Monday, 13 May 2024

 

 

ਖ਼ਾਸ ਖਬਰਾਂ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਥਾਪਤ ਕੀਤੇ ਫਾਇਰ ਸਟੇਸ਼ਨਾਂ ਲਈ 20 ਨਵੀਆਂ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ ਦਿਖਾਈ

ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਅੱਗ ਉਤੇ ਕਾਬੂ ਪਾਉਣ ਦੀਆਂ ਸੇਵਾਵਾਂ ਹੋਰ ਕਾਰਗਰ ਢੰਗ ਨਾਲ ਮੁਹੱਈਆ ਕਰਵਾਉਣ ਦੇ ਆਦੇਸ਼ ਨਾਲ ਚੁੱਕਿਆ ਕਦਮ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, A Venu Prasad, Ravi Bhagat, Puneet Goyal, Mini Fire Tenders

Web Admin

Web Admin

5 Dariya News

ਚੰਡੀਗੜ੍ਹ , 29 Apr 2022

ਸੂਬੇ ਵਿਚ ਅੱਗ ਲੱਗਣ ਦੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅੱਗ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਵਧੇਰੇ ਮਜ਼ਬੂਤ ਬਣਾਉਣ ਲਈ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਨਵੇਂ ਸਥਾਪਿਤ ਕੀਤੇ 20 ਫਾਇਰ ਸਟੇਸ਼ਨਾਂ ਨੂੰ ਅੱਗ ਬੁਝਾਉਣ ਵਾਲੇ ਨਵੇਂ ਮਲਟੀਪਰਪਜ਼ ਫਾਇਰ ਅਤੇ ਮਿੰਨੀ ਫਾਇਰ ਟੈਂਡਰ ਸਮਰਪਿਤ ਕੀਤੇ। ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਨਾਗਰਿਕ ਕੇਂਦਰਿਤ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਅੱਗ ਬੁਝਾਊ ਗੱਡੀਆਂ ਅੱਗ ਲੱਗਣ ਦੀਆਂ ਅਕਸਰ ਵਾਪਰਨ ਵਾਲੀਆਂ ਘਟਨਾਵਾਂ ਤੋਂ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਨਵੇਂ ਮਲਟੀਪਰਪਜ਼ ਅਤੇ ਮਿੰਨੀ ਫਾਇਰ ਟੈਂਡਰਾਂ ਨਾਲ ਉਦਯੋਗਿਕ ਇਕਾਈਆਂ ਤੋਂ ਇਲਾਵਾ ਵਾਢੀ ਦੇ ਸੀਜ਼ਨ ਦੌਰਾਨ ਖੜ੍ਹੀਆਂ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਵਾਪਰਦੀਆਂ ਘਟਨਾਵਾਂ ਨੂੰ ਕਾਫੀ ਹੱਦ ਤੱਕ ਰੋਕਿਆ ਜਾ ਸਕੇਗਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਅੱਜ ਦੁਪਹਿਰ ਇੱਥੇ ਮਿਉਂਸਪਲ ਭਵਨ ਤੋਂ ਇਨ੍ਹਾਂ ਫਾਇਰ ਟੈਂਡਰਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਦੌਰਾਨ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਹ ਫਾਇਰ ਟੈਂਡਰ 13 ਜ਼ਿਲ੍ਹਿਆਂ ਵਿੱਚ ਨਵੇਂ ਸਥਾਪਤ ਕੀਤੇ ਗਏ 20 ਫਾਇਰ ਸਟੇਸ਼ਨਾਂ ਲਈ ਭੇਜੇ ਗਏ ਹਨ। ਇਨ੍ਹਾਂ ਜ਼ਿਲ੍ਹਿਆਂ ਵਿਚ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਮਾਨਸਾ, ਫਿਰੋਜ਼ਪੁਰ, ਮੋਗਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਰੋਪੜ, ਬਰਨਾਲਾ ਅਤੇ ਸੰਗਰੂਰ ਸ਼ਾਮਲ ਹਨ। ਇਸ ਤੋਂ ਇਲਾਵਾ ਵਿਭਾਗ ਨੂੰ ਜਲਦੀ ਹੀ ਫੌਰੀ ਕਾਰਵਾਈ ਕਰਨ ਵਾਲੇ ਵਾਹਨ (ਕੁਇਕ ਰਿਸਪਾਂਸ ਵਹੀਕਲ) ਪ੍ਰਾਪਤ ਹੋਣਗੇ, ਜੋ ਕਿ ਇਨ੍ਹਾਂ ਫਾਇਰ ਸਟੇਸ਼ਨਾਂ ਨੂੰ ਮੁਹੱਈਆ ਕਰਵਾਏ ਜਾਣਗੇ।ਜ਼ਿਕਰਯੋਗ ਹੈ ਕਿ ਇਸ ਸਮੇਂ ਪੰਜਾਬ ਵਿੱਚ ਵੱਖ-ਵੱਖ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਅਧੀਨ ਕੁੱਲ 49 ਫਾਇਰ ਸਟੇਸ਼ਨ ਕੰਮ ਕਰ ਰਹੇ ਹਨ, ਜਿਨ੍ਹਾਂ ਵਿੱਚ 207 ਫਾਇਰ ਟੈਂਡਰ ਕੰਮ ਕਰ ਰਹੇ ਹਨ। ਫਿਲਹਾਲ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਦੀ ਸੂਰਤ ਵਿੱਚ ਇਨ੍ਹਾਂ ਫਾਇਰ ਟੈਂਡਰਾਂ ਨੂੰ 50 ਤੋਂ 60 ਕਿਲੋਮੀਟਰ ਦੀ ਦੂਰੀ ਤੈਅ ਕਰਨੀ ਪੈਂਦੀ ਹੈ। ਲੋਕਾਂ ਨੂੰ ਤੇਜ਼ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਅਤੇ ਤੁਰੰਤ ਸੇਵਾਵਾਂ ਦੇਣ ਦੇ ਸਮੇਂ ਨੂੰ ਘਟਾਉਣ ਲਈ ਸੂਬਾ ਸਰਕਾਰ ਨੇ 20 ਨਵੇਂ ਫਾਇਰ ਸਟੇਸ਼ਨ ਸਥਾਪਿਤ ਕੀਤੇ ਹਨ ਅਤੇ ਇਸ ਨਾਲ ਇਨ੍ਹਾਂ ਫਾਇਰ ਸਟੇਸ਼ਨਾਂ ਦੀ ਗਿਣਤੀ 69 ਹੋ ਜਾਵੇਗੀ ਅਤੇ ਕੰਮ ਕਰਨ ਦਾ ਖੇਤਰ 50-60 ਕਿਲੋਮੀਟਰ ਤੋਂ ਘਟ ਕੇ 25-30 ਕਿਲੋਮੀਟਰ ਤੱਕ ਹੋ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਸਥਾਨਕ ਸਰਕਾਰਾਂ ਦੇ ਡਾਇਰੈਕਟਰ ਪੁਨੀਤ ਗੋਇਲ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , A Venu Prasad , Ravi Bhagat , Puneet Goyal , Mini Fire Tenders

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD