹਾ ਕਿ ਟੈਕਸ ਸੁਧਾਰਾਂ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਸੂਬਾ ਪੱਧਰ `ਤੇ ਵੀ ਅਧਿਕਾਰੀਆਂ ਵੱਲੋਂ ਪੇਸ਼ ਕੀਤੇ ਗਏ ਨਵੇਂ ਵਿਚਾਰਾਂ ਨੂੰ ਅਪਣਾਏਗਾ। 

ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਵਿਭਾਗ ਸੂਬੇ ਵਿੱਚ ਟੈਕਸ ਵਸੂਲੀ ਨੂੰ ਹੋਰ ਬਿਹਤਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਿਹਾ ਹੈ।ਭ੍ਰਿਸ਼ਟਾਚਾਰ ਬਿਲਕੁਲ ਸਹਿਣ ਨਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਰ ਕਮਿਸ਼ਨਰ ਨੇ ਕਿਹਾ ਕਿ ਇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਵਿਭਾਗ ਟੈਕਸ ਵਸੂਲੀ ਅਤੇ ਸੇਵਾਵਾਂ ਦੇਣ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰੇਗਾ।ਕਰ ਕਮਿਸ਼ਨਰ ਨੇ ਸਮੂਹ ਵਪਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਬਕਾਇਆ ਟੈਕਸ ਸਰਕਾਰ ਨੂੰ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਟੈਕਸ ਦੀ ਵਰਤੋਂ ਢੁਕਵੇਂ ਢੰਗ ਨਾ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਂਦੀ ਹੈ ਜਿਸ ਕਾਰਨ ਟੈਕਸ ਅਦਾ ਕਰਨ ਵਾਲੇ ਇਸ ਵਿਕਾਸ ਦਾ ਹਿੱਸਾ ਬਣਦੇ ਹਨ। ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਕਰਦਾਤਾਵਾਂ ਦੇ ਸਹਿਯੋਗ ਤੋਂ ਬਿਨਾਂ ਰਾਜ ਦੇ ਵਿਕਾਸ ਦਾ ਟੀਚਾ ਪ੍ਰਾਪਤ ਨਹੀਂ ਕੀਤਾ ਜਾ ਸਕਦਾ।ਇਸ ਮੌਕੇ ਵਧੀਕ ਕਮਿਸ਼ਨਰ ਸ੍ਰੀਮਤੀ ਬ੍ਰਹਮਨੀਤ ਕੌਰ ਅਤੇ ਸ੍ਰੀ ਰਵਨੀਤ ਸਿੰਘ ਖੁਰਾਣਾ, ਡਿਪਟੀ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਅਤੇ ਹੋਰ ਹਾਜ਼ਰ ਸਨ।

                               

 

Tags: Punjab Admin , Kamal Kishor Yadav , GST Bhawan , Taxation Commissioner , Jalandhar , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD